Trending Now
#ਮੱਖੂ ਜੋਨ ‘ਚ ਕਿਸਾਨ ਮਜ਼ਦੂਰ ਜਥੇਬੰਦੀ ਦੀ ਅਹਿਮ ਮੀਟਿੰਗ — 11 ਅਗਸਤ ਨੂੰ ਮੋਟਰਸਾਈਕਲ ਮਾਰਚ ਅਤੇ 20 ਅਗਸਤ ਨੂੰ ਜਲੰਧਰ ਰੈਲੀ ਲਈ ਤਿਆਰੀਆਂ ਚਰਮ ‘ਤੇ
# “ਫਿਰੋਜ਼ਪੁਰ ਗੋਲੀਕਾਂਡ: ਰਾਹੁਲ ਕੱਕੜ ਦਾ ਹਮਲਾ ਫਰਜ਼ੀ, ਪੁਲਿਸ ਕਾਰਵਾਈ ਦੇ ਮੂਡ ‘ਚ”
#ਫ਼ਿਰੋਜ਼ਪੁਰ ਵਿਖੇ ਸੁਤੰਤਰਤਾ ਦਿਵਸ ਮੌਕੇ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਲਹਿਰਾਉਣਗੇ ਰਾਸ਼ਟਰੀ ਝੰਡਾ
#ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਸੁਤੰਤਰਤਾ ਦਿਵਸ 2025 ਦੀਆਂ ਤਿਆਰੀਆਂ ਦਾ ਸਕੂਲਾਂ ਵਿੱਚ ਜਾ ਕੇ ਲਿਆ ਜਾਇਜ਼ਾ
#ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ
#मेरा युवा भारत फिरोजपुर ने शहीद भगत सिंह स्टेट यूनीवर्सिटी में एक प्रमुख कार्यशाला कार्यक्रम करवाया
#ਡੀ-ਵੌਰਮਿੰਗ ਦਿਵਸ ਮੌਕੇ ਬੱਚਿਆਂ ਨੂੰ ਖੁਆਈਆਂ ਐਲਬੈਂਡਾਜ਼ੋਲ ਦੀਆਂ ਗੋਲੀਆਂ
#ਨਾਕਾਬੰਦੀ ਦੌਰਾਨ 25 ਕਿਲੋ ਡੋਡੇ-ਭੁੱਕੀ ਸਮੇਤ ਨੌਜਵਾਨ ਕਾਬੂ
#ਭਾਰਤੀ ਸੀਮਾ ‘ਤੇ ਡਰੋਨ ਐਕਟਿਵਿਟੀ, 590 ਗ੍ਰਾਮ ਹੈਰੋਇਨ ਬਰਾਮਦ
#ਫਿਰੋਜ਼ਪੁਰ ‘ਚ ਸੜਕਾਂ ਅਤੇ ਗਲੀਆਂ ਦੀ ਮੁਰੰਮਤ ਦਾ ਕੰਮ 8 ਅਗਸਤ ਤੋਂ ਹੋਵੇਗਾ ਸ਼ੁਰੂ:- ਡਾ. ਅਮਨਦੀਪ ਕੌਰ
ਮੈਰੀਟੋਰੀਅਸ ਸਕੂਲ ਫਿਰੋਜ਼ਪੁਰ ਦੇ ਵਿਦਿਆਰਥੀ ਲਵਪ੍ਰੀਤ ਸਿੰਘ ਨੇ ਜੇ.ਈ.ਈ ਐਡਵਾਂਸ ਵਿੱਚ ਪ੍ਰਾਪਤ ਕੀਤੀ ਸ਼ਾਨਦਾਰ ਸਫਲਤਾ
- 69 Views
- kakkar.news
- June 2, 2025
- Education Punjab
ਮੈਰੀਟੋਰੀਅਸ ਸਕੂਲ ਫਿਰੋਜ਼ਪੁਰ ਦੇ ਵਿਦਿਆਰਥੀ ਲਵਪ੍ਰੀਤ ਸਿੰਘ ਨੇ ਜੇ.ਈ.ਈ ਐਡਵਾਂਸ ਵਿੱਚ ਪ੍ਰਾਪਤ ਕੀਤੀ ਸ਼ਾਨਦਾਰ ਸਫਲਤਾ
ਫਿਰੋਜ਼ਪੁਰ 2 ਜੂਨ 2025 (ਅਨੁਜ ਕੱਕੜ ਟੀਨੂੰ)
ਮੈਰੀਟੋਰੀਅਸ ਸਕੂਲ ਫਿਰੋਜ਼ਪੁਰ ਦੇ ਵਿਦਿਆਰਥੀ ਲਵਪ੍ਰੀਤ ਸਿੰਘ ਨੇ ਅੱਜ ਨੈਸ਼ਨਲ ਟੈਸਟਿੰਗ ਏਜੰਸੀ ਦੁਆਰਾ ਜਾਰੀ ਕੀਤੇ ਜੇ ਈ ਈ ਐਡਵਾਂਸ ਨਤੀਜੇ ਵਿੱਚ ਸ਼ਾਨਦਾਰ ਸਫਲਤਾ ਹਾਸਿਲ ਕੀਤੀ । ਇਸ ਤੋਂ ਪਹਿਲਾਂ ਸਕੂਲ ਦੇ 16 ਵਿਦਿਆਰਥੀਆਂ ਨੇ ਜੇ.ਈ.ਈ ਮੇਨ ਦੀ ਪ੍ਰੀਖਿਆ ਪਾਸ ਕੀਤੀ ਸੀ। ਇਸ ਦੇ ਸਬੰਧ ਵਿੱਚ ਪ੍ਰਿੰਸੀਪਲ ਸ. ਚਮਕੌਰ ਸਿੰਘ ਸਰਾਂ ਜੀ ਨੇ ਦੱਸਿਆ ਕਿ ਪਿਛਲੀ ਵਾਰ ਦੀ ਤਰਾਂ ਇਸ ਵਾਰ ਵੀ ਸਕੂਲ ਦੇ ਵਿਦਿਆਰਥੀ ਲਵਪ੍ਰੀਤ ਸਿੰਘ ਨੇ ਜੇ.ਈ.ਈ ਅਡਵਾਂਸ ਜਿਹੇ ਵੱਕਾਰੀ ਇਮਤਿਹਾਨ ਨੂੰ ਪਾਸ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ ਜੋ ਕਿ ਬਹੁਤ ਖੁਸ਼ੀ ਅਤੇ ਮਾਣ ਵਾਲੀ ਗੱਲ ਹੈ। ਫਿਰੋਜ਼ਪੁਰ ਜ਼ਿਲੇ ਦੇ ਇੱਕ ਛੋਟੇ ਜਿਹੇ ਪਿੰਡ ਸਵਾਏ ਰਾਏ ਉਤਾੜ ਦੇ ਇੱਕ ਸਧਾਰਨ ਮਜ਼ਦੂਰ ਪਰਿਵਾਰ ਵਿੱਚ ਪਿਤਾ ਜਸਵੰਤ ਸਿੰਘ ਤੇ ਮਾਤਾ ਸੋਮਾ ਰਾਣੀ ਦੇ ਪੁੱਤਰ ਲਵਪ੍ਰੀਤ ਨੇ ਸਾਲ 2023 ਵਿੱਚ ਮੈਰੀਟੋਰੀਅਸ ਦੀ ਪ੍ਰਵੇਸ਼ ਪ੍ਰੀਖਿਆ ਨੂੰ ਪਾਸ ਕਰਕੇ ਸਾਰਾਗੜ੍ਹੀ ਮੈਮੋਰੀਅਲ ਮੈਰੀਟੋਰੀਅਸ ਸਕੂਲ ਹਕੂਮਤ ਸਿੰਘ ਵਾਲਾ, ਫਿਰੋਜ਼ਪੁਰ ਵਿਖੇ ਗਿਆਰਵੀਂ ਨਾਨ ਮੈਡੀਕਲ ਸਟਰੀਮ ਵਿੱਚ ਦਾਖਲਾ ਲਿਆ। ਲਵਪ੍ਰੀਤ ਨੇ ਪੜ੍ਹਾਈ ਦੇ ਨਾਲ- ਨਾਲ ਨੇ ਜੇ.ਈ.ਈ ਮੇਨ ਤੇ ਜੇ.ਈ.ਈ ਐਡਵਾਂਸ ਦੀ ਤਿਆਰੀ ਲਈ ਸਕੂਲ ਵਿੱਚ ਹੀ ਸਕੂਲ ਦੇ ਤਜ਼ਰਬੇਕਾਰ ਅਧਿਆਪਕਾਂ ਦੀ ਸੁਯੋਗ ਅਗਵਾਈ ਵਿੱਚ ਤਿਆਰੀ ਜਾਰੀ ਰੱਖੀ। ਵਿਦਿਆਰਥੀ ਦੇ ਇੰਚਾਰਜ ਮੈਡਮ ਰੇਖਾ ਜੀ ਨੇ ਉਸਦੀ ਮਿਹਨਤ ਤੇ ਲਗਨ ਨੂੰ ਉਸ ਦੀ ਸਫ਼ਲਤਾ ਦਾ ਅਸਲ ਹੱਕਦਾਰ ਮੰਨਿਆ । ਇਸ ਖੁਸ਼ੀ ਦੇ ਮੌਕੇ ਸਕੂਲ ਦੇ ਮੌਜੂਦਾ ਪ੍ਰਿੰਸੀਪਲ ਅਤੇ ਉਪ ਜਿਲਾ ਸਿੱਖਿਆ ਅਫਸਰ ਸੈਕੰਡਰੀ ਡਾ .ਸਤਿੰਦਰ ਸਿੰਘ ਜੀ ਤੇ ਪ੍ਰਿੰਸੀਪਲ ਸ.ਚਮਕੌਰ ਸਿੰਘ ਸਰਾਂ ਨੇ ਸਮੂਹ ਸਟਾਫ ਮੈਂਬਰਾਂ, ਜਮਾਤ ਇੰਚਾਰਜ, ਵਿਦਿਆਰਥੀ ਲਵਪ੍ਰੀਤ ਸਿੰਘ ਤੇ ਉਸਦੇ ਮਾਪਿਆਂ ਨੂੰ ਵਧਾਈ ਦਿੱਤੀ।ਦੱਸਣਯੋਗ ਹੈ ਕਿ ਡਾ.ਸਤਿੰਦਰ ਸਿੰਘ ਜੀ ਨੇ ਪ੍ਰਿੰਸੀਪਲ ਸ. ਚਮਕੌਰ ਸਿੰਘ ਸਰਾਂ ਜੀ ਦੀ ਸੇਵਾ ਮੁਕਤੀ ਤੋਂ ਬਾਅਦ ਅੱਜ ਹੀ ਮੈਰੀਟੋਰੀਅਸ ਸਕੂਲ ਵਿੱਚ ਪ੍ਰਿੰਸੀਪਲ ਦਾ ਅਹੁਦਾ ਸੰਭਾਲਿਆ ਸੀ। ਇਸ ਮੌਕੇ ਵਾਇਸ ਪ੍ਰਿੰਸੀਪਲ ਮੈਡਮ ਸੁਕੀਰਤੀ ਸ਼ਰਮਾ,ਲੈਕ.ਗੁਰਪ੍ਰੀਤ ਕੌਰ, ਲੈਕ. ਗਗਨਦੀਪ ਕੌਰ, ਲੈਕ. ਸਾਕਸ਼ੀ ਸਹਿਗਲ,ਲੈਕ.ਸੀਮਾ ਰਾਣੀ, ਲੈਕ.ਲਕਸ਼ਮੀ ,ਲੈਕ. ਰੂਪਪਰੀਤ ਕੌਰ, ਲੈਕ. ਜਸਵਿੰਦਰ ਸਿੰਘ, ਲੈਕ.ਰੇਖਾ ਜੀ, ਲੈਕ.ਹਰਮਨਦੀਪ ਕੌਰ, ਲੈਕ. ਗੁਰਮੀਤ ਸਿੰਘ, ਲੈਕ.ਅਮਰ ਵਰਮਾ, ਸਮੂਹ ਸਟਾਫ਼ ਤੇ ਮੁਕਾਬਲੇ ਦੀ ਪ੍ਰੀਖਿਆਵਾਂ ਦੇ ਇੰਚਾਰਜ ਮੈਡਮ ਗਿੰਨੀ ਬਾਂਸਲ, ਗੁਰਪ੍ਰੀਤ ਕੌਰ, ਮੈਡਮ ਮਿੰਕਲ ਤੇ ਉਹਨਾਂ ਦੀ ਸਮੁੱਚੀ ਟੀਮ ਦੇ ਮੈਂਬਰ ਹਾਜ਼ਰ ਸਨ ।
Categories

Recent Posts

