Trending Now
#ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
# फिरोजपुर रेलवे मंडल में आज “स्वच्छता में सहभाग: स्वच्छ भारत, विकसित भारत” अभियान का शुभारम्भ किया गया
#ਮੋਬਾਈਲ ’ਚ ਵੜਿਆ RAT, ਬੈਂਕ ਖਾਤੇ ’ਤੇ ਮਾਰਿਆ ਹੱਥ! 5.75 ਲੱਖ ਦੀ ਠੱਗੀ
#ਅਧਿਆਪਕਾਂ ਦੀਆਂ ਮੰਗਾਂ ਮਸਲੇ ਨਾ ਹੱਲ ਹੋਣ ਤੇ ਕੀਤਾ ਜਾਵੇਗਾ ਗੈਰ-ਵਿਦਿਅਕ ਕੰਮਾਂ ਦਾ ਬਾਈਕਾਟ
#ਰਾਜ ਪੁਰਸਕਾਰ ਪ੍ਰਾਪਤ ਕਰਨ ’ਤੇ ਸੈਂਟਰ ਹੈਡ ਟੀਚਰ ਪੂਜਾ ਅਰੋੜਾ ਦਾ ਪਿੰਡ ਵਾਸੀਆਂ ਵੱਲੋਂ ਨਿੱਘਾ ਸਵਾਗਤ
#ਇਤਿਹਾਸਕ ਵਿਰਾਸਤ ਨੂੰ ਸੰਭਾਲਦਿਆਂ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਦਾ ਕੀਤਾ ਸਾਰਥਕ ਉਪਰਾਲਾ : ਕੈਬਨਿਟ ਮੰਤਰੀ ਸੌਂਦ
#ਡਾ. ਅੰਬੇਡਕਰ ਦੀ ਪ੍ਰਤਿਮਾ ਨਾਲ ਛੇੜਛਾੜ ਦੇ ਵਿਰੋਧ ਵਿੱਚ ਫਿਰੋਜ਼ਪੁਰ ਵਿੱਚ ਪ੍ਰਦਰਸ਼ਨ, ਦੋ ਘੰਟੇ ਸੜਕ ਜਾਮ
#-ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਕੀਤੀ ਭੇਟ
#ਫਿਰੋਜ਼ਪੁਰ ਜ਼ਿਲ੍ਹਾ ਕੋਰਟ ਨੂੰ ਮੁੜ ਬੰਬ ਨਾਲ ਉਡਾਉਣ ਦੀ ਧਮਕੀ, ਇੱਕ ਸਾਲ ਵਿੱਚ ਪੰਜਵੀਂ ਵਾਰ ਮਿਲੀ ਧਮਕੀ
#ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵਿਖੇ ਵੋਟਰ ਰਜਿਸਟ੍ਰੇਸ਼ਨ ਕੈਂਪਾਂ ਦਾ ਆਯੋਜਨ
ਵਿਧਾਇਕ ਰਜਨੀਸ਼ ਦਹੀਆ ਨੇ ਪੰਚਾਇਤਾਂ ਨੂੰ ਡੇਂਗੂ ਤੋਂ ਬਚਾਅ ਸੰਬਧੀ ਦਿੱਤਾ ਸੁਣੇਹਾ
- kakkar.news
- July 4, 2025
- Punjab
ਵਿਧਾਇਕ ਰਜਨੀਸ਼ ਦਹੀਆ ਨੇ ਪੰਚਾਇਤਾਂ ਨੂੰ ਡੇਂਗੂ ਤੋਂ ਬਚਾਅ ਸੰਬਧੀ ਦਿੱਤਾ ਸੁਣੇਹਾ
ਫਿਰੋਜ਼ਪੁਰ, 4 ਜੂਲਾਈ 2025 (ਅਨੁਜ ਕੱਕੜ ਟੀਨੂੰ )
ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪੰਜਾਬ ਦੇ ਲੋਕਾਂ ਨੂੰ ਡੇਂਗੂ ਤੋਂ ਬਚਾਉਣ ਲਈ ਸੂਬੇ ’ਚ ਹਰ ਸ਼ੁੱਕਰਵਾਰ ਡੇਂਗੂ ’ਤੇ ਵਾਰ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਮੁਹਿੰਮ ਹੇਠ ਅੱਜ ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਵਿਧਾਇਕ ਸ਼੍ਰੀ ਰਜਨੀਸ਼ ਦਹੀਆ ਵੱਲੋਂ ਵੱਖ-ਵੱਖ ਪੰਚਾਇਤਾਂ ਦੇ ਪੰਚਾਂ-ਸਰਪੰਚਾਂ ਨੂੰ ਡੇਂਗੂ ਤੋਂ ਬਚਾਅ ਸੰਬਧੀ ਸੁਣੇਹਾ ਦਿੰਦਿਆ ਇਸ ਮੁਹਿੰਮ ਨੂੰ ਲੋਕ ਲਹਿਰ ਬਨਾਉਣ ਦੀ ਅਪੀਲ ਕੀਤੀ ਗਈ। ਉਨ੍ਹਾਂ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਸ਼ੁੱਭ ਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਲੋਕਾਂ ਨੂੰ ਡੇਂਗੂ ਦੀ ਬਿਮਾਰੀ ਤੋਂ ਬਚਾਉਣ ਲਈ ਘਰ-ਘਰ ਜਾ ਕੇ ਜਾਗਰੂਕ ਕੀਤਾ ਜਾ ਰਿਹਾ ਹੈ ਤੇ ਡੇਂਗੂ ਫੈਲਾਉਣ ਵਾਲੇ ਮੱਛਰ ਦਾ ਲਾਰਵਾ ਖਤਮ ਕਰਨ ਲਈ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਬਰਸਾਤ ਦੇ ਮੌਸਮ ਨੂੰ ਦੇਖਦੇ ਹੋਏ ਆਪਣੇ ਘਰਾਂ ਦੀਆਂ ਛੱਤਾਂ ਉੱਤੇ ਪਏ ਕਬਾੜ ਵਿੱਚ ਅਤੇ ਆਲੇ ਦੁਆਲੇ ਹਫਤੇ ਤੋਂ ਵੱਧ ਪਾਣੀ ਖੜਾ ਨਾ ਹੋਣ ਦਿੱਤਾ ਜਾਵੇ ਤੇ ਕਬਾੜ ਵਿੱਚ ਜਮ੍ਹਾਂ ਪਾਣੀ ਨੂੰ ਹਰ ਹਾਲਤ ਵਿੱਚ ਸਾਫ਼ ਕੀਤਾ ਜਾਵੇ। ਇਸ ਤੋਂ ਇਲਾਵਾ ਘਰ ਵਿੱਚ ਚੱਲ ਰਹੇ ਕੂਲਰਾਂ ਅਤੇ ਫਰਿੱਜ ਦੇ ਪਿੱਛੇ ਲੱਗੀਆਂ ਟਰੇਆਂ ਨੂੰ ਹਰ ਸ਼ੁੱਕਰਵਾਰ ਖਾਲੀ ਕਰਕੇ ਸਾਫ ਕੀਤਾ ਜਾਵੇ। ਆਪਾਂ ਸਾਰੇ ਰਲ੍ਹ ਮਿੱਲ ਕੇ ਆਪਣੀ ਜ਼ਿੰਮੇਵਾਰੀ ਸਮਝਦੇ ਹੋਏ ਡੇਂਗੂ ਬਿਮਾਰੀ ਤੋਂ ਬਚਾਓ ਕਰ ਸਕਦੇ ਹਾਂ।
ਇਸ ਮੌਕੇ ਡਿਪਟੀ ਮਾਸ ਮੀਡੀਆ ਅਫ਼ਸਰ ਅੰਕੁਸ਼ ਭੰਡਾਰੀ ਨੇ ਦੱਸਿਆ ਸਿਵਲ ਸਰਜਨ ਡਾ. ਰਾਜਵਿੰਦਰ ਕੌਰ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸਿਹਤ ਵਿਭਾਗ ਦੇ ਸਾਰੇ ਅਧਿਕਾਰੀਆਂ, ਕਰਮਚਾਰੀਆਂ ਵੱਲੋਂ ਹਰ ਸ਼ੁੱਕਰਵਾਰ ਡੇਂਗੂ ਵਿਰੋਧੀ ਗਤੀਵਿਧੀਆਂ ਕੀਤੀਆ ਜਾ ਰਹੀਆਂ ਹਨ ਤੇ ਨਰਸਿੰਗ ਵਿਦਿਆਰਥੀਆਂ ਨੂੰ ਨਾਲ ਲੈ ਕੇ ਘਰ-ਘਰ ਜਾ ਕੇ ਲੋਕਾਂ ਨੂੰ ਡੇਂਗੂ ਤੋਂ ਬਚਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਡੇਂਗੂ ਤੋਂ ਬਚਣ ਲਈ ਸਾਵਧਾਨੀਆਂ ਵਰਤਨੀਆਂ ਬਹੁਤ ਜਰੂਰੀ ਹਨ। ਉਨ੍ਹਾ ਪੰਚਾਇਤਾਂ ਨੂੰ ਅਪੀਲ ਕੀਤੀ ਕਿ ਹਰ ਸ਼ੁੱਕਰਵਾਰ ਨੂੰ “ਹਰ ਸ਼ੁੱਕਰਵਾਰ ਡੇਂਗੂ ’ਤੇ ਵਾਰ” ਦੇ ਤੌਰ ’ਤੇ ਮਨਾਇਆ ਜਾਵੇ ਤੇ ਇਸ ਦਿਨ ਪਾਣੀ ਸਟੋਰ ਕਰਨ ਵਾਲੇ ਬਰਤਨਾਂ ਨੂੰ ਇਕ ਵਾਰ ਸੁਕਾ ਕੇ ਦੁਬਾਰਾ ਵਰਤੋਂ ’ਚ ਲਿਆਂਦਾ ਜਾਵੇ ਤਾਂ ਜੋ ਮੱਛਰ ਦੀ ਪੈਦਾਇਸ਼ ਨੂੰ ਰੋਕਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਡੇਂਗੂ ਬੁਖਾਰ ਏਡੀਜ਼ ਅਜੈਪਟੀ ਨਾਂ ਦੇ ਮੱਛਰ ਦੇ ਕੱਟਣ ਨਾਲ ਫੈਲਦਾ ਹੈ। ਇਹ ਮੱਛਰ ਦਿਨ ਵੇਲੇ ਕੱਟਦਾ ਹੈ ਅਤੇ ਇਹ ਮੱਛਰ ਇਕ ਹਫਤੇ ਤੋਂ ਵੱਧ ਖੜੇ ਸਾਫ ਪਾਣੀ ’ਚ ਪੈਦਾ ਹੁੰਦਾ ਹੈ।
ਇਸ ਮੌਕੇ ਸਿਹਤ ਇੰਸਪੈਕਟਰ ਅਮਰਜੀਤ ਸਿੰਘ ਵਲੋਂ ਵੀਂ ਸਰਕਾਰੀ ਹਸਪਤਾਲਾਂ ਵਿੱਚ ਡੇਂਗੂ ਦੇ ਮੁੱਫਤ ਇਲਾਜ਼ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ।
Categories

Recent Posts
- September 17, 2026
ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
- September 16, 2026