Trending Now
#ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
# फिरोजपुर रेलवे मंडल में आज “स्वच्छता में सहभाग: स्वच्छ भारत, विकसित भारत” अभियान का शुभारम्भ किया गया
#ਮੋਬਾਈਲ ’ਚ ਵੜਿਆ RAT, ਬੈਂਕ ਖਾਤੇ ’ਤੇ ਮਾਰਿਆ ਹੱਥ! 5.75 ਲੱਖ ਦੀ ਠੱਗੀ
#ਅਧਿਆਪਕਾਂ ਦੀਆਂ ਮੰਗਾਂ ਮਸਲੇ ਨਾ ਹੱਲ ਹੋਣ ਤੇ ਕੀਤਾ ਜਾਵੇਗਾ ਗੈਰ-ਵਿਦਿਅਕ ਕੰਮਾਂ ਦਾ ਬਾਈਕਾਟ
#ਰਾਜ ਪੁਰਸਕਾਰ ਪ੍ਰਾਪਤ ਕਰਨ ’ਤੇ ਸੈਂਟਰ ਹੈਡ ਟੀਚਰ ਪੂਜਾ ਅਰੋੜਾ ਦਾ ਪਿੰਡ ਵਾਸੀਆਂ ਵੱਲੋਂ ਨਿੱਘਾ ਸਵਾਗਤ
#ਇਤਿਹਾਸਕ ਵਿਰਾਸਤ ਨੂੰ ਸੰਭਾਲਦਿਆਂ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਦਾ ਕੀਤਾ ਸਾਰਥਕ ਉਪਰਾਲਾ : ਕੈਬਨਿਟ ਮੰਤਰੀ ਸੌਂਦ
#ਡਾ. ਅੰਬੇਡਕਰ ਦੀ ਪ੍ਰਤਿਮਾ ਨਾਲ ਛੇੜਛਾੜ ਦੇ ਵਿਰੋਧ ਵਿੱਚ ਫਿਰੋਜ਼ਪੁਰ ਵਿੱਚ ਪ੍ਰਦਰਸ਼ਨ, ਦੋ ਘੰਟੇ ਸੜਕ ਜਾਮ
#-ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਕੀਤੀ ਭੇਟ
#ਫਿਰੋਜ਼ਪੁਰ ਜ਼ਿਲ੍ਹਾ ਕੋਰਟ ਨੂੰ ਮੁੜ ਬੰਬ ਨਾਲ ਉਡਾਉਣ ਦੀ ਧਮਕੀ, ਇੱਕ ਸਾਲ ਵਿੱਚ ਪੰਜਵੀਂ ਵਾਰ ਮਿਲੀ ਧਮਕੀ
#ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵਿਖੇ ਵੋਟਰ ਰਜਿਸਟ੍ਰੇਸ਼ਨ ਕੈਂਪਾਂ ਦਾ ਆਯੋਜਨ
ਵਿਸ਼ਵ ਜ਼ੂਨੋਸਿਸ ਦਿਵਸ ਮੌਕੇ ਜਾਨਵਰਾਂ ਤੋਂ ਮਨੁੱਖਾਂ ਵਿਚ ਫੈਲਣ ਵਾਲੀਆਂ ਬਿਮਾਰੀਆਂ ਬਾਰੇ ਕੀਤਾ ਜਾਗਰੂਕ
- kakkar.news
- July 7, 2025
- Punjab
ਵਿਸ਼ਵ ਜ਼ੂਨੋਸਿਸ ਦਿਵਸ ਮੌਕੇ ਜਾਨਵਰਾਂ ਤੋਂ ਮਨੁੱਖਾਂ ਵਿਚ ਫੈਲਣ ਵਾਲੀਆਂ ਬਿਮਾਰੀਆਂ ਬਾਰੇ ਕੀਤਾ ਜਾਗਰੂਕ
ਫ਼ਿਰੋਜ਼ਪੁਰ,7 ਜੁਲਾਈ 2025 (ਅਨੁਜ ਕੱਕੜ ਟੀਨੂੰ )
ਜਾਨਵਰਾਂ ਤੋਂ ਮਨੁੱਖਾਂ ਵਿਚ ਫੈਲਣ ਵਾਲੀਆਂ ਬਿਮਾਰੀਆਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਸਿਵਲ ਸਰਜਨ ਫ਼ਿਰੋਜ਼ਪੁਰ ਡਾ. ਰਾਜਵਿੰਦਰ ਕੌਰ ਦੀ ਅਗਵਾਈ ਹੇਠ ਦਫ਼ਤਰ ਬੀ.ਡੀ.ਪੀ.ਓ. ਵਿਖੇ ਨਵੇਂ ਚੁਣੇ ਸਰਪੰਚਾਂ ਪੰਚਾਂ ਨਾਲ ਜਾਗਰੂਕਤਾ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਸਿਹਤ ਵਿਭਾਗ ਦੇ ਅਧਿਕਾਰੀਆਂ ਤੋਂ ਇਲਾਵਾ ਬੀ.ਡੀ.ਪੀ.ਓ. ਵਿਭਾਗ ਦੇ ਮਾਸਟਰ ਰੀਸੋਰਸ ਪਰਸਨ ਸੰਦੀਪ ਕੌਰ ਨੇ ਭਾਗ ਲਿਆ।
ਜਾਗਰੂਕਤਾ ਮੀਟਿੰਗ ਨੂੰ ਸੰਬੋਧਨ ਕਰਦਿਆਂ ਜਿਲ੍ਹਾ ਮਾਸ ਮੀਡੀਆ ਅਫ਼ਸਰ ਸੰਜੀਵ ਸ਼ਰਮਾ ਨੇ ਕਿਹਾ ਕਿ ਵਿਸ਼ਵ ਜ਼ੂਨੋਸਿਸ ਦਿਵਸ ਮੌਕੇ ਆਮ ਲੋਕਾਂ ਨੂੰ ਇਸ ਬਿਮਾਰੀ ਤੋਂ ਸੁਚੇਤ ਕਰਨ ਲਈ ਜ਼ਿਲ੍ਹੇ ਭਰ ਵਿੱਚ ਜਾਗਰੂਕਤਾ ਸੈਮੀਨਾਰ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਜ਼ੂਨੋਟਿਕ ਬਿਮਾਰੀਆਂ ਜਾਨਵਰਾਂ ਵਿਚ ਪੈਦਾ ਹੁੰਦੀਆਂ ਹਨ ਅਤੇ ਮਨੁੱਖਾਂ ਵਿੱਚ ਫੈਲ ਜਾਂਦੀਆਂ ਹਨ। ਲਾਗ ਵਾਲੇ ਜਾਨਵਰ ਦੇ ਕੱਟਣ ਨਾਲ ਜਾਂ ਲਾਗ ਵਾਲੇ ਜਾਨਵਰ ਦੇ ਸਰੀਰਕ ਤਰਲ ਪਦਾਰਥਾਂ ਦੇ ਸੰਪਰਕ ਵਿਚ ਆਉਣ ਨਾਲ ਬਿਮਾਰੀ ਫੈਲਦੀ ਹੈ। ਇਸ ਬਿਮਾਰੀ ਦੇ ਫੈਲਣ ਦੇ ਕਾਰਨਾਂ ਬਾਰੇ ਦੱਸਦਿਆਂ ਕਿਹਾ ਕਿ ਜਾਨਵਰਾਂ ਤੋਂ ਵਾਇਰਸ, ਬੈਕਟੀਰੀਆ, ਫੰਜਾਈ, ਪ੍ਰਰਾਈਓਨ ਜਾਂ ਪਰਜੀਵੀਆਂ ਰਾਹੀਂ ਬਿਮਾਰੀਆਂ ਮਨੁੱਖੀ ਸਰੀਰ ਅੰਦਰ ਪ੍ਰਵੇਸ਼ ਕਰ ਜਾਂਦੀਆਂ ਹਨ। ਹਲਕਾਅ, ਇੰਫਲੂਐਂਜਾਂ, ਬਰੂਸੀਲੋਸਿਸ, ਪਲੇਗ, ਤਪਦਿਕ, ਧਦਰ ਰੋਗ, ਸਵਾਈਨ ਫਲੂ, ਬਰਡ ਫਲੂ, ਇਬੋਲਾ, ਡਿਪਥੀਰਿਆ, ਫੀਤਾ ਕਿਰਮ, ਡੇਂਗੂ, ਚਿਕਨਗੁਨੀਆਂ, ਜਾਪਾਨੀ ਇਨਸੇਫਲਾਈਟਿਸ, ਰਿਕੇਟਸੀਓਸਿਸ ਆਦਿ ਜੂਨੋਟਿਕ ਬਿਮਾਰੀਆਂ ਹਨ ਅਤੇ ਮਨੁੱਖੀ ਸਿਹਤ ਲਈ ਇਕ ਗੰਭੀਰ ਖਤਰਾ ਹਨ।
ਡਿਪਟੀ ਮਾਸ ਮੀਡੀਆ ਅਫ਼ਸਰ ਅੰਕੁਸ਼ ਭੰਡਾਰੀ ਨੇ ਕਿਹਾ ਕਿ ਇਨ੍ਹਾਂ ਤੋਂ ਬਚਾਅ ਲਈ ਜ਼ਰੂਰੀ ਹੈ ਕਿ ਆਪਣੇ ਸੰਪਰਕ ਵਿਚ ਆਉਣ ਵਾਲੇ ਪਸ਼ੂਆਂ ਜਾਂ ਜਾਨਵਰਾਂ ਦੀ ਸਿਹਤ ਦਾ ਧਿਆਨ ਰੱਖਣਾ ਚਾਹੀਦਾ ਹੈ। ਇਸਦੇ ਲਈ ਪਾਲਤੂ ਜਾਨਵਰਾਂ ਦਾ ਸਹੀ ਸਮੇਂ ਤੇ ਪਸ਼ੂ ਚਕਿਤਸਕ ਕੋਲੋਂ ਨਿਰੀਖਣ ਕਰਵਾ ਕੇ ਟੀਕਾਕਰਨ ਕਰਵਾਉਣਾ ਚਾਹੀਦਾ ਹੈ। ਜਾਨਵਰਾਂ ਦੇ ਮਲ ਮੂਤਰ ਅਤੇ ਜੇਰ ਆਦਿ ਦਾ ਸਹੀ ਤਰੀਕੇ ਨਾਲ ਨਿਪਟਾਰਾ ਕਰਨਾ ਚਾਹੀਦਾ ਹੈ। ਰੋਗੀ ਪਸ਼ੂਆਂ ਨੂੰ ਸਿਹਤਮੰਦ ਪਸ਼ੂਆਂ ਤੋਂ ਵੱਖਰਾ ਰੱਖਿਆ ਜਾਵੇ। ਘਰਾਂ ਵਿਚ ਆਉਣ ਵਾਲੇ ਜਾਨਵਰ ਜਿਵੇਂ ਚੂਹੇ, ਛਿਪਕਲੀਆਂ, ਡੱਡੂ ਆਦਿ ਦੀ ਰੋਕਥਾਮ ਲਈ ਪੁਖਤਾ ਪ੍ਰਬੰਧ ਕੀਤੇ ਜਾਣ। ਪਸ਼ੂਆਂ ਤੋਂ ਪ੍ਰਾਪਤ ਹੋਣ ਵਾਲੇ ਖਾਦ ਪਦਾਰਥ ਜਿਵੇਂ ਦੁੱਧ, ਅੰਡਾ, ਮੀਟ ਆਦਿ ਨੂੰ ਚੰਗੀ ਤਰਾਂ ਪਕਾ ਕੇ ਇਸਤੇਮਾਲ ਕਰਨਾ ਚਾਹੀਦਾ ਹੈ।
Categories

Recent Posts
- September 17, 2026
ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
- September 16, 2026