Trending Now
#ਚਾਈਨੀਜ਼ ਦੀਵਿਆਂ ਦੀ ਚਮਕ ਵਿਚਾਲੇ ਮਿੱਟੀ ਦੇ ਦੀਵਿਆਂ ਦੀ ਲੋਅ ਬਚਾਉਣ ਲਈ ਜੁਟਿਆ ਘੁਮਿਆਰ ਜੋਗਿੰਦਰ ਪਾਲ ਦਾ ਪਰਿਵਾਰ
#ਸਰਫੇਸ ਸੀਡਰ ਤਕਨੀਕ ਝੋਨੇ ਦੀ ਪਰਾਲੀ ਦੀ ਸੰਭਾਲ ਲਈ ਇੱਕ ਸੁਖਾਲੀ ਅਤੇ ਘੱਟ ਖਰਚ ਵਾਲੀ ਵਿਧੀ – ਡਾ. ਗੁਰਮੇਲ ਸਿੰਘ
#ਬੈਡਮਿੰਟਨ ਲਵਰਜ਼ ਵਲੋਂ ਛੇਵਾਂ ਜੂਨੀਅਰ ਅਤੇ ਸਬ ਜੂਨੀਅਰ ਫ਼ਿਰੋਜ਼ਪੁਰ ਬੈਡਮਿੰਟਨ ਲੀਗ ਟੂਰਨਾਮੈਂਟ ਸ਼ਾਨੋ-ਸ਼ੌਕਤ ਨਾਲ ਸਮਾਪਤ
#ਫਿਰੋਜ਼ਪੁਰ ਸਿਵਲ ਹਸਪਤਾਲ ਦਾ ਸਿਵਲ ਸਰਜਨ ਡਾ. ਪਰਮਿੰਦਰ ਸਿੰਘ ਵੱਲੋਂ ਅਚਨਚੇਤ ਦੌਰਾ, ਸਿਹਤ ਸਹੂਲਤਾਂ ਦਾ ਲਿਆ ਜਾਇਜ਼ਾ
#3 ਮਾਸੂਮ ਬੱਚੀਆਂ ਦੀ ਰਹੱਸਮਈ ਹਾਲਾਤਾਂ ‘ਚ ਮੌਤ, ਪੂਰੇ ਇਲਾਕੇ ‘ਚ ਪਸਰਿਆ ਦਹਿਸ਼ਤ ਦਾ ਮਾਹੌਲ
#ਫਿਰੋਜ਼ਪੁਰ ਕੇਂਦਰੀ ਜੇਲ੍ਹ ’ਚ ਹਵਾਲਾਤੀਆਂ ਵਿਚਾਲੇ ਖੂਨੀ ਝੜਪ, ਸੂਏ ਨਾਲ ਹਮਲਾ ਕਰਕੇ ਕੀਤਾ ਜ਼ਖ਼ਮੀ
#ਫ਼ਿਰੋਜ਼ਪੁਰ ਨਗਰ ਕੌਂਸਲ ਦੀ ਹਾਊਸ ਮੀਟਿੰਗ ’ਚ ਅਹਿਮ ਫ਼ੈਸਲੇ, ਸੀਵਰੇਜ ਬਿੱਲਾਂ ’ਚ ਕਟੌਤੀ ਦਾ ਮਤਾ ਪਾਸ
#ਫ਼ਿਰੋਜ਼ਪੁਰ ਕਾਂਗਰਸ ਭਵਨ ’ਚ SIR ਅਤੇ ਵੋਟਰ ਸੂਚੀਆਂ ਨੂੰ ਲੈ ਕੇ ਪ੍ਰੈੱਸ ਕਾਨਫਰੰਸ, ਚੋਣ ਕਮਿਸ਼ਨ ’ਤੇ ਉੱਠੇ ਸਵਾਲ
#ਭੈਣ ਨਾਲ ਛੇੜਛਾੜ ਦਾ ਵਿਰੋਧ ਕਰਨ ’ਤੇ ਨੌਜਵਾਨ ਦਾ ਕਤਲ, ਪਰਿਵਾਰ ’ਚ ਮਚਿਆ ਚੀਕ-ਚਿਹਾੜਾ
#ਪੰਜਾਬ ਦੀਆਂ 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਚੋਣ ਕਮਿਸ਼ਨ ਦਾ ਵੱਡਾ ਫੈਸਲਾ: ਚੋਣ ਡਿਊਟੀ ਨਾਲ ਜੁੜੇ ਅਧਿਕਾਰੀਆਂ ਦੇ ਹੋਣਗੇ ਤਬਾਦਲੇ, ਘਰੇਲੂ ਜ਼ਿਲ੍ਹੇ ਵਿੱਚ ਤਾਇਨਾਤੀ ’ਤੇ ਰੋਕ
ਸਿਹਤਮੰਦ ਪੰਜਾਬ ਦੇ ਸੁਪਨੇ ਨੂੰ ਪੂਰਾ ਕਰਨ ਵਿੱਚ ਸਹਿਯੋਗ ਦੇ ਰਹੀ ਹੈ ਸੀ.ਐਮ ਦੀ ਯੋਗਸ਼ਾਲਾ – ਡਿਪਟੀ ਕਮਿਸ਼ਨਰ
- kakkar.news
- July 4, 2025
- Punjab
ਸਿਹਤਮੰਦ ਪੰਜਾਬ ਦੇ ਸੁਪਨੇ ਨੂੰ ਪੂਰਾ ਕਰਨ ਵਿੱਚ ਸਹਿਯੋਗ ਦੇ ਰਹੀ ਹੈ ਸੀ.ਐਮ ਦੀ ਯੋਗਸ਼ਾਲਾ – ਡਿਪਟੀ ਕਮਿਸ਼ਨਰ
ਫ਼ਿਰੋਜ਼ਪੁਰ, 4 ਜੁਲਾਈ 2025 (ਅਨੁਜ ਕੱਕੜ ਟੀਨੂੰ )
ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਰਾਜ ਦੇ ਲੋਕਾਂ ਨੂੰ ਸਰੀਰਕ ਅਤੇ ਮਾਨਸਿਕ ਤੌਰ ‘ਤੇ ਸਿਹਤਮੰਦ ਰੱਖਣ ਲਈ ਰਾਜ ਵਿੱਚ ਸੀ.ਐਮ. ਦੀ ਯੋਗਸ਼ਾਲਾ ਪ੍ਰੋਜੈਕਟ ਅਕਤੂਬਰ 2023 ‘ਚ ਸਾਰੇ ਸ਼ਹਿਰਾਂ ਵਿੱਚ ਸ਼ੁਰੂ ਕੀਤਾ ਗਿਆ ਸੀ, ਜਿਸ ਦਾ ਫ਼ਿਰੋਜ਼ਪੁਰ ਵਾਸੀ ਵੱਧ ਤੋਂ ਵੱਧ ਲਾਭ ਲੈ ਰਹੇ ਹਨ।
ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਕਿਹਾ ਕਿ ਸਿਹਤਮੰਦ ਪੰਜਾਬ ਦੇ ਸੁਪਨੇ ਨੂੰ ਪੂਰਾ ਕਰਨ ਵਿੱਚ ਸੀ.ਐਮ. ਦੀ ਯੋਗਸ਼ਾਲਾ ਕਾਫ਼ੀ ਮਹੱਤਵਪੂਰਨ ਯੋਗਦਾਨ ਪਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸੀ.ਐਮ. ਦੀ ਯੋਗਸ਼ਾਲਾ ਤਹਿਤ ਫ਼ਿਰੋਜ਼ਪੁਰ, ਗੁਰੂਹਰਸਹਾਏ, ਜ਼ੀਰਾ ਅਤੇ ਮੱਖੂ ਵਿਖੇ ਸ਼ਹਿਰਾਂ ਅਤੇ ਪਿੰਡਾਂ ਵਿੱਚ ਵੱਖ-ਵੱਖ ਥਾਵਾਂ ’ਤੇ ਯੋਗ ਕਲਾਸਾਂ ਸਵੇਰੇ ਸ਼ਾਮ ਲੱਗਦੀਆਂ ਹਨ। ਇਨ੍ਹਾਂ ਕਲਾਸਾਂ ਵਿੱਚ ਕਿਸੇ ਵਿਅਕਤੀ ਤੋਂ ਕੋਈ ਫੀਸ ਨਹੀਂ ਲਈ ਜਾਂਦੀ, ਬਿਲਕੁਲ ਮੁਫਤ ਵਿੱਚ ਇਹ ਕਲਾਸਾਂ ਲਗਾਤਾਰ ਚੱਲ ਰਹੀਆਂ ਹਨ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਨਜ਼ਦੀਕ ਦੀ ਯੋਗ ਕਲਾਸ ਦਾ ਲਾਭ ਜ਼ਰੂਰ ਲੈਣ।
ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਫ਼ਿਰੋਜ਼ਪੁਰ ਜ਼ਿਲ੍ਹੇ ਵਿੱਚ 90 ਮਾਹਿਰ ਯੋਗ ਟਰੇਨਰ ਨਿਯੁਕਤ ਕੀਤੇ ਗਏ ਹਨ ਜੋ ਫ਼ਿਰੋਜ਼ਪੁਰ ਦੇ ਤਹਿਸੀਲਾਂ, ਬਲਾਕਾਂ, ਪਿੰਡਾਂ ਵਿੱਚ ਵੱਖ-ਵੱਖ ਥਾਵਾਂ ‘ਤੇ ਸੀ.ਐਮ. ਦੀ ਯੋਗਸ਼ਾਲਾ ਦੀਆਂ ਸਵੇਰੇ-ਸ਼ਾਮ ਕਲਾਸਾਂ ਲੈ ਕੇ ਲੋਕਾਂ ਨੂੰ ਯੋਗ ਸਿਖਾ ਰਹੇ ਹਨ। ਉਨ੍ਹਾਂ ਦੱਸਿਆ ਕਿ ਫ਼ਿਰੋਜ਼ਪੁਰ ਜ਼ਿਲ੍ਹੇ ਵਿੱਚ ਕੁਲ 311 ਯੋਗ ਕਲਾਸਾਂ ਚੱਲ ਰਹੀਆਂ ਹਨ ਜਿਸ ਵਿੱਚ 8000 ਦੇ ਕਰੀਬ ਲੋਕ ਯੋਗ ਕਰ ਕੇ ਲਾਭ ਲੈ ਰਹੇ ਹਨ।
ਹੋਰ ਜਾਣਕਾਰੀ ਦਿੰਦਿਆ ਪ੍ਰੋਜੈਕਟ ਦੇ ਜ਼ਿਲ੍ਹਾ ਕੋਆਰਡੀਨੇਟਰ ਮੈਡਮ ਅਮਨਪ੍ਰੀਤ ਕੌਰ ਨੇ ਕਿਹਾ ਕਿ ਸੀ.ਐਮ. ਦੀ ਯੋਗਸ਼ਾਲਾ ਨੂੰ ਜ਼ਿਲ੍ਹੇ ਦੇ ਲੋਕਾਂ ਦਾ ਵੀ ਭਰਮਾ ਹੁੰਗਾਰਾ ਮਿਲ ਰਿਹਾ ਹੈ। ਹਰ ਇੱਕ ਟ੍ਰੇਨਰ ਆਪਣੀ ਸੇਵਾ ਬੜੀ ਬਾਖੂਬੀ ਦੇ ਨਾਲ ਨਿਭਾ ਰਿਹਾ ਹੈ। ਯੋਗ ਕਰਵਾਉਣ ਦੇ ਨਾਲ ਨਾਲ ਲੋਕਾਂ ਨੂੰ ਯੋਗ ਦੇ ਹੋ ਰਹੇ ਫਾਇਦਿਆਂ ਬਾਰੇ ਵੀ ਜਾਗਰੂਕ ਕਰਵਾਇਆ ਜਾ ਰਿਹਾ ਹੈ। ਇਸ ਮੁਫ਼ਤ ਯੋਗਸ਼ਾਲਾ ਦੇ ਵਿੱਚ ਹਰ ਵਰਗ ਦੇ ਲੋਕ ਬੱਚੇ, ਨੌਜਵਾਨ, ਔਰਤਾਂ ਅਤੇ ਬਜ਼ੁਰਗ ਭਾਗ ਲੈ ਸਕਦੇ ਹਨ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਗਲੀ ਮੁਹੱਲੇ ਦੇ ਵਿੱਚ ਲੋਕ ਯੋਗ ਕਲਾਸ ਲਗਵਾਉਣਾ ਚਾਹੁੰਦੇ ਹਨ ਤਾਂ ਉਹ 25 ਮੈਂਬਰਾਂ ਦਾ ਇੱਕ ਗਰੁੱਪ ਬਣਾ ਕੇ ਫੋਨ ਨੰਬਰ 76694-00500 ਉੱਪਰ ਮਿਸ ਕਾਲ ਕਰ ਸਕਦੇ ਹਨ ਜਾਂ ਫੋਨ ਨੰਬਰ 78888-40115 ‘ਤੇ ਵੀ ਕਾਲ ਕਰ ਸਕਦੇ ਹਨ। ਇਸ ਤੋਂ ਇਲਾਵਾ ਮੁਫ਼ਤ ਯੋਗ ਕਲਾਸਾਂ ਲਈ https://cmdiyogshala.punjab. gov.in ’ਤੇ ਵੀ ਰਜਿਸਟ੍ਰੇਸ਼ਨ ਕੀਤੀ ਜਾ ਸਕਦੀ ਹੈ।
Categories

Recent Posts