Trending Now
#ਸਤੀਏਵਾਲਾ ਸਕੂਲ ਦੇ ਵਿਦਿਆਰਥੀਆਂ ਦਾ ਪੁਸ਼ਪਾ ਗੁਜਰਾਲ ਸਾਇੰਸ ਸਿਟੀ, ਕਪੂਰਥਲਾ ਵਿਖੇ ਵਿਦਿਅਕ ਟੂਰ
#ਸਪੈਸ਼ਲ ਇੰਟੈਂਸਿਵ ਰਿਵੀਜ਼ਨ ਤਹਿਤ ‘ਹਾਊਸ-ਟੂ-ਹਾਊਸ ਐਨੂਮੇਰੇਸ਼ਨ’ ਦਾ ਕੰਮ ਜ਼ਿਲ੍ਹੇ ਵਿੱਚ ਸਫਲਤਾਪੂਰਵਕ ਮੁਕੰਮਲ: ਜ਼ਿਲ੍ਹਾ ਚੋਣ ਅਫ਼ਸਰ
#ਡੀ.ਏ. ਦੀ ਮੰਗ ਨੂੰ ਲੈ ਕੇ ਫਿਰੋਜ਼ਪੁਰ ਤੋਂ ਵੱਡੀ ਗਿਣਤੀ ’ਚ ਮੁਲਾਜ਼ਮ ਤੇ ਪੈਨਸ਼ਨਰ ਮੋਹਾਲੀ ਰੈਲੀ ਲਈ ਰਵਾਨਾ
#बीडीयू बैठक में हुई चर्चा : मिनी रेक सुविधा से कंटेनर लोडिंग को मिलेगा बढ़ावा।
#रेलवे फाटक एवं रेल पटरी पार करते समय सतर्क रहें और रेलवे नियमों का पालन करें।
#जुलाई माह में टिकट चेकिंग अभियान के दौरान 34,410 यात्री बिना टिकट अथवा अनियमित यात्रा करते हुए पाए गए।
#ਫਿਰੋਜ਼ਪੁਰ ਵਿੱਚ ਕਥਿਤ ਨੂਡਲਜ਼ ਫੈਕਟਰੀ ‘ਤੇ ਸਿਹਤ ਵਿਭਾਗ ਦਾ ਛਾਪਾ, ਗੰਦਗੀ ਦੇ ਢੇਰ ਵਿਚਕਾਰ ਬਣ ਰਿਹਾ ਸੀ ਖਾਣ-ਪੀਣ ਦਾ ਸਮਾਨ
#ਫਿਰੋਜ਼ਪੁਰ ਦੇ ਸਰਹੱਦੀ ਪਿੰਡ ਕਿਲਚੇ ਵਿਖੇ ਪੁਲਿਸ-ਬੀਐਸਐਫ ਦਾ ਕਾਸੋ ਆਪਰੇਸ਼ਨ
#ਫਿਰੋਜ਼ਪੁਰ ‘ਚ ਹੀਰਾ ਸਿੰਘ ਤੂਤ ਦੀ 21ਵੀਂ ਪੁਸਤਕ ‘ਤੂਤ ਦੀ ਪੈੜ’ ਲੋਕ ਅਰਪਣ
#बेवजह चेन पुलिंग पर आरपीएफ का शिकंजा, फिरोजपुर मंडल में 150 मामलों पर कार्रवाई।
ਪੀ.ਏ.ਯੂ. ਕ੍ਰਿਸ਼ੀ ਵਿਗਿਆਨ ਕੇਂਦਰ, ਫਿਰੋਜ਼ਪੁਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਦੇ ਸਬੰਧੀ ਕਿਸਾਨ-ਵਿਗਿਆਨੀ ਮਿਲਣੀ ਆਯੋਜਿਤ
- kakkar.news
- July 11, 2025
- Punjab
ਪੀ.ਏ.ਯੂ. ਕ੍ਰਿਸ਼ੀ ਵਿਗਿਆਨ ਕੇਂਦਰ, ਫਿਰੋਜ਼ਪੁਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਦੇ ਸਬੰਧੀ ਕਿਸਾਨ-ਵਿਗਿਆਨੀ ਮਿਲਣੀ ਆਯੋਜਿਤ
ਫ਼ਿਰੋਜ਼ਪੁਰ, 11 ਜੁਲਾਈ 2025 (ਅਨੁਜ ਕੱਕੜ ਟੀਨੂੰ)
ਪੀ.ਏ.ਯੂ. ਕ੍ਰਿਸ਼ੀ ਵਿਗਿਆਨ ਕੇਂਦਰ, ਫਿਰੋਜ਼ਪੁਰ ਵੱਲੋਂ ਪਿੰਡ ਕਰਮੂੰਵਾਲਾ ਵਿਖੇ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਕਿਸਾਨ-ਵਿਗਿਆਨੀ ਮਿਲਣੀ ਆਯੋਜਿਤ ਕੀਤੀ ਗਈ। ਇਸ ਮਿਲਣੀ ਵਿੱਚ ਡਾ. ਮੱਖਣ ਸਿੰਘ ਭੁੱਲਰ, ਨਿਰਦੇਸ਼ਕ ਪਸਾਰ ਸਿਖਿਆ, ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਨੇ ਮੁੱਖ ਮਹਿਮਾਨ ਵੱਜੋਂ ਸ਼ਿਰਕਤ ਕੀਤੀ ਅਤੇ ਪਿੰਡ ਦੇ ਕਿਸਾਨਾਂ ਦੀ ਭਾਈਚਾਰਕ ਸਾਂਝ ਅਤੇ ਨਾਲ ਦੇ ਪਿੰਡਾਂ ਤੋਂ ਆਏ ਹੋਏ ਕਿਸਾਨਾਂ ਦੀ ਮਿਲ ਕੇ ਚੱਲਣ ਦੀ ਸੋਚ ਦੀ ਸ਼ਲਾਘਾ ਕੀਤੀ। ਡਾ. ਮੱਖਣ ਸਿੰਘ ਭੁੱਲਰ ਨੇ ਮਿਲਣੀ ਵਿੱਚ ਸ਼ਾਮਿਲ ਕਿਸਾਨਾਂ ਨੂੰ ਪੀ.ਏ.ਯੂ. ਕ੍ਰਿਸ਼ੀ ਵਿਗਿਆਨ ਕੇਂਦਰ ਅਤੇ ਫਾਰਮ ਸਲਾਹਕਾਰ ਸੇਵਾ ਕੇਂਦਰ ਫਿਰੋਜ਼ਪੁਰ ਨਾਲ ਜੁੜ ਕੇ ਉਪਲਬਧ ਸਹੂਲਤਾਂ ਅਤੇ ਕਿੱਤਾ ਮੁੱਖੀ ਸਿਖਲਾਈਆਂ ਦਾ ਲਾਹਾ ਲੈਣ ਲਈ ਪ੍ਰੇਰਿਆ। ਉਹਨਾਂ ਨੇ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਕਿਸਾਨਾਂ ਨਾਲ ਵਿਚਾਰ ਵਟਾਂਦਰਾ ਕੀਤਾ।
ਪੀ.ਏ.ਯੂ.-ਕ੍ਰਿਸ਼ੀ ਵਿਗਿਆਨ ਕੇਂਦਰ, ਫਿਰੋਜ਼ਪੁਰ ਦੇ ਡਿਪਟੀ ਡਾਇਰੈਕਟਰ ਡਾ. ਗੁਰਮੇਲ ਸਿੰਘ ਸੰਧੂ ਨੇ ਡਾ. ਮੱਖਣ ਸਿੰਘ ਭੁੱਲਰ, ਨਿਰਦੇਸ਼ਕ ਪਸਾਰ ਸਿਖਿਆ, ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਦਾ ਸੁਆਗਤ ਕੀਤਾ ਅਤੇ ਕਿਸਾਨਾਂ ਵੀਰਾਂ ਨੂੰ ਕੇ.ਵੀ.ਕੀ. ਦੀਆਂ ਗਤੀਵਿਧੀਆਂ ਬਾਰੇ ਜਾਣੂ ਕਰਵਾਇਆ। ਉਹਨਾਂ ਦੱਸਿਆ ਕਿ ਇਸ ਪਿੰਡ ਦੇ ਅਗਾਂਹਵਧੂ ਕਿਸਾਨ ਸ. ਹਰਜਿੰਦਰ ਸਿੰਘ ਧਾਲੀਵਾਲ ਨੇ 100 ਏਕੜ ਉੱਪਰ ਸਿੱਧੀ ਬਿਜਾਈ ਕਰਨ ਦੇ ਨਾਲ-ਨਾਲ ਆਪਣੀ ਮਸ਼ੀਨ ਰਾਹੀਂ ਪਿੰਡ ਕਰਮੂੰਵਾਲਾ ਵਿੱਚ ਲਗਭਗ 450 ਏਕੜ ਰਕਬੇ ਉੱਪਰ ਸਿੱਧੀ ਬਿਜਾਈ ਕਰ ਕੇ ਇਸ ਨੂੰ ਉਤਸ਼ਾਹਿਤ ਕਰਨ ਵਿੱਚ ਮੁੱਖ ਭੂਮਿਕਾ ਨਿਭਾਈ ਹੈ।
ਇਸ ਕਿਸਾਨ-ਵਿਗਿਆਨ ਮਿਲਣੀ ਦੌਰਾਨ ਡਾ. ਹਰਪ੍ਰੀਤ ਕੌਰ, ਸਹਾਇਕ ਪ੍ਰੋਫੈਸਰ (ਭੂਮੀ ਵਿਗਿਆਨ) ਨੇ ਮਿੱਟੀ ਪਾਣੀ ਪਰਖ ਅਤੇ ਸਾਉਣੀ ਦੀਆਂ ਫਸਲਾਂ ਵਿੱਚ ਖਾਦਾਂ ਦੀ ਸੁਚੱਜੀ ਵਰਤੋਂ ਬਾਰੇ ਕਿਸਾਨਾਂ ਨੂੰ ਜਾਣੂ ਕਰਵਾਇਆ, ਡਾ. ਜਗਜੋਤ ਸਿੰਘ ਗਿੱਲ, ਜ਼ਿਲ੍ਹਾ ਪਸਾਰ ਮਾਹਿਰ (ਸ.ਮ.), ਨੇ ਝੋਨੇ ਦੀ ਸਿੱਧੀ ਬਿਜਾਈ ਰਾਹੀਂ ਕਾਸ਼ਤ ਸਬੰਧੀ ਜਾਣਕਾਰੀ ਮੁਹੱਇਆ ਕਰਵਾਈ ਅਤੇ ਡਾ. ਭੱਲਣ ਸਿੰਘ ਸੇਖੋਂ ਨੇ ਕਿਸਾਨਾਂ ਨੂੰ ਘਰੇਲੂ ਪੱਧਰ ਤੇ ਸਬਜ਼ੀਆਂ ਅਤੇ ਫਲਾਂ ਦੀ ਘਰੇਲੂ ਬਗੀਚੀ ਲਗਾਉਣ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ।
ਇਸ ਕਿਸਾਨ ਮਿਲਣੀ ਵਿੱਚ ਝੋਨੇ ਦੀ ਵੱਡੇ ਪੱਧਰ ਤੇ ਸਿੱਧੀ ਬਿਜਾਈ ਕਰ ਰਹੇ ਪਿੰਡ ਕਰਮੂੰਵਾਲਾ, ਸਾਧੂਵਾਲਾ, ਧੰਨਾ ਸ਼ਹੀਦ ਦੇ ਅਗਾਂਹਵਧੂ ਕਿਸਾਨ ਅਤੇ ਪਿੰਡ ਲੂਬੜੀਵਾਲਾ ਦੇ ਮਿਰਚ ਦੇ ਕਾਸ਼ਤਕਾਰ ਕਿਸਾਨ ਉਚੇਚੇ ਤੌਰ ਤੇ ਸ਼ਾਮਿਲ ਰਹੇ। ਕਿਸਾਨ-ਵਿਗਿਆਨੀ ਸੰਵਾਦ ਦੌਰਾਨ ਕਿਸਾਨਾਂ ਨੇ ਨਦੀਨ ਪ੍ਰਬੰਧਨ, ਚੌਬੇ ਦੀ ਸਮੱਸਿਆ, ਚੂਹਿਆਂ ਦੀ ਸਮੱਸਿਆ ਦੇ ਹੱਲ ਬਾਰੇ ਵਿਸਥਾਰਪੂਰਵਕ ਵਿਚਾਰ ਚਰਚਾ ਕੀਤੀ। ਪਿੰਡ ਕਰਮੂੰਵਾਲਾ ਦੇ ਸਟੇਟ ਅਵਾਰਡੀ ਕਿਸਾਨ ਸ. ਹਰਦੀਪ ਸਿੰਘ ਨੇ ਆਈ ਹੋਈ ਟੀਮ ਦਾ ਧੰਨਵਾਦ ਕੀਤਾ ਅਤੇ ਇਸ ਸਾਲ ਦੇ ਰੁਝਾਨ ਨੂੰ ਦੇਖਦੇ ਹੋਏ ਆਉਂਦੇ ਸਾਲ ਸਿੱਧੀ ਬਿਜਾਈ ਹੇਠ 1000 ਏਕੜ ਰਕਬਾ ਲਿਆਉਣ ਦਾ ਟੀਚਾ ਮਿੱਥਿਆ।
ਕਿਸਾਨ ਵਿਗਿਆਨ ਮਿਲਣੀ ਤੋਂ ਬਾਅਦ ਡਾ. ਮੱਖਣ ਸਿੰਘ ਭੁੱਲਰ ਨੇ ਜ਼ਿਲ੍ਹੇ ਦੇ ਅਗਾਂਹ ਵਧੂ ਕਿਸਾਨ ਸ. ਨਸੀਬ ਸਿੰਘ, (ਲਗਭਗ 200 ਕਿੱਲੇ ਉੱਪਰ ਝੋਨੇ ਦੀ ਮਸ਼ੀਨੀ ਬਿਜਾਈ), ਸ. ਜਸਬੀਰ ਸਿੰਘ ਅਤੇ ਸ. ਧਨਵੀਰ ਸਿੰਘ ਦੇ ਭੇਂਅ ਦੇ ਖੇਤਾਂ ਦਾ ਦੌਰਾ ਵੀ ਕੀਤਾ। ਡਾ. ਮੱਖਣ ਸਿੰਘ ਭੁੱਲਰ ਨੇ ਕੇ.ਵੇ.ਕੇ. ਫਿਰੋਜ਼ਪੁਰ ਦੇ ਤਕਨੀਕੀ ਪਾਰਕ ਵਿੱਚ ਦਰਸਾਏ ਫਸਲੀ ਚੱਕਰ, ਤਕਨਾਲੋਜੀਆਂ, ਮਿੱਟੀ ਪਾਣੀ ਪਰਖ ਲੈਬ ਅਤੇ ਪ੍ਰਦਰਸ਼ਨੀ ਯੂਨੀਟਾਂ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਲੋੜੀਂਦਾ ਸੁਧਾਰ ਲਈ ਸੁਝਾਅ ਦਿੱਤੇ।
Categories

Recent Posts