ਪੰਜਾਬ ਰਾਜ ਬਿਜਲੀ ਬੋਰਡ ਟੈਕਨੀਕਲ ਸਰਵਿਸਜ਼ ਯੂਨੀਅਨ ਦੀ ਸਰਬਸੰਮਤੀ ਨਾਲ ਹੋਈ ਚੋਣ
- 50 Views
- kakkar.news
- July 10, 2025
- Punjab
ਪੰਜਾਬ ਰਾਜ ਬਿਜਲੀ ਬੋਰਡ ਟੈਕਨੀਕਲ ਸਰਵਿਸਜ਼ ਯੂਨੀਅਨ ਦੀ ਸਰਬਸੰਮਤੀ ਨਾਲ ਹੋਈ ਚੋਣ
ਰਜਿੰਦਰ ਕੁਮਾਰ ਸ਼ਰਮਾ ਦੀ ਪ੍ਰਧਾਨ ਅਤੇ ਰਾਮ ਲੁਬਾਇਆ ਦੀ ਮੀਤ ਪ੍ਰਧਾਨ ਵਜੋਂ ਸਰਬਸੰਮਤੀ ਨਾਲ ਹੋਈ ਚੋਣ
ਫਿਰੋਜ਼ਪੁਰ 10 ਜੁਲਾਈ 2025 (ਅਨੁਜ ਕੱਕੜ ਟੀਨੂੰ )
ਪੰਜਾਬ ਰਾਜ ਬਿਜਲੀ ਬੋਰਡ ਟੈਕਨੀਕਲ ਸਰਵਿਸਜ਼ ਯੂਨੀਅਨ ਸਬ-ਅਰਬਨ ਡਵੀਜਨ ਕਮੇਟੀ ਦੇ ਮੁਲਾਜ਼ਮਾਂ ਦੀ ਸਰਕਲ ਪ੍ਰਧਾਨ ਜਗਤਾਰ ਸਿੰਘ, ਸਰਕਲ ਸਕੱਤਰ ਸਿੰਗਾਰ ਸਿੰਘ, ਮੀਤ ਪ੍ਰਧਾਨ ਮਨਜੀਤ ਸਿੰਘ ਅਤੇ ਕੈਸ਼ੀਅਰ ਸੁਭਾਸ਼ ਚੰਦਰ ਦੀ ਪ੍ਰਧਾਨਗੀ ਹੇਠ ਸਰਬਸੰਮਤੀ ਨਾਲ ਚੋਣ ਕੀਤੀ ਗਈ।
ਇਸ ਮੌਕੇ ਸਰਕਲ ਪ੍ਰਧਾਨ ਜਗਤਾਰ ਸਿੰਘ, ਸਰਕਲ ਸਕੱਤਰ ਸਿੰਗਾਰ ਸਿੰਘ, ਮੀਤ ਪ੍ਰਧਾਨ ਮਨਜੀਤ ਸਿੰਘ ਅਤੇ ਕੈਸ਼ੀਅਰ ਸੁਭਾਸ਼ ਚੰਦਰ ਨੇ ਕਿਹਾ ਕਿ ਰਜਿੰਦਰ ਕੁਮਾਰ ਸ਼ਰਮਾ ਨੂੰ ਪ੍ਰਧਾਨ ਅਤੇ ਰਾਮ ਲੁਬਾਇਆ ਨੂੰ ਮੀਤ ਪ੍ਰਧਾਨ ਦੇ ਅਹੁੱਦੇ ਤੇ ਸਰਬਸੰਮਤੀ ਨਾਲ ਸਬ ਅਰਬਨ ਡਵੀਜ਼ਨ ਕਮੇਟੀ ਦੇ ਅਹੁੱਦੇਦਾਰ ਚੁਣੇ ਗਏ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਕੁਲਵੰਤ ਸਿੰਘ ਨੂੰ ਸਕੱਤਰ, ਪ੍ਰਤਾਪ ਸਿੰਘ ਨੂੰ ਸਹਾਇਕ ਸਕੱਤਰ ਅਤੇ ਮੇਜਰ ਸਿੰਘ ਨੂੰ ਖਜ਼ਾਨਚੀ ਵਜੋਂ ਸਰਬਸੰਮਤੀ ਨਾਲ ਚੁਣਿਆ ਗਿਆ।
ਇਸ ਮੌਕੇ ਨਵਨਿਯੁਕਤ ਹੋਏ ਪ੍ਰਧਾਨ ਅਤੇ ਮੀਤ ਪ੍ਰਧਾਨ ਅਤੇ ਹੋਰ ਅਹੁੱਦੇਦਾਰਾਂ ਵੱਲੋਂ ਇਹ ਵਿਸ਼ਵਾਸ਼ ਦਿਵਾਇਆ ਗਿਆ ਕੇ ਉਹ ਆਪਣਾ ਕੰਮ ਪੂਰੀ ਈਮਾਨਦਾਰੀ ਤੇ ਲਗਨ ਨਾਲ ਕਰਨਗੇ ਅਤੇ ਆਪਣੇ ਸਟਾਫ ਦੀ ਹਰ ਕੰਮ ਵਿੱਚ ਪੂਰੀ ਮੱਦਦ ਕਰਨਗੇ, ਨਾਲ ਦੀ ਨਾਲ ਸਟਾਫ ਦੇ ਅੜੇ ਥੁੜੇ ਕੰਮ ਪਹਿਲ ਦੇ ਅਧਾਰ ਤੇ ਕਰਨਗੇ। ਇਸ ਮੌਕੇ ਸਮੂਹ ਸਟਾਫ ਵਲੋਂ ਨਵੀ ਚੁਣੀ ਗਈ ਟੀਮ ਨੂੰ ਵਧਾਈਆਂ ਦਿੱਤੀਆਂ ਗਈਆਂ ਤੇ ਮੂੰਹ ਮਿੱਠਾ ਕਰਵਾਇਆ ਗਿਆ।


