ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਕੋਰ ਕਮੇਟੀ ਮੀਟਿੰਗ ਵਿੱਚ 14 ਜੁਲਾਈ ਦੇ ਧਰਨੇ ਤੇ ਹੋਰ ਮੁੱਦਿਆਂ ‘ਤੇ ਹੋਈ ਵਿਚਾਰਚਰਚਾ
- 113 Views
- kakkar.news
- July 16, 2025
- Agriculture Punjab
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਕੋਰ ਕਮੇਟੀ ਮੀਟਿੰਗ ਵਿੱਚ 14 ਜੁਲਾਈ ਦੇ ਧਰਨੇ ਤੇ ਹੋਰ ਮੁੱਦਿਆਂ ‘ਤੇ ਹੋਈ ਵਿਚਾਰਚਰਚਾ
ਫਿਰੋਜ਼ਪੁਰ, 16 ਜੁਲਾਈ 2025 (ਅਨੁਜ ਕੱਕੜ ਟੀਨੂੰ)
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ਿਲ੍ਹਾ ਫਿਰੋਜ਼ਪੁਰ ਦੀ ਕੋਰ ਕਮੇਟੀ ਦੀ ਅਹੰਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਇੰਦਰਜੀਤ ਸਿੰਘ ਬਾਠ ਦੀ ਅਗਵਾਈ ਹੇਠ ਬਲਜਿੰਦਰ ਸਿੰਘ ਤਲਵੰਡੀ ਨਿਪਾਲਾਂ ਦੇ ਗ੍ਰਹਿ ਵਿਖੇ ਹੋਈ। ਮੀਟਿੰਗ ਵਿੱਚ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ ਸਮੇਤ ਅਨੇਕ ਜ਼ਿਲ੍ਹਾ ਆਗੂ ਸ਼ਾਮਲ ਹੋਏ।
ਮੀਟਿੰਗ ਦੌਰਾਨ 14 ਜੁਲਾਈ ਨੂੰ SE ਦਫ਼ਤਰ ਅੱਗੇ ਲਾਏ ਗਏ ਧਰਨੇ ਦੀ ਸਮੀਖਿਆ ਕੀਤੀ ਗਈ। ਇਸ ਵਿੱਚ ਧਰਨੇ ਦੌਰਾਨ ਆਈਆਂ ਘਾਟਾਂ, ਕਮਜ਼ੋਰੀਆਂ ਤੇ ਜੋਨਵਾਰ ਕਿਸਾਨਾਂ ਦੀ ਹਾਜ਼ਰੀ ਬਾਰੇ ਚਰਚਾ ਹੋਈ। ਆਗੂਆਂ ਨੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਬਣਾਉਣ ਲਈ ਨਵੀਆਂ ਇਕਾਈਆਂ ਬਣਾਉਣ ਅਤੇ ਲੋਕਾਂ ਨੂੰ ਜਾਗਰੂਕ ਕਰਕੇ ਸੰਗਠਨ ਵਿੱਚ ਜੋੜਨ ਤੇ ਜ਼ੋਰ ਦਿੱਤਾ।
ਆਗੂਆਂ ਨੇ ਸਾਫ਼ ਸ਼ਬਦਾਂ ਵਿੱਚ ਕਿਹਾ ਕਿ ਬਿਜਲੀ ਦਾ ਨਿੱਜੀਕਰਨ ਅਤੇ ਲੈਂਡ ਪੋਲਿੰਗ ਨੀਤੀ ਕਿਸੇ ਵੀ ਸੂਰਤ ਵਿੱਚ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਦੇ ਵਿਰੋਧ ਵਿੱਚ ਪਿੰਡ ਪੱਧਰ ’ਤੇ ਪੰਚਾਇਤਾਂ ਰਾਹੀਂ ਮਤੇ ਪਾਸ ਕਰਵਾ ਕੇ ਸਰਕਾਰ ਤੱਕ ਰਾਏ ਪਹੁੰਚਾਈ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਜੇ ਲੋੜ ਪਈ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ ਅਤੇ ਕਿਸਾਨ ਮਜ਼ਦੂਰ ਆਪਣੇ ਹੱਕਾਂ ਲਈ ਪਿੱਛੇ ਨਹੀਂ ਹਟਣਗੇ।
ਇਸ ਮੌਕੇ ਗੁਰਮੇਲ ਸਿੰਘ ਫੱਤੇਵਾਲਾ, ਰਣਜੀਤ ਸਿੰਘ ਖੱਚਰਵਾਲਾ, ਸੁਰਜੀਤ ਸਿੰਘ ਫੌਜੀ ਅਤੇ ਹੋਰ ਅਨੇਕ ਆਗੂ ਵੀ ਹਾਜ਼ਰ ਸਨ।


