Trending Now
#-ਆਯੂਸ਼ ਵਿਭਾਗ ਵਲੋਂ ਚੱਲ ਰਹੇ 10 ਆਯੂਸ਼ ਮੈਡੀਕਲ ਕੈਂਪ, ਜਿਹਨਾਂ ਵਿੱਚੋਂ ਅੱਠਵਾਂ ਆਯੂਸ਼ ਮੈਡੀਕਲ ਕੈਂਪ ਸੀ.ਐਚ.ਸੀ. ਮੱਖੂ, ਫਿਰੋਜ਼ਪੁਰ ਵਿਖੇ ਆਯੋਜਿਤ
#ਫਿਰੋਜ਼ਪੁਰ ਪੁਲਿਸ ਦੀ ਵੱਡੀ ਕਾਰਵਾਈ: ਚੋਰੀ ਤੇ ਸਨੈਚਿੰਗ ਦੇ 120 ਮੋਬਾਈਲ ਬਰਾਮਦ, ਮਾਲਕਾਂ ਨੂੰ ਕੀਤੇ ਵਾਪਸ
#70ਵੀਆਂ ਪੰਜਾਬ ਰਾਜ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਤਹਿਤ ਕ੍ਰਿਕਟ ਅੰਡਰ-19 ਲੜਕੀਆਂ ਦੇ ਮੁਕਾਬਲੇ ਫ਼ਿਰੋਜ਼ਪੁਰ ਵਿਖੇ 22 ਤੋਂ ਸ਼ੁਰੂ
#स्वच्छता ही सेवा अभियान के तहत रेलवे स्टेशनों पर विशेष सफाई अभियान
#ਜਮੀਤਪੁਰ ਢੇਰੂ ਵਿਖੇ ਮੁਫ਼ਤ ਹੋਮਿਓਪੈਥਿਕ ਮੈਡੀਕਲ ਕੈਂਪ, 150 ਦੇ ਕਰੀਬ ਮਰੀਜ਼ਾਂ ਦੀ ਜਾਂਚ
#ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਫ਼ਿਰੋਜ਼ਪੁਰ-ਮੋਗਾ ਜ਼ੋਨ ਵਲੋਂ ਨੈਤਿਕ ਸਿੱਖਿਆ ਇਮਤਿਹਾਨ ਦਾ ਨਤੀਜਾ ਐਲਾਨਿਆ
#ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
# फिरोजपुर रेलवे मंडल में आज “स्वच्छता में सहभाग: स्वच्छ भारत, विकसित भारत” अभियान का शुभारम्भ किया गया
#ਮੋਬਾਈਲ ’ਚ ਵੜਿਆ RAT, ਬੈਂਕ ਖਾਤੇ ’ਤੇ ਮਾਰਿਆ ਹੱਥ! 5.75 ਲੱਖ ਦੀ ਠੱਗੀ
#ਅਧਿਆਪਕਾਂ ਦੀਆਂ ਮੰਗਾਂ ਮਸਲੇ ਨਾ ਹੱਲ ਹੋਣ ਤੇ ਕੀਤਾ ਜਾਵੇਗਾ ਗੈਰ-ਵਿਦਿਅਕ ਕੰਮਾਂ ਦਾ ਬਾਈਕਾਟ
ਸੀ.ਐਮ. ਦੀ ਯੋਗਸ਼ਾਲਾ ਤਹਿਤ ਜ਼ਿਲ੍ਹੇ ਵਿੱਚ 95 ਯੋਗਸ਼ਾਲਾਵਾਂ ਰਾਹੀਂ 3500 ਤੋਂ ਵੱਧ ਲੋਕਾਂ ਨੂੰ ਦਿੱਤੀ ਜਾ ਰਹੀ ਨਿਰੋਗ ਜੀਵਨ ਜਿਉਣ ਦੀ ਸਿਖਲਾਈ : ਡਿਪਟੀ ਕਮਿਸ਼ਨਰ
- kakkar.news
- June 2, 2025
- Health Punjab
ਸੀ.ਐਮ. ਦੀ ਯੋਗਸ਼ਾਲਾ ਤਹਿਤ ਜ਼ਿਲ੍ਹੇ ਵਿੱਚ 95 ਯੋਗਸ਼ਾਲਾਵਾਂ ਰਾਹੀਂ 3500 ਤੋਂ ਵੱਧ ਲੋਕਾਂ ਨੂੰ ਦਿੱਤੀ ਜਾ ਰਹੀ ਨਿਰੋਗ ਜੀਵਨ ਜਿਉਣ ਦੀ ਸਿਖਲਾਈ : ਡਿਪਟੀ ਕਮਿਸ਼ਨਰ
ਸੀ.ਐਮ. ਦੀ ਯੋਗਸ਼ਾਲਾ ਦੇ ਟੋਲ ਫ੍ਰੀ ਨੰਬਰ 7669400500 ‘ਤੇ ਮਿਸ ਕਾਲ਼ ਕਰਕੇ ਕੀਤੀ ਜਾ ਸਕਦੀ ਹੈ ਰਜਿਸਟ੍ਰੇਸ਼ਨ
ਫ਼ਿਰੋਜ਼ਪੁਰ, 02 ਜੂਨ 2025 (ਅਨੁਜ ਕੱਕੜ ਟੀਨੂੰ)
ਯੋਗਾ ਇੱਕ ਪੁਰਾਤਨ ਵਿਧੀ ਹੈ ਜਿਸ ਨੂੰ ਸਦੀਆਂ ਤੋਂ ਲੋਕ ਆਪਣੇ ਆਪ ਨੂੰ ਸਰੀਰਕ ਅਤੇ ਮਾਨਸਿਕ ਰੂਪ ਨਾਲ ਤੰਦਰੁਸਤ ਰੱਖਣ ਲਈ ਅਪਨਾਉੰਦੇ ਆਏ ਹਨ। ਅੱਜ ਦੇ ਇਸ ਭੱਜ ਦੌੜ ਦੇ ਯੁੱਗ ਵਿੱਚ ਲੋਕ ਕਈ ਤਰ੍ਹਾਂ ਦੀਆਂ ਸਰੀਰਿਕ ਤੇ ਮਾਨਸਿਕ ਬੀਮਾਰੀਆਂ ਤੋਂ ਪੀੜਤ ਹੋ ਰਹ ਹਨ ਤਾਂ ਯੋਗਾ ਇੱਕ ਅਜਿਹਾ ਸਾਧਨ ਹੈ ਜਿਸ ਨਾਲ ਜੁੜ ਕੇ ਅਸੀਂ ਨਿਰੋਗ ਅਤੇ ਸਿਹਤਮੰਦ ਜੀਵਨ ਬਤੀਤ ਕਰ ਸਕਦੇ ਹਾਂ। ਇਨ੍ਹਾਂ ਪ੍ਰਗਟਾਵਾ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਜ਼ਿਲ੍ਹੇ ਅੰਦਰ ਸੀ.ਐਮ. ਦੀ ਯੋਗਸ਼ਾਲਾ ਅਧੀਨ ਚੱਲ ਰਹੀਆਂ ਯੋਗਾ ਕਲਾਸਾਂ ਬਾਰੇ ਗੱਲਬਾਤ ਕਰਦਿਆਂ ਕੀਤਾ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿਹਤਮੰਦ ਪੰਜਾਬ ਬਣਾਉਣ ਦੇ ਮੰਤਵ ਨਾਲ ਚਲਾਏ ਜਾ ਰਹੇ “ਸੀ.ਐਮ. ਦੀ ਯੋਗਸ਼ਾਲਾ” ਪ੍ਰੋਗਰਾਮ ਅਧੀਨ ਜ਼ਿਲ੍ਹੇ ਦੇ ਵੱਖ-ਵੱਖ ਸਥਾਨਾਂ `ਤੇ 95 ਯੋਗਸ਼ਾਲਾਵਾਂ ਲਗਾ ਕੇ ਯੋਗਾ ਦੇ 17 ਮਾਹਰ ਟਰੇਨਰਾਂ ਵੱਲੋਂ ਲੋਕਾਂ ਨੂੰ ਯੋਗਾ ਦੀਆਂ ਵੱਖ-ਵੱਖ ਕ੍ਰਿਆਵਾਂ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿਹਤਮੰਦ ਤੇ ਤੰਦਰੁਸਤ ਪੰਜਾਬ ਦੀ ਸਿਰਜਣਾ ਲਈ ਸ਼ੁਰੂ ਕੀਤੇ ਗਏ ਸੀ.ਐਮ. ਦੀ ਯੋਗਸ਼ਾਲਾ ਪ੍ਰੋਗਰਾਮ ਵਿੱਚ ਹਿੱਸਾ ਲੈ ਕੇ ਜ਼ਿਲ੍ਹੇ ਦੇ ਕਈ ਨਾਗਰਿਕਾਂ ਨੇ ਸਰਵਾਈਕਲ, ਪਿੱਠ ਦਾ ਦਰਦ, ਥਾਈਰਾਈਡ, ਬਲੱਡ ਪ੍ਰੈਸ਼ਰ, ਸ਼ੂਗਰ, ਐਸੀਡਿਟੀ, ਮੋਟਾਪਾ, ਮਾਈਗ੍ਰੇਨ, ਡਿਪਰੈਸ਼ਨ ਆਦਿ ਵਰਗੀਆਂ ਬਿਮਾਰੀਆਂ ਤੋਂ ਨਿਜਾਤ ਪਾਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਇਸ ਮਹੱਤਵਪੂਰਨ ਪ੍ਰੋਗਰਾਮ ਵਿੱਚ ਵੱਧ ਤੋਂ ਵੱਧ ਲੋਕਾਂ ਨੂੰ ਹਿੱਸਾ ਲੈ ਕੇ ਇਸ ਦਾ ਲਾਭ ਉਠਾਉਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਜਿਹੜੇ ਨਾਗਰਿਕ ਇਨ੍ਹਾਂ ਕਲਾਸਾਂ ਦਾ ਲਾਭ ਲੈਣਾ ਚਾਹੁੰਦੇ ਹਨ ਉਹ ਟੋਲ ਫ੍ਰੀ ਨੰਬਰ 76694-00500 ਤੇ ਮਿਸਡ ਕਾਲ ਦੇ ਸਕਦੇ ਹਨ।
ਵਧੇਰੇ ਜਾਣਕਾਰੀ ਦਿੰਦਿਆਂ ਸੀ.ਐਮ. ਦੀ ਯੋਗਸ਼ਾਲਾ ਪ੍ਰਾਜੈਕਟ ਦੇ ਜ਼ਿਲ੍ਹਾ ਕੋਆਰਡੀਨੇਟਰ ਅਮਨਪ੍ਰੀਤ ਕੌਰ ਨੇ ਦੱਸਿਆ ਕਿ ਅਕਤੂਬਰ 2023 ਤੋਂ ਸ਼ੁਰੂ ਹੋਈ ਸੀ.ਐਮ. ਦੀ ਯੋਗਸ਼ਾਲਾ ਨੂੰ ਜ਼ਿਲ੍ਹੇ ਵਿੱਚ ਲੋਕਾਂ ਵੱਲੋਂ ਬਹੁਤ ਹੀ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਸੀ.ਐਮ. ਦੀ ਯੋਗਸ਼ਾਲਾ ਪ੍ਰਾਜੈਕਟ ਅਧੀਨ ਜ਼ਿਲ੍ਹੇ ਦੇ ਸਾਰੇ ਬਲਾਕਾਂ ਵਿੱਚ ਇਨ੍ਹਾਂ ਯੋਗ ਕਲਾਸਾਂ ਵਿੱਚ 3500 ਤੋਂ ਵੱਧ ਲੋਕ ਰੋਜ਼ਾਨਾ ਯੋਗ ਕਰਦੇ ਹਨ। ਉਨ੍ਹਾਂ ਕਿਹਾ ਕਿ ਮੁਫ਼ਤ ਯੋਗ ਸਿਖਣ ਦੇ ਚਾਹਵਾਨ 25 ਮੈਂਬਰਾਂ ਦਾ ਗਰੁੱਪ ਬਣਾ ਕੇ ਉੱਕਤ ਦਿੱਤੇ ਟੋਲ ਫਰੀ ਨੰਬਰ ‘ਤੇ ਮਿਸਡ ਕਾਲ ਕਰ ਸਕਦੇ ਹਨ ਜਾਂ ਮੋਬਾਇਲ ਨੰਬਰ 78888-40115 ‘ਤੇ ਵੀ ਕਾਲ ਕਰ ਸਕਦੇ ਹਨ। ਇਸ ਤੋਂ ਇਲਾਵਾ http://cmdiyogshala.punjab. gov.in ‘ਤੇ ਵੀ ਰਜਿਸਟਰੇਸ਼ਨ ਕੀਤੀ ਜਾ ਸਕਦੀ ਹੈ।
Categories

Recent Posts