ਹਿੰਦ-ਪਾਕ ਸਰਹੱਦ ‘ਤੇ ਵੱਡੀ ਕਾਰਵਾਈ: ਬੀਐਸਐਫ ਅਤੇ ਪੰਜਾਬ ਪੁਲਿਸ ਨੇ 7 ਕਿਲੋ 677 ਗ੍ਰਾਮ ਹੈਰੋਇਨ ਕੀਤੀ ਬਰਾਮਦ
- 98 Views
- kakkar.news
- July 17, 2025
- Crime Punjab
ਹਿੰਦ-ਪਾਕ ਸਰਹੱਦ ‘ਤੇ ਵੱਡੀ ਕਾਰਵਾਈ: ਬੀਐਸਐਫ ਅਤੇ ਪੰਜਾਬ ਪੁਲਿਸ ਨੇ 7 ਕਿਲੋ 677 ਗ੍ਰਾਮ ਹੈਰੋਇਨ ਕੀਤੀ ਬਰਾਮਦ
ਫਿਰੋਜ਼ਪੁਰ, 17 ਜੁਲਾਈ 2025 (ਸਿਟੀਜ਼ਨਜ਼ ਵੋਇਸ)
ਪਾਕਿਸਤਾਨ ਵੱਲੋਂ ਨਸ਼ਾ ਭਾਰਤ ਵਿਚ ਭੇਜਣ ਦੇ ਵੱਖ-ਵੱਖ ਨਵੇਂ ਤਰੀਕੇ ਅਪਣਾਏ ਜਾ ਰਹੇ ਹਨ, ਪਰ ਭਾਰਤੀ ਸੁਰੱਖਿਆ ਏਜੰਸੀਆਂ ਉਨ੍ਹਾਂ ਦੀਆਂ ਸਾਜ਼ਿਸ਼ਾਂ ਨੂੰ ਨਾਕਾਮ ਕਰਨ ‘ਚ ਕਾਮਯਾਬ ਰਹੀਆਂ ਹਨ। ਹਾਲ ਹੀ ਵਿੱਚ ਪੰਜਾਬ ਪੁਲਿਸ ਅਤੇ ਬੀਐਸਐਫ (Border Security Force) ਵੱਲੋਂ ਹਿੰਦ-ਪਾਕ ਸਰਹੱਦ ‘ਤੇ ਸਾਂਝੇ ਤੌਰ ‘ਤੇ ਚਲਾਏ ਗਏ ਇੱਕ ਆਪਰੇਸ਼ਨ ਦੌਰਾਨ 7 ਕਿਲੋ 677 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ।
ਇਹ ਕਾਰਵਾਈ ਫਿਰੋਜ਼ਪੁਰ ਜ਼ਿਲ੍ਹੇ ਦੇ ਸਰਹੱਦੀ ਪਿੰਡ ਟੇਡੀਵਾਲਾ, ਜੋ ਕਿ ਸਤਲੁਜ ਦਰਿਆ ਦੇ ਨੇੜੇ ਸਥਿਤ ਹੈ, ਵਿੱਚ ਗੁਪਤ ਸੂਚਨਾ ਦੇ ਅਧਾਰ ‘ਤੇ ਅੰਜਾਮ ਦਿੱਤੀ ਗਈ। ਜਾਣਕਾਰੀ ਮਿਲੀ ਕਿ ਪਾਕਿਸਤਾਨ ਵੱਲੋਂ ਨਸ਼ਾ ਭੇਜਣ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ, ਜਿਸ ਨੂੰ ਬੀਐਸਐਫ ਅਤੇ ਪੰਜਾਬ ਪੁਲਿਸ ਨੇ ਤੁਰੰਤ ਕਮਾਈ ਗਈ ਸੂਚਨਾ ਦੇ ਅਧਾਰ ‘ਤੇ ਰੋਕ ਲਿਆ।ਓਹਨਾ ਦੱਸਿਆ ਕਿ ਜਾਣਕਾਰੀ ਅਨੁਸਾਰ ਸਤਲੁਜ ਦਰਿਆ ਦੇ ਕੋਲ ਕੋਲੋਂ ਇੱਕ ਪੈਕਟ ਬਰਾਮਦ ਹੋਇਆ ਜਿਸ ਨੂੰ ਖੋਲ ਕੇ ਦੇਖਿਆ ਗਿਆ ਤਾਂ ਉਸ ਵਿੱਚੋਂ 15 ਪੈਕਟ ਹੈਰੋਇਨ ਦੇ ਬਰਾਮਦ ਹੋਏ, ਜਿਸ ਦਾ ਕੁੱਲ ਵਜ਼ਨ ਸਾਢੇ 7 ਕਿਲੋ 677 ਗ੍ਰਾਮ ਸੀ”
ਸਾਂਝੇ ਸਹਿਯੋਗ ਨਾਲ ਚਲਾਏ ਗਏ ਇਹ ਆਪਰੇਸ਼ਨ ਇੱਕ ਵੱਡੀ ਸਫਲਤਾ ਵਜੋਂ ਵੇਖਿਆ ਜਾ ਰਿਹਾ ਹੈ, ਕਿਉਂਕਿ ਇਸ ਰਾਹੀਂ ਨਸ਼ਾ ਤਸਕਰਾਂ ਨੂੰ ਭਾਰੀ ਝਟਕਾ ਲੱਗਿਆ ਹੈ।ਹੈਰੋਇਨ ਦੀ ਬਰਾਮਦਗੀ ਨਾਲ ਸਾਫ਼ ਹੋ ਗਿਆ ਹੈ ਕਿ ਪਾਕਿਸਤਾਨ ਵੱਲੋਂ ਨਸ਼ਾ ਭੇਜਣ ਲਈ ਨਵੇਂ ਨਵੇਂ ਹੱਥਕੰਡੇ ਅਤੇ ਸਾਖਸ਼ੂਦਾ ਤਰੀਕੇ ਵਰਤੇ ਜਾ ਰਹੇ ਹਨ, ਜਿਨ੍ਹਾਂ ‘ਤੇ ਭਾਰਤੀ ਸੁਰੱਖਿਆ ਏਜੰਸੀਆਂ ਦੀ ਪੂਰੀ ਨਜ਼ਰ ਹੈ।
ਇਸ ਸਬੰਧੀ ਬੀਐਸਐਫ ਅਤੇ ਪੁਲਿਸ ਨੇ ਸਾਂਝਾ ਬਿਆਨ ਜਾਰੀ ਕਰਦਿਆਂ ਕਿਹਾ ਕਿ, “ਪਾਕਿਸਤਾਨ ਵੱਲੋਂ ਨਸ਼ਾ ਭੇਜਣ ਦੀਆਂ ਕੋਸ਼ਿਸ਼ਾਂ ਲਗਾਤਾਰ ਜਾਰੀ ਹਨ, ਪਰ ਸਾਡੀ ਤੈਅ ਦ੍ਰਿੜਤਾ ਅਤੇ ਸੰਯੁਕਤ ਕਾਰਵਾਈ ਰਾਹੀਂ ਅਸੀਂ ਸਰਹੱਦਾਂ ਨੂੰ ਨਸ਼ਾ ਰਹਿਤ ਰੱਖਣ ਲਈ ਵਚਨਬੱਧ ਹਾਂ।”
ਪੁਲਿਸ ਵੱਲੋਂ ਇਸ ਮਾਮਲੇ ਸੰਬੰਧੀ ਹੋਰ ਜਾਂਚ ਜਾਰੀ ਹੈ ਤਾਂ ਜੋ ਪਤਾ ਲਗਾਇਆ ਜਾ ਸਕੇ ਕਿ ਇਹ ਹੈਰੋਇਨ ਕਿਸ ਤਰੀਕੇ ਨਾਲ ਭਾਰਤ ਵਿਚ ਪਹੁੰਚਾਈ ਜਾ ਰਹੀ ਸੀ ਅਤੇ ਇਸ ਦੇ ਨਾਲ ਕਿਨ੍ਹਾਂ ਲੋਕਾਂ ਦਾ ਸਿੱਧੇ ਜਾਂ ਅਸਿੱਧੇ ਤੋਰ ਤੇ ਸੰਬੰਧ ਹੋ ਸਕਦਾ ਹੈ।


