Trending Now
#ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
# फिरोजपुर रेलवे मंडल में आज “स्वच्छता में सहभाग: स्वच्छ भारत, विकसित भारत” अभियान का शुभारम्भ किया गया
#ਮੋਬਾਈਲ ’ਚ ਵੜਿਆ RAT, ਬੈਂਕ ਖਾਤੇ ’ਤੇ ਮਾਰਿਆ ਹੱਥ! 5.75 ਲੱਖ ਦੀ ਠੱਗੀ
#ਅਧਿਆਪਕਾਂ ਦੀਆਂ ਮੰਗਾਂ ਮਸਲੇ ਨਾ ਹੱਲ ਹੋਣ ਤੇ ਕੀਤਾ ਜਾਵੇਗਾ ਗੈਰ-ਵਿਦਿਅਕ ਕੰਮਾਂ ਦਾ ਬਾਈਕਾਟ
#ਰਾਜ ਪੁਰਸਕਾਰ ਪ੍ਰਾਪਤ ਕਰਨ ’ਤੇ ਸੈਂਟਰ ਹੈਡ ਟੀਚਰ ਪੂਜਾ ਅਰੋੜਾ ਦਾ ਪਿੰਡ ਵਾਸੀਆਂ ਵੱਲੋਂ ਨਿੱਘਾ ਸਵਾਗਤ
#ਇਤਿਹਾਸਕ ਵਿਰਾਸਤ ਨੂੰ ਸੰਭਾਲਦਿਆਂ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਦਾ ਕੀਤਾ ਸਾਰਥਕ ਉਪਰਾਲਾ : ਕੈਬਨਿਟ ਮੰਤਰੀ ਸੌਂਦ
#ਡਾ. ਅੰਬੇਡਕਰ ਦੀ ਪ੍ਰਤਿਮਾ ਨਾਲ ਛੇੜਛਾੜ ਦੇ ਵਿਰੋਧ ਵਿੱਚ ਫਿਰੋਜ਼ਪੁਰ ਵਿੱਚ ਪ੍ਰਦਰਸ਼ਨ, ਦੋ ਘੰਟੇ ਸੜਕ ਜਾਮ
#-ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਕੀਤੀ ਭੇਟ
#ਫਿਰੋਜ਼ਪੁਰ ਜ਼ਿਲ੍ਹਾ ਕੋਰਟ ਨੂੰ ਮੁੜ ਬੰਬ ਨਾਲ ਉਡਾਉਣ ਦੀ ਧਮਕੀ, ਇੱਕ ਸਾਲ ਵਿੱਚ ਪੰਜਵੀਂ ਵਾਰ ਮਿਲੀ ਧਮਕੀ
#ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵਿਖੇ ਵੋਟਰ ਰਜਿਸਟ੍ਰੇਸ਼ਨ ਕੈਂਪਾਂ ਦਾ ਆਯੋਜਨ
ਦਫ਼ਤਰ ਨਗਰ ਕੌਂਸਲ ਵਿਖੇ ਸਥਿਤ ਸੇਵਾ ਕੇਂਦਰ ਸਵੇਰੇ 8 ਤੋਂ ਸ਼ਾਮ 8 ਵਜੇ ਤੱਕ ਖੁੱਲ੍ਹਾ ਰਹੇਗਾ : ਸਹਾਇਕ ਕਮਿਸ਼ਨਰ
- kakkar.news
- July 17, 2025
- Punjab
ਦਫ਼ਤਰ ਨਗਰ ਕੌਂਸਲ ਵਿਖੇ ਸਥਿਤ ਸੇਵਾ ਕੇਂਦਰ ਸਵੇਰੇ 8 ਤੋਂ ਸ਼ਾਮ 8 ਵਜੇ ਤੱਕ ਖੁੱਲ੍ਹਾ ਰਹੇਗਾ : ਸਹਾਇਕ ਕਮਿਸ਼ਨਰ
ਫ਼ਿਰੋਜ਼ਪੁਰ, 17 ਜੁਲਾਈ 2025 (ਸਿਟੀਜ਼ਨਜ਼ ਵੋਇਸ)
ਆਮ ਲੋਕਾਂ ਦੀ ਸਹੂਲਤ ਦੇ ਮੱਦੇਨਜ਼ਰ ਫ਼ਿਰੋਜ਼ਪੁਰ ਸ਼ਹਿਰ ਦੇ ਨਗਰ ਕੌਂਸਲ ਦਫ਼ਤਰ ਵਿਖੇ ਸਥਿੱਤ ਸੇਵਾ ਕੇਂਦਰ ਨੂੰ ਸਵੇਰੇ 8:00 ਤੋਂ ਸ਼ਾਮ 8:00 ਵਜੇ ਤੱਕ, ਲਗਾਤਾਰ 12 ਘੰਟੇ ਖੁੱਲ੍ਹਾ ਰੱਖਣ ਦਾ ਫੈਸਲਾ ਕੀਤਾ ਗਿਆ ਹੈ। ਇਹ ਜਾਣਕਾਰੀ ਸਹਾਇਕ ਕਮਿਸ਼ਨਰ (ਜ) ਹਰਜੋਤ ਕੌਰ ਨੇ ਸਾਂਝੀ ਕੀਤੀ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਹਾਇਕ ਕਮਿਸ਼ਨਰ ਨੇ ਦੱਸਿਆ ਕਿ ਜਿਨ੍ਹਾਂ ਲੋਕਾਂ ਨੂੰ ਦਿਨ ਦੌਰਾਨ ਆਪਣਾ ਕੰਮ ਕਾਰਨ ਜਾਂ ਕਿਸੇ ਹੋਰ ਕਾਰਨਾਂ ਕਰਕੇ ਸੇਵਾ ਕੇਂਦਰ ਆਉਣ ਵਿੱਚ ਮੁਸ਼ਕਿਲ ਹੁੰਦੀ ਸੀ, ਉਹ ਹੁਣ ਸਵੇਰੇ ਸ਼ਾਮ ਆਪਣਾ ਕੰਮ ਕਰਵਾ ਸਕਣਗੇ। ਉਨ੍ਹਾਂ ਕਿਹਾ ਕਿ ਇਸ ਨਾਲ ਆਮ ਲੋਕਾਂ ਨੂੰ ਬਹੁਤ ਫਾਇਦਾ ਹੋਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਵਧੇ ਹੋਏ ਸਮੇਂ ਦਾ ਪੂਰਾ ਲਾਭ ਲੈਣ ਅਤੇ ਕਿਸੇ ਵੀ ਜਾਣਕਾਰੀ ਲਈ ਸੇਵਾ ਕੇਂਦਰ ‘ਤੇ ਸਿੱਧਾ ਸੰਪਰਕ ਕਰ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਸੇਵਾ ਕੇਂਦਰਾਂ ਰਾਹੀਂ ਅਜਿਹੀਆਂ ਅਨੇਕਾਂ ਸਰਕਾਰੀ ਸੇਵਾਵਾਂ ਜਿਵੇਂ ਕਿ ਆਧਾਰ ਕਾਰਡ, ਜਨਮ-ਮੌਤ, ਜਾਤੀ, ਆਮਦਨ, ਰਿਹਾਇਸ਼ ਪ੍ਰਮਾਣ ਪੱਤਰ, ਮੈਰਿਜ ਸਰਟੀਫਿਕੇਟ, ਪੈਨਸ਼ਨ ਸਬੰਧੀ ਸੇਵਾਵਾਂ, ਆਯੂਸ਼ਮਾਨ ਕਾਰਡ ਆਦਿ ਵਰਗੀਆਂ 440 ਤੋਂ ਵੱਧ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ ਅਤੇ ਇਸ ਤਰ੍ਹਾਂ ਦੇ ਉਪਰਾਲੇ ਨਾਲ ਜਿਹੜੇ ਵਿਅਕਤੀ ਨੌਕਰੀ/ਪੇਸ਼ਾ ਜਾਂ ਕੋਈ ਹੋਰ ਕਾਰੋਬਾਰ ਜਾਂ ਦਫ਼ਤਰਾਂ ਵਿੱਚ ਕੰਮ ਕਰਦੇ ਹਨ, ਉਹ ਦਫ਼ਤਰੀ ਸਮੇਂ ਤੋਂ ਬਾਅਦ ਵੀ ਇਨ੍ਹਾਂ ਸੇਵਾਵਾਂ ਦਾ ਲਾਭ ਲੈ ਸਕਣਗੇ।
****
Categories

Recent Posts
- September 17, 2026
ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
- September 16, 2026