Trending Now
#ਜ਼ਿਲ੍ਹੇ ਅੰਦਰ ਪਟਾਕਿਆਂ ਦੀ ਵਿਕਰੀ/ਖ੍ਰੀਦ ਲਈ ਥਾਵਾਂ ਨਿਰਧਾਰਿਤ:-ਵਧੀਕ ਜ਼ਿਲ੍ਹਾ ਮੈਜਿਸਟਰੇਟ
#ਐਜੂਕੇਟ ਪੰਜਾਬ ਨੇ ਹੜ੍ਹ ਪ੍ਰਭਾਵਿਤ ਵਿਦਿਆਰਥੀਆਂ ਦੀ ਸਹਾਇਤਾ ਲਈ 47.40 ਲੱਖ ਰੁਪਏ ਦੀ ਫੀਸ ਵੰਡ ਮੁਹਿੰਮ ਦੀ ਸ਼ੁਰੂਆਤ ਕੀਤੀ
#ਕਿਸਾਨਾਂ ਦੇ ਖਾਤਿਆਂ ਵਿੱਚ ਸਿੱਧੇ ਤੌਰ ’ਤੇ ਟਰਾਂਸਵਰ ਕੀਤੀ ਜਾਵੇਗੀ ਮੁਆਵਜ਼ਾ ਰਾਸ਼ੀ :- ਖੁਡੀਆਂ
#ਬਾਲ ਭਿੱਖਿਆ ਨੂੰ ਰੋਕਣ ਲਈ ਜ਼ਿਲ੍ਹਾ ਬਾਲ ਸੁੱਰਖਿਆ ਯੂਨਿਟ ਵੱਲੋਂ ਕੀਤੀ ਗਈ ਚੈਕਿੰਗ
#ਸਿਹਤ ਵਿਭਾਗ ਫ਼ਿਰੋਜ਼ਪੁਰ ਵੱਲੋਂ ਟੀਬੀ ਦੇ ਮਰੀਜਾਂ ਨੂੰ ਖੁਰਾਕ ਦੇਣ ਸਬੰਧੀ ਵਪਾਰੀਆਂ ਅਤੇ ਸਮਾਜਸੇਵੀ ਸੰਸਥਾਵਾਂ ਨਾਲ ਮੀਟਿੰਗ
#फिरोजपुर मंडल में 01 अक्टूबर से 15 अक्टूबर तक स्वच्छता पखवाड़ा आयोजित किया गया
#ਫਿਰੋਜ਼ਪੁਰ ਨੈਸ਼ਨਲ ਹਾਈਵੇ ‘ਤੇ ਪਨਬਸ (PRTC) ਕਾਂਟ੍ਰੈਕਟ ਵਰਕਰ ਯੂਨੀਅਨ ਵੱਲੋਂ ਚੱਕਾਜਾਮ, ਯਾਤਰੀ ਪ੍ਰੀਸ਼ਾਨ
#फिरोजपुर मंडल में सी.पी.आर. प्रशिक्षण सत्र का आयोजन
#ਦਿਵਿਆਂਗ ਵਿਦਿਆਰਥੀਆਂ ਵੱਲੋਂ ਤਿਆਰ ਦੀਵਿਆਂ ਦੀ ਦਾਸ ਐਂਡ ਬਰਾਊਨ ਸਕੂਲ ਦੇ ਵਿਹੜੇ ਲਗਾਈ ਗਈ ਪ੍ਰਦਰਸ਼ਨੀ
#ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਦੇ ਵੱਖ-ਵੱਖ ਵਰਗਾਂ ਦੇ ਲਿਖਤੀ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਗਏ
ਭਾਰਤ-ਪਾਕਿ ਸਰਹੱਦ ਤੋਂ ਪਾਰ ਗਏ ਨੌਜਵਾਨ ਅੰਮ੍ਰਿਤਪਾਲ ਦੇ ਪਰਿਵਾਰ ਨੂੰ ਮਿਲੇ ਪ੍ਰਸ਼ਾਸਨਿਕ ਅਧਿਕਾਰੀ
- 84 Views
- kakkar.news
- July 5, 2025
- Punjab
ਭਾਰਤ-ਪਾਕਿ ਸਰਹੱਦ ਤੋਂ ਪਾਰ ਗਏ ਨੌਜਵਾਨ ਅੰਮ੍ਰਿਤਪਾਲ ਦੇ ਪਰਿਵਾਰ ਨੂੰ ਮਿਲੇ ਪ੍ਰਸ਼ਾਸਨਿਕ ਅਧਿਕਾਰੀ
ਗੁਰੂਹਰਸਹਾਏ /ਫ਼ਿਰੋਜ਼ਪੁਰ, 5 ਜੁਲਾਈ 2025 (ਅਨੁਜ ਕੱਕੜ ਟੀਨੂੰ )
ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਦੀਪਸ਼ਿਖਾ ਸ਼ਰਮਾ ਦੀ ਅਗਵਾਈ ਹੇਠ ਅੱਜ ਗੁਰੂਹਰਸਹਾਏ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਭਾਰਤ-ਪਾਕਿਸਤਾਨ ਅੰਤਰ-ਰਾਸ਼ਟਰੀ ਬਾਰਡਰ ਤੋਂ ਪਾਰ ਗਏ ਪਿੰਡ ਖੈਰੇ ਕੇ ਉਤਾੜ ਦੇ ਨੌਜਵਾਨ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚ ਕੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕੀਤੀ ਗਈ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐਸ.ਡੀ.ਐਮ. ਗੁਰੂਹਰਸਹਾਏ ਉਦੇਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਨੌਜਵਾਨ ਅਮ੍ਰਿਤਪਾਲ ਸਿੰਘ, ਜੋ ਕਿ 21 ਜੂਨ ਨੂੰ ਭਾਰਤ-ਪਾਕਿਸਤਾਨ ਸਰਹੱਦ ‘ਤੇ ਲੱਗੀ ਕੰਡਿਆਲੀ ਤਾਰ ਤੋਂ ਪਾਰ ਪੈਂਦੀ ਆਪਣੀ ਜ਼ਮੀਨ ਵਿੱਚ ਹਰ ਰੋਜ਼ ਦੀ ਤਰ੍ਹਾਂ ਖੇਤੀ ਕਰਨ ਲਈ ਗਿਆ ਸੀ। ਪਰੰਤੂ, ਉਹ ਆਪਣੇ ਘਰ ਵਾਪਸ ਨਹੀਂ ਪਰਤਿਆ। ਜਿਸ ‘ਤੇ ਪਰਿਵਾਰਕ ਮੈਂਬਰਾਂ ਵੱਲੋਂ ਜ਼ਮੀਨ ਦੇ ਨਾਲ ਲੱਗਦੀ ਬੀ.ਐਸ.ਐਫ. ਦੀ ਚੌਂਕੀ ਰਾਣਾ ਵਿਖੇ ਪਹੁੰਚ ਕੀਤੀ ਗਈ। ਇਸ ਉਪਰੰਤ ਬੀ.ਐਸ.ਐਫ. ਵੱਲੋਂ ਪੜਤਾਲ ਕਰਨ ਉਪਰੰਤ ਸਪੱਸ਼ਟ ਕੀਤਾ ਗਿਆ ਕਿ ਉਨ੍ਹਾਂ ਦਾ ਲੜਕਾ ਅੰਮ੍ਰਿਤਪਾਲ ਸਿੰਘ ਵਾਪਸ ਨਹੀਂ ਆਇਆ। ਬੀ.ਐਸ.ਐਫ. ਵੱਲੋਂ ਪਾਕਿਸਤਾਨ ਰੇਂਜਰਜ਼ ਨਾਲ 3-4 ਵਾਰ ਮੀਟਿੰਗ ਕਰਨ ਉਪਰੰਤ ਪਾਕਿਸਤਾਨ ਰੇਂਜਰਜ਼ ਵੱਲੋਂ ਵੀ 27 ਜੂਨ ਨੂੰ ਇਸ ਗੱਲ ਦੀ ਪੁਸ਼ਟੀ ਕੀਤੀ ਗਈ ਕਿ ਅੰਮ੍ਰਿਤਪਾਲ ਸਿੰਘ ਨਜ਼ਦੀਕ ਲਗਦੀ ਪਾਕਿਸਤਾਨ ਦੀ ਪੁਲਿਸ ਦੀ ਹਿਰਾਸਤ ਵਿੱਚ ਹੈ।
ਐਸ.ਡੀ.ਐਮ. ਨੇ ਪਰਿਵਾਰਿਕ ਮੈਂਬਰਾਂ ਨੂੰ ਭਰੋਸਾ ਦਿੰਦਿਆਂ ਕਿਹਾ ਕਿ ਅੰਮ੍ਰਿਤਪਾਲ ਸਿੰਘ ਨੂੰ ਵਾਪਸ ਲੈ ਕੇ ਆਉਣ ਸਬੰਧੀ ਇਹ ਮਾਮਲਾ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਜੀ ਦੇ ਧਿਆਨ ਵਿੱਚ ਹੈ ਅਤੇ ਪੰਜਾਬ ਸਰਕਾਰ ਵੱਲੋਂ ਮਾਨਯੋਗ ਵਿਦੇਸ਼ ਮੰਤਰੀ / ਭਾਰਤ ਸਰਕਾਰ ਨਾਲ ਗੱਲਬਾਤ ਕੀਤੀ ਜਾ ਰਹੀ ਹੈ ਤਾਂ ਜੋ ਨੌਜਵਾਨ ਨੂੰ ਛੇਤੀ ਤੋਂ ਛੇਤੀ ਵਾਪਸ ਭਾਰਤ ਲਿਆਂਦਾ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਸਬੰਧੀ ਸਰਕਾਰ ਅਤੇ ਬੀ.ਐਸ.ਐਫ. ਦੇ ਲੈਵਲ ‘ਤੇ ਲਗਾਤਾਰ ਉੱਚ ਪੱਧਰੀ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਤੇ ਜਲਦੀ ਸਾਰਥਿਕ ਨਤੀਜੇ ਨਿਕਲਣਗੇ। ਉਨ੍ਹਾਂ ਪਰਿਵਾਰ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸ਼ਨ ਪੂਰੀ ਤਰਾਂ ਉਨ੍ਹਾਂ ਦੇ ਨਾਲ ਹੈ।
ਇਸ ਮੌਕੇ ਬੀਰਕਰਨ ਸਿੰਘ ਢਿੱਲੋਂ ਤਹਿਸੀਲਦਾਰ ਗੁਰੂਹਰਸਾਏ ਸਮੇਤ ਹੋਰ ਪ੍ਰਸ਼ਾਸਨਿਕ ਅਧਿਕਾਰੀ ਵੀ ਹਾਜ਼ਰ ਸਨ।
Categories

Recent Posts


- October 15, 2025