ਡਾ. ਅਮਨਦੀਪ ਕੌਰ ਗੋਸਲ ਨੇ ਵੱਖ-ਵੱਖ ਪਿੰਡਾਂ ਵਿੱਚ ਨਸ਼ਾ ਮੁਕਤੀ ਯਾਤਰਾ ਤਹਿਤ ਲੋਕਾਂ ਨੂੰ ਕੀਤਾ ਜਾਗਰੂਕ
- 44 Views
- kakkar.news
- June 4, 2025
- Health Punjab
ਡਾ. ਅਮਨਦੀਪ ਕੌਰ ਗੋਸਲ ਨੇ ਵੱਖ-ਵੱਖ ਪਿੰਡਾਂ ਵਿੱਚ ਨਸ਼ਾ ਮੁਕਤੀ ਯਾਤਰਾ ਤਹਿਤ ਲੋਕਾਂ ਨੂੰ ਕੀਤਾ ਜਾਗਰੂਕ
ਫ਼ਿਰੋਜ਼ਪੁਰ, 04 ਜੂਨ 2025 (ਅਨੁਜ ਕੱਕੜ ਟੀਨੂੰ)
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੇ ਸੂਬੇ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਦੀ ਰਾਹ ‘ਤੇ ਪਾਇਆ ਹੈ ਅਤੇ ਨਸ਼ਿਆਂ ਦੇ ਖਾਤਮੇ ਲਈ ਰਾਜ ਸਰਕਾਰ ਵੱਲੋਂ ਕੀਤੇ ਜਾ ਰਹੇ ਠੋਸ ਉਪਰਾਲਿਆਂ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ। ਇਹ ਪ੍ਰਗਟਾਵਾ ਡਾ. ਅਮਨਦੀਪ ਕੌਰ ਗੋਸਲ (ਕੋਆਰਡੀਨੇਟਰ ਨਸ਼ਾ ਮੁਕਤੀ ਮੋਰਚਾ ਹਲਕਾ ਫ਼ਿਰੋਜ਼ਪੁਰ ਸ਼ਹਿਰੀ) ਨੇ ਨਸ਼ਾ ਮੁਕਤੀ ਯਾਤਰਾ ਤਹਿਤ ਫ਼ਿਰੋਜ਼ਪੁਰ ਸ਼ਹਿਰੀ ਹਲਕੇ ਦੇ ਪਿੰਡ ਧੀਰਾ ਘਾਰਾ, ਟੱਲੀ ਗੁਲਾਮ, ਦਰਵੇਸ਼ੇ ਕੇ, ਬਸਤੀ ਗੈਂਦਰ, ਅਟਾਰੀ, ਜੈਮਲ ਵਾਲਾ, ਕਾਮਲ ਵਾਲਾ ਖੁਰਦ, ਅਲੀ ਵਾਲਾ, ਕਾਲੂ ਵਾਲਾ ਅਤੇ ਇਲਮੇ ਵਾਲਾ ਵਿਖੇ ਨਸ਼ਾ ਮੁਕਤੀ ਯਾਤਰਾ ਦੌਰਾਨ ਆਯੋਜਿਤ ਜਨ ਸਭਾਵਾਂ ਨੂੰ ਸੰਬੋਧਨ ਕਰਦਿਆਂ ਕੀਤਾ।
ਇਸ ਮੌਕੇ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਖਾਤਮੇ ਲਈ ਚਲਾਈ ਜਾ ਰਹੀ ਮੁਹਿੰਮ ਨੂੰ ਪਿੰਡਾਂ ਅਤੇ ਵਾਰਡਾਂ ਵਿੱਚ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਨਸ਼ਾ ਮੁਕਤੀ ਯਾਤਰਾ ਲੋਕ ਲਹਿਰ ਬਣ ਗਈ ਹੈ ਅਤੇ ਹੁਣ ਜਲਦੀ ਹੀ ਪੰਜਾਬ ਵਿਚੋਂ ਨਸ਼ਿਆਂ ਸਫਾਇਆ ਹੋਵੇਗਾ। ਉਹਨਾਂ ਕਿਹਾ ਕਿ ਲੋਕ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਵਿੱਚ ਵੱਧ ਚੜ੍ਹ ਕੇ ਸਹਿਯੋਗ ਦੇ ਰਹੇ ਹਨ।
ਡਾ. ਅਮਨਦੀਪ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਕੀਤੇ ਜਾ ਰਹੇ ਠੋਸ ਉਪਰਾਲੇ ਇਸ ਗੱਲ ਦਾ ਪ੍ਰਤੀਕ ਹਨ ਕਿ ਪੰਜਾਬ ਸਰਕਾਰ ਸਮਾਜ ਨੂੰ ਨਸ਼ਾ ਮੁਕਤ ਕਰਨ ਲਈ ਸੰਜੀਦਗੀ ਨਾਲ ਕੰਮ ਕਰ ਰਹੀ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਹਮੇਸ਼ਾ ਹੀ ਪੰਜਾਬ, ਪੰਜਾਬੀਅਤ ਤੇ ਪੰਜਾਬੀਆਂ ਦੀ ਚੜ੍ਹਦੀ ਕਲ੍ਹਾ ਲਈ ਕੰਮ ਕੀਤਾ ਹੈ। ਉਨ੍ਹਾਂ ਵੱਲੋਂ ਪਿੰਡਾਂ ਦੇ ਲੋਕਾਂ ਨੂੰ ਨਸ਼ਾ ਮੁਕਤੀ ਮੁਹਿੰਮ ਵਿੱਚ ਆਪਣਾ ਪੂਰਨ ਸਹਿਜੋਗ ਦੇਣ ਦਾ ਪ੍ਰਣ ਵੀ ਦਿਵਾਇਆ ਗਿਆ।
ਇਸ ਮੌਕੇ ਬਲਦੇਵ ਸਿੰਘ ਮੱਲ੍ਹੀ (ਬਲਾਕ ਪ੍ਰਧਾਨ), ਗੁਰਜੀਤ ਸਿੰਘ ਚੀਮਾ, ਜਸਬੀਰ ਸਿੰਘ, ਦਲੇਰ ਸਿੰਘ ਸਰਪੰਚ, ਗੁਰਭੇਜ ਸਿੰਘ, ਗੁਰਲਾਲ ਸਿੰਘ ਸਰਪੰਚ, ਗੁਰਜੰਟ ਸਿੰਘ ਸਰਪੰਚ, ਸੁਰਜੀਤ ਸਿੰਘ ਸਰਪੰਚ, ਇੰਦਰਜੀਤ ਸਿੰਘ, ਦਿਲਬਾਗ ਸਿੰਘ ਸਰਪੰਚ ਸਮੇਤ ਵੱਡੀ ਗਿਣਤੀ ਵਿੱਚ ਲੋਕ ਹਾਜ਼ਰ ਸਨ।


