Trending Now
#ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
# फिरोजपुर रेलवे मंडल में आज “स्वच्छता में सहभाग: स्वच्छ भारत, विकसित भारत” अभियान का शुभारम्भ किया गया
#ਮੋਬਾਈਲ ’ਚ ਵੜਿਆ RAT, ਬੈਂਕ ਖਾਤੇ ’ਤੇ ਮਾਰਿਆ ਹੱਥ! 5.75 ਲੱਖ ਦੀ ਠੱਗੀ
#ਅਧਿਆਪਕਾਂ ਦੀਆਂ ਮੰਗਾਂ ਮਸਲੇ ਨਾ ਹੱਲ ਹੋਣ ਤੇ ਕੀਤਾ ਜਾਵੇਗਾ ਗੈਰ-ਵਿਦਿਅਕ ਕੰਮਾਂ ਦਾ ਬਾਈਕਾਟ
#ਰਾਜ ਪੁਰਸਕਾਰ ਪ੍ਰਾਪਤ ਕਰਨ ’ਤੇ ਸੈਂਟਰ ਹੈਡ ਟੀਚਰ ਪੂਜਾ ਅਰੋੜਾ ਦਾ ਪਿੰਡ ਵਾਸੀਆਂ ਵੱਲੋਂ ਨਿੱਘਾ ਸਵਾਗਤ
#ਇਤਿਹਾਸਕ ਵਿਰਾਸਤ ਨੂੰ ਸੰਭਾਲਦਿਆਂ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਦਾ ਕੀਤਾ ਸਾਰਥਕ ਉਪਰਾਲਾ : ਕੈਬਨਿਟ ਮੰਤਰੀ ਸੌਂਦ
#ਡਾ. ਅੰਬੇਡਕਰ ਦੀ ਪ੍ਰਤਿਮਾ ਨਾਲ ਛੇੜਛਾੜ ਦੇ ਵਿਰੋਧ ਵਿੱਚ ਫਿਰੋਜ਼ਪੁਰ ਵਿੱਚ ਪ੍ਰਦਰਸ਼ਨ, ਦੋ ਘੰਟੇ ਸੜਕ ਜਾਮ
#-ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਕੀਤੀ ਭੇਟ
#ਫਿਰੋਜ਼ਪੁਰ ਜ਼ਿਲ੍ਹਾ ਕੋਰਟ ਨੂੰ ਮੁੜ ਬੰਬ ਨਾਲ ਉਡਾਉਣ ਦੀ ਧਮਕੀ, ਇੱਕ ਸਾਲ ਵਿੱਚ ਪੰਜਵੀਂ ਵਾਰ ਮਿਲੀ ਧਮਕੀ
#ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵਿਖੇ ਵੋਟਰ ਰਜਿਸਟ੍ਰੇਸ਼ਨ ਕੈਂਪਾਂ ਦਾ ਆਯੋਜਨ
ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਫ਼ਿਰੋਜ਼ਪੁਰ ਵਿੱਚ ਐਸਪੀਰੇਸ਼ਨਲ ਡਿਸਟ੍ਰਿਕਟ /ਬਲਾਕ ਪ੍ਰੋਗਰਾਮ ਤਹਿਤ ਚੱਲ ਰਹੇ ਕਾਰਜਾਂ ਦੀ ਸਮੀਖਿਆ
- kakkar.news
- July 17, 2025
- Punjab
ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਫ਼ਿਰੋਜ਼ਪੁਰ ਵਿੱਚ ਐਸਪੀਰੇਸ਼ਨਲ ਡਿਸਟ੍ਰਿਕਟ /ਬਲਾਕ ਪ੍ਰੋਗਰਾਮ ਤਹਿਤ ਚੱਲ ਰਹੇ ਕਾਰਜਾਂ ਦੀ ਸਮੀਖਿਆ
ਫ਼ਿਰੋਜ਼ਪੁਰ, 17 ਜੁਲਾਈ 2025 (ਸਿਟੀਜ਼ਨਜ਼ ਵੋਇਸ)
ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਵੱਲੋਂ ਐਸਪੀਰੇਸ਼ਨਲ ਡਿਸਟ੍ਰਿਕਟ ਅਤੇ ਬਲਾਕ ਪ੍ਰੋਗਰਾਮ ਤਹਿਤ ਜ਼ਿਲ੍ਹੇ ਵਿੱਚ ਕੀਤੇ ਜਾ ਰਹੇ ਕੰਮਾਂ ਅਤੇ ਹੋਰ ਵਿਕਾਸ ਕਾਰਜਾਂ ਦਾ ਰਿਵਿਊ ਕਰਨ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ।
ਇਸ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਵੱਖ-ਵੱਖ ਵਿਭਾਗਾਂ ਅਧਿਕਾਰੀਆਂ ਵੱਲੋਂ ਜ਼ਿਲ੍ਹੇ ਵਿੱਚ ਹੁਣ ਤੱਕ ਹੋਏ ਕਾਰਜਾਂ ਅਤੇ ਪ੍ਰਗਤੀ ਅਧੀਨ ਕਰਜਾਂ ਕਾਰਜਾਂ ਦੀ ਸਮੀਖਿਆ ਕੀਤੀ ਗਈ। ਉਨ੍ਹਾਂ ਨੇ ਕਿਹਾ ਕਿ ਜ਼ਿਲ੍ਹੇ ਨੂੰ ਐਸਪੀਰੇਸ਼ਨਲ ਤੋਂ ਇੰਸਪੀਰੇਸ਼ਨਲ ਜ਼ਿਲ੍ਹਾ ਬਣਾਉਣ ਲਈ ਵਿਕਾਸ ਕਾਰਜਾਂ ਨੂੰ ਪੂਰੀ ਇਮਾਨਦਾਰੀ ਨਾਲ ਪੂਰਾ ਕਰਨ ਅਤੇ ਲੋਕ ਹਿੱਤ ਵਿੱਚ ਸਰਕਾਰੀ ਯੋਜਨਾਵਾਂ ਦਾ ਲਾਭ ਹਰੇਕ ਯੋਗ ਲਾਭਪਾਤਰੀ ਤੱਕ ਪਹੁੰਚਾਉਣ ਲਈ ਹਰੇਕ ਅਧਿਕਾਰੀ /ਕਰਮਚਾਰੀ ਵੱਲੋਂ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਕੰਮ ਕੀਤਾ ਜਾਵੇ।
ਉਨ੍ਹਾਂ ਹਦਾਇਤ ਕੀਤੀ ਕਿ ਐਸਪੀਰੇਸ਼ਨਲ ਜ਼ਿਲ੍ਹਾ ਅਤੇ ਬਲਾਕ ਪ੍ਰੋਗਰਾਮ ਸਹੀ ਤਰੀਕੇ ਨਾਲ ਲਾਗੂ ਕਰਨ ਲਈ ਜਰੂਰੀ ਹੈ ਕਿ ਅੰਕੜਿਆਂ ਤੋਂ ਉੱਪਰ ਉੱਠ ਕੇ ਕੰਮ ਕੀਤਾ ਜਾਵੇ। ਉਨ੍ਹਾਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਫ਼ਿਰੋਜ਼ਪੁਰ ਨੂੰ ਜਲਦ ਤੋਂ ਜਲਦ ਐਸਪੀਰੇਸ਼ਨਲ ਤੋਂ ਇੰਸਪੀਰੇਸ਼ਨਲ (ਪ੍ਰੇਰਕ) ਜ਼ਿਲ੍ਹਾ ਬਣਾਉਣ ਲਈ ਯਤਨ ਕਰਨੇ ਚਾਹੀਦੇ ਹਨ। ਇਸ ਲਈ ਹਰੇਕ ਵਿਭਾਗ ਨੂੰ ਇਕਜੁੱਟ ਹੋ ਕੇ ਕੰਮ ਕਰਨ ਦੀ ਲੋੜ ਹੈ।
ਮੀਟਿੰਗ ਵਿੱਚ ਸਿਹਤ ਵਿਭਾਗ, ਖੇਤੀਬਾੜੀ ਵਿਭਾਗ, ਸਿੱਖਿਆ ਵਿਭਾਗ, ਜਲ ਸਪਲਾਈ ਤੇ ਸੈਨੀਟੇਸ਼ਨ ਸਮੇਤ ਹੋਰਨਾਂ ਵਿਭਾਗਾਂ ਦੇ ਬਲਾਕ ਮੁਖੀ ਵੀ ਹਾਜ਼ਰ ਸਨ।
Categories

Recent Posts
- September 17, 2026
ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
- September 16, 2026