ਕ੍ਰਿਸ਼ੀ ਵਿਗਿਆਨ ਕੇਂਦਰ ਫਿਰੋਜ਼ਪੁਰ ਵੱਲੋਂ ਵਿਕਸਿਤ ਕ੍ਰਿਸ਼ੀ ਸੰਕਲਪ ਅਭਿਆਨ ਅਧੀਨ ਗਤੀਵਿਧੀਆਂ ਆਯੋਜਿਤ
- 48 Views
- kakkar.news
- June 2, 2025
- Agriculture Punjab
ਕ੍ਰਿਸ਼ੀ ਵਿਗਿਆਨ ਕੇਂਦਰ ਫਿਰੋਜ਼ਪੁਰ ਵੱਲੋਂ ਵਿਕਸਿਤ ਕ੍ਰਿਸ਼ੀ ਸੰਕਲਪ ਅਭਿਆਨ ਅਧੀਨ ਗਤੀਵਿਧੀਆਂ ਆਯੋਜਿਤ
ਫ਼ਿਰੋਜ਼ਪੁਰ, 02 ਜੂਨ 2025 (ਅਨੁਜ ਕੱਕੜ ਟੀਨੂੰ)
ਕ੍ਰਿਸ਼ੀ ਵਿਗਿਆਨ ਕੇਂਦਰ ਫਿਰੋਜ਼ਪੁਰ ਵਿਕਸਿਤ ਕ੍ਰਿਸ਼ੀ ਸੰਕਲਪ ਅਭਿਆਨ ਅਧੀਨ ਲਗਾਤਾਰਤਾ ਵਿੱਚ ਗਤੀਵਿਧੀਆਂ ਕਰ ਰਿਹਾ ਹੈ। ਇਸ ਲੜੀ ਵਿੱਚ ਪਿੰਡ ਸੁਲਹਾਣੀ, ਬੋਇਆਵਾਲਾ ਅਤੇ ਅਤੇ ਧੰਨਾ ਸ਼ਹੀਦ ਵਿਖੇ ਕੇ.ਵੀ.ਕੇ. ਫਿਰੋਜ਼ਪੁਰ ਦੀ ਟੀਮ ਨੇ ਸ਼ਿਰਕਤ ਕੀਤੀ। ਕ੍ਰਿਸ਼ੀ ਵਿਗਿਆਨ ਕੇਂਦਰ ਫਿਰੋਜਪੁਰ ਦੇ ਡਾ. ਗੁਰਮੇਲ ਸਿੰਘ ਡਿਪਟੀ ਡਾਇਰੈਕਟਰ ਸਿਖਲਾਈ ਦੀ ਅਗਵਾਈ ਹੇਠ ਬਣੀਆਂ ਟੀਮਾਂ ਨੇ ਇਹਨਾਂ ਪਿੰਡਾਂ ਵਿੱਚ ਦੌਰਾ ਕਰਕੇ ਕਿਸਾਨਾਂ ਨੂੰ ਪੇਸ਼ ਆਉਣ ਵਾਲੀਆਂ ਮੁਸ਼ਕਿਲਾਂ ਦਾ ਮੌਕੇ ਤੇ ਹਲ ਕੀਤਾ। ਉਹਨਾਂ ਨੇ ਕਿਸਾਨਾਂ ਨੂੰ ਸਾਉਣੀ ਦੀਆਂ ਫਸਲਾਂ ਬਾਰੇ ਜਾਦਕਾਰੀ ਦਿੰਦੇ ਹੋਏ ਇਹ ਅਭਿਆਨ ਅਧੀਨ ਭਾਰਤ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਜਾਣੂ ਕਰਵਾਇਆ।
ਟੀਮ ਵਿੱਚ ਮੌਜੂਦ ਵਿਸ਼ੇ ਮਾਹਿਰਾਂ ਨੇ ਆਪਣੇ ਆਪਣੇ ਵਿਸ਼ੇ ਸਬੰਧੀ ਕਿਸਾਨਾਂ ਨਾਲ ਚਰਚਾ ਕੀਤੀ ਅਤੇ ਨਾਲ ਹੀ ਨਾਲ ਖੇਤੀ ਦੇ ਸਹਾਇਕ ਧੰਦੇ ਅਪਨਾ ਕੇ ਲਾਗਤ ਘਟਾ ਕੇ ਮੁੱਲ ਵਾਧਾ ਕੀਤਾ ਜਾ ਸਕਦਾ ਹੈ ਇਸ ਬਾਰੇ ਵੀ ਚਾਨਣਾ ਪਾਇਆ। ਇਸ ਦੇ ਨਾਲ ਨਾਲ ਸਰਕਾਰ ਦੁਆਰਾ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਲਾਭ ਲੈ ਕੇ ਕਿਸਾਨੀ ਨੂੰ ਹੋਰ ਕਿਵੇਂ ਸੁਖਾਲਾ ਕੀਤਾ ਜਾ ਸਕਦਾ ਹੈ ਇਸ ਬਾਰੇ ਵੀ ਨੁਕਤੇ ਸਾਂਝੇ ਕੀਤੇ।
ਕੈਂਪ ਦੇ ਅੰਤ ਵਿੱਚ ਸਾਰੀ ਟੀਮ ਨੇ ਆਏ ਪਤਵੰਤੇ ਸੱਜਣਾਂ ਦਾ ਧੰਨਵਾਦ ਕੀਤਾ ਅਤੇ ਉਹਨਾਂ ਨੂੰ ਕ੍ਰਿਸ਼ੀ ਵਿਗਿਆਨ ਕੇਂਦਰ ਫਿਰੋਜ਼ਪੁਰ ਨਾਲ ਜੁੜ ਕੇ ਪੰਜਾਬ ਐਗਰੀਕਲਚਰ ਯੂਨੀਵਰਸਿਟੀ ਅਤੇ ਫਿਰੋਜਪੁਰ ਜਿਲੇ ਸਬੰਧੀ ਖੇਤੀ ਪ੍ਰਤੀ ਸੁਵਿਧਾਵਾਂ ਨੂੰ ਵੱਧ ਤੋਂ ਵੱਧ ਪ੍ਰਾਪਤ ਕਰਨ ਦੀ ਪ੍ਰੇਰਨਾ ਦਿੱਤੀ। ਇਸ ਮੌਕੇ ਕ੍ਰਿਸ਼ੀ ਵਿਗਿਆਨ ਕੇਂਦਰ ਪੰਜਾਬ ਐਗਰੀਕਲਚਰ ਯੂਨੀਵਰਸਿਟੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਅਤੇ ਭਾਰਤ ਸਰਕਾਰ ਵੱਲੋਂ ਚਲਦੀਆਂ ਸਕੀਮਾਂ ਬਾਰੇ ਸਾਹਿਤ ਵੀ ਵੰਡਿਆ ਗਿਆ।


