Trending Now
#ਜ਼ਿਲ੍ਹੇ ਅੰਦਰ ਪਟਾਕਿਆਂ ਦੀ ਵਿਕਰੀ/ਖ੍ਰੀਦ ਲਈ ਥਾਵਾਂ ਨਿਰਧਾਰਿਤ:-ਵਧੀਕ ਜ਼ਿਲ੍ਹਾ ਮੈਜਿਸਟਰੇਟ
#ਐਜੂਕੇਟ ਪੰਜਾਬ ਨੇ ਹੜ੍ਹ ਪ੍ਰਭਾਵਿਤ ਵਿਦਿਆਰਥੀਆਂ ਦੀ ਸਹਾਇਤਾ ਲਈ 47.40 ਲੱਖ ਰੁਪਏ ਦੀ ਫੀਸ ਵੰਡ ਮੁਹਿੰਮ ਦੀ ਸ਼ੁਰੂਆਤ ਕੀਤੀ
#ਕਿਸਾਨਾਂ ਦੇ ਖਾਤਿਆਂ ਵਿੱਚ ਸਿੱਧੇ ਤੌਰ ’ਤੇ ਟਰਾਂਸਵਰ ਕੀਤੀ ਜਾਵੇਗੀ ਮੁਆਵਜ਼ਾ ਰਾਸ਼ੀ :- ਖੁਡੀਆਂ
#ਬਾਲ ਭਿੱਖਿਆ ਨੂੰ ਰੋਕਣ ਲਈ ਜ਼ਿਲ੍ਹਾ ਬਾਲ ਸੁੱਰਖਿਆ ਯੂਨਿਟ ਵੱਲੋਂ ਕੀਤੀ ਗਈ ਚੈਕਿੰਗ
#ਸਿਹਤ ਵਿਭਾਗ ਫ਼ਿਰੋਜ਼ਪੁਰ ਵੱਲੋਂ ਟੀਬੀ ਦੇ ਮਰੀਜਾਂ ਨੂੰ ਖੁਰਾਕ ਦੇਣ ਸਬੰਧੀ ਵਪਾਰੀਆਂ ਅਤੇ ਸਮਾਜਸੇਵੀ ਸੰਸਥਾਵਾਂ ਨਾਲ ਮੀਟਿੰਗ
#फिरोजपुर मंडल में 01 अक्टूबर से 15 अक्टूबर तक स्वच्छता पखवाड़ा आयोजित किया गया
#ਫਿਰੋਜ਼ਪੁਰ ਨੈਸ਼ਨਲ ਹਾਈਵੇ ‘ਤੇ ਪਨਬਸ (PRTC) ਕਾਂਟ੍ਰੈਕਟ ਵਰਕਰ ਯੂਨੀਅਨ ਵੱਲੋਂ ਚੱਕਾਜਾਮ, ਯਾਤਰੀ ਪ੍ਰੀਸ਼ਾਨ
#फिरोजपुर मंडल में सी.पी.आर. प्रशिक्षण सत्र का आयोजन
#ਦਿਵਿਆਂਗ ਵਿਦਿਆਰਥੀਆਂ ਵੱਲੋਂ ਤਿਆਰ ਦੀਵਿਆਂ ਦੀ ਦਾਸ ਐਂਡ ਬਰਾਊਨ ਸਕੂਲ ਦੇ ਵਿਹੜੇ ਲਗਾਈ ਗਈ ਪ੍ਰਦਰਸ਼ਨੀ
#ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਦੇ ਵੱਖ-ਵੱਖ ਵਰਗਾਂ ਦੇ ਲਿਖਤੀ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਗਏ
ਫਿਰ਼ੋਜ਼ਪੁਰ ਵਿਖੇ ਈਜ਼ੀ ਰਜਿਸਟਰੀ ਪ੍ਰਣਾਲੀ ਦੀ ਹੋਈ ਸ਼ੁਰੂਆਤ
- 131 Views
- kakkar.news
- July 8, 2025
- Punjab
ਫਿਰ਼ੋਜ਼ਪੁਰ ਵਿਖੇ ਈਜ਼ੀ ਰਜਿਸਟਰੀ ਪ੍ਰਣਾਲੀ ਦੀ ਹੋਈ ਸ਼ੁਰੂਆਤ
– ਨਾਗਰਿਕਾਂ ਨੂੰ ਵਟਸਐਪ ਰਾਹੀਂ ਸਹੀ ਸਮੇਂ ’ਤੇ ਮਿਲੇਗੀ ਰਜਿਸਟਰੀ ਨਾਲ ਜੁੜੀ ਹਰੇਕ ਜਾਣਕਾਰੀ – ਡਿਪਟੀ ਕਮਿਸ਼ਨਰ
– ਡਿਪਟੀ ਕਮਿਸ਼ਨਰ ਨੇ ਈਜ਼ੀ ਰਜਿਸਟਰੀ ਪ੍ਰਣਾਲੀ ਨੂੰ ਸ਼ੁਰੂ ਕਰਨ ਸਬੰਧੀ ਕਾਰਜਾਂ ਦੀ ਕੀਤੀ ਸਮੀਖਿਆ
– ਲੋਕਾਂ ਨੇ ਪੰਜਾਬ ਸਰਕਾਰ ਦੇ ਉਪਰਾਲੇ ਦੀ ਕੀਤੀ ਸ਼ਲਾਘਾ
ਫ਼ਿਰੋਜ਼ਪੁਰ, 08 ਜੁਲਾਈ 2025 (ਸਿਟੀਜ਼ਨਜ਼ ਵੋਇਸ)
ਆਮ ਲੋਕਾਂ ਨੂੰ ਨਾਗਰਿਕ ਕੇਂਦਰਿਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ‘ਈਜ਼ੀ ਰਜਿਸਟਰੀ’ ਪ੍ਰਣਾਲੀ (ਜ਼ਮੀਨ-ਜਾਇਦਾਦ ਦੀ ਰਜਿਸਟਰੀ ਸੁਖਾਲੇ ਢੰਗ ਨਾਲ ਕਰਨ) ਦੀ ਸ਼ੁਰੂਆਤ ਕੀਤੀ ਗਈ ਹੈ, ਇਸ ਲਈ ਸਬ ਰਜਿਸਟਰਾਰ ਦਫ਼ਤਰ ਵਿਖੇ ਜੋ ਲੋੜੀਂਦੇ ਬਦਲਾਅ ਕਰਨ ਦੀ ਜ਼ਰੂਰਤ ਹੈ, ਉਹ ਕੀਤੇ ਗਏ ਹਨ ਤੇ ਹੁਣ ਇਸ ਸੁਵਿਧਾ ਦੀ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਵਾਸੀਆਂ ਲਈ ਵੀ ਸ਼ੁਰੂਆਤ ਕਰ ਦਿੱਤੀ ਗਈ ਹੈ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਅੱਜ ਈਜ਼ੀ ਰਜਿਸਟਰੀ ਪ੍ਰਣਾਲੀ ਨੂੰ ਸ਼ੁਰੂ ਕਰਨ ਮੌਕੇ ਸਬ ਰਜਿਸਟਰਾਰ ਦਫ਼ਤਰ ਫ਼ਿਰੋਜ਼ਪੁਰ ਦਾ ਦੌਰਾ ਕਰਨ ਉਪਰੰਤ ਕੀਤਾ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਪ੍ਰਣਾਲੀ ਦੇ ਸ਼ੁਰੂ ਹੋਣ ਨਾਲ ਲੋਕਾਂ ਨੂੰ ਜ਼ਮੀਨ ਜਾਇਦਾਦ ਦੀ ਹਰ ਜਾਣਕਾਰੀ ਮੋਬਾਈਲ ’ਤੇ ਮਿਲਿਆ ਕਰੇਗੀ ਅਤੇ ਇਹ ਪ੍ਰਣਾਲੀ ਤੇਜ਼ ਅਤੇ ਪਾਰਦਰਸ਼ੀ ਹੋਵੇਗੀ। ਉਨ੍ਹਾਂ ਦੱਸਿਆ ਕਿ ਦਸਤਾਵੇਜ਼ ਤਿਆਰ ਕਰਨ ਲਈ ਹੈਲਪਲਾਈਨ ਨੰਬਰ 1076 ਰਾਹੀਂ ਸੇਵਾ ਸਹਾਇਕਾਂ ਨੂੰ ਘਰ ਵੀ ਬੁਲਾਇਆ ਜਾ ਸਕਦਾ ਹੈ। ਇਸ ਨਾਲ ਪਿੰਡਾਂ ਵਿੱਚ ਜਾਂ ਦੂਰ-ਦੁਰਾਡੇ ਰਹਿਣ ਵਾਲੇ ਪਰਿਵਾਰਾਂ, ਸੀਨੀਅਰ ਨਾਗਰਿਕਾਂ, ਕੰਮਕਾਜ ਵਾਲੇ ਪੇਸ਼ੇਵਰਾਂ ਅਤੇ ਬਾਹਰ ਨਾ ਜਾ ਸਕਣ ਵਾਲਿਆਂ ਨੂੰ ਵੱਡੀ ਸਹੂਲਤ ਮਿਲੇਗੀ।
ਡਿਪਟੀ ਕਮਿਸ਼ਨਰ ਨੇ ਹੋਰ ਦੱਸਿਆ ਕਿ ਇਸ ਨਵੀਂ ਪ੍ਰਣਾਲੀ ਤਹਿਤ ਲੋਕਾਂ ਨੂੰ ਰਜਿਸਟਰੀ ਲਈ ਦਸਤਾਵੇਜ਼ ਜਮ੍ਹਾਂ ਕਰਵਾਉਣ, ਪ੍ਰਵਾਨਗੀ, ਅਦਾਇਗੀ ਅਤੇ ਦਫ਼ਤਰ ਆਉਣ ਦਾ ਸਮਾਂ ਲੈਣ ਜਿਹੀ ਸਾਰੀ ਜਾਣਕਾਰੀ ਵਟਸਐਪ ਰਾਹੀਂ ਮਿਲਿਆ ਕਰੇਗੀ ਤਾਂ ਕਿ ਉਹ ਪਲ-ਪਲ ਦੀ ਸੂਚਨਾ ਬਾਰੇ ਜਾਣੂੰ ਹੋ ਸਕਣ। ਉਨ੍ਹਾਂ ਦੱਸਿਆ ਕਿ ਇਸ ਪ੍ਰਣਾਲੀ ਤਹਿਤ 48 ਘੰਟਿਆਂ ਦੇ ਅੰਦਰ ਅਗਾਊਂ ਪੜਤਾਲ ਕਰਨੀ ਹੋਵੇਗੀ ਅਤੇ ਰਜਿਸਟਰੀ ਕਰਵਾਉਣ ਲਈ ਉਡੀਕ ਨਹੀਂ ਕਰਨੀ ਪਵੇਗੀ ਸਗੋਂ ਰਜਿਸਟਰੀ ਪਹਿਲਾਂ ਤੋਂ ਨਿਰਧਾਰਤ ਸਮੇਂ ’ਤੇ ਹੋਵੇਗੀ ਜਿਸ ਨਾਲ ਲੋਕਾਂ ਦਾ ਵਡਮੁੱਲਾ ਸਮਾਂ ਬਚੇਗਾ।
ਉਨ੍ਹਾਂ ਦੱਸਿਆ ਕਿ ਨਵੇਂ ਸਿਸਟਮ ਮੁਤਾਬਕ ਜੇਕਰ ਰਜਿਸਟਰੀ ਦੇ ਦਸਤਾਵੇਜ਼ਾਂ ਦੀ ਦਰੁਸਤੀ ਹੋਣੀ ਹੈ ਤਾਂ ਉਸ ਬਾਰੇ ਪਹਿਲਾਂ ਹੀ ਸੂਚਿਤ ਕਰ ਦਿੱਤਾ ਜਾਵੇਗਾ ਤਾਂ ਕਿ ਰਜਿਸਟਰੀ ਵਾਲੇ ਦਿਨ ਮੌਕੇ ਉਤੇ ਅਜਿਹੀ ਕੋਈ ਦਿੱਕਤ ਪੇਸ਼ ਨਾ ਆਵੇ।
ਇਸ ਮੌਕੇ ਹਾਜ਼ਰ ਲੋਕਾਂ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਨਾਲ ਜਿੱਥੇ ਆਮ ਲੋਕਾਂ ਦੀ ਬੇਲੋੜੀ ਖੱਜਲ ਖੁਆਰੀ ਅਤੇ ਸਮੇਂ ਦੀ ਬਰਬਾਦੀ ਖਤਮ ਹੋਈ ਹੈ ਉੱਥੇ ਹੀ ਹੁਣ ਦਫ਼ਤਰਾਂ ਵਿੱਚ ਖੱਜਲ ਨਹੀਂ ਹੋਣਾ ਪਵੇਗਾ ਅਤੇ ਨਾ ਹੀ ਏਜੰਟਾਂ ਜਾਂ ਵਿਚੋਲਿਆਂ ਨਾਲ ਵਾਹ ਪਵੇਗਾ ਕਿਉਂਕਿ ਸ਼ੁਰੂ ਤੋਂ ਅੰਤ ਤੱਕ ਹਰ ਜਾਣਕਾਰੀ ਮੋਬਾਇਲ ’ਤੇ ਮਿਲ ਜਾਇਆ ਕਰੇਗੀ।
Categories

Recent Posts


- October 15, 2025