Trending Now
#ਫਿਰੋਜ਼ਪੁਰ ਪੁਲਿਸ ਤੇ ਬੀ.ਐਸ.ਐਫ. ਦੀ ਸਾਂਝੀ ਕਾਰਵਾਈ, ਲੁਟੇਰੇ ਗਿਰੋਹ ਦੇ ਮੈਂਬਰ ਗ੍ਰਿਫਤਾਰ , ਦੇਸੀ ਪਿਸਤੌਲ ਤੇ ਜਿੰਦਾ ਰੌਂਦ ਬਰਾਮਦ
#ਜ਼ਿਲ੍ਹੇ ਅੰਦਰ ਪਟਾਕਿਆਂ ਦੀ ਵਿਕਰੀ/ਖ੍ਰੀਦ ਲਈ ਥਾਵਾਂ ਨਿਰਧਾਰਿਤ:-ਵਧੀਕ ਜ਼ਿਲ੍ਹਾ ਮੈਜਿਸਟਰੇਟ
#ਐਜੂਕੇਟ ਪੰਜਾਬ ਨੇ ਹੜ੍ਹ ਪ੍ਰਭਾਵਿਤ ਵਿਦਿਆਰਥੀਆਂ ਦੀ ਸਹਾਇਤਾ ਲਈ 47.40 ਲੱਖ ਰੁਪਏ ਦੀ ਫੀਸ ਵੰਡ ਮੁਹਿੰਮ ਦੀ ਸ਼ੁਰੂਆਤ ਕੀਤੀ
#ਕਿਸਾਨਾਂ ਦੇ ਖਾਤਿਆਂ ਵਿੱਚ ਸਿੱਧੇ ਤੌਰ ’ਤੇ ਟਰਾਂਸਵਰ ਕੀਤੀ ਜਾਵੇਗੀ ਮੁਆਵਜ਼ਾ ਰਾਸ਼ੀ :- ਖੁਡੀਆਂ
#ਬਾਲ ਭਿੱਖਿਆ ਨੂੰ ਰੋਕਣ ਲਈ ਜ਼ਿਲ੍ਹਾ ਬਾਲ ਸੁੱਰਖਿਆ ਯੂਨਿਟ ਵੱਲੋਂ ਕੀਤੀ ਗਈ ਚੈਕਿੰਗ
#ਸਿਹਤ ਵਿਭਾਗ ਫ਼ਿਰੋਜ਼ਪੁਰ ਵੱਲੋਂ ਟੀਬੀ ਦੇ ਮਰੀਜਾਂ ਨੂੰ ਖੁਰਾਕ ਦੇਣ ਸਬੰਧੀ ਵਪਾਰੀਆਂ ਅਤੇ ਸਮਾਜਸੇਵੀ ਸੰਸਥਾਵਾਂ ਨਾਲ ਮੀਟਿੰਗ
#फिरोजपुर मंडल में 01 अक्टूबर से 15 अक्टूबर तक स्वच्छता पखवाड़ा आयोजित किया गया
#ਫਿਰੋਜ਼ਪੁਰ ਨੈਸ਼ਨਲ ਹਾਈਵੇ ‘ਤੇ ਪਨਬਸ (PRTC) ਕਾਂਟ੍ਰੈਕਟ ਵਰਕਰ ਯੂਨੀਅਨ ਵੱਲੋਂ ਚੱਕਾਜਾਮ, ਯਾਤਰੀ ਪ੍ਰੀਸ਼ਾਨ
#फिरोजपुर मंडल में सी.पी.आर. प्रशिक्षण सत्र का आयोजन
#ਦਿਵਿਆਂਗ ਵਿਦਿਆਰਥੀਆਂ ਵੱਲੋਂ ਤਿਆਰ ਦੀਵਿਆਂ ਦੀ ਦਾਸ ਐਂਡ ਬਰਾਊਨ ਸਕੂਲ ਦੇ ਵਿਹੜੇ ਲਗਾਈ ਗਈ ਪ੍ਰਦਰਸ਼ਨੀ
ਤੀਬਰ ਦਸਤ ਰੋਕੂ ਪ੍ਰੋਗਰਾਮ ਦੀ ਹੋਈ ਸ਼ੁਰੂਆਤ
- 100 Views
- kakkar.news
- July 1, 2025
- Punjab
ਤੀਬਰ ਦਸਤ ਰੋਕੂ ਪ੍ਰੋਗਰਾਮ ਦੀ ਹੋਈ ਸ਼ੁਰੂਆਤ
ਫ਼ਿਰੋਜ਼ਪੁਰ, 1 ਜੁਲਾਈ 2025 (ਅਨੁਜ ਕੱਕੜ ਟੀਨੂੰ )
ਸਿਵਲ ਸਰਜਨ ਡਾ. ਰਾਜਵਿੰਦਰ ਕੌਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹਾ ਫਿਰੋਜ਼ਪੁਰ ਦੇ ਅਧੀਨ ਆਉਂਦੇ ਸਾਰੇ ਸਿਹਤ ਅਤੇ ਤੰਦਰੁਸਤੀ ਕੇਂਦਰਾਂ ਵਿੱਚ ਤੀਬਰ ਦਸਤ ਰੋਕੂ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ, ਜੋ 1 ਜੁਲਾਈ ਤੋਂ 31 ਜੁਲਾਈ ਤੱਕ ਚੱਲੇਗਾ। ਇਸ ਦਾ ਟੀਚਾ ਬਚਪਨ ਵਿੱਚ ਦਸਤ ਕਾਰਨ ਹੋਣ ਵਾਲੀਆਂ ਮੌਤਾਂ ਨੂੰ ਜ਼ੀਰੋ ਕਰਨਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਰਾਜਵਿੰਦਰ ਸਿਵਲ ਸਰਜਨ ਨੇ ਦੱਸਿਆ ਕਿ ਇਸ ਮੁਹਿੰਮ ਵਿੱਚ 5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਕਵਰ ਕੀਤਾ ਜਾਵੇਗਾ, ਜਿਨ੍ਹਾਂ ਨੂੰ ਓ.ਆਰ.ਐੱਸ. ਦੇ ਪੈਕੇਟ ਅਤੇ ਜ਼ਿੰਕ ਦੀਆਂ ਗੋਲੀਆਂ ਦਿੱਤੀਆਂ ਜਾਣਗੀਆਂ। ਦਸਤ ਕਾਰਨ ਹੋਣ ਵਾਲੀਆਂ ਲਗਭਗ ਸਾਰੀਆਂ ਮੌਤਾਂ ਨੂੰ ਓਰਲ ਰੀਹਾਈਡਰੇਸ਼ਨ ਸਾਲਟ (ਓ.ਆਰ.ਐਸ) ਦੀ ਸਹੀ ਮਾਤਰਾ ਅਤੇ ਜ਼ਿੰਕ ਦੀਆਂ ਗੋਲੀਆਂ ਦੀ ਖੁਰਾਕ ਦੇ ਨਾਲ-ਨਾਲ ਬੱਚੇ ਦੁਆਰਾ ਲੋੜੀਂਦੀ ਪੋਸ਼ਣ ਦੇ ਸੇਵਨ ਨਾਲ ਰੋਕਿਆ ਜਾ ਸਕਦਾ ਹੈ।
ਅੱਜ ਸਿਵਲ ਹਸਪਤਾਲ਼ ਫ਼ਿਰੋਜ਼ਪੁਰ ਵਿਖੇ ਮਾਸ ਮੀਡੀਆ ਬਰਾਂਚ ਵਲੋਂ ਕੀਤੇ ਜਾਗਰੂਕਤਾ ਸੈਮੀਨਾਰ ਵਿੱਚ ਸਕੂਲ਼ ਹੈਲਥ ਜਿਲ੍ਹਾ ਨੋਡਲ ਅਫ਼ਸਰ ਡਾ ਹਰਪ੍ਰੀਤ ਕੌਰ ਅਤੇ ਨੇਹਾ ਭੰਡਾਰੀ ਡਿਪਟੀ ਮਾਸ ਮੀਡੀਆ ਅਫ਼ਸਰ ਨੇ ਹਸਪਤਾਲ ’ਚ ਆਏ ਮਰੀਜ਼ਾਂ ਅਤੇ ਉਹਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ 0 ਤੋਂ 5 ਸਾਲ ਤੱਕ ਦੇ ਬੱਚਿਆਂ ਨੂੰ ਕੁੱਝ ਵੀ ਖਵਾਉਣ ਤੋਂ ਪਹਿਲਾਂ ਹੱਥਾਂ ਨੂੰ ਚੰਗੀ ਤਰ੍ਹਾਂ ਸਾਬਣ ਨਾਲ ਧੋ ਕੇ ਖਾਣਾ ਖਵਾਉਣਾ ਚਾਹੀਦਾ ਹੈ। ਇਸ ਤੋਂ ਇਲਾਵਾ ਸਾਨੂੰ ਸਾਰਿਆਂ ਨੂੰ ਸਾਫ ਪਾਣੀ ਪੀਣਾ ਚਾਹੀਦਾ ਹੈ , ਪੀਣ ਵਾਲੇ ਪਾਣੀ ਨੂੰ ਹਮੇਸ਼ਾ ਢੱਕ ਕੇ ਰੱਖੋ ,ਆਪਣਾ ਆਲਾ-ਦੁਆਲਾ ਸਾਫ਼ ਰੱਖੋ। ਬੱਚੇ ਨੂੰ ਘੱਟੋ-ਘੱਟ ਛੇ ਮਹੀਨੇ ਤੱਕ ਮਾਂ ਦਾ ਦੁੱਧ ਜ਼ਰੂਰ ਪਿਲਾਉਣਾ ਚਾਹੀਦਾ ਹੈ। ਇਨ੍ਹਾਂ ਸਾਰਿਆਂ ਉਪਰਾਲਿਆਂ ਨਾਲ ਅਤੇ ਉਚਿਤ ਪੋਸ਼ਣ ਨਾਲ ਦਸਤ ਨੂੰ ਰੋਕਿਆ ਜਾ ਸਕਦਾ ਹੈ। ਦਸਤ ਨੂੰ ਰੋਕਣ ਲਈ ਸਵੱਛਤਾ ਬਣਾਈ ਰੱਖਣ ਦੀ ਜ਼ਰੂਰਤ ਹੈ ਅਤੇ ਬਿਮਾਰੀ ਦੇ ਇਲਾਜ ਲਈ ਓ.ਆਰ.ਐੱਸ. ਅਤੇ ਜ਼ਿੰਕ ਥੈਰੇਪੀ ਕਾਰਗਰ ਹੈ।
ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਸੰਜੀਵ ਸ਼ਰਮਾ, ਡਿਪਟੀ ਮਾਸ ਮੀਡੀਆ ਅਫ਼ਸਰ ਅੰਕੁਸ਼ ਭੰਡਾਰੀ ਨੇ ਡਾਇਰੀਆ ਕਾਰਨ ਜ਼ੀਰੋ ਮੌਤਾਂ ਦੇ ਟੀਚੇ ਦੀ ਪ੍ਰਾਪਤੀ ਲਈ ਜਨਤਾ ਦੇ ਸਹਿਯੋਗ ਦੀ ਮੰਗ ਕੀਤੀ। ਜ਼ਿਲ੍ਹੇ ਦੇ ਸਾਰੇ ਸਿਹਤ ਅਤੇ ਤੰਦਰੁਸਤੀ ਕੇਂਦਰਾਂ ਵਿੱਚ ਓ.ਆਰ.ਐਸ ਅਤੇ ਜ਼ਿੰਕ ਕਾਰਨਰ ਸਥਾਪਤ ਕੀਤੇ ਗਏ ਹਨ ਅਤੇ ਸਿਹਤ ਕਰਮਚਾਰੀ ਓ.ਆਰ.ਐਸ ਤਿਆਰ ਕਰਨ ਦੇ ਤਰੀਕੇ ਬਾਰੇ ਪ੍ਰਦਰਸ਼ਨ ਕਰਨਗੇ। ਇਸ ਮੁਹਿੰਮ ਦੌਰਾਨ ਸਿਹਤ ਕਰਮਚਾਰੀ ਹਰ ਘਰ ਵਿੱਚ ਪਹੁੰਚ ਕੇ ਲੋਕਾਂ ਨੂੰ ਦਸਤ ਦੇ ਇਲਾਜ ਅਤੇ ਰੋਕਥਾਮ ਦੇ ਉਪਾਅ ਬਾਰੇ ਵੀ ਜਾਗਰੂਕ ਕਰਨਗੇ।
Categories

Recent Posts

