ਫਿਰੋਜ਼ਪੁਰ ਚ ਫਿਰ ਚੱਲੀਆਂ ਗੋਲੀਆਂ ਕਾਂਗਰਸ ਕੌਂਸਲਰ ਬਾਲ ਬਾਲ ਬਚੇ
- 397 Views
- kakkar.news
- April 23, 2025
- Crime Punjab
ਫਿਰੋਜ਼ਪੁਰ ਚ ਫਿਰ ਚੱਲੀਆਂ ਗੋਲੀਆਂ ਕਾਂਗਰਸ ਕੌਂਸਲਰ ਬਾਲ ਬਾਲ ਬਚੇ
ਫਿਰੋਜ਼ਪੁਰ 23 ਅਪ੍ਰੈਲ 2025 (ਅਨੁਜ ਕੱਕੜ ਟੀਨੂ )
ਫ਼ਿਰੋਜ਼ਪੁਰ: ਸ਼ਹਿਰ ਹਾਲ ਹੀ ‘ਚ ਹੋਏ ਦੋਹਰੇ ਕਤਲ ਕਾਂਡ ਦਾ ਮਾਮਲਾ ਹਜੇ ਠੰਡਾ ਵੀ ਨਹੀਂ ਹੋਇਆ ਸੀ ਕਿ ਅੱਜ ਸ਼ਰੇਆਮ ਗੋਲੀਆਂ ਚੱਲਣ ਕਾਰਨ ਇੱਕ ਵਾਰ ਫਿਰ ਦਹਿਸ਼ਤ ਦਾ ਮਾਹੌਲ ਬਣ ਗਿਆ ।
ਮਿਲੀ ਜਾਣਕਾਰੀ ਅਨੁਸਾਰ ਕਾਂਗਰਸ ਪਾਰਟੀ ਨਾਲ ਸਬੰਧਤ ਨਗਰ ਕੌਂਸਲਰ ਮੌਂਟੀ ਆਪਣੀ ਦੁਕਾਨ ‘ਚ ਬੈਠਾ ਹੋਇਆ ਸੀ, ਜਦ ਕੁਝ ਨਕਾਬਪੋਸ਼ ਹਮਲਾਵਰਾਂ ਨੇ ਉਸ ਉੱਤੇ ਅਚਾਨਕ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਹਮਲਾਵਰ ਮੌਕੇ ਤੋਂ ਫ਼ਰਾਰ ਹੋ ਗਏ।
ਗਨੀਮਤ ਇਹ ਰਹੀ ਕਿ ਹਮਲੇ ‘ਚ ਕੌਂਸਲਰ ਮੌਂਟੀ ਨੂੰ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਹਾਲਾਂਕਿ, ਇਸ ਘਟਨਾ ਨੇ ਸ਼ਹਿਰ ‘ਚ ਕਾਨੂੰਨ ਵਿਵਸਥਾ ‘ਤੇ ਵੱਡੇ ਸਵਾਲ ਖੜੇ ਕਰ ਦਿੱਤੇ ਹਨ।
ਨਗਰ ਕੌਂਸਲ ਦੇ ਪ੍ਰਧਾਨ ਰੋਹਿਤ ਗਰੋਵਰ ਨੇ ਘਟਨਾ ‘ਤੇ ਚਿੰਤਾ ਜਤਾਉਂਦੇ ਹੋਏ ਕਿਹਾ ਕਿ ਫ਼ਿਰੋਜ਼ਪੁਰ ਦੀ ਕਾਨੂੰਨ ਪ੍ਰਣਾਲੀ ਬੇਹੱਦ ਨਾਕਾਮ ਸਾਬਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਆਮ ਲੋਕ ਘਰਾਂ ਤੋਂ ਨਿਕਲਣ ਤੋਂ ਡਰ ਰਹੇ ਹਨ ਅਤੇ ਸ਼ਹਿਰ ‘ਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ।
ਇਸੇ ਤਰ੍ਹਾਂ, ਸਥਾਨਕ ਲੋਕਾਂ ਨੇ ਵੀ ਪ੍ਰਸ਼ਾਸਨ ਖ਼ਿਲਾਫ਼ ਗੁੱਸਾ ਜਤਾਉਂਦੇ ਹੋਏ ਕਿਹਾ ਕਿ ਪੁਲਿਸ ਵੱਲੋਂ ਕੋਈ ਪ੍ਰਭਾਵਸ਼ਾਲੀ ਕਦਮ ਨਹੀਂ ਚੁੱਕਿਆ ਜਾ ਰਿਹਾ। ਉਨ੍ਹਾਂ ਕਿਹਾ ਕਿ ਹਮਲਿਆਂ ਅਤੇ ਕਤਲਾਂ ਦੀ ਲੜੀ ਚੱਲ ਰਹੀ ਹੈ, ਪਰ ਅਜੇ ਤਕ ਕੋਈ ਪੱਕੀ ਕਾਰਵਾਈ ਨਹੀਂ ਹੋਈ।
ਸ਼ਹਿਰ ਵਾਸੀਆਂ ਨੇ ਮੰਗ ਕੀਤੀ ਹੈ ਕਿ ਪ੍ਰਸ਼ਾਸਨ ਤੁਰੰਤ ਸਖ਼ਤ ਕਦਮ ਚੁੱਕੇ ਅਤੇ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਪੁਲਿਸ ਦੀ ਮੌਜੂਦਗੀ ਵਧਾਈ ਜਾਵੇ।


