09 ਜੁਲਾਈ ਨੂੰ ਲੱਗੇਗਾ ਰੋਜ਼ਗਾਰ ਮੇਲਾ
- 58 Views
- kakkar.news
- July 4, 2025
- Punjab
09 ਜੁਲਾਈ ਨੂੰ ਲੱਗੇਗਾ ਰੋਜ਼ਗਾਰ ਮੇਲਾ
ਫ਼ਿਰੋਜ਼ਪੁਰ, 04 ਜੁਲਾਈ 2025 (ਅਨੁਜ ਕੱਕੜ ਟੀਨੂੰ )
ਜਿਲ੍ਹਾ ਬਿਊਰੋ ਆਫ਼ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਫਿਰੋਜ਼ਪੁਰ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ 09 ਜੁਲਾਈ 2025 ਦਿਨ ਬੁੱਧਵਾਰ ਨੂੰ ਰੋਜ਼ਗਾਰ ਮੇਲਾ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਸ਼੍ਰੀ ਦਿਲਬਾਗ ਸਿੰਘ, ਜਿਲ੍ਹਾ ਰੋਜ਼ਗਾਰ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਨੇ ਦੱਸਿਆ ਕਿ ਮਿਤੀ 09 ਜੁਲਾਈ 2025 ਨੂੰ ਸਕਿੱਲ ਡਿਵੈਲਪਮੈਂਟ ਸੈਂਟਰ, ਕੰਨਟੋਨਮੈਂਟ ਬੋਰਡ, ਫਿਰੋਜ਼ਪੁਰ ਕੈਂਟ ਵੱਲੋਂ ਇੰਟਰਵਿਊ ਕੀਤੀ ਜਾਵੇਗੀ। ਇਸ ਸੰਸਥਾਂ ਵੱਲੋਂ ਟ੍ਰੇਨਰ ਟੇਲਰ, ਟ੍ਰੇਨਰ ਹੈਂਡ ਇਮਬੋਡਰਰ, ਟ੍ਰੇਨਰ ਡਾਟਾ ਐਂਟਰੀ ਉਪਰੇਟਰ ਅਤੇ ਟ੍ਰੇਨਰ ਅਸਿਸਟੈਂਟ ਬਿਊਟੀ ਥਰੈਪਿਸਟ ਲਈ ਇੰਟਰਵਿਊ ਕੀਤੀ ਜਾਵੇਗੀ। ਇਸ ਇੰਟਰਵਿਊ ਵਿੱਚ ਆਈ. ਟੀ.ਆਈ./ਬਾਰਵੀਂ/ਡਿਪਲੋਮਾ/ਗ੍ਰੈਜੂਏਸ਼ਨ/ਪਾਸ ਪ੍ਰਾਰਥੀ ਲੜਕੇ ਅਤੇ ਲੜਕੀਆਂ ਭਾਗ ਲੈ ਸਕਦੇ ਹਨ ਅਤੇ ਇੰਟਰਵਿਊ ਲਈ ਉਮਰ ਹੱਦ 18 ਤੋਂ 35 ਸਾਲ ਹੋਣੀ ਚਾਹੀਦੀ ਹੈ। ਉਨ੍ਹਾਂ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਚਾਹਵਾਨ ਪ੍ਰਾਰਥੀਆਂ ਨੂੰ ਅਪੀਲ ਕੀਤੀ ਕਿ ਇਸ ਕੈਂਪ ਵਿੱਚ ਫਰੈਸ਼ਰ ਅਤੇ ਤਜ਼ਰਬੇਕਾਰ ਹਿੱਸਾ ਜ਼ਰੂਰ ਲੈਣ।
ਇਸ ਇੰਟਰਵਿਊ ਵਿੱਚ ਭਾਗ ਲੈਣ ਵਾਲੇ ਉਮੀਦਵਾਰਾਂ ਨੂੰ ਆਪਣੀ ਵਿਦਿਅਕ ਯੋਗਤਾ ਦੇ ਸਰਟੀਫਿਕੇਟ, ਰੀਜਿਊਮ, ਆਧਾਰ ਕਾਰਡ, ਪੈਨ ਕਾਰਡ, ਅਤੇ ਉਹਨਾਂ ਦੀਆਂ ਫੋਟੋ ਕਾਪੀਆਂ ਨਾਲ ਲੈ ਕੇ ਆਉਣਾ ਲਾਜ਼ਮੀ ਹੋਵੇਗਾ। ਉਹਨਾਂ ਨੇ ਦੱਸਿਆ ਕਿ ਇਹ ਕੈਂਪ ਸਵੇਰੇ 10:00 ਵਜੇ ਜਿਲ੍ਹਾ ਪ੍ਰਬੰਧਕੀ ਕੰਪਲੈਕਸ, ਫਿਰੋਜ਼ਪੁਰ ਦੇ ਆਈ—ਬਲਾਕ, ਦੂਜੀ ਮੰਜਿਲ ਵਿਖੇ ਸਥਿਤ ਦਫ਼ਤਰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਫਿਰੋਜ਼ਪੁਰ ਵਿਖੇ ਲਗਾਇਆ ਜਾਵੇਗਾ। ਵਧੇਰੇ ਜਾਣਕਾਰੀ ਲਈ ਪ੍ਰਾਰਥੀ ਹੈਲਪਲਾਈਨ ਨੰਬਰ 94654—74122 ਤੇ ਸੰਪਰਕ ਕਰ ਸਕਦੇ ਹਨ।


