ਫ਼ਿਰੋਜ਼ਪੁਰ ਪੁਲਿਸ ਵੱਲੋਂ ਨਸ਼ਾ ਤਸਕਰ ਕਾਬੂ, ਹੈਰੋਇਨ ਸਪਲਾਈ ਦੀ ਯੋਜਨਾ ਨਾਕਾਮ
- 119 Views
- kakkar.news
- May 3, 2025
- Crime Punjab
ਫ਼ਿਰੋਜ਼ਪੁਰ ਪੁਲਿਸ ਵੱਲੋਂ ਨਸ਼ਾ ਤਸਕਰ ਕਾਬੂ, ਹੈਰੋਇਨ ਸਪਲਾਈ ਦੀ ਯੋਜਨਾ ਨਾਕਾਮ
ਫ਼ਿਰੋਜ਼ਪੁਰ, 3 ਮਈ 2025 (ਅਨੁਜ ਕੱਕੜ ਟੀਨੂੰ)
ਫ਼ਿਰੋਜ਼ਪੁਰ ਪੁਲਿਸ ਵੱਲੋਂ ਨਸ਼ਾ ਤਸਕਰੀ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਅੰਦਰ ਇੱਕ ਹੋਰ ਸਫਲਤਾ ਹਾਸਲ ਕਰਦਿਆਂ ਹੈਰੋਇਨ ਸਪਲਾਈ ਕਰਨ ਆਏ ਨਸ਼ਾ ਤਸਕਰ ਨੂੰ ਗ੍ਰਿਫਤਾਰ ਕੀਤਾ ਹੈ।
ਜਾਣਕਾਰੀ ਮੁਤਾਬਕ, ਜਦੋਂ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਕਿਲੇ ਵਾਲਾ ਮੋੜ ਨੇੜੇ ਪੁੱਜੀ ਤਾਂ ਮੁਖਬਰ ਖਾਸ ਵੱਲੋਂ ਇਤਲਾਹ ਦਿੱਤੀ ਗਈ ਕਿ ਇਕ ਵਿਅਕਤੀ, ਜਿਸ ਦੀ ਪਹਿਚਾਣ ਸੁਰਜੀਤ ਸਿੰਘ ਉਰਫ ਕਾਲੀ ਵਜੋਂ ਹੋਈ ਹੈ, ਕੌਫੀ ਰੰਗ ਦੇ ਡੈਸਟਿਨੀ ਸਕੂਟਰ (ਨੰਬਰ PB05AN1022) ‘ਤੇ ਸਵਾਰ ਹੋ ਕੇ ਹੁਸੈਨੀ ਵਾਲਾ ਰੋਡ ਉੱਤੇ ਰੁਕ ਕੇ ਗਾਹਕਾਂ ਦੀ ਉਡੀਕ ਕਰ ਰਿਹਾ ਹੈ।
ਇਤਲਾਹ ਦੇ ਅਧਾਰ ‘ਤੇ ਪੁਲਿਸ ਨੇ ਤੁਰੰਤ ਮੌਕੇ ‘ਤੇ ਪਹੁੰਚ ਕੇ ਵਿਅਕਤੀ ਨੂੰ ਕਾਬੂ ਕਰ ਲਿਆ। ਸ਼ੱਕ ਦੇ ਆਧਾਰ ‘ਤੇ ਕੀਤੀ ਗਈ ਜਾਂਚ ਦੌਰਾਨ ਉਸ ਤੋਂ ਨਸ਼ੀਲਾ ਪਦਾਰਥ ਹੈਰੋਇਨ ਬਰਾਮਦ ਹੋਈ।ਜਿਸਦਾ ਵਜ਼ਨ 1 ਕਿਲੋ 654 ਗ੍ਰਾਮ ਸੀ ।
ਪੁਲਿਸ ਵੱਲੋਂ ਦੱਸਿਆ ਗਿਆ ਕਿ ਉਕਤ ਵਿਅਕਤੀ ਵਿਰੁੱਧ ਮੁਕਦਮਾ ਦਰਜ ਕਰਕੇ ਰਜਿਸਟਰ ਕੀਤਾ ਗਿਆ ਹੈ, ਤੇ ਹੋਰ ਕਾਨੂੰਨੀ ਕਾਰਵਾਈ ਜਾਰੀ ਹੈ। ਪੁਲਿਸ ਨੇ ਕਿਹਾ ਕਿ ਇਲਾਕੇ ਵਿਚ ਨਸ਼ਾ ਤਸਕਰੀ ਰੋਕਣ ਲਈ ਮੁਹਿੰਮ ਅਜੇ ਹੋਰ ਤੇਜ਼ ਕੀਤੀ ਜਾਵੇਗੀ ।


