Trending Now
#ਚਾਈਨੀਜ਼ ਦੀਵਿਆਂ ਦੀ ਚਮਕ ਵਿਚਾਲੇ ਮਿੱਟੀ ਦੇ ਦੀਵਿਆਂ ਦੀ ਲੋਅ ਬਚਾਉਣ ਲਈ ਜੁਟਿਆ ਘੁਮਿਆਰ ਜੋਗਿੰਦਰ ਪਾਲ ਦਾ ਪਰਿਵਾਰ
#ਸਰਫੇਸ ਸੀਡਰ ਤਕਨੀਕ ਝੋਨੇ ਦੀ ਪਰਾਲੀ ਦੀ ਸੰਭਾਲ ਲਈ ਇੱਕ ਸੁਖਾਲੀ ਅਤੇ ਘੱਟ ਖਰਚ ਵਾਲੀ ਵਿਧੀ – ਡਾ. ਗੁਰਮੇਲ ਸਿੰਘ
#ਬੈਡਮਿੰਟਨ ਲਵਰਜ਼ ਵਲੋਂ ਛੇਵਾਂ ਜੂਨੀਅਰ ਅਤੇ ਸਬ ਜੂਨੀਅਰ ਫ਼ਿਰੋਜ਼ਪੁਰ ਬੈਡਮਿੰਟਨ ਲੀਗ ਟੂਰਨਾਮੈਂਟ ਸ਼ਾਨੋ-ਸ਼ੌਕਤ ਨਾਲ ਸਮਾਪਤ
#ਫਿਰੋਜ਼ਪੁਰ ਸਿਵਲ ਹਸਪਤਾਲ ਦਾ ਸਿਵਲ ਸਰਜਨ ਡਾ. ਪਰਮਿੰਦਰ ਸਿੰਘ ਵੱਲੋਂ ਅਚਨਚੇਤ ਦੌਰਾ, ਸਿਹਤ ਸਹੂਲਤਾਂ ਦਾ ਲਿਆ ਜਾਇਜ਼ਾ
#3 ਮਾਸੂਮ ਬੱਚੀਆਂ ਦੀ ਰਹੱਸਮਈ ਹਾਲਾਤਾਂ ‘ਚ ਮੌਤ, ਪੂਰੇ ਇਲਾਕੇ ‘ਚ ਪਸਰਿਆ ਦਹਿਸ਼ਤ ਦਾ ਮਾਹੌਲ
#ਫਿਰੋਜ਼ਪੁਰ ਕੇਂਦਰੀ ਜੇਲ੍ਹ ’ਚ ਹਵਾਲਾਤੀਆਂ ਵਿਚਾਲੇ ਖੂਨੀ ਝੜਪ, ਸੂਏ ਨਾਲ ਹਮਲਾ ਕਰਕੇ ਕੀਤਾ ਜ਼ਖ਼ਮੀ
#ਫ਼ਿਰੋਜ਼ਪੁਰ ਨਗਰ ਕੌਂਸਲ ਦੀ ਹਾਊਸ ਮੀਟਿੰਗ ’ਚ ਅਹਿਮ ਫ਼ੈਸਲੇ, ਸੀਵਰੇਜ ਬਿੱਲਾਂ ’ਚ ਕਟੌਤੀ ਦਾ ਮਤਾ ਪਾਸ
#ਫ਼ਿਰੋਜ਼ਪੁਰ ਕਾਂਗਰਸ ਭਵਨ ’ਚ SIR ਅਤੇ ਵੋਟਰ ਸੂਚੀਆਂ ਨੂੰ ਲੈ ਕੇ ਪ੍ਰੈੱਸ ਕਾਨਫਰੰਸ, ਚੋਣ ਕਮਿਸ਼ਨ ’ਤੇ ਉੱਠੇ ਸਵਾਲ
#ਭੈਣ ਨਾਲ ਛੇੜਛਾੜ ਦਾ ਵਿਰੋਧ ਕਰਨ ’ਤੇ ਨੌਜਵਾਨ ਦਾ ਕਤਲ, ਪਰਿਵਾਰ ’ਚ ਮਚਿਆ ਚੀਕ-ਚਿਹਾੜਾ
#ਪੰਜਾਬ ਦੀਆਂ 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਚੋਣ ਕਮਿਸ਼ਨ ਦਾ ਵੱਡਾ ਫੈਸਲਾ: ਚੋਣ ਡਿਊਟੀ ਨਾਲ ਜੁੜੇ ਅਧਿਕਾਰੀਆਂ ਦੇ ਹੋਣਗੇ ਤਬਾਦਲੇ, ਘਰੇਲੂ ਜ਼ਿਲ੍ਹੇ ਵਿੱਚ ਤਾਇਨਾਤੀ ’ਤੇ ਰੋਕ
ਨਸ਼ਾ ਵਿਰੋਧੀ ਜਾਗਰੂਕਤਾ ਮੁਹਿੰਮ ਤਹਿਤ ਸਮਾਰਟ ਸਕੂਲ ਲੂੰਬੜੀ ਵਾਲਾ ਵਿਖੇ ਕਰਵਾਏ ਗਏ ਮੁਕਾਬਲੇ
- kakkar.news
- April 17, 2025
- Education Punjab
ਨਸ਼ਾ ਵਿਰੋਧੀ ਜਾਗਰੂਕਤਾ ਮੁਹਿੰਮ ਤਹਿਤ ਸਮਾਰਟ ਸਕੂਲ ਲੂੰਬੜੀ ਵਾਲਾ ਵਿਖੇ ਕਰਵਾਏ ਗਏ ਮੁਕਾਬਲੇ
ਫ਼ਿਰੋਜ਼ਪੁਰ 17 ਅਪ੍ਰੈਲ 2025 (ਅਨੁਜ ਕੱਕੜ ਟੀਨੂੰ)
ਮਾਨਯੋਗ ਡਿਪਟੀ ਕਮਿਸ਼ਨਰ ਜ਼ਿਲ੍ਹਾ ਫ਼ਿਰੋਜ਼ਪੁਰ ਸ਼੍ਰੀਮਤੀ ਦੀਪਸ਼ਿਖਾ ਸ਼ਰਮਾ ਜੀ ਵਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਸ਼ਾ ਵਿਰੋਧੀ ਜਾਗਰੂਕਤਾ ਮੁਹਿੰਮ ਤਹਿਤ , ਸਤਿਕਾਰਯੋਗ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸ਼੍ਰੀਮਤੀ ਮੁਨੀਲਾ ਅਰੋੜਾ , ਉਪ-ਜ਼ਿਲ੍ਹਾ ਸਿੱਖਿਆ ਅਫ਼ਸਰ ਡਾ.ਸ ਸਤਿੰਦਰ ਸਿੰਘ ਜੀ ,ਜ਼ਿਲ੍ਹਾ ਨੋਡਲ ਅਫ਼ਸਰ ਸੈਕੰਡਰੀ ਸਿੱਖਿਆ ਸ.ਅਸ਼ਵਿੰਦਰ ਸਿੰਘ ਜੀ ਤੇ ਸਕੂਲ ਪ੍ਰਿੰਸੀਪਲ ਸ਼੍ਰੀਮਤੀ ਨੀਲਮ ਧਵਨ ਜੀ ਦੀ ਅਗਵਾਈ ਵਿੱਚ ਸਰਕਾਰੀ ਸੀਨੀਅਰ ਸਮਾਰਟ ਸਕੂਲ ਲੂੰਬੜੀ ਵਾਲਾ ਵਿਖੇ ਵਿਦਿਆਰਥੀਆਂ ਅਤੇ ਉਹਨਾਂ ਦੇ ਮਾਪਿਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵ ਤੋਂ ਜਾਗਰੂਕ ਕਰਵਾਉਣ ਇੱਕ ਜਾਗਰੂਕਤਾ ਪ੍ਰੋਗਰਾਮ ਕਰਾਇਆ ਗਿਆ। ਇਸ ਪ੍ਰੋਗਰਾਮ ਦੇ ਨੋਡਲ ਇੰਚਾਰਜ ਸ੍ਰੀਮਤੀ ਹਰਜੀਤ ਕੌਰ ਨੇ ਦੱਸਿਆ ਕਿ ਵਿਦਿਆਰਥੀ ਦੇਸ਼ ਦਾ ਸਰਮਾਇਆ ਹੁੰਦੇ ਹਨ ਅਤੇ ਉਹਨਾਂ ਨੂੰ ਇਸ ਕੋਹੜ ਰੂਪੀ ਦਲਦਲ ਚੋਂ ਬਚਾਉਣਾ ਸਾਡਾ ਫਰਜ਼ ਹੈ ਜਿਸ ਦੇ ਤਹਿਤ ਅੱਜ ਵੱਖ ਵੱਖ ਜਮਾਤਾਂ ਦੇ ਵਿਦਿਆਰਥੀਆਂ ਨੇ ਨਸ਼ਿਆਂ ਤੋਂ ਬਚਣ ਅਤੇ ਇਸ ਦੇ ਦੁਸ਼ਪਰਭਾਵਾਂ ਬਾਰੇ ਸਾਥੀਆਂ ਨੂੰ ਅਵਗਤ ਕਰਵਾਉਣ ਲਈ ਵੱਖ ਵੱਖ ਸਲੋਗਨ ਲਿਖੇ ਗਏ ਅਤੇ ਆਪਣੀ ਜ਼ਿੰਦਗੀ ਨੂੰ ਵਧੀਆ ਪਾਸੇ ਲਗਾਉਣ ਲਈ ਜਾਗਰੂਕ ਕੀਤਾ। ਸਕੂਲ ਮੀਡੀਆ ਕੋਆਰਡੀਨੇਟਰ ਸ੍ਰੀ ਲਖਵਿੰਦਰ ਸਿੰਘ ਜੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਲਈ ਜੋ ਪ੍ਰੋਗਰਾਮ ਚਲਾਇਆ ਗਿਆ ਹੈ ਉਸ ਤਹਿਤ ਸਮੂਹ ਸਕੂਲ ਅਧਿਆਪਕ ਵੀ ਆਪਣਾ ਬਣਦਾ ਹਿੱਸਾ ਬੱਚਿਆ ਨੂੰ ਜਾਗਰੂਕ ਕਰਕੇ ਓਹਨਾ ਨੂੰ ਆਪਣਾ ਧਿਆਨ ਪੜਾਈ ਤੇ ਖੇਡਾਂ ਵਾਲੇ ਪਾਸੇ ਲਗਾਉਣ ਲਈ ਸਮਝਾ ਰਹੇ ਹਨ। ਇਸ ਸਮੇਂ ਉਹਨਾਂ ਤੋਂ ਇਲਾਵਾ ਸ੍ਰੀ ਸੰਜੀਵ ਪੁਰੀ, ਸੁਨੀਤਾ ਰਾਣੀ ਰਣਜੀਤ ਕੌਰ ਲੈਕਚਰਾਰ, ਸਾਰਿਕਾ, ਗੁਰਕੀਰਤ ਕੌਰ ਮਮਤਾ ਰਾਣੀ, ਆਸ਼ਾ ਰਾਣੀ, ਅੰਜੂ ਖੁੱਲਰ,ਵਿੰਨੀ ਥਿੰਦ, ਸੁਨੀਤਾ ਸੋਨੀ, ਕਾਜਲ, ਤਰਸੇਮ ਸਿੰਘ, ਮਮਤਾ ਰਾਣੀ, ਨਰਿੰਦਰ ਪਾਲ ਕੌਰ, ਮਨਦੀਪ ਕੌਰ ਅਤੇ ਹੋਰ ਅਧਿਆਪਕ ਵੀ ਹਾਜ਼ਰ ਸਨ।
Categories

Recent Posts