ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਦਾਣਾ ਮੰਡੀ ਫਿਰੋਜ਼ਪੁਰ ਸ਼ਹਿਰ ਵਿਖੇ ਹਾਈਮਾਸਟਾਂ ਤੇ ਐਲ.ਈ.ਡੀ ਲਾਈਟਾਂ ਦਾ ਕੀਤਾ ਉਦਘਾਟਨ
- 17 Views
- kakkar.news
- April 17, 2025
- Agriculture Punjab
ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਦਾਣਾ ਮੰਡੀ ਫਿਰੋਜ਼ਪੁਰ ਸ਼ਹਿਰ ਵਿਖੇ ਹਾਈਮਾਸਟਾਂ ਤੇ ਐਲ.ਈ.ਡੀ ਲਾਈਟਾਂ ਦਾ ਕੀਤਾ ਉਦਘਾਟਨ
1.29 ਕਰੋੜ ਦੀ ਲਾਗਤ ਨਾਲ ਹੋਇਆ ਐਲ.ਈ.ਡੀ ਲਾਈਟਾਂ ਦਾ ਕੰਮ
ਕਣਕ ਦੀ ਖਰੀਦ ਨਿਰਵਿਘਨ ਜਾਰੀ, ਮੰਡੀਆਂ ਵਿੱਚ ਕਿਸਾਨਾਂ, ਮਜ਼ਦੂਰਾਂ ਅਤੇ ਆੜਤੀਆਂ ਨੂੰ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਦਿੱਕਤ- ਵਿਧਾਇਕ ਭੁੱਲਰ
ਫਿਰੋਜ਼ਪੁਰ 17 ਅਪ੍ਰੈਲ 2025 (ਅਨੁਜ ਕੱਕੜ ਟੀਨੂੰ)
ਦਾਣਾ ਮੰਡੀ ਫਿਰੋਜ਼ਪੁਰ ਸ਼ਹਿਰ ਵਿਖੇ ਰਾਤ ਸਮੇ਼ ਵਧੀਆ ਰੋਸ਼ਨੀ ਦੇ ਪ੍ਰਬੰਧ ਲਈ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਵੱਲੋਂ ਦਾਣਾ ਮੰਡੀ ਵਿਖੇ ਨਵੀ ਲੱਗਵਾਈਆਂ ਐਲ.ਈ.ਡੀ ਲਾਈਟਾਂ ਦਾ ਉਦਘਾਟਨ ਕੀਤਾ ਗਿਆ।
ਵਿਧਾਇਕ ਭੁੱਲਰ ਨੇ ਦੱਸਿਆ ਕਿ ਦਾਣਾ ਮੰਡੀ ਫਿਰੋਜ਼ਪੁਰ ਸ਼ਹਿਰ ਵਿਖੇ 8 ਵੱਡੇ ਪੋਲਾਂ/ਹਾਈਮਾਸਟਾਂ ਤੇ 64 ਅਤੇ 350 ਵਾਟੀ ਦੀਆਂ ਐਲ.ਈ.ਡੀ ਲਾਈਟਾਂ ਲਗਵਾਈਆਂ ਗਈਆਂ ਹਨ, ਜਿਸ ਨਾਲ ਹੁਣ ਦਾਣਾ ਮੰਡੀ ਫਿਰੋਜ਼ਪੁਰ ਵਿਖੇ ਰਾਤ ਸਮੇਂ ਵੀ ਦਿਨ ਵਰਗੀ ਰੋਸ਼ਨੀ ਹੋਵੇਗੀ। ਇਸ ਤੋਂ ਇਲਾਵਾਂ ਸ਼ੈੱਡ ਅੰਦਰ ਅਤੇ ਬਾਹਰਵਾਰ ਵੀ ਨਵੀਆਂ ਐਲ.ਈ.ਡੀ ਲਾਈਟਾਂ ਲਗਾਈਆਂ ਗਈਆਂ ਅਤੇ ਸਟਰੀਟ ਤੇ ਵੀ ਲਾਈਟਾਂ ਦੀ ਰਿਪੇਅਰ ਅਤੇ ਬਦਲ ਕੇ ਨਵੀਆਂ ਲਾਈਟਾਂ ਲਗਵਾਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਇਸ ਕੰਮ ਤੇ ਕੁੱਲ 1.29 ਕਰੋੜ ਰੁਪੱਏ ਤੱਕ ਦਾ ਖਰਚਾ ਆਇਆ ਹੈ। ਉਨ੍ਹਾਂ ਦੱਸਿਆ ਕਿ ਮੰਡੀ ਵਿੱਚ ਜਿੱਥੇ ਰਾਤ ਸਮੇਂ ਵਧੀਆ ਰੋਸ਼ਨੀ ਮਿਲੇਗੀ ਉਥੇ ਹੀ ਐਲ.ਈ.ਡੀ ਲਾਈਟਾਂ ਲੱਗਣ ਕਾਰਨ ਬਿਜਲੀ ਦੀ ਕੰਜਪਸ਼ਨ ਘੱਟ ਹੋਵੇਗੀ ਅਤੇ ਰੱਖ-ਰਖਾਵ ਤੇ ਵੀ ਘੱਟ ਖਰਚਾ ਆਏਗਾ।
ਇਸ ਦੌਰਾਨ ਉਨ੍ਹਾਂ ਮੰਡੀ ਵਿਖੇ ਕਣਕ ਦੀ ਖਰੀਦ ਬਾਰੇ ਗੱਲ ਕਰਦਿਆਂ ਕਿਹਾ ਕਿ ਕਣਕ ਦੀ ਖਰੀਦ ਨੂੰ ਲੈ ਕੇ ਮੰਡੀਆਂ ਵਿੱਚ ਸਾਰੇ ਪੁੱਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਕਣਕ ਦੀ ਖਰੀਦ ਨਿਰਵਿਘਨ ਜਾਰੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ, ਮਜ਼ਦੂਰਾਂ ਅਤੇ ਆੜਤੀਆਂ ਨੂੰ ਮੰਡੀਆਂ ਵਿੱਚ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅਸੀਂ ਲਗਾਤਾਰ ਮੰਡੀਆਂ ਵਿੱਚ ਜਾ ਰਹੇ ਹਾਂ ਅਤੇ ਨਾਲ ਹੀ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀਆਂ ਡਿਊਟੀ ਵੀ ਲੱਗੀਆਂ ਹੋਈਆਂ ਹਨ। ਜੇਕਰ ਕਿੱਤੇ ਵੀ ਕੋਈ ਦਿੱਕਤ ਆਉਂਦੀ ਹੈ ਤਾਂ ਤੁਰੰਤ ਉਸ ਦਾ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਤੈਅ ਕੀਤੀ ਨਮੀ ਦੇ ਮਾਪਦੰਡ ਅਨੁਸਾਰ ਹੀ ਮੰਡੀਆਂ ਵਿੱਚ ਸੁੱਕੀ ਕਣਕ ਲੈ ਕੇ ਆਉਣ ਤਾਂ ਜੋ ਕਣਕ ਨੂੰ ਵੇਚਣ ਸਮੇਂ ਕਿਸੇ ਤਰ੍ਹਾਂ ਦੀ ਕੋਈ ਪਰੇਸ਼ਾਨੀ ਨਾ ਆਵੇ।
ਇਸ ਮੌਕੇ ਚੇਅਰਮੈਨ ਮਾਰਕਿਟ ਕਮੇਟੀ ਸ. ਬਲਰਾਜ ਸਿੰਘ ਕਟੋਰਾ, ਜ਼ਿਲ੍ਹਾ ਮੰਡੀ ਅਫਸਰ ਜਸਮੀਤ ਬਰਾੜ, ਸੈਕਟਰੀ ਮਾਰਕਿਟ ਕਮੇਟੀ ਹਰਦੀਪ ਬਰਸਾਲ, ਪ੍ਰਧਾਨ ਆੜਤੀਆ ਐਸੋਸਿਏਸ਼ਨ ਤਿਲਕ ਰਾਜ ਸਮੇਤ ਵੱਖ ਵੱਖ ਏਜੰਸੀਆਂ ਦੇ ਅਧਿਕਾਰੀ ਹਾਜ਼ਰ ਸਨ।

