Trending Now
#ਜ਼ਿਲ੍ਹੇ ਅੰਦਰ ਪਟਾਕਿਆਂ ਦੀ ਵਿਕਰੀ/ਖ੍ਰੀਦ ਲਈ ਥਾਵਾਂ ਨਿਰਧਾਰਿਤ:-ਵਧੀਕ ਜ਼ਿਲ੍ਹਾ ਮੈਜਿਸਟਰੇਟ
#ਐਜੂਕੇਟ ਪੰਜਾਬ ਨੇ ਹੜ੍ਹ ਪ੍ਰਭਾਵਿਤ ਵਿਦਿਆਰਥੀਆਂ ਦੀ ਸਹਾਇਤਾ ਲਈ 47.40 ਲੱਖ ਰੁਪਏ ਦੀ ਫੀਸ ਵੰਡ ਮੁਹਿੰਮ ਦੀ ਸ਼ੁਰੂਆਤ ਕੀਤੀ
#ਕਿਸਾਨਾਂ ਦੇ ਖਾਤਿਆਂ ਵਿੱਚ ਸਿੱਧੇ ਤੌਰ ’ਤੇ ਟਰਾਂਸਵਰ ਕੀਤੀ ਜਾਵੇਗੀ ਮੁਆਵਜ਼ਾ ਰਾਸ਼ੀ :- ਖੁਡੀਆਂ
#ਬਾਲ ਭਿੱਖਿਆ ਨੂੰ ਰੋਕਣ ਲਈ ਜ਼ਿਲ੍ਹਾ ਬਾਲ ਸੁੱਰਖਿਆ ਯੂਨਿਟ ਵੱਲੋਂ ਕੀਤੀ ਗਈ ਚੈਕਿੰਗ
#ਸਿਹਤ ਵਿਭਾਗ ਫ਼ਿਰੋਜ਼ਪੁਰ ਵੱਲੋਂ ਟੀਬੀ ਦੇ ਮਰੀਜਾਂ ਨੂੰ ਖੁਰਾਕ ਦੇਣ ਸਬੰਧੀ ਵਪਾਰੀਆਂ ਅਤੇ ਸਮਾਜਸੇਵੀ ਸੰਸਥਾਵਾਂ ਨਾਲ ਮੀਟਿੰਗ
#फिरोजपुर मंडल में 01 अक्टूबर से 15 अक्टूबर तक स्वच्छता पखवाड़ा आयोजित किया गया
#ਫਿਰੋਜ਼ਪੁਰ ਨੈਸ਼ਨਲ ਹਾਈਵੇ ‘ਤੇ ਪਨਬਸ (PRTC) ਕਾਂਟ੍ਰੈਕਟ ਵਰਕਰ ਯੂਨੀਅਨ ਵੱਲੋਂ ਚੱਕਾਜਾਮ, ਯਾਤਰੀ ਪ੍ਰੀਸ਼ਾਨ
#फिरोजपुर मंडल में सी.पी.आर. प्रशिक्षण सत्र का आयोजन
#ਦਿਵਿਆਂਗ ਵਿਦਿਆਰਥੀਆਂ ਵੱਲੋਂ ਤਿਆਰ ਦੀਵਿਆਂ ਦੀ ਦਾਸ ਐਂਡ ਬਰਾਊਨ ਸਕੂਲ ਦੇ ਵਿਹੜੇ ਲਗਾਈ ਗਈ ਪ੍ਰਦਰਸ਼ਨੀ
#ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਦੇ ਵੱਖ-ਵੱਖ ਵਰਗਾਂ ਦੇ ਲਿਖਤੀ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਗਏ
ਸੰਭਾਵੀ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨਾਲ ਮੀਟਿੰਗ
- 129 Views
- kakkar.news
- July 17, 2025
- Punjab
ਸੰਭਾਵੀ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨਾਲ ਮੀਟਿੰਗ
ਫ਼ਿਰੋਜ਼ਪੁਰ, 17 ਜੁਲਾਈ 2025 (ਸਿਟੀਜ਼ਨਜ਼ ਵੋਇਸ)
ਜ਼ਿਲ੍ਹੇ ਵਿੱਚ ਸੰਭਾਵੀ ਹੜ੍ਹਾਂ ਦੀ ਸਥਿੱਤੀ ਨਾਲ ਨਜਿੱਠਣ ਲਈ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ ਗਈ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮਾਨਸੂਨ ਸੀਜ਼ਨ ਦੇ ਮੱਦੇਨਜ਼ਰ ਹਿਮਾਚਲ ਅਤੇ ਪੰਜਾਬ ਵਿੱਚ ਹੋ ਰਹੀਆਂ ਵੱਧ ਬਰਿਸ਼ਾਂ ਅਤੇ ਆਗਾਮੀ ਦਿਨਾਂ ਵਿੱਚ ਸਤਲੁਜ ਦਰਿਆ ਵਿੱਚ ਪਾਣੀ ਦਾ ਪੱਧਰ ਵਧਣ ਦੀ ਸੰਭਾਵਨਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਸਮੂਹ ਵਿਭਾਗਾਂ ਦੇ ਅਧਿਕਾਰੀ ਹੜ੍ਹ ਪ੍ਰਬੰਧਨ ਦੀਆਂ ਤਿਆਰੀਆਂ ਨੂੰ ਤਰਜੀਹ ਦੇਣ ਅਤੇ ਕਿਸੇ ਵੀ ਹੰਗਾਮੀ ਸਥਿਤੀ ਨਾਲ ਨਿਪਟਨ ਲਈ ਪਹਿਲਾਂ ਤੋਂ ਤਿਆਰੀ ਮੁਕੰਮਲ ਰੱਖਣ। ਉਨ੍ਹਾਂ ਕਿਹਾ ਕਿ ਹੜ੍ਹਾਂ ਨਾਲ ਨਜਿੱਠਣ ਲਈ ਕੀਤੀ ਜਾਣ ਵਾਲੀ ਕਿਸੇ ਵੀ ਕਿਸਮ ਦੀ ਤਿਆਰੀ ਵਿੱਚ ਕੋਤਾਹੀ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਉਨ੍ਹਾਂ ਅਧਿਕਾਰੀਆਂ ਨੂੰ ਹੜ੍ਹਾਂ ਦੌਰਾਨ ਨਾਜ਼ੁਕ ਸਥਿਤੀ ਵਾਲੇ ਪਿੰਡਾਂ ਦੀ ਸੂਚੀ ਤਿਆਰ ਕਰਨ, ਬੇੜੇ ਅਤੇ ਕਿਸ਼ਤੀਆਂ ਦੀ ਰਿਪੇਅਰ ਕਰਾਉਣ ਅਤੇ ਡਰੇਨ ਜੇ ਵਿਭਾਗ ਨੂੰ ਸਾਰੇ ਪ੍ਰਬੰਧ ਮੁਕੰਮਲ ਰੱਖਣ ਦੇ ਆਦੇਸ਼ ਦਿੱਤੇ ਤਾਂ ਜੋ ਕਿਸੇ ਵੀ ਐਮਰਜੈਂਸੀ ਸਥਿਤੀ ਵਿੱਚ ਲੋਕਾਂ ਨੂੰ ਸੁਰੱਖਿਅਤ ਸਥਾਨਾਂ ‘ਤੇ ਪਹੁੰਚਾਉਣ ਵਿੱਚ ਕੋਈ ਦਿੱਕਤ ਨਾ ਆਵੇ। ਇਸ ਤੋਂ ਇਲਾਵਾ ਸਮੂਹ ਵਿਭਾਗਾਂ ਨੂੰ ਆਪਸੀ ਤਾਲਮੇਲ ਕਾਇਮ ਰੱਖਣ ਲਈ ਕਿਹਾ ਅਤੇ ਜ਼ਿਲ੍ਹੇ ਦੀਆਂ ਐਨ.ਜੀ.ਓਜ਼ ਅਤੇ ਵਲੰਟੀਅਰਾਂ ਨਾਲ ਵੀ ਰਾਬਤਾ ਰੱਖਣ ਲਈ ਕਿਹਾ। ਉਨ੍ਹਾਂ ਅਧਿਕਾਰੀਆਂ ਨੂੰ ਸਤਲੁਜ ਦਰਿਆ ਦੇ ਬੰਨ੍ਹਾਂ ਅਤੇ ਨੋਚਾਂ ਦਾ ਸਮੇਂ-ਸਮੇਂ ‘ਤੇ ਦੋਰਾ ਕਰਦੇ ਰਹਿਣ ਲਈ ਵੀ ਆਦੇਸ਼ ਦਿੱਤੇ।
ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਖੇ ਕਮਰਾ ਨੰ: 106 ਵਿਖੇ ਹੜ੍ਹ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ ਜਿਸ ਦਾ ਨੰ: 01632-244017 ਹੈ, ਜ਼ਿਲ੍ਹਾ ਵਾਸੀ ਹੜ੍ਹਾਂ ਸਬੰਧੀ ਕਿਸੇ ਵੀ ਕਿਸਮ ਦੀ ਹੰਗਾਮੀ ਸਥਿਤੀ ਦੌਰਾਨ ਇਸ ਨੰਬਰ ’ਤੇ ਸੰਪਰਕ ਕਰ ਸਕਦੇ ਹਨ।
ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ) ਦਮਨਜੀਤ ਸਿੰਘ ਮਾਨ, ਤਹਿਸੀਲਦਾਰ ਫਿਰੋਜ਼ਪੁਰ ਹਰਮਿੰਦਰ ਸਿੰਘ ਸਮੇਤ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।
Categories

Recent Posts


- October 15, 2025