ਦਿਵਿਆਂਗ ਵਿਅਕਤੀਆਂ ਵਾਸਤੇ ਨੈਸ਼ਨਲ ਅਵਾਰਡ ਲਈ ਅਰਜ਼ੀਆਂ ਦੀ ਮੰਗ
- 48 Views
- kakkar.news
- July 11, 2025
- Punjab
ਦਿਵਿਆਂਗ ਵਿਅਕਤੀਆਂ ਵਾਸਤੇ ਨੈਸ਼ਨਲ ਅਵਾਰਡ ਲਈ ਅਰਜ਼ੀਆਂ ਦੀ ਮੰਗ
ਫਿ਼ਰੋਜ਼ਪੁਰ, 11 ਜੁਲਾਈ 2025 (ਸਿਟੀਜਨਜ਼ ਵੋਇਸ)
ਡਾਇਰੈਕਟਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਦੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਦਿਵਿਆਂਗਜਨ ਵਿਅਕਤੀਆਂ ਲਈ ਸਾਲ 2025 ਲਈ ਨੈਸ਼ਨਲ ਅਵਾਰਡ ਲਈ ਵੱਖ—ਵੱਖ ਕੈਟਾਗਰੀ ਦੀਆਂ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ ਜਿਸ ਦੀ ਆਖਰੀ ਮਿਤੀ 15—07—2025 ਹੈ। ਇਹ ਜਾਣਕਾਰੀ ਜਿ਼ਲ੍ਹਾ ਸਮਾਜਿਕ ਸੁਰੱਖਿਆ ਦਫ਼ਤਰ ਦੇ ਸੁਪਰਡੈਂਟ ਸੋਨੀਆ ਸ਼ਰਮਾ ਵੱਲੋਂ ਦਿੱਤੀ ਗਈ ਹੈ।
ਉਨ੍ਹਾਂ ਨੇ ਦੱਸਿਆ ਕਿ ਦਿਵਿਆਂਗਜਨ ਵਿਅਕਤੀਆਂ ਲਈ ਸਾਲ 2025 ਲਈ ਨੈਸ਼ਨਲ ਅਵਾਰਡ ਦੀਆਂ ਅਰਜ਼ੀਆਂ ਸਬੰਧੀ ਹਦਾਇਤਾਂ ਅਤੇ ਪ੍ਰੋਫਾਰਮਾ ਵੈੱਬ ਸਾਈਟ www.disabilityaffairs.gov.in ਤੇ ਉਪਲੱਬਧ ਹੈ। ਇਸ ਲਈ ਯੋਗ ਉਮੀਦਵਾਰ ਸਿੱਧੇ ਤੌਰ ਤੇ www.awards.gov.in ਆਨਲਾਈਨ ਅਪਲਾਈ ਕਰ ਸਕਦੇ ਹਨ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਦਫ਼ਤਰ ਜਿ਼ਲ੍ਹਾ ਸਮਾਜਿਕ ਸੁਰੱਖਿਆ ਫਿ਼ਰੋਜ਼ਪੁਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ।
ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਦਿਵਿਆਂਗਜਨ ਵਿਅਕਤੀਆਂ ਦੀ ਹੌਂਸਲਾ ਅਫ਼ਜਾਈ, ਉਨ੍ਹਾਂ ਨੂੰ ਹੋਰ ਆਤਮ ਨਿਰਭਰ ਬਣਾਉਣ ਅਤੇ ਕਿਸੇ ਨਾਲੋਂ ਵੀ ਘੱਟ ਨਾ ਸਮਝਣ ਪ੍ਰਤੀ ਉਪਰਾਲੇ ਕੀਤੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਹਦਾਇਤਾਂ ਦੀ ਪਾਲਣਾ ਕਰਦਿਆਂ ਵੱਧ ਤੋਂ ਵੱਧ ਦਿਵਿਆਂਗਜਨ ਵਿਅਕਤੀ ਇਸ ਨੈਸ਼ਨਲ ਅਵਾਰਡ ਲਈ ਅਪਲਾਈ ਕਰਨ ਅਤੇ ਅਵਾਰਡ ਹਾਸਲ ਕਰਕੇ ਆਪਣਾ, ਆਪਣੇ ਪਰਿਵਾਰ ਅਤੇ ਆਪਣੇ ਸੂਬੇ ਦਾ ਨਾਮ ਰੋਸ਼ਨ ਕਰਨ।



- October 15, 2025