Trending Now
#ਮੱਖੂ ਜੋਨ ‘ਚ ਕਿਸਾਨ ਮਜ਼ਦੂਰ ਜਥੇਬੰਦੀ ਦੀ ਅਹਿਮ ਮੀਟਿੰਗ — 11 ਅਗਸਤ ਨੂੰ ਮੋਟਰਸਾਈਕਲ ਮਾਰਚ ਅਤੇ 20 ਅਗਸਤ ਨੂੰ ਜਲੰਧਰ ਰੈਲੀ ਲਈ ਤਿਆਰੀਆਂ ਚਰਮ ‘ਤੇ
# “ਫਿਰੋਜ਼ਪੁਰ ਗੋਲੀਕਾਂਡ: ਰਾਹੁਲ ਕੱਕੜ ਦਾ ਹਮਲਾ ਫਰਜ਼ੀ, ਪੁਲਿਸ ਕਾਰਵਾਈ ਦੇ ਮੂਡ ‘ਚ”
#ਫ਼ਿਰੋਜ਼ਪੁਰ ਵਿਖੇ ਸੁਤੰਤਰਤਾ ਦਿਵਸ ਮੌਕੇ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਲਹਿਰਾਉਣਗੇ ਰਾਸ਼ਟਰੀ ਝੰਡਾ
#ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਸੁਤੰਤਰਤਾ ਦਿਵਸ 2025 ਦੀਆਂ ਤਿਆਰੀਆਂ ਦਾ ਸਕੂਲਾਂ ਵਿੱਚ ਜਾ ਕੇ ਲਿਆ ਜਾਇਜ਼ਾ
#ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ
#मेरा युवा भारत फिरोजपुर ने शहीद भगत सिंह स्टेट यूनीवर्सिटी में एक प्रमुख कार्यशाला कार्यक्रम करवाया
#ਡੀ-ਵੌਰਮਿੰਗ ਦਿਵਸ ਮੌਕੇ ਬੱਚਿਆਂ ਨੂੰ ਖੁਆਈਆਂ ਐਲਬੈਂਡਾਜ਼ੋਲ ਦੀਆਂ ਗੋਲੀਆਂ
#ਨਾਕਾਬੰਦੀ ਦੌਰਾਨ 25 ਕਿਲੋ ਡੋਡੇ-ਭੁੱਕੀ ਸਮੇਤ ਨੌਜਵਾਨ ਕਾਬੂ
#ਭਾਰਤੀ ਸੀਮਾ ‘ਤੇ ਡਰੋਨ ਐਕਟਿਵਿਟੀ, 590 ਗ੍ਰਾਮ ਹੈਰੋਇਨ ਬਰਾਮਦ
#ਫਿਰੋਜ਼ਪੁਰ ‘ਚ ਸੜਕਾਂ ਅਤੇ ਗਲੀਆਂ ਦੀ ਮੁਰੰਮਤ ਦਾ ਕੰਮ 8 ਅਗਸਤ ਤੋਂ ਹੋਵੇਗਾ ਸ਼ੁਰੂ:- ਡਾ. ਅਮਨਦੀਪ ਕੌਰ
ਝੋਨੇ ਦੀ ਸਿੱਧੀ ਬਿਜਾਈ ’ਤੇ 1500 ਰੁਪਏ ਪ੍ਰਤੀ ਏਕੜ ਪ੍ਰੋਤਸਾਹਨ ਰਾਸ਼ੀ ਪ੍ਰਾਪਤ ਕਰੋ: ਮੁੱਖ ਖੇਤੀਬਾੜੀ ਅਫ਼ਸਰ
- 18 Views
- kakkar.news
- May 19, 2025
- Punjab
ਝੋਨੇ ਦੀ ਸਿੱਧੀ ਬਿਜਾਈ ’ਤੇ 1500 ਰੁਪਏ ਪ੍ਰਤੀ ਏਕੜ ਪ੍ਰੋਤਸਾਹਨ ਰਾਸ਼ੀ ਪ੍ਰਾਪਤ ਕਰੋ: ਮੁੱਖ ਖੇਤੀਬਾੜੀ ਅਫ਼ਸਰ
ਫ਼ਿਰੋਜ਼ਪੁਰ, 19 ਮਈ 2025 ਅਨੁਜ ਕੱਕੜ ( ਟੀਨੂੰ )
ਮੁੱਖ ਖੇਤੀਬਾੜੀ ਅਫ਼ਸਰ ਸ. ਗੁਰਪ੍ਰੀਤ ਸਿੰਘ ਸਿੱਧੂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਧਰਤੀ ਹੇਠਲੇ ਪਾਣੀ ਦੇ ਥੱਲੇ ਜਾ ਰਹੇ ਪੱਧਰ ਨੂੰ ਠੱਲ੍ਹ ਪਾਉਣ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਰਾਜ ਵਿੱਚ ਝੋਨੇ ਦੀ ਸਿੱਧੀ ਬਿਜਾਈ ਦੀ ਤਕਨੀਕ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਝੋਨੇ ਦੀ ਤਰ-ਵੱਤਰ ਵਿੱਚ ਸਿੱਧੀ ਬਿਜਾਈ (ਡੀ.ਐਸ.ਆਰ) ਪਾਣੀ ਦੇ ਡਿੱਗ ਰਹੇ ਪੱਧਰ ਨੂੰ ਠੱਲ੍ਹ ਪਾਉਣ ਦੇ ਨਾਲ-ਨਾਲ ਬਿਜਲੀ ਦੀ ਖਪਤ ਨੂੰ ਘਟਾਉਣ ਅਤੇ ਖੇਤੀ ਕਾਮਿਆਂ ਦੀ ਘਾਟ ਦੀ ਸਮੱਸਿਆ ਨੂੰ ਹੱਲ ਕਰਨ ਦੀ ਸਮਰੱਥਾ ਵੀ ਰੱਖਦੀ ਹੈ। ਇਸ ਤਕਨੀਕ ਨਾਲ ਜਿੱਥੇ 15 ਤੋਂ 20 ਪ੍ਰਤੀਸ਼ਤ ਪਾਣੀ ਦੀ ਬੱਚਤ ਹੁੰਦੀ ਹੈ ਉੱਥੇ ਫਸਲ ਨੂੰ ਕੀਟ ਪਤੰਗ ਤੇ ਬੀਮਾਰੀਆਂ ਵੀ ਘੱਟ ਲੱਗਦੀਆਂ ਹਨ। ਪਰਾਲੀ ਦਾ ਪ੍ਰਬੰਧਨ ਵੀ ਸੌਖਾ ਹੋ ਜਾਂਦਾ ਹੈ ਤੇ ਅਗਲੀ ਫਸਲ (ਕਣਕ) ਦੇ ਝਾੜ ਵਿੱਚ ਵੀ ਵਾਧਾ ਹੁੰਦਾ ਹੈ।
ਹੋਰ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਾਲ 2025-26 ਦੌਰਾਨ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500/- ਰੁਪਏ ਪ੍ਰਤੀ ਏਕੜ ਪ੍ਰੋਤਸਾਹਨ ਰਾਸ਼ੀ ਦਿੱਤੀ ਜਾ ਰਹੀ ਹੈ। ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨ ਆਪਣੀ ਰਜਿਸਟਰੇਸ਼ਨ 30 ਜੂਨ 2025 ਤੱਕ https://agrisubsidy. agrimachinerypb.com/#/dsr- registration ਉੱਤੇ ਕਰ ਸਕਦੇ ਹਨ। ਉਨ੍ਹਾਂ ਨੇ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਦੇ ਖੇਤਾਂ ਦੀ ਪਹਿਲੀ ਤਸਦੀਕ 1 ਜੁਲਾਈ, 2025 ਤੋਂ 15 ਜੁਲਾਈ, 2025 ਤੱਕ ਕਿਸਾਨਾਂ ਦੇ ਖੇਤਾਂ ਵਿਚ ਜਾ ਕੇ ਕੀਤੀ ਜਾਵੇਗੀ ਅਤੇ ਇਸ ਸਬੰਧੀ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਦੀਆਂ ਪਿੰਡਵਾਰ ਡਿਊਟੀਆਂ ਲਗਾਈਆਂ ਜਾ ਰਹੀਆਂ ਹਨ।
ਮੁੱਖ ਖੇਤੀਬਾੜੀ ਅਫ਼ਸਰ ਵੱਲੋਂ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਗਿਆ ਹੈ ਕਿ ਉਹ ਵੱਧ ਤੋਂ ਵੱਧ ਰਕਬੇ ਉੱਤੇ ਝੋਨੇ ਦੀ ਸਿੱਧੀ ਬਿਜਾਈ ਦੀ ਤਕਨੀਕ ਨੂੰ ਅਪਣਾ ਕੇ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਠੱਲ ਪਾਉਣ ਲਈ ਸਰਕਾਰ ਦਾ ਸਾਥ ਦੇਣ। ਉਨ੍ਹਾਂ ਨੇ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਦੀ ਤਕਨੀਕ ਅਤੇ ਪੋਰਟਲ ਉੱਪਰ ਰਜਿਸਟ੍ਰੇਸ਼ਨ ਆਦਿ ਸਬੰਧੀ ਵਧੇਰੇ ਜਾਣਕਾਰੀ ਲਈ ਕਿਸਾਨ ਖੇਤੀਬਾੜੀ ਵਿਭਾਗ ਜ਼ਿਲ੍ਹਾ ਫਿਰੋਜ਼ਪੁਰ ਦੇ ਹੈਲਪਲਾਈਨ ਨੰ: 98726-40403 ਉੱਤੇ ਸ੍ਰੀ ਤਰਨਜੀਤ ਸਿੰਘ ਖੇਤੀਬਾੜੀ ਅਫ਼ਸਰ (ਟਰੇਨਿੰਗ) ਅਤੇ ਬਲਾਕ ਖੇਤੀਬਾੜੀ ਦਫਤਰਾਂ ਨਾਲ ਸੰਪਰਕ ਕਰ ਸਕਦੇ ਹਨ।
Categories

Recent Posts

