Trending Now
#स्वच्छता ही सेवा अभियान के तहत रेलवे स्टेशनों पर विशेष सफाई अभियान
#ਜਮੀਤਪੁਰ ਢੇਰੂ ਵਿਖੇ ਮੁਫ਼ਤ ਹੋਮਿਓਪੈਥਿਕ ਮੈਡੀਕਲ ਕੈਂਪ, 150 ਦੇ ਕਰੀਬ ਮਰੀਜ਼ਾਂ ਦੀ ਜਾਂਚ
#ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਫ਼ਿਰੋਜ਼ਪੁਰ-ਮੋਗਾ ਜ਼ੋਨ ਵਲੋਂ ਨੈਤਿਕ ਸਿੱਖਿਆ ਇਮਤਿਹਾਨ ਦਾ ਨਤੀਜਾ ਐਲਾਨਿਆ
#ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
# फिरोजपुर रेलवे मंडल में आज “स्वच्छता में सहभाग: स्वच्छ भारत, विकसित भारत” अभियान का शुभारम्भ किया गया
#ਮੋਬਾਈਲ ’ਚ ਵੜਿਆ RAT, ਬੈਂਕ ਖਾਤੇ ’ਤੇ ਮਾਰਿਆ ਹੱਥ! 5.75 ਲੱਖ ਦੀ ਠੱਗੀ
#ਅਧਿਆਪਕਾਂ ਦੀਆਂ ਮੰਗਾਂ ਮਸਲੇ ਨਾ ਹੱਲ ਹੋਣ ਤੇ ਕੀਤਾ ਜਾਵੇਗਾ ਗੈਰ-ਵਿਦਿਅਕ ਕੰਮਾਂ ਦਾ ਬਾਈਕਾਟ
#ਰਾਜ ਪੁਰਸਕਾਰ ਪ੍ਰਾਪਤ ਕਰਨ ’ਤੇ ਸੈਂਟਰ ਹੈਡ ਟੀਚਰ ਪੂਜਾ ਅਰੋੜਾ ਦਾ ਪਿੰਡ ਵਾਸੀਆਂ ਵੱਲੋਂ ਨਿੱਘਾ ਸਵਾਗਤ
#ਇਤਿਹਾਸਕ ਵਿਰਾਸਤ ਨੂੰ ਸੰਭਾਲਦਿਆਂ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਦਾ ਕੀਤਾ ਸਾਰਥਕ ਉਪਰਾਲਾ : ਕੈਬਨਿਟ ਮੰਤਰੀ ਸੌਂਦ
#ਡਾ. ਅੰਬੇਡਕਰ ਦੀ ਪ੍ਰਤਿਮਾ ਨਾਲ ਛੇੜਛਾੜ ਦੇ ਵਿਰੋਧ ਵਿੱਚ ਫਿਰੋਜ਼ਪੁਰ ਵਿੱਚ ਪ੍ਰਦਰਸ਼ਨ, ਦੋ ਘੰਟੇ ਸੜਕ ਜਾਮ
ਪਿੰਡਾ ਦਾ ਪਹਿਰੇਦਾਰ ਸਮਾਗਮ ਦੌਰਾਨ ਸਿਹਤ ਵਿਭਾਗ ਵਲੋਂ ਲਗਾਈ ਗਈ ਜਾਗਰੂਕਤਾ ਸਟਾਲ
- kakkar.news
- May 2, 2025
- Health Punjab
ਪਿੰਡਾ ਦਾ ਪਹਿਰੇਦਾਰ ਸਮਾਗਮ ਦੌਰਾਨ ਸਿਹਤ ਵਿਭਾਗ ਵਲੋਂ ਲਗਾਈ ਗਈ ਜਾਗਰੂਕਤਾ ਸਟਾਲ
ਫ਼ਿਰੋਜ਼ਪੁਰ, 2 ਮਈ 2025 (ਅਨੁਜ ਕੱਕੜ ਟੀਨੂੰ)
ਅੱਜ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਜ਼ਿਲ੍ਹਾ ਪੱਧਰੀ “ਪਿੰਡਾ ਦਾ ਪਹਿਰੇਦਾਰ” ਸਮਾਗ਼ਮ ਦੌਰਾਨ ਸਿਹਤ ਵਿਭਾਗ ਫ਼ਿਰੋਜ਼ਪੁਰ ਅਤੇ ਕਮਿਊਨਟੀ ਸਿਹਤ ਕੇਂਦਰ ਮਮਦੋਟ ਦੀ ਮਾਸ ਮੀਡੀਆ ਬਰਾਂਚ ਵਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਸੰਬਧੀ ਆਈ ਈ ਸੀ, ਬੀ ਸੀ ਸੀ ਗਤਿਵਿਧੀਆਂ ਅਧੀਨ ਲਗਾਈ ਗਈ ਜਾਗਰੁਕਤਾ ਸਟਾਲ ਖਿੱਚ ਦਾ ਕੇਂਦਰ ਰਹੀ। ਸਿਹਤ ਵਿਭਾਗ ਵਲੋਂ ਆਮ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਅਤੇ ਸਿਹਤ ਵਿਭਾਗ ਫ਼ਿਰੋਜ਼ਪੁਰ ਵਲੋਂ ਨਸ਼ਾ ਛੁਡਾਓ ਕੇਂਦਰ ਅਤੇ ਓਟ ਸੈਂਟਰਾਂ ਵਿਖੇ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਤੋਂ ਜਾਣੂ ਕਰਵਾਉਣ ਸੰਬਧੀ ਜਾਗਰੂਕ ਕਰਨ ਦੇ ਮਨੋਰਥ ਨਾਲ ਲਗਾਈ ਗਈ ਇਸ ਸਟਾਲ ਦੀ ਸਿਆਸੀ ਆਗੂਆਂ,ਪ੍ਰਸ਼ਾਸ਼ਨਿਕ ਅਧਿਕਾਰੀਆਂ ਅਤੇ ਪਿੰਡਾ ਤੋਂ ਆਏ ਹੋਏ ਪੰਚਾ ਸਰਪੰਚਾ ਨੇ ਸ਼ਲਾਘਾ ਕੀਤੀ।
ਜਿਲ੍ਹਾ ਮਾਸ ਮੀਡੀਆ ਅਫ਼ਸਰ ਸੰਜੀਵ ਸ਼ਰਮਾ ਅਤੇ ਡਿਪਟੀ ਮਾਸ ਮੀਡੀਆ ਅਫ਼ਸਰ ਅੰਕੁਸ਼ ਭੰਡਾਰੀ ਨੇ ਦੱਸਿਆ ਕਿ ਇਸ ਜਾਗਰੂਕਤਾ ਸਟਾਲ ਰਾਹੀਂ ਸਿਹਤ ਵਿਭਾਗ ਦੀ ਮਾਸ ਮੀਡੀਆ ਬਰਾਂਚ ਵਲੋਂ ਜਾਣਕਾਰੀ ਭਰਪੂਰ ਫਲੈਕਸ ਬੋਰਡਾਂ ਤੋਂ ਇਲਾਵਾ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਹੇਠ ਪੰਜਾਬ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਸਬੰਧੀ ਜਾਗਰੂਕਤਾ ਪਰਚੇ ਵੀ ਵੰਡੇ ਗਏ।ਸਿਹਤ ਵਿਭਾਗ ਫ਼ਿਰੋਜ਼ਪੁਰ ਵਲੋਂ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਅਤੇ ਲਾਗੂ ਕੀਤੇ ਜਾ ਰਹੇ ਰਾਸ਼ਟਰੀ ਅਤੇ ਸੂਬਾਈ ਪ੍ਰੋਗਰਾਮਾਂ ਬਾਰੇ ਵੀ ਵਿਸਥਾਰ ਨਾਲ ਦੱਸਿਆ ਗਿਆ।
ਇਸ ਮੌਕੇ ਬਲਾਕ ਐਜੂਕੇਟਰ ਵਿਕਰਮਜੀਤ ਸਿੰਘ, ਅਮਨ ਕੰਬੋਜ਼,ਸਿਹਤ ਇੰਸਪੈਕਟਰ ਅਮਰਜੀਤ ਸਿੰਘ ਆਦਿ ਵੀ ਹਾਜ਼ਰ ਸਨ।
Categories

Recent Posts
- September 21, 2026
स्वच्छता ही सेवा अभियान के तहत रेलवे स्टेशनों पर विशेष सफाई अभियान
- September 21, 2026
ਜਮੀਤਪੁਰ ਢੇਰੂ ਵਿਖੇ ਮੁਫ਼ਤ ਹੋਮਿਓਪੈਥਿਕ ਮੈਡੀਕਲ ਕੈਂਪ, 150 ਦੇ ਕਰੀਬ ਮਰੀਜ਼ਾਂ ਦੀ ਜਾਂਚ
- September 17, 2026