Trending Now
#ਜ਼ਿਲ੍ਹੇ ਅੰਦਰ ਪਟਾਕਿਆਂ ਦੀ ਵਿਕਰੀ/ਖ੍ਰੀਦ ਲਈ ਥਾਵਾਂ ਨਿਰਧਾਰਿਤ:-ਵਧੀਕ ਜ਼ਿਲ੍ਹਾ ਮੈਜਿਸਟਰੇਟ
#ਐਜੂਕੇਟ ਪੰਜਾਬ ਨੇ ਹੜ੍ਹ ਪ੍ਰਭਾਵਿਤ ਵਿਦਿਆਰਥੀਆਂ ਦੀ ਸਹਾਇਤਾ ਲਈ 47.40 ਲੱਖ ਰੁਪਏ ਦੀ ਫੀਸ ਵੰਡ ਮੁਹਿੰਮ ਦੀ ਸ਼ੁਰੂਆਤ ਕੀਤੀ
#ਕਿਸਾਨਾਂ ਦੇ ਖਾਤਿਆਂ ਵਿੱਚ ਸਿੱਧੇ ਤੌਰ ’ਤੇ ਟਰਾਂਸਵਰ ਕੀਤੀ ਜਾਵੇਗੀ ਮੁਆਵਜ਼ਾ ਰਾਸ਼ੀ :- ਖੁਡੀਆਂ
#ਬਾਲ ਭਿੱਖਿਆ ਨੂੰ ਰੋਕਣ ਲਈ ਜ਼ਿਲ੍ਹਾ ਬਾਲ ਸੁੱਰਖਿਆ ਯੂਨਿਟ ਵੱਲੋਂ ਕੀਤੀ ਗਈ ਚੈਕਿੰਗ
#ਸਿਹਤ ਵਿਭਾਗ ਫ਼ਿਰੋਜ਼ਪੁਰ ਵੱਲੋਂ ਟੀਬੀ ਦੇ ਮਰੀਜਾਂ ਨੂੰ ਖੁਰਾਕ ਦੇਣ ਸਬੰਧੀ ਵਪਾਰੀਆਂ ਅਤੇ ਸਮਾਜਸੇਵੀ ਸੰਸਥਾਵਾਂ ਨਾਲ ਮੀਟਿੰਗ
#फिरोजपुर मंडल में 01 अक्टूबर से 15 अक्टूबर तक स्वच्छता पखवाड़ा आयोजित किया गया
#ਫਿਰੋਜ਼ਪੁਰ ਨੈਸ਼ਨਲ ਹਾਈਵੇ ‘ਤੇ ਪਨਬਸ (PRTC) ਕਾਂਟ੍ਰੈਕਟ ਵਰਕਰ ਯੂਨੀਅਨ ਵੱਲੋਂ ਚੱਕਾਜਾਮ, ਯਾਤਰੀ ਪ੍ਰੀਸ਼ਾਨ
#फिरोजपुर मंडल में सी.पी.आर. प्रशिक्षण सत्र का आयोजन
#ਦਿਵਿਆਂਗ ਵਿਦਿਆਰਥੀਆਂ ਵੱਲੋਂ ਤਿਆਰ ਦੀਵਿਆਂ ਦੀ ਦਾਸ ਐਂਡ ਬਰਾਊਨ ਸਕੂਲ ਦੇ ਵਿਹੜੇ ਲਗਾਈ ਗਈ ਪ੍ਰਦਰਸ਼ਨੀ
#ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਦੇ ਵੱਖ-ਵੱਖ ਵਰਗਾਂ ਦੇ ਲਿਖਤੀ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਗਏ
ਡਾਕ ਵਿਭਾਗ ਵੱਲੋਂ ਰੱਖੜੀ ਦੇ ਤਿਓਹਾਰ ਲਈ ਵਿਸ਼ੇਸ ਆਕਰਸ਼ਕ ਅਤੇ ਵਾਟਰਪਰੂਫ ਲਿਫ਼ਾਫ਼ੇ ਕੀਤੇ ਗਏ ਤਿਆਰ
- 108 Views
- kakkar.news
- July 8, 2025
- Punjab
ਡਾਕ ਵਿਭਾਗ ਵੱਲੋਂ ਰੱਖੜੀ ਦੇ ਤਿਓਹਾਰ ਲਈ ਵਿਸ਼ੇਸ ਆਕਰਸ਼ਕ ਅਤੇ ਵਾਟਰਪਰੂਫ ਲਿਫ਼ਾਫ਼ੇ ਕੀਤੇ ਗਏ ਤਿਆਰ
ਫਿਰੋਜ਼ਪੁਰ 8 ਜੁਲਾਈ 2025 (ਅਨੁਜ ਕੱਕੜ ਟੀਨੂੰ )
ਫਿਰੋਜ਼ਪੁਰ ਡਾਕ ਮੰਡਲ ਦੇ ਸੁਪਰਡੈਂਟ ਆਫ ਪੋਸਟ ਆਫ਼ਿਸ ਸ੍ਰੀ ਰਵੀ ਕੁਮਾਰ ਨੇ ਕਿਹਾ ਕਿ ਹੁਣ ਭੈਣਾਂ ਡਾਕ ਵਿਭਾਗ ਰਾਹੀਂ ਵਿਦੇਸ਼ਾਂ ‘ਚ ਰਹਿ ਰਹੇ ਭਰਾਵਾਂ ਨੂੰ ਬਹੁਤ ਹੀ ਵਾਜਬ ਦਰਾਂ ਤੇ ਰੱਖੜੀ ਭੇਜ ਸਕਣਗੀਆਂ । ਉਨ੍ਹਾਂ ਦੱਸਿਆਂ ਕਿ ਡਾਕਘਰ ਦੀਆਂ ਦਰਾਂ ਨਿੱਜੀ ਕੋਰੀਅਰ ਸੇਵਾਵਾਂ ਦੇ ਮੁਕਾਬਲੇ ਕਾਫੀ ਘੱਟ ਹਨ।
ਉਨ੍ਹਾਂ ਨੇ ਕਿਹਾ ਕਿ “ਹੈਪੀ ਰੱਖੜੀ” ਲਿਖੇ ਇਹ ਆਕਰਸ਼ਕ ਡਿਜ਼ਾਈਨ ਵਾਲੇ ਲਿਫ਼ਾਫ਼ੇ ਭੈਣਾਂ ਨੂੰ ਬਹੁਤ ਪਸੰਦ ਆਉਣਗੇ । ਇਨ੍ਹਾਂ ਦਾ ਆਕਾਰ ਆਮ ਲਿਫ਼ਾਫ਼ੇ ਤੌ ਵੱਡਾ ਅਤੇ ਰੰਗੀਨ ਹੌਣ ਦੇ ਬਾਵਜੂਦ, ਇਨ੍ਹਾਂ ਦਾ ਮੁੱਲ ਸਿਰਫ਼ 15 ਰੁਪਏ ਰੱਖਿਆ ਗਿਆ ਹੈ । ਜਿਸ ਨਾਲ ਭੈਣਾਂ ਵਲੋਂ ਭਰਾਵਾਂ ਨੂੰ ਭੇਜੀ ਗਈ ਰੱਖੜੀ ਪੂਰੀ ਤਰ੍ਹਾਂ ਸੁਰੱਖਿਅਤ ਰਹੇਗੀ । ਫਿਰੋਜ਼ਪੁਰ ਡਾਕ ਮੰਡਲ ਦੇ ਸਾਰੇ ਡਾਕਘਰਾਂ ਵਿਚ ਇਹ ਲਿਫ਼ਾਫ਼ੇ ਲੋੜੀਂਦੀ ਗਿਣਤੀ ਵਿਚ ਉਪਲਬੱਧ ਕਰਵਾਏ ਗਏ ਹਨ । ਇਸ ਤੋਂ ਇਲਾਵਾ ਡਾਕ ਵਿਭਾਗ ਦੁਆਰਾ ਦੇਸ਼-ਵਿਦੇਸ਼ਾਂ ਵਿਚ ਭੇਜਣ ਲਈ ਰੱਖੜੀ ਬਾਕਸ ਅਤੇ ਉਨ੍ਹਾਂ ਦੀ ਪੈਕਿੰਗ ਦੀ ਸੁਵਿਧਾ ਵੀ ਉਪਲੱਬਧ ਕਾਰਵਾਈ ਗਈ ਹੈ ਜੋ ਕਿ ਡਾਕ ਵਿਭਾਗ ਦੇ ਸਟਾਫ ਦੁਆਰਾ ਇਹ ਸੇਵਾ ਫ੍ਰੀ ਵਿਚ ਪ੍ਰਦਾਨ ਕੀਤੀ ਜਾ ਰਹੀ ਹੈ ।
Categories

Recent Posts


- October 15, 2025