Trending Now
#ਮੱਖੂ ਜੋਨ ‘ਚ ਕਿਸਾਨ ਮਜ਼ਦੂਰ ਜਥੇਬੰਦੀ ਦੀ ਅਹਿਮ ਮੀਟਿੰਗ — 11 ਅਗਸਤ ਨੂੰ ਮੋਟਰਸਾਈਕਲ ਮਾਰਚ ਅਤੇ 20 ਅਗਸਤ ਨੂੰ ਜਲੰਧਰ ਰੈਲੀ ਲਈ ਤਿਆਰੀਆਂ ਚਰਮ ‘ਤੇ
# “ਫਿਰੋਜ਼ਪੁਰ ਗੋਲੀਕਾਂਡ: ਰਾਹੁਲ ਕੱਕੜ ਦਾ ਹਮਲਾ ਫਰਜ਼ੀ, ਪੁਲਿਸ ਕਾਰਵਾਈ ਦੇ ਮੂਡ ‘ਚ”
#ਫ਼ਿਰੋਜ਼ਪੁਰ ਵਿਖੇ ਸੁਤੰਤਰਤਾ ਦਿਵਸ ਮੌਕੇ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਲਹਿਰਾਉਣਗੇ ਰਾਸ਼ਟਰੀ ਝੰਡਾ
#ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਸੁਤੰਤਰਤਾ ਦਿਵਸ 2025 ਦੀਆਂ ਤਿਆਰੀਆਂ ਦਾ ਸਕੂਲਾਂ ਵਿੱਚ ਜਾ ਕੇ ਲਿਆ ਜਾਇਜ਼ਾ
#ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ
#मेरा युवा भारत फिरोजपुर ने शहीद भगत सिंह स्टेट यूनीवर्सिटी में एक प्रमुख कार्यशाला कार्यक्रम करवाया
#ਡੀ-ਵੌਰਮਿੰਗ ਦਿਵਸ ਮੌਕੇ ਬੱਚਿਆਂ ਨੂੰ ਖੁਆਈਆਂ ਐਲਬੈਂਡਾਜ਼ੋਲ ਦੀਆਂ ਗੋਲੀਆਂ
#ਨਾਕਾਬੰਦੀ ਦੌਰਾਨ 25 ਕਿਲੋ ਡੋਡੇ-ਭੁੱਕੀ ਸਮੇਤ ਨੌਜਵਾਨ ਕਾਬੂ
#ਭਾਰਤੀ ਸੀਮਾ ‘ਤੇ ਡਰੋਨ ਐਕਟਿਵਿਟੀ, 590 ਗ੍ਰਾਮ ਹੈਰੋਇਨ ਬਰਾਮਦ
#ਫਿਰੋਜ਼ਪੁਰ ‘ਚ ਸੜਕਾਂ ਅਤੇ ਗਲੀਆਂ ਦੀ ਮੁਰੰਮਤ ਦਾ ਕੰਮ 8 ਅਗਸਤ ਤੋਂ ਹੋਵੇਗਾ ਸ਼ੁਰੂ:- ਡਾ. ਅਮਨਦੀਪ ਕੌਰ
ਵਿਵੇਕਾਨੰਦ ਵਰਲਡ ਸਕੂਲ ਦੇ ਵਿਦਿਆਰਥੀਆਂ ਨੇ ਰਾਸ਼ਟਰੀ ਡਾਕਟਰ ਦਿਵਸ ਮੌਕੇ ਸਿਵਲ ਸਰਜਨ ਦਫ਼ਤਰ ‘ਚ ਡਾਕਟਰਾਂ ਦਾ ਕੀਤਾ ਸਨਮਾਨ
- 86 Views
- kakkar.news
- July 1, 2025
- Education Health Punjab
ਵਿਵੇਕਾਨੰਦ ਵਰਲਡ ਸਕੂਲ ਦੇ ਵਿਦਿਆਰਥੀਆਂ ਨੇ ਰਾਸ਼ਟਰੀ ਡਾਕਟਰ ਦਿਵਸ ਮੌਕੇ ਸਿਵਲ ਸਰਜਨ ਦਫ਼ਤਰ ‘ਚ ਡਾਕਟਰਾਂ ਦਾ ਕੀਤਾ ਸਨਮਾਨ
ਫਿਰੋਜ਼ਪੁਰ 01 ਜੁਲਾਈ 2025 (ਅਨੁਜ ਕੱਕੜ ਟੀਨੂੰ)
ਇਸ ਸੰਬੰਧੀ ਵਿਸਥਾਰ ਨਾਲ ਜਾਣਕਾਰੀ ਸਾਂਝੀ ਕਰਦਿਆਂ ਸਕੂਲ ਦੇ ਡਾਇਰੈਕਟਰ ਡਾ. ਐਸ. ਐਨ. ਰੁਦਰਾ ਨੇ ਦੱਸਿਆ ਕਿ ਰਾਸ਼ਟਰੀ ਡਾਕਟਰ ਦਿਵਸ ਦੇ ਮੌਕੇ ਵਿਵੇਕਾਨੰਦ ਵਰਲਡ ਸਕੂਲ, ਫਿਰੋਜ਼ਪੁਰ ਦੇ ਵਿਦਿਆਰਥੀਆਂ ਨੇ ਡੀ.ਸੀ. ਦਫ਼ਤਰ ਦਾ ਦੌਰਾ ਕਰਕੇ ਡਾਕਟਰਾਂ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਪ੍ਰਤੀ ਆਪਣਾ ਧੰਨਵਾਦ ਪ੍ਰਗਟ ਕੀਤਾ। ਇਸ ਮੌਕੇ ਵਿਦਿਆਰਥੀਆਂ ਵੱਲੋਂ ਆਪਣੇ ਹੱਥਾਂ ਨਾਲ ਬਣਾਏ ਗਏ ਧੰਨਵਾਦ ਕਾਰਡ, ਸ਼ੁਭਕਾਮਨਾ ਪੱਤਰ ਅਤੇ ਪੋਸਟਰ ਭੇਟ ਕੀਤੇ ਗਏ ਜੋ ਕਿ ਡਾਕਟਰਾਂ ਦੀ ਨਿਃ ਸਵਾਰਥ ਸੇਵਾ ਲਈ ਗਹਿਰੀ ਸ਼ਰਧਾ, ਪ੍ਰੇਰਣਾ ਅਤੇ ਸਨਮਾਨ ਨੂੰ ਦਰਸਾਉਂਦੇ ਸਨ।
ਇਸ ਵਿਸ਼ੇਸ਼ ਸਮਾਰੋਹ ਵਿੱਚ ਡਾ. ਰਜਵਿੰਦਰ ਕੌਰ, ਪੀ. ਸੀ. ਐਮ, ਐਸ-1, ਸਿਵਲ ਸਰਜਨ ਅਤੇ ਡਾ. ਮੰਦੀਪ ਕੌਰ, ਐਮ. ਡੀ. ਚੈਸਟ ਅਤੇ ਟੀ. ਬੀ.,ਪੀ. ਸੀ. ਐਮ, ਐਸ-1, ਜ਼ਿਲ੍ਹਾ ਪਰਿਵਾਰ ਭਲਾਈ ਅਧਿਕਾਰੀ ਵਜੋਂ ਸ਼ਾਮਲ ਹੋਇਆਂ। ਉਨ੍ਹਾਂ ਨੇ ਵਿਦਿਆਰਥੀਆਂ ਦੇ ਉਪਰਾਲਿਆਂ ਦੀ ਸ਼ਲਾਂਘਾ ਕੀਤੀ ਅਤੇ ਉਨ੍ਹਾਂ ਨੂੰ ਮੈਡੀਕਲ ਖੇਤਰ ‘ਚ ਕਰੀਅਰ ਬਣਾਉਣ ਲਈ ਉਤਸ਼ਾਹਿਤ ਕੀਤਾ। ਡਾਕਟਰਾਂ ਨੇ ਸਮਝਾਇਆ ਕਿ ਇੱਕ ਮੈਡੀਕਲ ਪ੍ਰੋਫੈਸ਼ਨਲ ਸਿਰਫ ਬੀਮਾਰੀਆਂ ਦਾ ਇਲਾਜ ਹੀ ਨਹੀਂ ਕਰਦਾ, ਸਗੋਂ ਲੋਕਾਂ ਨੂੰ ਮਾਨਸਿਕ ਅਤੇ ਭਾਵਨਾਤਮਕ ਤੌਰ ‘ਤੇ ਵੀ ਮਜ਼ਬੂਤ ਬਣਾਉਂਦਾ ਹੈ।
ਇਸ ਮੌਕੇ ਤੇ ਡਾ. ਮੀਨਾਕਸ਼ੀ ਢੀਂਗਰਾ, ਡਾ. ਸੁਸ਼ਮਾ ਠੱਕਰ (ਸਹਾਇਕ ਸਿਵਲ ਸਰਜਨ), ਨਿਹਾ ਭੰਡਾਰੀ, ਸੰਜੀਵ ਸ਼ਰਮਾ (ਜ਼ਿਲ੍ਹਾ ਮਾਸ ਮੀਡੀਆ ਅਧਿਕਾਰੀ), ਅਂਕੁਸ਼ ਭੰਡਾਰੀ (ਉਪ ਜ਼ਿਲ੍ਹਾ ਮਾਸ ਮੀਡੀਆ ਅਧਿਕਾਰੀ) ਅਤੇ ਵਿਕਾਸ ਕਲਰਾ (ਸਿਵਲ ਸਰਜਨ ਦੇ ਸਟੇਨੋਗ੍ਰਾਫ਼ਰ) ਵੀ ਮੌਜੂਦ ਸਨ।
ਡਾ. ਰੁਦਰਾ ਨੇ ਕਿਹਾ ਕਿ ਡਾਕਟਰ ਸਮਾਜ ਦੇ ਅਸਲੀ ਨਾਇਕ ਹਨ ਜੋ ਸਭ ਤੋਂ ਮੁਸ਼ਕਲ ਸਮਿਆਂ ਵਿੱਚ ਵੀ ਮਨੁੱਖਤਾ ਦੀ ਸੇਵਾ ਤੋਂ ਪਿੱਛੇ ਨਹੀਂ ਹਟਦੇ। ਕਾਰਜਕ੍ਰਮ ਦੇ ਅੰਤ ‘ਤੇ ਵਿਦਿਆਰਥੀਆਂ ਨੇ ਡਾਕਟਰ ਦਿਵਸ ਸੰਬੰਧੀ ਕਵਿਤਾਵਾਂ ਅਤੇ ਸੁਨੇਹੇ ਸਾਂਝੇ ਕੀਤੇ। ਇਹ ਸਮਾਰੋਹ ਵਿਦਿਆਰਥੀਆਂ ਲਈ ਇੱਕ ਪ੍ਰੇਰਣਾਦਾਇਕ ਅਤੇ ਸਿੱਖਣਯੋਗ ਅਨੁਭਵ ਰਿਹਾ।
Categories

Recent Posts

