Trending Now
#ਮੱਖੂ ਜੋਨ ‘ਚ ਕਿਸਾਨ ਮਜ਼ਦੂਰ ਜਥੇਬੰਦੀ ਦੀ ਅਹਿਮ ਮੀਟਿੰਗ — 11 ਅਗਸਤ ਨੂੰ ਮੋਟਰਸਾਈਕਲ ਮਾਰਚ ਅਤੇ 20 ਅਗਸਤ ਨੂੰ ਜਲੰਧਰ ਰੈਲੀ ਲਈ ਤਿਆਰੀਆਂ ਚਰਮ ‘ਤੇ
# “ਫਿਰੋਜ਼ਪੁਰ ਗੋਲੀਕਾਂਡ: ਰਾਹੁਲ ਕੱਕੜ ਦਾ ਹਮਲਾ ਫਰਜ਼ੀ, ਪੁਲਿਸ ਕਾਰਵਾਈ ਦੇ ਮੂਡ ‘ਚ”
#ਫ਼ਿਰੋਜ਼ਪੁਰ ਵਿਖੇ ਸੁਤੰਤਰਤਾ ਦਿਵਸ ਮੌਕੇ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਲਹਿਰਾਉਣਗੇ ਰਾਸ਼ਟਰੀ ਝੰਡਾ
#ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਸੁਤੰਤਰਤਾ ਦਿਵਸ 2025 ਦੀਆਂ ਤਿਆਰੀਆਂ ਦਾ ਸਕੂਲਾਂ ਵਿੱਚ ਜਾ ਕੇ ਲਿਆ ਜਾਇਜ਼ਾ
#ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ
#मेरा युवा भारत फिरोजपुर ने शहीद भगत सिंह स्टेट यूनीवर्सिटी में एक प्रमुख कार्यशाला कार्यक्रम करवाया
#ਡੀ-ਵੌਰਮਿੰਗ ਦਿਵਸ ਮੌਕੇ ਬੱਚਿਆਂ ਨੂੰ ਖੁਆਈਆਂ ਐਲਬੈਂਡਾਜ਼ੋਲ ਦੀਆਂ ਗੋਲੀਆਂ
#ਨਾਕਾਬੰਦੀ ਦੌਰਾਨ 25 ਕਿਲੋ ਡੋਡੇ-ਭੁੱਕੀ ਸਮੇਤ ਨੌਜਵਾਨ ਕਾਬੂ
#ਭਾਰਤੀ ਸੀਮਾ ‘ਤੇ ਡਰੋਨ ਐਕਟਿਵਿਟੀ, 590 ਗ੍ਰਾਮ ਹੈਰੋਇਨ ਬਰਾਮਦ
#ਫਿਰੋਜ਼ਪੁਰ ‘ਚ ਸੜਕਾਂ ਅਤੇ ਗਲੀਆਂ ਦੀ ਮੁਰੰਮਤ ਦਾ ਕੰਮ 8 ਅਗਸਤ ਤੋਂ ਹੋਵੇਗਾ ਸ਼ੁਰੂ:- ਡਾ. ਅਮਨਦੀਪ ਕੌਰ
ਬਰਸਾਤੀ ਪਾਣੀ ਦੀ ਨਿਕਾਸੀ ਅਤੇ ਪੁਲੀਆਂ ਹੇਠ ਸਫਾਈ ਦੇ ਕੀਤੇ ਜਾਣ ਪੁਖਤਾ ਪ੍ਰਬੰਧ:ਵਧੀਕ ਡਿਪਟੀ ਕਮਿਸ਼ਨਰ
- 15 Views
- kakkar.news
- July 18, 2025
- Punjab
ਬਰਸਾਤੀ ਪਾਣੀ ਦੀ ਨਿਕਾਸੀ ਅਤੇ ਪੁਲੀਆਂ ਹੇਠ ਸਫਾਈ ਦੇ ਕੀਤੇ ਜਾਣ ਪੁਖਤਾ ਪ੍ਰਬੰਧ:ਵਧੀਕ ਡਿਪਟੀ ਕਮਿਸ਼ਨਰ
ਫ਼ਿਰੋਜ਼ਪੁਰ, 18 ਜੁਲਾਈ 2025 (ਅਨੁਜ ਕੱਕੜ ਟੀਨੂੰ)
ਸੰਭਾਵੀ ਹੜ੍ਹਾਂ ਦੀ ਸਥਿੱਤੀ ਨਾਲ ਨਜਿੱਠਣ ਲਈ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਵਧੀਕ ਡਿਪਟੀ ਕਮਿਸ਼ਨਰ (ਜ) ਦਮਨਜੀਤ ਸਿੰਘ ਮਾਨ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ ਗਈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨੇ ਡਰੇਨੇਜ਼ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਜਿਥੇ ਕਿਤੇ ਡਰੇਨਾਂ ਅਤੇ ਨਾਲਿਆਂ ਦੀ ਸਫਾਈ ਹੋਣ ਵਾਲੀ ਰਹਿੰਦੀ ਹੈ ਉਹ ਮੁਕੰਮਲ ਤਰੀਕੇ ਨਾਲ ਕਰਵਾਈ ਜਾਵੇ। ਉਨਾਂ ਕਿਹਾ ਕਿ ਉਕਤ ਕੰਮ ਜੇਕਰ ਸਮੇਂ ਸਿਰ ਮੁਕੰਮਲ ਕੀਤਾ ਜਾਵੇ ਤਾਂ ਹੜ੍ਹਾਂ ਨਾਲ ਹੋਣ ਵਾਲਾ ਵੱਡਾ ਖ਼ਤਰਾ ਟਾਲਿਆ ਜਾ ਸਕਦਾ ਹੈ। ਉਨ੍ਹਾਂ ਐਕਸੀਅਨ ਡਰੇਨਜ਼ ਨੂੰ ਹਦਾਇਤ ਕੀਤੀ ਕਿ ਉਹ ਸੰਵੇਦਨਸ਼ੀਲ ਸਥਾਨਾਂ ’ਤੇ ਚੱਲ ਰਹੇ ਹੜ੍ਹ ਰੋਕੂ ਕੰਮਾਂ ਨੂੰ ਮੁਕੰਮਲ ਕਰਨ ਅਤੇ ਡਰੇਨਾਂ ਦੀ ਸਫਾਈ ਨੂੰ ਹਰ ਹਾਲ ਵਿੱਚ ਯਕੀਨੀ ਬਣਾਉਣ।
ਉਨ੍ਹਾਂ ਸ਼ਹਿਰੀ ਖੇਤਰ ਵਿੱਚ ਬਾਰਿਸ਼ ਦੌਰਾਨ ਖੜੇ ਹੋਣ ਵਾਲੇ ਪਾਣੀ ਦੀ ਨਿਕਾਸੀ ਲਈ ਸੰਬੰਧਿਤ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਲਈ ਕਿਹਾ| ਉਨ੍ਹਾਂ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੜਕਾਂ ਦੀ ਮੁਰੰਮਤ ਦਾ ਕੰਮ ਪੂਰਾ ਕੀਤਾ ਜਾਵੇ ਅਤੇ ਪੁਲੀਆਂ ਹੇਠੋਂ ਸਫਾਈ ਯਕੀਨੀ ਬਣਾਈ ਜਾਵੇ।
ਉਨ੍ਹਾਂ ਸਾਰੇ ਵਿਭਾਗਾਂ ਨੂੰ ਇਕ-ਦੂਜੇ ਨਾਲ ਤਾਲਮੇਲ ਕਰਕੇ ਕੰਮ ਕਰਨ ਅਤੇ ਕਿਸੇ ਵੀ ਸੰਭਾਵੀ ਐਮਰਜੈਂਸੀ ਸਥਿਤੀ ਨਾਲ ਸਮੇਂ ਸਿਰ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਤਿਆਰ ਰਹਿਣ ਦਾ ਸੱਦਾ ਦਿੱਤਾ।
ਮੀਟਿੰਗ ਦੌਰਾਨ ਡੀਡੀਪੀਓ ਹਰਜਿੰਦਰ ਸਿੰਘ, ਤਹਿਸੀਲਦਾਰ ਫਿਰੋਜ਼ਪੁਰ ਹਰਮਿੰਦਰ ਸਿੰਘ, ਐਸ. ਈ. ਡਰੇਨਜ਼ ਰਾਜਨ ਢੀਂਗਰਾ ਸਮੇਤ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।
Categories

Recent Posts

