ਉਰਦੂ ਆਮੋਜ਼ ਦੀਆਂ ਕਲਾਸਾਂ ਦੇ ਦਾਖਲੇ ਲਈ 10 ਜੁਲਾਈ 2025 ਤੱਕ ਵਾਧਾ
- 48 Views
- kakkar.news
- July 2, 2025
- Punjab
ਉਰਦੂ ਆਮੋਜ਼ ਦੀਆਂ ਕਲਾਸਾਂ ਦੇ ਦਾਖਲੇ ਲਈ 10 ਜੁਲਾਈ 2025 ਤੱਕ ਵਾਧਾ
ਫ਼ਿਰੋਜ਼ਪੁਰ, 2 ਜੁਲਾਈ 2025 ( ਅਨੁਜ ਕੱਕੜ ਟੀਨੂੰ )
ਭਾਸ਼ਾ ਵਿਭਾਗ ਪੰਜਾਬ, ਪੰਜਾਬੀ ਭਾਸ਼ਾ ਦੀ ਤਰੱਕੀ ਦੇ ਨਾਲ਼-ਨਾਲ਼ ਹਰਦਿਲ ਅਜ਼ੀਜ਼ ਭਾਸ਼ਾ ਉਰਦੂ ਦੇ ਵਿਕਾਸ ਲਈ ਵੀ ਨਿਰੰਤਰ ਗਤੀਸ਼ੀਲ ਹੈ। ਤਹਿਜ਼ੀਬ, ਅਦਬ ਅਤੇ ਸੁਹਜ ਨਾਲ ਲਬਰੇਜ਼ ਉਰਦੂ ਭਾਸਾ ਨੂੰ ਪੰਜਾਬ ਵਿੱਚ ਹਰਮਨ ਪਿਆਰੀ ਬਣਾਉਣ ਲਈ ਡਾਇਰੈਕਟਰ, ਭਾਸ਼ਾ ਵਿਭਾਗ, ਪੰਜਾਬ ਵੱਲੋਂ ਉਰਦੂ ਸਿਖਾਉਣ ਦੀਆਂ ਮੁਫ਼ਤ ਜ਼ਮਾਤਾਂ (ਕਲਾਸਾਂ) ਲਗਾਈਆਂ ਜਾਂਦੀਆਂ ਹਨ। ਛੇ ਮਹੀਨੇ ਦੇ ਉਰਦੂ ਆਮੋਜ਼ ਕੋਰਸ ਲਈ 01 ਜੁਲਾਈ, 2025 ਤੋਂ ਨਵਾਂ ਸੈਸ਼ਨ ਸ਼ੁਰੂ ਹੋ ਗਿਆ ਹੈ। ਨਵੀਂ ਜ਼ਮਾਤ (ਕਲਾਸ) ਲਈ ਦਾਖਲਾ ਲੈਣ ਲਈ ਆਖਰੀ ਮਿਤੀ ਵਿੱਚ 10 ਜੁਲਾਈ, 2025 ਤੱਕ ਵਾਧਾ ਕੀਤਾ ਜਾਂਦਾ ਹੈ।ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ.ਜਗਦੀਪ ਸਿੰਘ ਸੰਧੂ ਨੇ ਦਿੱਤੀ।
ਉਨ੍ਹਾਂ ਦੱਸਿਆ ਕਿ ਕੋਰਸ ਪੂਰਾ ਹੋਣ ਉਪਰੰਤ ਪ੍ਰੀਖਿਆ ਵਿੱਚੋਂ ਪਾਸ ਹੋਏ ਸਿਖਿਆਰਥੀਆਂ ਨੂੰ ਵਿਭਾਗ ਵੱਲੋਂ ਸਰਟੀਫਿਕੇਟ ਵੀ ਜਾਰੀ ਕੀਤਾ ਜਾਵੇਗਾ। ਇਹ ਜ਼ਮਾਤਾਂ (ਕਲਾਸਾਂ) ਸ਼ਾਮ 5.15 ਤੋਂ ਸ਼ਾਮ 6.15 ਵਜੇ ਤੱਕ ਦਫ਼ਤਰੀ ਕੰਮ ਵਾਲੇ ਦਿਨ ਲੱਗਣਗੀਆਂ। ਦਾਖ਼ਲਾ ਫਾਰਮ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਬੀ-ਬਲਾਕ, ਦੂਜੀ ਮੰਜ਼ਿਲ, ਕਮਰਾ ਨੰ: ਬੀ-209 ਤੋਂ ਪ੍ਰਾਪਤ ਕੀਤੇ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬੀ ਭਾਸ਼ਾ ਦੇ ਨਾਲ-ਨਾਲ ਉਰਦੂ ਭਾਸ਼ਾ ਦੇ ਪ੍ਰਸਾਰ ਲਈ ਵੀ ਭਾਸ਼ਾ ਵਿਭਾਗ, ਪੰਜਾਬ, ਵਚਨਬੱਧ ਹੈ । ਇਸ ਲਈ ਸਿਖਿਆਰਥੀਆਂ ਵੱਲੋਂ ਉਰਦੂ ਭਾਸ਼ਾ ਦੀ ਤਾਲੀਮ ਹਾਸਲ ਕਰਨ ਲਈ ਵੱਧ ਤੋਂ ਵੱਧ ਦਾਖਲਾ ਲਿਆ ਜਾਵੇ।



- October 15, 2025