Trending Now
#ਮੱਖੂ ਜੋਨ ‘ਚ ਕਿਸਾਨ ਮਜ਼ਦੂਰ ਜਥੇਬੰਦੀ ਦੀ ਅਹਿਮ ਮੀਟਿੰਗ — 11 ਅਗਸਤ ਨੂੰ ਮੋਟਰਸਾਈਕਲ ਮਾਰਚ ਅਤੇ 20 ਅਗਸਤ ਨੂੰ ਜਲੰਧਰ ਰੈਲੀ ਲਈ ਤਿਆਰੀਆਂ ਚਰਮ ‘ਤੇ
# “ਫਿਰੋਜ਼ਪੁਰ ਗੋਲੀਕਾਂਡ: ਰਾਹੁਲ ਕੱਕੜ ਦਾ ਹਮਲਾ ਫਰਜ਼ੀ, ਪੁਲਿਸ ਕਾਰਵਾਈ ਦੇ ਮੂਡ ‘ਚ”
#ਫ਼ਿਰੋਜ਼ਪੁਰ ਵਿਖੇ ਸੁਤੰਤਰਤਾ ਦਿਵਸ ਮੌਕੇ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਲਹਿਰਾਉਣਗੇ ਰਾਸ਼ਟਰੀ ਝੰਡਾ
#ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਸੁਤੰਤਰਤਾ ਦਿਵਸ 2025 ਦੀਆਂ ਤਿਆਰੀਆਂ ਦਾ ਸਕੂਲਾਂ ਵਿੱਚ ਜਾ ਕੇ ਲਿਆ ਜਾਇਜ਼ਾ
#ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ
#मेरा युवा भारत फिरोजपुर ने शहीद भगत सिंह स्टेट यूनीवर्सिटी में एक प्रमुख कार्यशाला कार्यक्रम करवाया
#ਡੀ-ਵੌਰਮਿੰਗ ਦਿਵਸ ਮੌਕੇ ਬੱਚਿਆਂ ਨੂੰ ਖੁਆਈਆਂ ਐਲਬੈਂਡਾਜ਼ੋਲ ਦੀਆਂ ਗੋਲੀਆਂ
#ਨਾਕਾਬੰਦੀ ਦੌਰਾਨ 25 ਕਿਲੋ ਡੋਡੇ-ਭੁੱਕੀ ਸਮੇਤ ਨੌਜਵਾਨ ਕਾਬੂ
#ਭਾਰਤੀ ਸੀਮਾ ‘ਤੇ ਡਰੋਨ ਐਕਟਿਵਿਟੀ, 590 ਗ੍ਰਾਮ ਹੈਰੋਇਨ ਬਰਾਮਦ
#ਫਿਰੋਜ਼ਪੁਰ ‘ਚ ਸੜਕਾਂ ਅਤੇ ਗਲੀਆਂ ਦੀ ਮੁਰੰਮਤ ਦਾ ਕੰਮ 8 ਅਗਸਤ ਤੋਂ ਹੋਵੇਗਾ ਸ਼ੁਰੂ:- ਡਾ. ਅਮਨਦੀਪ ਕੌਰ
ਐੱਸ.ਬੀ.ਐੱਸ ਸਟੇਟ ਯੂਨੀਵਰਸਿਟੀ ਫ਼ਿਰੋਜ਼ਪੁਰ ਵਿੱਚ 7ਵਾਂ ਪੋਸ਼ਣ ਪੱਖਵਾੜਾ ਮਨਾਇਆ
- 20 Views
- kakkar.news
- April 24, 2025
- Punjab
ਐੱਸ.ਬੀ.ਐੱਸ ਸਟੇਟ ਯੂਨੀਵਰਸਿਟੀ ਫ਼ਿਰੋਜ਼ਪੁਰ ਵਿੱਚ 7ਵਾਂ ਪੋਸ਼ਣ ਪੱਖਵਾੜਾ ਮਨਾਇਆ
ਫਿਰੋਜ਼ਪੁਰ 24 ਅਪੈ੍ਲ 2025 (ਅਨੁਜ ਕੱਕੜ ਟੀਨੂੰ)
ਐੱਸ.ਬੀ.ਐੱਸ ਸਟੇਟ ਯੂਨੀਵਰਸਿਟੀ ਫ਼ਿਰੋਜ਼ਪੁਰ ਵਿੱਚ ਮਾਣਯੋਗ ਉਪ ਕੁਲਪਤੀ ਡਾ. ਸੁਸ਼ੀਲ ਮਿੱਤਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਕੈਂਪਸ ਰਜਿਸਟਰਾਰ ਡਾ ਗਜ਼ਲਪ੍ਰੀਤ ਸਿੰਘ ਦੀ ਅਗਵਾਈ ਵਿੱਚ ਜ਼ਿਲਾ ਯੂਥ ਸਰਵਿਸਿਜ਼ ਪੰਜਾਬ ਦੇ ਸਹਿਯੋਗ ਨਾਲ, ਯੂਨੀਵਰਸਿਟੀ ਵਿੱਚ ਚੱਲ ਰਹੇ ਰੈੱਡ ਰਿਬਨ ਕਲੱਬਾਂ ਅਤੇ ਐਨ ਐੱਸ ਐੱਸ ਪੋਲੀ ਵਿੰਗ ਵੱਲੋਂ 15 ਅਪ੍ਰੈਲ ਤੋਂ 22 ਅਪ੍ਰੈਲ ਤੱਕ ਸਿਹਤਮੰਦ ਜੀਵਨ ਅਤੇ ਮੁਟਾਪੇ ਪ੍ਰਤੀ ਸੰਭੇਦਨਾ ਤੇ ‘7ਵਾ ਪੋਸ਼ਣ ਪਖਵਾੜਾ ‘ਮਨਾਇਆ ਗਿਆ । ਜਿਸ ਵਿੱਚ ਵਿਦਿਆਰਥੀਆਂ ਦੇ ਪੋਸਟਰ ਮੇਕਿੰਗ,ਸਲੋਗਨ ਰਾਇਟਿੰਗ, ਡਿਕਲੇਮੇਸ਼ਨ ਕੰਟੈਸਟ, ਰੰਗੋਲੀ ਕੰਪੀਟੀਸ਼ਨ, ਮੁਕਾਬਲੇ ਕਰਵਾਏ ਗਏ । ਇਹਨਾਂ ਮੁਕਾਬਲਿਆਂ ਵਿੱਚ ਵਿਦਿਆਰਥੀਆਂ ਵੱਲੋਂ ਵਧ ਚੜ ਕੇ ਸਮੂਲੀਅਤ ਕੀਤੀ ਗਈ । ਐਨਐੱਸਐੱਸ ਪੋਲੀ ਵਿੰਗ ਪ੍ਰੋਗਰਾਮ ਅਫ਼ਸਰ ਪ੍ਰੋ ਗੁਰਜੀਵਨ ਸਿੰਘ ਨੇ ਵਿਦਿਆਰਥੀਆਂ ਦੇ ਰੂਬਰੂ ਹੁੰਦਿਆ ਓਹਨਾ ਨੂੰ ਜਿੰਦਗੀ ਚ ਸਿਹਤਮੱਤ ਖਾਣੇ, ਸਿਹਤਮੰਦ ਰਹਿਣ ਲਈ ਰੋਜ਼ਮਰਾ ਦੀਆਂ ਗਤੀਵਿਧੀਆਂ ਤੇ ਮੋਟਾਪੇ ਨੂੰ ਕੰਟਰੋਲ ਕਰਨ ਦੇ ਤਰੀਕਿਆਂ ਤੇ ਚਾਨਣਾ ਪਾਇਆ। ਨੋਡਲ ਆਫੀਸਰ ਰੈੱਡ ਰਿਬਨ ਕਲੱਬ ਗੁਰਪ੍ਰੀਤ ਸਿੰਘ ਵਲੋਂ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਸਿਹਤਮੰਦ ਖਾਣੇ ਤੇ ਖੇਡਾਂ ਆਦਿ ਚ ਵੱਧ ਚੜ ਕੇ ਹਿੱਸਾ ਲੈਣ ਲਈ ਪ੍ਰੇਰਿਆ ਤਾਂ ਜੋ ਮੋਟਾਪੇ ਤੋਂ ਰਿਹਾ ਜਾ ਸਕੇ ।ਇਸ ਮੌਕੇ ਵਿਦਿਆਰਥੀਆਂ ਵੱਲੋਂ ਭੀ ਸਿਹਤ ਸੰਜੀਦਗੀ ਪ੍ਰਤੀ ਆਪਣੇ ਆਪਣੇ ਵਿਚਾਰ ਰੱਖੇ ਗਏ । ਇਹਨਾਂ ਮੁਕਾਬਲਿਆਂ ਵਿੱਚ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਬੀ ਕੀਤਾ ਗਿਆ । ਪਹਿਲਾ ਸਥਾਨ ਕੋਮਲਪ੍ਰੀਤ ਕੌਰ ਡਿਪਲੋਮਾ ਇਲੈਕਟ੍ਰੀਕਲ, ਦੂਸਰਾ ਸਥਾਨ ਪ੍ਰਿਯੰਕਾ ਬੀ-ਟੈੱਕ ਈਸੀਈ ਪਹਿਲਾ ਸਾਲ, ਤੀਰਾ ਸਥਾਨ ਸਾਂਝੇ ਤੌਰ ਤੇ ਸ਼ਰਨਦੀਪ ਸਿੰਘ ਡਿਪਲੋਮਾ ਇਲੈਕਟ੍ਰੀਕਲ ਅਤੇ ਅਮਾਨਤ ਢੋਟ ਬੀ-ਟੈੱਕ ਇਲੈਕਟ੍ਰੀਕਲ ਸਿੰਘ ਨੇ ਹਾਸਿਲ ਕੀਤਾ । ਕੈਂਪਸ ਰਜਿਸਟਰਾਰ ਡਾ ਗਜ਼ਲਪ੍ਰੀਤ ਸਿੰਘ ਨੇ ਜੇਤੂ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ ਅਤੇ ਅਜਿਹੇ ਮੁਕਾਬਲਿਆਂ/ ਪ੍ਰੋਗਰਾਮਾਂ ਵਿੱਚ ਵਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ । ਇਸ ਮੌਕੇ ਨੋਡਲ ਅਫ਼ਸਰ ਰੈੱਡ ਰਿਬਨ ਕਲੱਬ ਅਤੇ ਪੀਆਰਓ ਯਸ਼ਪਾਲ , ਨੋਡਲ ਅਫ਼ਸਰ ਜਗਦੀਪ ਸਿੰਘ ਮਾਂਗਟ ਅਤੇ ਫੋਟੋਗ੍ਰਾਫਰ ਪੀਆਰਓ ਵਿਭਾਗ ਨਵੀਨ ਚੰਦ ਹਾਜ਼ਰ ਸਨ ।
Categories

Recent Posts

