ਪੰਜਾਬ ਸਰਕਾਰ ਵੱਲੋਂ ਅਗਨੀ ਵੀਰ ਆਰਮੀ ਭਰਤੀ ਲਈ ਫਿਜ਼ੀਕਲ ਦੀ ਮੁਫ਼ਤ ਤਿਆਰੀ ਲਈ ਕੈਂਪ ਸ਼ੁਰੂ
- 169 Views
- kakkar.news
- July 7, 2025
- Punjab
ਪੰਜਾਬ ਸਰਕਾਰ ਵੱਲੋਂ ਅਗਨੀ ਵੀਰ ਆਰਮੀ ਭਰਤੀ ਲਈ ਫਿਜ਼ੀਕਲ ਦੀ ਮੁਫ਼ਤ ਤਿਆਰੀ ਲਈ ਕੈਂਪ ਸ਼ੁਰੂ
ਫ਼ਿਰੋਜ਼ਪੁਰ, 07 ਜੁਲਾਈ 2025 (ਅਨੁਜ ਕੱਕੜ ਟੀਨੂੰ )
ਸੀ- ਪਾਈਟ ਕੈਂਪ, ਹਕੂਮਤ ਸਿੰਘ ਵਾਲਾ (ਫ਼ਿਰੋਜ਼ਪੁਰ) ਦੇ ਕੈਂਪ ਟ੍ਰੇਨਿੰਗ ਅਫ਼ਸਰ ਕੈਪਟਨ (ਰਿਟਾਇਡ) ਗੁਰਦਰਸ਼ਨ ਸਿੰਘ ਨੇ ਕਿਹਾ ਕਿ ਜਿਨ੍ਹਾਂ ਯੁਵਕਾਂ ਨੇ ਜੁਲਾਈ 2025 ਵਿੱਚ ਅਗਨੀਵੀਰ ਦੀ ਲਿਖਤੀ ਪ੍ਰੀਖਿਆ ਦੇ ਦਿੱਤੀ ਹੈ ਅਤੇ ਫਿਜੀਕਲ ਦੀ ਤਿਆਰੀ ਕਰਨਾ ਚਾਹੁੰਦੇ ਹਨ। ਉਹ ਯੁਵਕ ਫ਼ਿਜੀਕਲ ਦੀ ਤਿਆਰੀ ਲਈ ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਵਿਖੇ ਰਿਪੋਰਟ ਕਰਨ ਅਤੇ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਲਾਭ ਉਠਾਉਣ। ਉਨ੍ਹਾਂ ਕਿਹਾ ਕਿ ਕੈਂਪ ਵਿਖੇ ਫ਼ਿਰੋਜ਼ਪੁਰ, ਫ਼ਾਜ਼ਿਲਕਾ, ਮੁਕਤਸਰ ਅਤੇ ਫ਼ਰੀਦਕੋਟ ਜ਼ਿਲ੍ਹਿਆਂ ਦੇ ਯੁਵਕਾਂ ਦੀ ਫਿਜੀਕਲ ਟੈਸਟ ਦੀ ਟ੍ਰੇਨਿੰਗ ਚੱਲ ਰਹੀ ਹੈ। ਅਗਨੀ ਵੀਰ ਆਰਮੀ ਭਰਤੀ 17 ਅਗਸਤ 2025 ਤੋਂ ਸ਼ੁਰੂ ਹੋ ਰਹੀ ਹੈ। ਇਸ ਲਈ ਯੁਵਕ ਪੰਜਾਬ ਸਰਕਾਰ ਵੱਲੋਂ ਦਿੱਤੀ ਜਾ ਰਹੀ ਸਹੂਲਤ ਦਾ ਲਾਭ ਉਠਾਉਣ ਲਈ ਜਲਦੀ ਤੋਂ ਜਲਦੀ ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਵਿਖੇ ਰਿਪੋਰਟ ਕਰਨ ਕਰਨ ਕਿਉਂਕਿ ਵਿਜੀਕਲ ਦੀ ਤਿਆਰੀ ਲਈ ਸਮਾਂ ਬਹੁਤ ਘੱਟ ਹੈ।
ਉਨ੍ਹਾਂ ਕਿਹਾ ਕਿ ਚਾਹਵਾਨ ਯੁਵਕ ਸਵੇਰੇ 09:00 ਵਜੇ ਤੋਂ 11:30 ਵਜੇ ਤੱਕ ਕੈਂਪ ਵਿੱਚ ਪਹੁੰਚ ਕੇ ਐਡਮਿਸ਼ਨ ਕਰਵਾ ਸਕਦੇ ਹਨ। ਕੈਂਪ ਵਿੱਚ ਆਉਣ ਸਮੇਂ ਆਨ ਲਾਈਨ ਰਿਜਸਟਰੇਸ਼ਨ ਦੀ ਇੱਕ ਕਾਪੀ, ਦਸਵੀਂ ਦਾ ਅਸਲ ਸਰਟੀਫਿਕੇਟ, ਦਸਵੀਂ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਪੰਜਾਬ ਰੈਜੀਡੈਂਸ ਦੀ ਫੋਟੋ ਸਟੇਟ ਕਾਪੀ, ਜਾਤੀ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਆਧਾਰ ਕਾਰਡ ਦੀ ਫੋਟੋ ਸਟੇਟ ਕਾਪੀ, ਬੈਂਕ ਖਾਤੇ ਦੀ ਫੋਟੋ ਸਟੇਟ ਕਾਪੀ ਤੇ ਖਾਤਾ ਚਾਲੂ ਹਾਲਤ ਵਿੱਚ ਹੋਵੇ ਅਤੇ ਇੱਕ ਪਾਸਪੋਰਟ ਸਾਈਜ਼
