ਵਿਕਸਿਤ ਕ੍ਰਿਸ਼ੀ ਸੰਕਲਪ ਅਭਿਆਨ ਅਧੀਨ ਕਿਸਾਨਾਂ ਨੂੰ ਆਧੁਨਿਕ ਖੇਤੀ ਤਕਨੀਕਾਂ ਬਾਰੇ ਕੀਤਾ ਗਿਆ ਜਾਗਰੂਕ
- 94 Views
- kakkar.news
- June 6, 2025
- Agriculture Punjab
ਵਿਕਸਿਤ ਕ੍ਰਿਸ਼ੀ ਸੰਕਲਪ ਅਭਿਆਨ ਅਧੀਨ ਕਿਸਾਨਾਂ ਨੂੰ ਆਧੁਨਿਕ ਖੇਤੀ ਤਕਨੀਕਾਂ ਬਾਰੇ ਕੀਤਾ ਗਿਆ ਜਾਗਰੂਕ
ਫ਼ਿਰੋਜ਼ਪੁਰ, 06 ਜੂਨ 2025 (ਅਨੁਜ ਕੱਕੜ ਟੀਨੂੰ )
ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੀ ਅਗਵਾਈ ਹੇਠ ਕ੍ਰਿਸ਼ੀ ਵਿਗਿਆਨ ਕੇਂਦਰ, ਫਿਰੋਜ਼ਪੁਰ ਦੀ ਟੀਮ ਵਲੋਂ ਵਿਕਸਿਤ ਕ੍ਰਿਸ਼ੀ ਸੰਕਲਪ ਅਭਿਆਨ ਤਹਿਤ ਸਾਉਣੀ ਦੀਆਂ ਫਸਲਾਂ ਅਤੇ ਖੇਤੀ ਵਿਭਿਨਤਾ ਲਈ ਸਬਜ਼ੀਆਂ ਅਤੇ ਫਲਾਂ ਦੀ ਕਾਸ਼ਤ ਸਬੰਧੀ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਦਾ ਉਦੇਸ਼, ਕਿਸਾਨਾਂ ਨੂੰ ਆਧੁਨਿਕ ਅਤੇ ਟਿਕਾਊ ਖੇਤੀ ਅਭਿਆਸਾਂ ਬਾਰੇ ਗਿਆਨ ਨਾਲ ਲੈਸ ਕਰਨਾ ਸੀ। ਕੇਵੀਕੇ ਫਿਰੋਜ਼ਪੁਰ ਦੀ ਟੀਮ ਨੇ ਕਿਸਾਨਾਂ ਨੂੰ ਖੇਤੀਬਾੜੀ ਨਾਲ ਸਬੰਧਤ ਸਕੀਮਾਂ ਅਤੇ ਆਧੁਨਿਕ ਖੇਤੀਬਾੜੀ ਤਕਨੀਕਾਂ, ਮਿੱਟੀ ਸਿਹਤ ਅਤੇ ਖਾਦ ਦੀ ਕੁਸ਼ਲ ਵਰਤੋਂ, ਪਰਾਲੀ ਪ੍ਰਬੰਧਨ, ਏਕੀਕ੍ਰਿਤ ਕੀਟ ਅਤੇ ਬਿਮਾਰੀ ਪ੍ਰਬੰਧਨ ਅਤੇ ਸਬਜ਼ੀਆਂ ਅਤੇ ਫਲਾਂ ਦੀ ਕਾਸ਼ਤ ਬਾਰੇ ਜਾਗਰੂਕ ਕੀਤਾ ਗਿਆ ਅਤੇ ਉਤਪਾਦਕਤਾ ਅਤੇ ਆਮਦਨ ਵਧਾਉਣ ਲਈ ਖੇਤੀਬਾੜੀ ਵਿੱਚ ਵਿਗਿਆਨਕ ਤਕਨੀਕਾਂ ਅਪਣਾਉਣ ਦੀ ਮਹੱਤਤਾ ਬਾਰੇ ਵੀ ਜਾਣੂੰ ਕਰਵਾਇਆ।
ਇਹ ਅਭਿਆਨ ਡਾ. ਗੁਰਮੇਲ ਸਿੰਘ, ਡਿਪਟੀ ਡਾਇਰੈਕਟਰ (ਸਿਖਲਾਈ), ਕੇ ਵੀ ਕੇ, ਫਿਰੋਜ਼ਪੁਰ ਦੁਆਰਾ ਵਿਕਸਿਤ ਕ੍ਰਿਸ਼ੀ ਸੰਕਲਪ ਅਭਿਆਨ ਅਤੇ ਕੈਂਦਰ ਸਰਕਾਰ ਦੁਆਰਾ ਚਲਾਇਆਂ ਜਾ ਰਹੀਆਂ ਸਕੀਮਾਂ ਬਾਰੇ ਜਾਣ-ਪਛਾਣ ਵਾਲੇ ਸੈਸ਼ਨ ਨਾਲ ਸ਼ੁਰੂ ਹੋਇਆ| ਮਾਹਿਰਾਂ ਦੁਆਰਾ ਮੁੱਖ ਖੇਤੀਬਾੜੀ ਵਿਸ਼ਿਆਂ ‘ਤੇ ਭਾਸ਼ਣ ਅਤੇ ਪ੍ਰਦਰਸ਼ਨੀਆਂ ਵੀ ਕਰਵਾਈਆਂ ਗਈਆਂ। ਸਵਾਲ ਜਵਾਬ ਦੁਰਾਨ ਵਿਗਿਆਨੀਆਂ ਨੇ ਕਿਸਾਨਾਂ ਨੂੰ ਖੇਤਾਂ ਵਿੱਚ ਪੇਸ਼ ਆਉਣ ਵਾਲੀਆਂ ਸੱਮਸਿਆਵਾਂ ਦੇ ਹੱਲ ਬਾਰੇ ਮਾਹਿਰਾਂ ਦੁਆਰਾ ਵਿਸਥਾਰ ਵਿੱਚ ਵਿਚਾਰ ਚਰਚਾ ਕੀਤੀ ਗਈ| ਅਭਿਆਨ ਦੇ ਮੁੱਖ ਸੰਦੇਸ਼ਾਂ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਖੇਤੀ ਸਾਹਿਤ ਵੀ ਵੰਡਿਆ ਗਿਆ। ਕਿਸਾਨਾਂ ਨੇ ਕੇਵੀਕੇ ਦੀ ਇਸ ਪਹਿਲਕਦਮੀ ਦੀ ਸ਼ਲਾਘਾ ਕੀਤੀ ਅਤੇ ਵਿਚਾਰ-ਵਟਾਂਦਰੇ ਦੌਰਾਨ ਨਵੀਆਂ ਖੇਤੀ ਤਕਨੀਕਾਂ ਨੂੰ ਆਪਣੇ ਖੇਤਾਂ ਵਿੱਚ ਲਾਗੂ ਕਰਨ ਵਿੱਚ ਡੂੰਘੀ ਦਿਲਚਸਪੀ ਦਿਖਾਈ। ਕੈਂਪ ਦੇ ਅੰਤ ਵਿੱਚ ਕੇ ਵੀ ਕੇ ਦੀ ਸਮੁੱਚੀ ਟੀਮ ਵਲੋਂ ਕਿਸਾਨਾਂ ਧੰਨਵਾਦ ਕੀਤਾ ਗਿਆ|



- October 15, 2025