Trending Now
#ਕੌਮੀ ਲੋਕ ਅਦਾਲਤ ਵਿੱਚ 12994 ਕੇਸਾਂ ਦਾ ਕੀਤਾ ਗਿਆ ਨਿਪਟਾਰਾ—ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜੁਪਰ।
#ਜ਼ਿਲ੍ਹੇ ਵਿੱਚ ਚੋਣਾਂ ਦੇ ਮੱਦੇਨਜ਼ਰ 14 ਤੋਂ 15 ਦਸੰਬਰ 2025 ਸਵੇਰੇ 10:00 ਵਜੇ ਤੱਕ “ਡਰਾਈ ਡੇ” ਘੋਸ਼ਿਤ
#ਸਿੱਖਿਆ ਵਿਭਾਗ ਵੱਲੋਂ 20 ਦਸੰਬਰ ਨੂੰ ਮੈਗਾ ਪੀ.ਟੀ.ਐਮ ਨੂੰ ਸਫਲ ਬਣਾਉਣ ਲਈ ਜ਼ਿਲ੍ਹਾ ਪੱਧਰ ’ਤੇ ਟ੍ਰੇਨਿੰਗਾਂ ਦੀ ਸ਼ੁਰੂਆਤ ਕੀਤੀ
#ਨਵੇਂ ਦਾਖਲਿਆਂ ਤੇ ਗਰਾਂਟਾਂ ਸਬੰਧੀ ਬੀਪੀਈਓ ਫ਼ਿਰੋਜ਼ਪੁਰ-1 ਵੱਲੋਂ ਸਕੂਲ ਮੁਖੀਆਂ ਨਾਲ ਮੀਟਿੰਗ
#ਫਿਰੋਜ਼ਪੁਰ ਕੇਂਦਰੀ ਜੇਲ ’ਚ ਤਲਾਸ਼ੀ ਦੌਰਾਨ ਮੋਬਾਈਲ ਅਤੇ ਪਾਬੰਦੀਸ਼ੁਦਾ ਸਮਾਨ ਬਰਾਮਦ
#ਯੂਨੀਅਨ ਬੈਂਕ ਆਫ ਇੰਡੀਆ ਦੀ ਨਵੀਂ ਬਣੀ ਸ਼ਾਖਾ ਦਾ ਉਦਘਾਟਨ
#ਵੁਈ ਆਰ ਵਨ ਸੰਗਠਨ ਵੱਲੋਂ ਇੱਕ ਤੂਫਾਨੀ ਮਹੀਨਾਵਾਰ ਮੀਟਿੰਗ ਕੀਤੀ ਗਈ।
#ਫਿਰੋਜ਼ਪੁਰ ਵਿੱਚ ਲੁਟੇਰਿਆਂ ਦੇ ਹੌਸਲੇ ਬੁਲੰਦ, ਦਿਨਦਿਹਾੜੇ ਖੋਹ ਦੀ ਵਾਰਦਾਤ
#फिरोजपुर मंडल द्वारा कोहरे के दौरान रेलगाड़ियों की समयपालानता को बनाए रखने के लिए कई कदम उठाए गए है
#ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ
ਸਿਹਤ ਵਿਭਾਗ ਵਲੋਂ ਕੋਵਿਡ-19 ਸੰਬੰਧੀ ਸਲਾਹਕਾਰੀ ਜਾਰੀ
- 132 Views
- kakkar.news
- June 17, 2025
- Health Punjab
ਸਿਹਤ ਵਿਭਾਗ ਵਲੋਂ ਕੋਵਿਡ-19 ਸੰਬੰਧੀ ਸਲਾਹਕਾਰੀ ਜਾਰੀ
ਫ਼ਿਰੋਜ਼ਪੁਰ, 17 ਜੂਨ 2025 (ਅਨੁਜ ਕੱਕੜ ਟੀਨੂੰ )
ਸਿਹਤ ਵਿਭਾਗ ਵਲੋਂ ਕਰੋਨਾ ਵਾਇਰਸ ਦੇ ਮਾਮਲਿਆਂ ਸੰਬਧੀ ਸਿਹਤ ਸਲਾਹਕਾਰੀ ਜਾਰੀ ਕੀਤੀ ਗਈ ਹੈ। ਸਿਵਲ ਸਰਜਨ ਡਾ. ਰਾਜਵਿੰਦਰ ਕੌਰ ਨੇ ਦੱਸਿਆ ਕਿ ਦੇਸ਼ ਦੇ ਕੁਝ ਹਿੱਸਿਆਂ ਵਿੱਚ ਕੋਵਿਡ-19 ਮਾਮਲਿਆਂ ਵਿੱਚ ਹਲਕਾ ਵਾਧਾ ਦੇਖਣ ਵਿੱਚ ਆਇਆ ਹੈ। ਇਸ ਨੂੰ ਧਿਆਨ ਵਿੱਚ ਰੱਖਦੇ ਹੋਏ, ਲੋਕਾਂ ਦੀ ਸੁਰੱਖਿਆ ਲਈ ਐਡਵਾਈਜ਼ਰੀ ਜਾਰੀ ਕੀਤੀ ਜਾਂਦੀ ਹੈ। ਹਾਲਾਂਕਿ, ਪੰਜਾਬ ਰਾਜ ਵਿੱਚ ਸਥਿਤੀ ਨਿਯੰਤਰਣ ਹੇਠ ਹੈ ਅਤੇ ਸਿਹਤ ਵਿਭਾਗ ਪੂਰੀ ਤਿਆਰੀ ਵਿੱਚ ਹੈ, ਫਿਰ ਵੀ ਨਾਗਰਿਕਾਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਸੰਕਰਮਣ ਦੇ ਫੈਲਾਅ ਨੂੰ ਰੋਕਣ ਲਈ ਮੁੱਢਲੀ ਸੁਰੱਖਿਆ ਸਾਵਧਾਨੀਆਂ ਜ਼ਰੂਰ ਅਪਣਾਉਣ।
ਉਨ੍ਹਾਂ ਦੱਸਿਆ ਕਿ ਵੱਡੀ ਉਮਰ ਦੇ ਵਿਅਕਤੀ, ਗਰਭਵਤੀ ਮਹਿਲਾਵਾਂ, ਬਿਮਾਰ ਜਾਂ ਕਮਜ਼ੋਰ ਰੋਗ ਪ੍ਰਤੀਰੋਧਕ ਸਮਰੱਥਾ ਵਾਲੇ ਲੋਕ ਭੀੜ ਭਾੜ ਵਾਲੀਆਂ ਜਾਂ ਬੰਦ ਥਾਵਾਂ ‘ਤੇ ਮਾਸਕ ਜ਼ਰੂਰ ਪਾ ਕੇ ਰੱਖਣ। ਸਿਹਤ ਮੁਲਾਜ਼ਮਾਂ ਨੂੰ ਵੀ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਮਾਸਕ ਪਹਿਨਣ ਅਤੇ ਕੋਵਿਡ-ਉਚਿਤ ਵਿਹਾਰ ਦੀ ਪਾਲਣਾ ਕਰਣ। ਖੰਘਣ ਜਾਂ ਛੀਕਣ ਸਮੇਂ ਆਪਣੇ ਮੂੰਹ ਅਤੇ ਨੱਕ ਨੂੰ ਰੁਮਾਲ, ਟਿਸ਼ੂ ਜਾਂ ਕੋਹਣੀ ਦੇ ਮੋੜ ਨਾਲ ਢੱਕੋ। ਜੇਕਰ ਬੁਖਾਰ, ਖੰਘ, ਜਾਂ ਸਾਹ ਲੈਣ ਵਿੱਚ ਦਿੱਕਤ ਹੈ ਤਾਂ ਮਾਸਕ ਪਹਿਨੋ ਅਤੇ ਤੁਰੰਤ ਡਾਕਟਰ ਨੂੰ ਵਿਖਾਓ।
ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਸੰਜੀਵ ਸ਼ਰਮਾ ਅਤੇ ਡਿਪਟੀ ਮਾਸ ਮੀਡੀਆ ਅਫ਼ਸਰ ਅੰਕੁਸ਼ ਭੰਡਾਰੀ ਅਤੇ ਨੇਹਾ ਭੰਡਾਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭੀੜ-ਭਾੜ ਵਾਲੀਆਂ ਜਾਂ ਘੱਟ ਹਵਾਦਾਰ ਥਾਵਾਂ ਤੋਂ ਬਚੋ, ਖਾਸ ਕਰਕੇ ਜੇ ਤੁਹਾਨੂੰ ਪਹਿਲਾਂ ਤੋਂ ਕੋਈ ਸਿਹਤ ਸਮੱਸਿਆ ਹੈ। ਬਿਨਾਂ ਹੱਥ ਧੋਤੇ ਆਪਣੇ ਚਿਹਰੇ, ਮੂੰਹ ਜਾਂ ਅੱਖਾਂ ਨੂੰ ਨਾਂ ਛੂਹੋ। ਸਰਵਜਨਕ ਥਾਵਾਂ ‘ਤੇ ਥੂਕਣ ਤੋਂ ਬਚੋ। ਸਵੈ-ਉਪਚਾਰ ਨਾ ਕਰੋ, ਖਾਸ ਕਰਕੇ ਸਾਹ ਸਬੰਧੀ ਲੱਛਣਾਂ ਲਈ, ਹਮੇਸ਼ਾ ਡਾਕਟਰੀ ਸਲਾਹ ਲਵੋ।
Categories

Recent Posts