Trending Now
#ਫਿਰੋਜ਼ਪੁਰ ਪੁਲਿਸ ਤੇ ਬੀ.ਐਸ.ਐਫ. ਦੀ ਸਾਂਝੀ ਕਾਰਵਾਈ, ਲੁਟੇਰੇ ਗਿਰੋਹ ਦੇ ਮੈਂਬਰ ਗ੍ਰਿਫਤਾਰ , ਦੇਸੀ ਪਿਸਤੌਲ ਤੇ ਜਿੰਦਾ ਰੌਂਦ ਬਰਾਮਦ
#ਜ਼ਿਲ੍ਹੇ ਅੰਦਰ ਪਟਾਕਿਆਂ ਦੀ ਵਿਕਰੀ/ਖ੍ਰੀਦ ਲਈ ਥਾਵਾਂ ਨਿਰਧਾਰਿਤ:-ਵਧੀਕ ਜ਼ਿਲ੍ਹਾ ਮੈਜਿਸਟਰੇਟ
#ਐਜੂਕੇਟ ਪੰਜਾਬ ਨੇ ਹੜ੍ਹ ਪ੍ਰਭਾਵਿਤ ਵਿਦਿਆਰਥੀਆਂ ਦੀ ਸਹਾਇਤਾ ਲਈ 47.40 ਲੱਖ ਰੁਪਏ ਦੀ ਫੀਸ ਵੰਡ ਮੁਹਿੰਮ ਦੀ ਸ਼ੁਰੂਆਤ ਕੀਤੀ
#ਕਿਸਾਨਾਂ ਦੇ ਖਾਤਿਆਂ ਵਿੱਚ ਸਿੱਧੇ ਤੌਰ ’ਤੇ ਟਰਾਂਸਵਰ ਕੀਤੀ ਜਾਵੇਗੀ ਮੁਆਵਜ਼ਾ ਰਾਸ਼ੀ :- ਖੁਡੀਆਂ
#ਬਾਲ ਭਿੱਖਿਆ ਨੂੰ ਰੋਕਣ ਲਈ ਜ਼ਿਲ੍ਹਾ ਬਾਲ ਸੁੱਰਖਿਆ ਯੂਨਿਟ ਵੱਲੋਂ ਕੀਤੀ ਗਈ ਚੈਕਿੰਗ
#ਸਿਹਤ ਵਿਭਾਗ ਫ਼ਿਰੋਜ਼ਪੁਰ ਵੱਲੋਂ ਟੀਬੀ ਦੇ ਮਰੀਜਾਂ ਨੂੰ ਖੁਰਾਕ ਦੇਣ ਸਬੰਧੀ ਵਪਾਰੀਆਂ ਅਤੇ ਸਮਾਜਸੇਵੀ ਸੰਸਥਾਵਾਂ ਨਾਲ ਮੀਟਿੰਗ
#फिरोजपुर मंडल में 01 अक्टूबर से 15 अक्टूबर तक स्वच्छता पखवाड़ा आयोजित किया गया
#ਫਿਰੋਜ਼ਪੁਰ ਨੈਸ਼ਨਲ ਹਾਈਵੇ ‘ਤੇ ਪਨਬਸ (PRTC) ਕਾਂਟ੍ਰੈਕਟ ਵਰਕਰ ਯੂਨੀਅਨ ਵੱਲੋਂ ਚੱਕਾਜਾਮ, ਯਾਤਰੀ ਪ੍ਰੀਸ਼ਾਨ
#फिरोजपुर मंडल में सी.पी.आर. प्रशिक्षण सत्र का आयोजन
#ਦਿਵਿਆਂਗ ਵਿਦਿਆਰਥੀਆਂ ਵੱਲੋਂ ਤਿਆਰ ਦੀਵਿਆਂ ਦੀ ਦਾਸ ਐਂਡ ਬਰਾਊਨ ਸਕੂਲ ਦੇ ਵਿਹੜੇ ਲਗਾਈ ਗਈ ਪ੍ਰਦਰਸ਼ਨੀ
ਨਸ਼ਾ ਮੁਕਤੀ ਯਾਤਰਾ ਦੇ ਦੂਜੇ ਪੜਾਅ ਤਹਿਤ ਡਾ. ਅਮਨਦੀਪ ਕੌਰ ਵੱਲੋਂ ਲੋਕਾਂ ਨੂੰ ਕੀਤਾ ਗਿਆ ਜਾਗਰੂਕ
- 91 Views
- kakkar.news
- July 17, 2025
- Punjab
ਨਸ਼ਾ ਮੁਕਤੀ ਯਾਤਰਾ ਦੇ ਦੂਜੇ ਪੜਾਅ ਤਹਿਤ ਡਾ. ਅਮਨਦੀਪ ਕੌਰ ਵੱਲੋਂ ਲੋਕਾਂ ਨੂੰ ਕੀਤਾ ਗਿਆ ਜਾਗਰੂਕ
ਫਿਰੋਜ਼ਪੁਰ, 17 ਜੁਲਾਈ 2025 (ਅਨੁਜ ਕੱਕੜ ਟੀਨੂੰ)
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਜੰਗ ਨੂੰ ਜਾਰੀ ਰੱਖਦਿਆਂ ਡਾ. ਅਮਨਦੀਪ ਕੌਰ ਗੋਸਲ (ਕੋਆਰਡੀਨੇਟਰ ਨਸ਼ਾ ਮੁਕਤੀ ਮੋਰਚਾ ਹਲਕਾ ਫਿਰੋਜ਼ਪੁਰ ਸ਼ਹਿਰੀ) ਦੀ ਅਗਵਾਈ ਹੇਠ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸ਼ਹਿਰੀ ਹਲਕੇ ਵਿੱਚ ਨਸ਼ਾ ਮੁਕਤੀ ਯਾਤਰਾ ਦਾ ਦੂਜਾ ਪੜਾਅ ਸ਼ੁਰੂ ਕੀਤਾ ਗਿਆ। ਇਹ ਯਾਤਰਾ ਫ਼ਿਰੋਜ਼ਪੁਰ ਸ਼ਹਿਰੀ ਹਲਕੇ ਦੇ ਪਿੰਡ ਬਸਤੀ ਭਾਨੇ ਵਾਲੀ, ਬਸਤੀ ਲੱਧੂ ਵਾਲੀ ਅਤੇ ਬਸਤੀ ਰਾਮ ਲਾਲ ਵਿੱਚ ਗਈ, ਜਿੱਥੇ ਜਨ ਸਭਾਵਾਂ ਆਯੋਜਿਤ ਕਰਕੇ ਨਸ਼ੇ ਦੇ ਕਾਲੇ ਕਾਰੋਬਾਰ ਅਤੇ ਇਸ ਦੀ ਵਰਤੋਂ ਦੇ ਨੁਕਸਾਨਾਂ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ।
ਇਸ ਮੌਕੇ ਡਾ. ਅਮਨਦੀਪ ਕੌਰ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਵਿੱਚ ਹਰੇਕ ਨਾਗਰਿਕ ਦੀ ਭੂਮਿਕਾ ਮਹੱਤਵਪੂਰਨ ਹੈ। ਉਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਅਪੀਲ ਕਰਦਿਆਂ ਕਿਹਾ ਕਿ ਇਹ ਜੰਗ ਸਿਰਫ ਸਰਕਾਰ ਦੀ ਨਹੀਂ, ਸਗੋਂ ਸਮੂਹ ਸਮਾਜ ਦੀ ਹੈ। ਇਸ ਲਈ ਹਰੇਕ ਵਰਗ ਨੂੰ ਨਸ਼ਿਆਂ ਕੇ ਖ਼ਾਤਮੇ ਲਈ ਵਿੱਢੀ ਇਸ ਨਿਰਣਾਇਕ ਜੰਗ ਵਿੱਚ ਸਰਕਾਰ ਦਾ ਸਾਥ ਦੇਣਾ ਚਾਹੀਦਾ ਹੈ।
ਉਨ੍ਹਾਂ ਪਿੰਡਾਂ ਦੇ ਵਸਨੀਕਾਂ ਖ਼ਾਸਕਰ ਪੰਚਾਇਤਾਂ ਅਤੇ ਗ੍ਰਾਮ ਰੱਖਿਆ ਕਮੇਟੀਆਂ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਨਸ਼ੇ ਦੀ ਦਲਦਲ ਵਿੱਚ ਫ਼ਸੇ ਲੋਕਾਂ ਨੂੰ ਪ੍ਰੇਰਿਤ ਕਰਕੇ ਉਨ੍ਹਾਂ ਦਾ ਸਰਕਾਰ ਦੁਆਰਾ ਬਣਾਏ ਨਸ਼ਾ ਛੁਡਾਊ ਕੇਂਦਰਾਂ ਵਿੱਚ ਇਲਾਜ਼ ਕਰਾਇਆ ਜਾਵੇ ਅਤੇ ਨਸ਼ਿਆਂ ਦੇ ਮਾੜੇ ਪ੍ਰਭਾਵ ਬਾਰੇ ਜਾਗਰੂਕਤਾ ਫੈਲਾਉਣ ਵਿਚ ਅਹਿਮ ਭੂਮਿਕਾ ਨਿਭਾਈ ਜਾਵੇ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਅਤੇ ਸਿਹਤਮੰਦ ਸਰਗਰਮੀਆਂ ਨਾਲ ਜੋੜਨਾ ਸਮੇਂ ਦੀ ਮੁੱਖ ਲੋੜ ਹੈ ਜਿਸ ਲਈ ਸਾਰਿਆਂ ਨੂੰ ਹੰਭਲਾ ਮਾਰਨਾ ਚਾਹੀਦਾ ਹੈ। ਇਸ ਦੌਰਾਨ ਲੋਕਾਂ ਵੱਲੋਂ ਪੂਰੇ ਜੋਸ਼ ਨਾਲ ਭਾਗ ਲਿਆ ਗਿਆ ਅਤੇ ਨਸ਼ਾ ਮੁਕਤ ਪੰਜਾਬ ਵੱਲ ਕਦਮ ਵਧਾਉਣ ਦਾ ਸੰਕਲਪ ਲਿਆ ਗਿਆ।
ਇਸ ਮੌਕੇ ਡੀ.ਐਸ.ਪੀ. ਸੁਖਵਿੰਦਰ ਸਿੰਘ, ਸੁਰਜੀਤ ਸਿੰਘ ਸਰਪੰਚ (ਬਸਤੀ ਲੱਧੂ ਵਾਲੀ), ਜਰਮਲ ਸਿੰਘ ਸਰਪੰਚ, ਸੁਰਖਵਿੰਦਰ ਸਿੰਘ ਸਰਪੰਚ, ਸੁਖਵਿੰਦਰ ਸਿੰਘ (ਬਸਤੀ ਰਾਮ ਲਾਲ), ਗੁਰਭੇਜ ਸਿੰਘ, ਕੁਲਦੀਪ ਸਿੰਘ (ਪੀਰੂ ਵਾਲਾ), ਜਰਨੈਲ ਸਿੰਘ (ਜਖਰਾਵਾ) ਤੋਂ ਇਲਾਵਾ ਪਿੰਡਾਂ ਦੇ ਲੋਕਾਂ ਵੱਲੋਂ ਵੱਡੀ ਗਿਣਤੀ ਵਿੱਚ ਸ਼ਿਰਕਤ ਕੀਤੀ ਗਈ
Categories

Recent Posts

