ਪੰਜਾਬ ਸਰਕਾਰ ਵੱਲੋਂ ਯੁਵਕਾਂ ਨੂੰ ਫਿਜ਼ੀਕਲ ਟੈਸਟ ਦੀ ਮੁਫ਼ਤ ਤਿਆਰੀ ਲਈ ਸੀ-ਪਾਈਟ ਕੈਂਪ ਹਕੂਮਤ ਸਿੰਘ ਵਾਲਾ ਵਿਖੇ ਕੈਂਪ ਸ਼ੁਰੂ
- 74 Views
- kakkar.news
- June 10, 2025
- Health Punjab
ਪੰਜਾਬ ਸਰਕਾਰ ਵੱਲੋਂ ਯੁਵਕਾਂ ਨੂੰ ਫਿਜ਼ੀਕਲ ਟੈਸਟ ਦੀ ਮੁਫ਼ਤ ਤਿਆਰੀ ਲਈ ਸੀ-ਪਾਈਟ ਕੈਂਪ ਹਕੂਮਤ ਸਿੰਘ ਵਾਲਾ ਵਿਖੇ ਕੈਂਪ ਸ਼ੁਰੂ
ਫਿਰੋਜ਼ਪੁਰ 10 ਜੂਨ 2025 (ਅਨੁਜ ਕੱਕੜ ਟੀਨੂੰ)
ਸੀ-ਪਾਈਟ ਕੈਂਪ ਹਕੂਮਤ ਸਿੰਘ ਵਾਲਾ ( ਫਿਰੋਜ਼ਪੁਰ ) ਦੇ ਕੈਂਪ ਟ੍ਰੇਨਿੰਗ ਅਫ਼ਸਰ ਕੈਪਟਨ (ਰਿਟਾਇਡ) ਗੁਰਦਰਸ਼ਨ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ੋ ਯੁਵਕ ਅਗਨੀਵੀਰ ਫੌਜ਼ ਦੀ ਜੂਨ 2025 ਮਹੀਨੇ ਵਿੱਚ ਹੋਣ ਵਾਲੀ ਲਿਖਤੀ ਪ੍ਰੀਖਿਆ ਦੀ ਤਿਆਰੀ ਕਰ ਰਹੇ ਹਨ, ਉਨ੍ਹਾਂ ਯੁਵਕਾਂ ਦਾ ਫਿਜ਼ੀਕਲ ਟੈਸਟ ਅਗਸਤ 2025 ਮਹੀਨੇ ਦੇ ਪਹਿਲੇ ਜਾਂ ਦੂਸਰੇ ਹਫ਼ਤੇ ਹੋਣ ਦੀ ਸੰਭਾਵਨਾ ਹੈ । ਉਨ੍ਹਾਂ ਦੱਸਿਆ ਕਿ ਸੀ-ਪਾਈਟ ਕੈਂਪ ਹਕੂਮਤ ਸਿੰਘ ਵਾਲਾ ਵਿਖੇ ਫਿਰੋਜ਼ਪੁਰ, ਫਰੀਦਕੋਟ, ਫਾਜਿ
ਉਨ੍ਹਾਂ ਫਿਰੋਜ਼ਪੁਰ, ਫਰੀਦਕੋਟ, ਫਾ
ਉਨ੍ਹਾਂ ਅੱਗੇ ਦੱਸਿਆ ਕਿ ਕੈਂਪ ਵਿੱਚ ਆਉਣ ਸਮੇਂ ਆਨ ਲਾਈਨ ਰਜਿਸਟਰੇਸ਼ਨ ਦੀ ਇੱਕ ਕਾਪੀ, ਦਸਵੀਂ ਦਾ ਅਸਲ ਸਰਟੀਫਿਕੇਟ , ਦਸਵੀਂ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਪੰਜਾਬ ਰੈਜੀਡੈਂਸ ਦੀ ਫੋਟੋ ਸਟੇਟ ਕਾਪੀ, ਜਾਤੀ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਆਧਾਰ ਕਾਰਡ ਦੀ ਫੋਟੋ ਸਟੇਟ ਕਾਪੀ , ਬੈਂਕ ਖਾਤੇ ਦੀ ਫੋਟੋ ਸਟੇਟ ਕਾਪੀ ਤੇ ਖਾਤਾ ਚਾਲੂ ਹਾਲਤ ਵਿੱਚ ਹੋਵੇ ਅਤੇ ਇੱਕ ਪਾਸਪੋਰਟ ਸਾਈਜ਼ ਦੀ ਫੋਟੋ, ਇੱਕ ਕਾਪੀ ਇੱਕ ਪੈੱਨ, ਖਾਣਾ ਖਾਣ ਲਈ ਬਰਤਨ , ਰਹਿਣ ਲਈ ਬਿਸਤਰਾ ਆਦਿ ਨਾਲ ਲੈ ਕੇ ਆਉਣ । ਉਨ੍ਹਾਂ ਕਿਹਾ ਕਿ ਯੁਵਕ ਦੀ ਛਾਤੀ ਬਿਨ੍ਹਾਂ ਫੁਲਾ ਕੇ 77 ਸੈਂਟੀਮੀਟਰ ਤੇ ਫੁਲਾ ਕੇ 82 ਸੈਂਟੀਮੀਟਰ ਅਤੇ ਕੱਦ 05 ਫੁੱਟ 07 ਇੰਚ ਹੋਣਾ ਚਾਹੀਦਾ ਹੈ। ਕੈਂਪ ਵਿੱਚ ਰਹਿਣ ਸਮੇਂ ਖਾਣਾ ਅਤੇ ਰਹਾਇਸ਼ ਬਿਲਕੁੱਲ ਮੁਫ਼ਤ ਦਿੱਤੀ ਜਾਵੇਗੀ ਅਤੇ ਫਿਜ਼ੀਕਲ ਦੀ ਤਿਆਰੀ ਦੀ ਕੋਈ ਵੀ ਫ਼ੀਸ ਨਹੀਂ ਲਈ ਜਾਵੇਗੀ । ਵਧੇਰੇ ਜਾਣਕਾਰੀ ਲਈ88728-02046, 78891–75575


