Trending Now
#ਫਿਰੋਜ਼ਪੁਰ ਪੁਲਿਸ ਤੇ ਬੀ.ਐਸ.ਐਫ. ਦੀ ਸਾਂਝੀ ਕਾਰਵਾਈ, ਲੁਟੇਰੇ ਗਿਰੋਹ ਦੇ ਮੈਂਬਰ ਗ੍ਰਿਫਤਾਰ , ਦੇਸੀ ਪਿਸਤੌਲ ਤੇ ਜਿੰਦਾ ਰੌਂਦ ਬਰਾਮਦ
#ਜ਼ਿਲ੍ਹੇ ਅੰਦਰ ਪਟਾਕਿਆਂ ਦੀ ਵਿਕਰੀ/ਖ੍ਰੀਦ ਲਈ ਥਾਵਾਂ ਨਿਰਧਾਰਿਤ:-ਵਧੀਕ ਜ਼ਿਲ੍ਹਾ ਮੈਜਿਸਟਰੇਟ
#ਐਜੂਕੇਟ ਪੰਜਾਬ ਨੇ ਹੜ੍ਹ ਪ੍ਰਭਾਵਿਤ ਵਿਦਿਆਰਥੀਆਂ ਦੀ ਸਹਾਇਤਾ ਲਈ 47.40 ਲੱਖ ਰੁਪਏ ਦੀ ਫੀਸ ਵੰਡ ਮੁਹਿੰਮ ਦੀ ਸ਼ੁਰੂਆਤ ਕੀਤੀ
#ਕਿਸਾਨਾਂ ਦੇ ਖਾਤਿਆਂ ਵਿੱਚ ਸਿੱਧੇ ਤੌਰ ’ਤੇ ਟਰਾਂਸਵਰ ਕੀਤੀ ਜਾਵੇਗੀ ਮੁਆਵਜ਼ਾ ਰਾਸ਼ੀ :- ਖੁਡੀਆਂ
#ਬਾਲ ਭਿੱਖਿਆ ਨੂੰ ਰੋਕਣ ਲਈ ਜ਼ਿਲ੍ਹਾ ਬਾਲ ਸੁੱਰਖਿਆ ਯੂਨਿਟ ਵੱਲੋਂ ਕੀਤੀ ਗਈ ਚੈਕਿੰਗ
#ਸਿਹਤ ਵਿਭਾਗ ਫ਼ਿਰੋਜ਼ਪੁਰ ਵੱਲੋਂ ਟੀਬੀ ਦੇ ਮਰੀਜਾਂ ਨੂੰ ਖੁਰਾਕ ਦੇਣ ਸਬੰਧੀ ਵਪਾਰੀਆਂ ਅਤੇ ਸਮਾਜਸੇਵੀ ਸੰਸਥਾਵਾਂ ਨਾਲ ਮੀਟਿੰਗ
#फिरोजपुर मंडल में 01 अक्टूबर से 15 अक्टूबर तक स्वच्छता पखवाड़ा आयोजित किया गया
#ਫਿਰੋਜ਼ਪੁਰ ਨੈਸ਼ਨਲ ਹਾਈਵੇ ‘ਤੇ ਪਨਬਸ (PRTC) ਕਾਂਟ੍ਰੈਕਟ ਵਰਕਰ ਯੂਨੀਅਨ ਵੱਲੋਂ ਚੱਕਾਜਾਮ, ਯਾਤਰੀ ਪ੍ਰੀਸ਼ਾਨ
#फिरोजपुर मंडल में सी.पी.आर. प्रशिक्षण सत्र का आयोजन
#ਦਿਵਿਆਂਗ ਵਿਦਿਆਰਥੀਆਂ ਵੱਲੋਂ ਤਿਆਰ ਦੀਵਿਆਂ ਦੀ ਦਾਸ ਐਂਡ ਬਰਾਊਨ ਸਕੂਲ ਦੇ ਵਿਹੜੇ ਲਗਾਈ ਗਈ ਪ੍ਰਦਰਸ਼ਨੀ
ਜ਼ਿਲਾ ਪ੍ਰਸ਼ਾਸਨ ਤੇ ਸਿਹਤ ਵਿਭਾਗ ਦੀਆਂ ਕੌਸ਼ਿਸ਼ਾਂ ਸਦਕਾ ਫ਼ਿਰੋਜ਼ਪੁਰ ਵਿੱਚ ਘੱਟ ਹੋਇਆ ਗਰਭਵਤੀ ਔਰਤਾਂ ਦੀ ਜਣੇਪੇ ਦੌਰਾਨ ਮੌਤ ਦਰ ਦਾ ਅੰਕੜਾ
- 96 Views
- kakkar.news
- July 17, 2025
- Punjab
ਜ਼ਿਲਾ ਪ੍ਰਸ਼ਾਸਨ ਤੇ ਸਿਹਤ ਵਿਭਾਗ ਦੀਆਂ ਕੌਸ਼ਿਸ਼ਾਂ ਸਦਕਾ ਫ਼ਿਰੋਜ਼ਪੁਰ ਵਿੱਚ ਘੱਟ ਹੋਇਆ ਗਰਭਵਤੀ ਔਰਤਾਂ ਦੀ ਜਣੇਪੇ ਦੌਰਾਨ ਮੌਤ ਦਰ ਦਾ ਅੰਕੜਾ
ਫ਼ਿਰੋਜ਼ਪੁਰ, 17 ਜੁਲਾਈ 2025 (ਅਨੁਜ ਕੱਕੜ ਟੀਨੂੰ)
ਜ਼ਿਲਾ ਪ੍ਰਸ਼ਾਸਨ ਤੇ ਸਿਹਤ ਵਿਭਾਗ ਦੀਆਂ ਕੋਸ਼ਿਸ਼ਾਂ ਸਦਕਾ ਫ਼ਿਰੋਜ਼ਪੁਰ ਵਿੱਚ ਜਣੇਪੇ ਦੌਰਾਨ ਗਰਭਵਤੀ ਔਰਤਾਂ ਦੀ ਮੌਤ ਦਰ ਅਤੇ ਘਰੇਲੂ ਜਣੇਪਿਆਂ ਦੇ ਅੰਕੜਿਆ ਵਿੱਚ ਭਾਰੀ ਕਮੀ ਦਰਜ਼ ਕੀਤੀ ਗਈ ਹੈ। ਇਹ ਜਾਣਕਾਰੀ ਦੀਪਸ਼ਿਖਾ ਸ਼ਰਮਾ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਵੱਲੋਂ ਸਿਹਤ ਵਿਭਾਗ ਦੇ ਅਧਿਕਾਰੀਆਂ, ਸਮੂਹ ਪ੍ਰੋਗਰਾਮ ਅਫ਼ਸਰ ਅਤੇ ਸਮੂਹ ਐਸ.ਐਮ.ਓਜ਼. ਨਾਲ ਮੀਟਿੰਗ ਕਰਨ ਉਪਰੰਤ ਸਾਂਝੀ ਕੀਤੀ ਗਈ।
ਇਸ ਮੌਕੇ ਸਿਹਤ ਵਿਭਾਗ ਵੱਲੋਂ ਜੱਚਾ- ਬੱਚਾ ਨੂੰ ਦਿਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਦੀ ਡਿਪਟੀ ਕਮਿਸ਼ਨਰ ਵੱਲੋਂ ਜਿੱਥੇ ਸ਼ਲਾਘਾ ਕੀਤੀ ਉੱਥੇ ਹੀ ਭਵਿੱਖ ਵਿੱਚ ਇਹਨਾਂ ਸੇਵਾਵਾਂ ਨੂੰ ਹੋਰ ਮਜ਼ਬੂਤ ਢੰਗ ਨਾਲ ਲਾਗੂ ਕਰਨ ਲਈ ਪ੍ਰੇਰਿਤ ਕੀਤਾ। ਡਿਪਟੀ ਕਮਿਸ਼ਨਰ ਨੇ ਦੱਸਿਆ ਕੇ ਜ਼ਿਲਾ ਫ਼ਿਰੋਜ਼ਪੁਰ ਵਿੱਚ ਮਾਵਾਂ ਦੀ ਮੌਤ ਦਰ ਨੂੰ ਘਟਾਉਣ ਅਤੇ ਗਰਭਵਤੀ ਔਰਤਾਂ ਨੂੰ ਜਣੇਪੇ ਦੌਰਾਨ ਸਹੂਲਤਾ ਪ੍ਰਦਾਨ ਕਰਨ ਲਈ ਕੀਤੇ ਗਏ ਉਪਰਾਲੇ ਪੂਰੀ ਤਰ੍ਹਾਂ ਨਾਲ ਸਫਲ ਸਾਬਿਤ ਹੋਏ ਹਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਜਣੇਪੇ ਦੌਰਾਨ ਮਾਵਾਂ ਦੀ ਮੌਤ ਗੰਭੀਰ ਚਿੰਤਾ ਦਾ ਵਿਸ਼ਾ ਸੀ ਜਦੋਂ ਉਨ੍ਹਾਂ ਨੇ ਸਤੰਬਰ 2024 ਵਿੱਚ ਅਹੁਦਾ ਸੰਭਾਲਿਆ ਤਾਂ ਸਥਿਤੀ ਵਿੱਚ ਸੁਧਾਰ ਕਰਨ ਲਈ ਉਨ੍ਹਾਂ ਹਰੇਕ ਮਾਤਰੀ ਮੌਤ ਦਾ ਕਾਰਨ ਸਮਝਣ ਅਤੇ ਇਹਨਾਂ ਨੂੰ ਰੋਕਣ ਤੇ ਯੋਗ ਕਮੀਆਂ ਦੀ ਪਛਾਣ ਕਰਨ ਲਈ ਸਿਵਲ ਸਰਜਨ, ਫਰੰਟਲਾਈਨ ਕਰਮਚਾਰੀਆਂ ਅਤੇ ਡਾਕਟਰਾਂ ਨਾਲ ਲਗਾਤਾਰ ਮੀਟਿੰਗਾਂ ਕੀਤੀਆ। ਇਸ ਤੋਂ ਇਲਾਵਾ, ਹਾਈ ਰਿਸਕ ਗਰਭਵਤੀ ਮਹਿਲਾਵਾਂ ਨੂੰ ਟਰੈਕ ਕਰਨ ਅਤੇ ਉਨ੍ਹਾਂ ਦੀ ਸਿਹਤ ਸੰਬੰਧੀ ਜਾਣਕਾਰੀ ਲਈ ਵਾਟਸ ਅੱਪ ਗਰੁੱਪ ਬਣਾਇਆ ਗਿਆ ਸੀ, ਜਿਸ ਵਿੱਚ ਸਟਾਫ ਨਰਸਾਂ, ਮੈਡੀਕਲ ਅਫਸਰਾਂ, ਡਾਕਟਰਾਂ ਨੂੰ ਜੋੜਿਆ ਗਿਆ। ਉਨ੍ਹਾਂ ਕਿਹਾ ਕਿ ਇਸ ਸਾਂਝੀ ਕੋਸ਼ਿਸ਼ ਸਦਕਾ ਜ਼ਿਲੇ ਵਿੱਚ ਪਿਛਲੇ ਪੰਜ ਮਹੀਨਿਆਂ ਤੋਂ ਲਗਭਗ ਜ਼ੀਰੋ ਮਾਵਾਂ ਦੀ ਮੌਤ ਦਰ ਦੇ ਅੰਕੜੇ ਨੂੰ ਕਾਇਮ ਰੱਖਣ ਵਿੱਚ ਸਫਲਤਾ ਮਿਲੀ ਹੈ ਅਤੇ 2025 ਵਿੱਚ ਐਮ.ਐਮ.ਆਰ. ਦਾ ਅੰਕੜਾ ਘੱਟ ਕੇ 55.5 ਰਹਿ ਗਿਆ ਹੈ।
ਉਨ੍ਹਾਂ ਦੱਸਿਆ ਕਿ ਨੀਤੀ ਆਯੋਗ ਵੱਲੋਂ ਚੰਗੀਆ ਸੇਵਾਵਾ ਬਦਲੇ ਜ਼ਿਲਾ ਫਿਰੋਜ਼ਪੁਰ ਨੂੰ 5 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਦੇ ਸਨਮਾਨਿਤ ਕੀਤਾ ਗਿਆ ਹੈ ਜਿਸ ਵਿੱਚੋਂ 1 ਕਰੋੜ ਰੁਪਏ ਪ੍ਰੋਜੈਕਟ ਜਨਮ ਸ਼ਕਤੀ ਤਹਿਤ ਜੱਚਾ ਅਤੇ ਬੱਚਾ ਨੂੰ ਮਿਆਰੀ ਪੱਧਰ ਦੀਆਂ ਸਿਹਤ ਸੇਵਾਵਾ ਦੇਣ ਲਈ ਸਿਹਤ ਵਿਭਾਗ ਅਤੇ ਐਨ.ਜੀ.ਓ (ਜੇ.ਐਚ.ਪੀ.ਆਈ.ਈ.ਜੀ.ਓ) ਦੇ ਤਾਲਮੇਲ ਨਾਲ ਖਰਚ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਅਗਲੇ 18 ਮਹੀਨਿਆਂ ਵਿੱਚ ਅਮਰੀਕਾ ਆਧਾਰਿਤ ਇਹ ਐਨ.ਜੀ.ਓ. ਜ਼ਿਲ੍ਹੇ ਵਿੱਚ ਮਾਤਰੀ ਮੌਤ ਦਰ ਘਟਾਉਣ ਲਈ ਸਿਹਤ ਵਿਭਾਗ ਨਾਲ ਮਿਲ ਕੇ ਇੱਕ ਟਿਕਾਊ ਮਾਡਲ ਵਿਕਸਤ ਕਰਨ ਲਈ ਅਧਿਕਾਰੀਆਂ ਨਾਲ ਕੰਮ ਕਰੇਗਾ।
Categories

Recent Posts

