Trending Now
#ਮਮਦੋਟ ਵਿੱਚ ਡਾਇਰੀਆ ਪ੍ਰਤੀ ਜਾਗਰੂਕਤਾ ਕੈਂਪ, ਬੱਚਿਆਂ ਅਤੇ ਮਾਪਿਆਂ ਨੂੰ ਦਿੱਤੀਆਂ ਸਾਵਧਾਨੀਆਂ
#ਕਿਸਾਨ ਮਜ਼ਦੂਰ ਜਥੇਬੰਦੀ ਵਲੋਂ KMM ਦੇ ਸੱਦੇ ‘ਤੇ ਲੈਂਡ ਪੂਲਿੰਗ ਨੀਤੀ ਖ਼ਿਲਾਫ਼ ਜ਼ਿਲ੍ਹਾ-ਪੱਧਰੀ ਮੋਟਰਸਾਈਕਲ ਮਾਰਚ*
#आजादी का अमृत महोत्सव” एवं “हर घर तिरंगा” अभियान के अंतर्गत साइकिल रैली का आयोजन।
#ਮੱਖੂ ਜੋਨ ‘ਚ ਕਿਸਾਨ ਮਜ਼ਦੂਰ ਜਥੇਬੰਦੀ ਦੀ ਅਹਿਮ ਮੀਟਿੰਗ — 11 ਅਗਸਤ ਨੂੰ ਮੋਟਰਸਾਈਕਲ ਮਾਰਚ ਅਤੇ 20 ਅਗਸਤ ਨੂੰ ਜਲੰਧਰ ਰੈਲੀ ਲਈ ਤਿਆਰੀਆਂ ਚਰਮ ‘ਤੇ
# “ਫਿਰੋਜ਼ਪੁਰ ਗੋਲੀਕਾਂਡ: ਰਾਹੁਲ ਕੱਕੜ ਦਾ ਹਮਲਾ ਫਰਜ਼ੀ, ਪੁਲਿਸ ਕਾਰਵਾਈ ਦੇ ਮੂਡ ‘ਚ”
#ਫ਼ਿਰੋਜ਼ਪੁਰ ਵਿਖੇ ਸੁਤੰਤਰਤਾ ਦਿਵਸ ਮੌਕੇ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਲਹਿਰਾਉਣਗੇ ਰਾਸ਼ਟਰੀ ਝੰਡਾ
#ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਸੁਤੰਤਰਤਾ ਦਿਵਸ 2025 ਦੀਆਂ ਤਿਆਰੀਆਂ ਦਾ ਸਕੂਲਾਂ ਵਿੱਚ ਜਾ ਕੇ ਲਿਆ ਜਾਇਜ਼ਾ
#ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ
#मेरा युवा भारत फिरोजपुर ने शहीद भगत सिंह स्टेट यूनीवर्सिटी में एक प्रमुख कार्यशाला कार्यक्रम करवाया
#ਡੀ-ਵੌਰਮਿੰਗ ਦਿਵਸ ਮੌਕੇ ਬੱਚਿਆਂ ਨੂੰ ਖੁਆਈਆਂ ਐਲਬੈਂਡਾਜ਼ੋਲ ਦੀਆਂ ਗੋਲੀਆਂ
ਵਿਧਾਇਕ ਰਣਬੀਰ ਭੁੱਲਰ ਨੇ ਹਲਕੇ ਦੇ ਵੱਖ-ਵੱਖ ਸਕੂਲਾਂ ਵਿੱਚ ਵਿਕਾਸ ਕਾਰਜਾਂ ਦੇ ਕੀਤੇ ਉਦਘਾਟਨ
- 24 Views
- kakkar.news
- April 21, 2025
- Punjab
ਵਿਧਾਇਕ ਰਣਬੀਰ ਭੁੱਲਰ ਨੇ ਹਲਕੇ ਦੇ ਵੱਖ-ਵੱਖ ਸਕੂਲਾਂ ਵਿੱਚ ਵਿਕਾਸ ਕਾਰਜਾਂ ਦੇ ਕੀਤੇ ਉਦਘਾਟਨ
ਫ਼ਿਰੋਜ਼ਪੁਰ, 21 ਅਪ੍ਰੈਲ 2025 (ਅਨੁਜ ਕੱਕੜ ਟੀਨੂੰ)
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਰਾਜ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਵਧੀਆ ਮਾਹੌਲ ਉਪਲਬੱਧ ਕਰਵਾਉਣ ਲਈ ਯਤਨ ਕੀਤੇ ਜਾ ਰਹੇ ਹਨ। ਇਹ ਪ੍ਰਗਟਾਵਾ ਵਿਧਾਇਕ ਫ਼ਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਨੇ ਹਲਕੇ ਦੇ ਸਰਕਾਰੀ ਮਿਡਲ ਸਕੂਲ ਕਾਮਲ ਵਾਲਾ ਖੁਰਦ, ਸਰਕਾਰੀ ਪ੍ਰਾਇਮਰੀ ਸਕੂਲ ਕੁਤਬਦੀਨ ਵਾਲਾ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਕਾਲੇ ਕੇ ਹਿਠਾੜ ਵਿਖੇ ‘ਪੰਜਾਬ ਸਿੱਖਿਆ ਕ੍ਰਾਂਤੀ’ ਦੇ ਮੱਦੇਨਜ਼ਰ ਵਿਕਾਸ ਕਾਰਜਾਂ ਦੇ ਉਦਘਾਟਨ ਲਈ ਕਰਵਾਏ ਗਏ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਕੀਤਾ। ਇਸ ਮੌਕੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿ) ਸ਼੍ਰੀ ਕੋਮਲ ਅਰੋੜਾ, ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਫ਼ਿਰੋਜ਼ਪੁਰ-2 ਸ਼੍ਰੀ ਰਾਜਨ ਨਰੂਲਾ ਵੀ ਹਾਜ਼ਰ ਸਨ।
ਵਿਧਾਇਕ ਸ. ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਅਤੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੇ ਯਤਨਾਂ ਨਾਲ ‘ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਰਾਜ ਦੇ ਸਰਕਾਰੀ ਸਕੂਲਾਂ ਵਿੱਚ ਸੁਧਾਰ ਲਿਆਉਣ ਲਈ ਵੱਡੇ ਪੱਧਰ ਉੱਤੇ ਉਪਰਾਲੇ ਸ਼ੁਰੂ ਕੀਤੇ ਗਏ ਹਨ ਅਤੇ ਨਿਰੰਤਰ ਯਤਨਾਂ ਨਾਲ ਜਿੱਥੇ ਸਕੂਲਾਂ ਵਿੱਚ ਬੁਨਿਆਦੀ ਢਾਂਚਾ ਮਜ਼ਬੂਤ ਹੋਇਆ ਹੈ, ਉੱਥੇ ਹੀ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਦੀ ਪੜ੍ਹਾਉਣ ਸ਼ੈਲੀ ਵਿੱਚ ਹੋਰ ਸੁਧਾਰ ਲਿਆਉਣ ਲਈ ਆਈ.ਆਈ.ਟੀ. ਅਹਿਮਦਾਬਾਦ, ਸਿੰਘਾਪੁਰ, ਫਿਨਲੈਂਡ ਵਿੱਚ ਉੱਚ ਪੱਧਰੀ ਸਿਖਲਾਈ ਦਿਵਾਈ ਗਈ ਤਾਂ ਜੋ ਸਰਕਾਰੀ ਸਕੂਲਾਂ ਵਿੱਚ ਪੜ੍ਹਣ ਵਾਲੇ ਵਿਦਿਆਰਥੀਆਂ ਨੂੰ ਅੰਤਰਰਾਸ਼ਟਰੀ ਪੱਧਰ ਦੀਆਂ ਮੁਕਾਬਲੇਬਾਜੀ ਦੀਆਂ ਪ੍ਰੀਖਿਆਵਾਂ ਵਿੱਚ ਸਫਲਤਾ ਹਾਸਲ ਕਰ ਸਕਣ।
ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਪ੍ਰਦਾਨ ਕੀਤੇ ਉਸਾਰੂ ਮਾਹੌਲ ਸਦਕਾ ਵੱਡੀ ਗਿਣਤੀ ਵਿੱਚ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਉੱਚ ਵੱਕਾਰੀ ਜੇਈਈ ਮੇਨਜ਼ ਦੀ ਪ੍ਰੀਖਿਆ ਪਾਸ ਕੀਤੀ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਪਿਛਲੇ ਤਿੰਨ ਸਾਲਾਂ ਦੌਰਾਨ 20 ਹਜ਼ਾਰ ਅਧਿਆਪਕ ਪੱਕੇ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿਚ ਪੜ੍ਹਨ ਵਾਲੇ ਜ਼ਰੂਰਤਮੰਦ ਅਤੇ ਮੱਧ ਵਰਗ ਦੇ ਬੱਚਿਆਂ ਨੂੰ ਆਧੁਨਿਕ ਸੁਵਿਧਾਵਾਂ ਅਤੇ ਗੁਣਵੱਤਾ ਵਾਲੀ ਸਿੱਖਿਆ ਪ੍ਰਦਾਨ ਕਰਨ ਲਈ ਮਿੱਥਿਆ ਗਿਆ ਟੀਚਾ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿੱਖਿਅਤ ਸਮਾਜ ਹੀ ਕਿਸੇ ਵਿਕਸਿਤ ਰਾਜ ਅਤੇ ਦੇਸ਼ ਦੀ ਬੁਨਿਆਦ ਹੁੰਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਰਾਜ ਦੇ ਹਰ ਬੱਚੇ ਨੂੰ ਸਿੱਖਿਆ ਪ੍ਰਾਪਤ ਕਰਨ ਦੇ ਸਮਾਨ ਮੌਕੇ ਪ੍ਰਦਾਨ ਕਰਨ ਲਈ ਕਾਰਜਸ਼ੀਲ ਹੈ।
ਸ. ਰਣਬੀਰ ਸਿੰਘ ਭੁੱਲਰ ਨੇ ਫ਼ਿਰੋਜ਼ਪੁਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿਚ ਦਾਖਲ ਕਰਵਾਉਣ ਤਾਂ ਜੋ ਉਹ ਗੁਣਵੱਤਾਪੂਰਨ ਸਿੱਖਿਆ ਦੇ ਨਾਲ-ਨਾਲ ਆਧੁਨਿਕ ਸੰਸਥਾਵਾਂ ਦਾ ਲਾਭ ਵੀ ਪ੍ਰਾਪਤ ਕਰ ਸਕਣ।
ਇਸ ਮੌਕੇ ਬਲਰਾਜ ਸਿੰਘ ਕਟੋਰਾ ਚੇਅਰਮੈਨ ਮਾਰਕੀਟ ਕਮੇਟੀ, ਰਾਜ ਬਹਾਦਰ ਸਿੰਘ ਗਿੱਲ ਕੋਆਰਡੀਨੇਟਰ ਸਿੱਖਿਆ, ਗੁਰਜੀਤ ਸਿੰਘ ਚੀਮਾ, ਦਵਿੰਦਰ ਸਿੰਘ ਟੋਨਾ ਉੱਪਲ, ਸੁਰਿੰਦਰ ਸਿੰਘ ਗਿੱਲ ਹਲਕਾ ਕੋਆਰਡੀਨੇਟਰ ਫ਼ਿਰੋਜ਼ਪੁਰ ਸ਼ਹਿਰੀ, ਸੀ.ਐੱਚ.ਟੀ ਕਵਲਬੀਰ ਸਿੰਘ, ਸੰਦੀਪ ਕੁਮਾਰ ਬਲਾਕ ਮੀਡੀਆ ਕੋਆਰਡੀਨੇਟਰ ਧਰਮਵੀਰ ਸਿੰਘ ਨੰਬਰਦਾਰ, ਗੁਰਜੀਤ ਸਿੰਘ ਸੰਧੂ, ਪਿੱਪਲ ਸਿੰਘ ਬਲਾਕ ਪ੍ਰਧਾਨ, ਨਿਸ਼ਾਨ ਸਿੰਘ ਸਰਪੰਚ, ਹਰਜਿੰਦਰ ਸਿੰਘ ਸਰਪੰਚ, ਦਲੇਰ ਸਿੰਘ ਸਰਪੰਚ, ਦਿਲਬਾਗ ਸਿੰਘ ਸਰਪੰਚ, ਬਲਦੇਵ ਸਿੰਘ ਬਲਾਕ ਪ੍ਰਧਾਨ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।
Categories

Recent Posts
