ਬਹਾਦਰ ਬੱਚਿਆਂ ਦੀ ਪਛਾਣ ਕਰਕੇ ਕੇਸ ਬਾਲ ਭਲਾਈ ਕੌਂਸਲ ਨੂੰ ਭੇਜੋ: ਡਿਪਟੀ ਕਮਿਸ਼ਨਰ
- kakkar.news
- May 14, 2025
- Punjab
ਬਹਾਦਰ ਬੱਚਿਆਂ ਦੀ ਪਛਾਣ ਕਰਕੇ ਕੇਸ ਬਾਲ ਭਲਾਈ ਕੌਂਸਲ ਨੂੰ ਭੇਜੋ: ਡਿਪਟੀ ਕਮਿਸ਼ਨਰ
ਫ਼ਿਰੋਜ਼ਪੁਰ 14 ਮਈ 2025 (ਅਨੁਜ ਕੱਕੜ ਟੀਨੂੰ)
ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਜ਼ਿਲ੍ਹਾ ਬਾਲ ਭਲਾਈ ਕੌਂਸਲ ਫ਼ਿਰੋਜ਼ਪੁਰ ਦੀਪਸ਼ਿਖਾ ਸ਼ਰਮਾ ਨੇ ਦੱਸਿਆ ਕਿ ਇੰਡੀਅਨ ਕੌਂਸਲ ਆਫ ਚਾਈਲਡ ਵੈਲਫੇਅਰ (ਆਈ.ਸੀ.ਸੀ.ਡਬਲਿਊ) ਵੱਲੋਂ 6 ਤੋਂ 18 ਸਾਲ ਦੇ ਬੱਚੇ ਜਾਂ 18 ਤੋਂ 24 ਸਾਲ ਦੇ ਨੌਜਵਾਨ ਜਿਨ੍ਹਾਂ ਨੇ ਕੋਈ ਵਿਸ਼ੇਸ਼ ਬਹਾਦਰੀ ਦਾ ਕੰਮ ਕੀਤਾ ਹੋਵੇ, ਉਨ੍ਹਾਂ ਬੱਚਿਆਂ ਨੂੰ ਕੌਂਸਲ ਵੱਲੋਂ ਸਾਲ 2025 ਲਈ ਆਈ.ਸੀ.ਸੀ.ਡਬਲਿਊ ਬਹਾਦਰੀ ਅਵਾਰਡ ਦੇਣ ਦੀ ਯੋਜਨਾ ਹੈ। ਇਸ ਸਕੀਮ ਅਧੀਨ ਜਿਨ੍ਹਾਂ ਬੱਚਿਆਂ ਨੇ 1 ਜੁਲਾਈ 2024 ਤੋਂ 30 ਸਤੰਬਰ 2025 ਤੱਕ ਕੋਈ ਬਹਾਦਰੀ ਦਾ ਵਿਲੱਖਣ ਕਾਰਜ ਕੀਤਾ ਹੋਵੇ ਉਨ੍ਹਾਂ ਦੇ ਨਾਮ ਰਾਸ਼ਟਰੀ ਬਾਲ ਭਲਾਈ ਕੌਂਸਿਲ ਨੂੰ 5 ਅਕਤੂਬਰ 2025 ਤੱਕ ਭੇਜੇ ਜਾਣੇ ਹਨ।
ਡਿਪਟੀ ਕਮਿਸ਼ਨਰ ਨੇ ਆਮ ਲੋਕਾਂ ਤੇ ਸਰਕਾਰੀ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਜੇਕਰ ਉਨ੍ਹਾਂ ਦੇ ਧਿਆਨ ਵਿੱਚ ਫਿਰੋਜ਼ਪੁਰ ਜ਼ਿਲ੍ਹੇ ਨਾਲ ਸਬੰਧਤ ਅਜਿਹੇ ਬੱਚੇ ਦਾ ਨਾਮ ਹੋਵੇ ਜਿਸ ਨੇ ਕੋਈ ਵਿਲੱਖਣ ਬਹਾਦਰੀ ਦਾ ਕਾਰਜ ਕੀਤਾ ਹੋਵੇ ਤਾਂ ਉਸ ਬੱਚੇ ਦਾ ਕੇਸ ਤਿਆਰ ਕਰਕੇ ਆਨਰੇਰੀ ਸਕੱਤਰ ਬਾਲ ਭਲਾਈ ਕੌਂਸਲ ਦੇ ਦਫਤਰ ਰੈਡ ਕਰਾਸ ਭਵਨ ਫ਼ਿਰੋਜ਼ਪੁਰ ਵਿਖੇ ਜਮ੍ਹਾ ਕਰਵਾਏ ਜਾਣ।

- September 17, 2026
ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
- September 16, 2026