ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਵਲੋਂ ਕੀਤੀ ਸੂਬਾ ਕਮੇਟੀ ਮੀਟਿੰਗ ਅਤੇ ਕੀਤਾ ਸੰਘਰਸ਼ ਦਾ ਐਲਾਨ
- 79 Views
- kakkar.news
- July 19, 2025
- Punjab
ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਵਲੋਂ ਕੀਤੀ ਸੂਬਾ ਕਮੇਟੀ ਮੀਟਿੰਗ ਅਤੇ ਕੀਤਾ ਸੰਘਰਸ਼ ਦਾ ਐਲਾਨ
ਫ਼ਿਰੋਜ਼ਪੁਰ 18 ਜੁਲਾਈ 2025 (ਅਨੁਜ ਕੱਕੜ ਟੀਨੂੰ)
ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਵੱਲੋਂ ਸੂਬਾ ਕਨਵੀਨਰ ਅਤਿੰਦਰਪਾਲ ਸਿੰਘ ਦੀ ਅਗਵਾਈ ਹੇਠ ਸੁਤੰਤਰਤਾ ਸੈਨਾਨੀ ਹਾਲ ਮੋਗਾ ਮੀਟਿੰਗ ਕੀਤੀ ਗਈ। ਜਿਸ ਵਿੱਚ ਗੱਲਬਾਤ ਕਰਦਿਆਂ ਫਰੰਟ ਦੇ ਆਗੂਆਂ ਨੇ ਕਿਹਾ ਕਿ ਮੋਦੀ-ਅਮਿਤ ਸ਼ਾਹ ਅਤੇ ਯੋਗੀ ਰਾਜ ਦੀ ਤਰਜ਼ ਤੇ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਪੁਲਿਸ ਰਾਜ ਵਿੱਚ ਤਬਦੀਲ ਕਰਨ(ਝੂਠੇ ਪੁਲਿਸ ਮੁਕਾਬਲੇ,ਬੁਲਡੋਜ਼ਰ ਮਾਡਲ ਆਦਿ) ਅਤੇ ਜਮਹੂਰੀ ਸੰਘਰਸ਼ਾਂ ਨੂੰ ਡੰਡੇ ਦੇ ਜ਼ੋਰ ਨਾਲ਼ ਦਬਾਉਣ ਦੀ ਨੀਤੀ ਖਿਲਾਫ ਅਤੇ ਸੰਗਰੂਰ ਜਿਲ੍ਹੇ ਵਿੱਚ ਲੱਗੀ ਅਣ-ਐਲਾਨੀ ਪਾਬੰਦੀ ਰੱਦ ਕਰਵਾਉਣ ਲਈ 25 ਜੁਲਾਈ ਨੂੰ ਸੰਗਰੂਰ ਵਿਖੇ ਕਿਸਾਨ ਅਤੇ ਮਜ਼ਦੂਰ ਜੱਥੇਬੰਦੀਆਂ ਵੱਲੋਂ ਕੀਤੀ ਜਾ ਰਹੀ ਜਬਰ ਵਿਰੋਧੀ ਰੈਲੀ ਵਿੱਚ ਡੈਮੋਕਰੇਟਿਕ ਮੁਲਾਜ਼ਮ ਫੈਡਰੇਸ਼ਨ ਦੀ ਅਗਵਾਈ ਵਿੱਚ ਭਰਵੀਂ ਸ਼ਮੂਲੀਅਤ ਕੀਤੀ ਜਾਵੇਗੀ। ਆਗੂਆਂ ਨੇ ਕਿਹਾ ਕਿ ਸੰਸਦ ਦੇ ਮਾਨਸੂਨ ਸੈਸ਼ਨ ਦੌਰਾਨ ਪੁਰਾਣੀ ਪੈਨਸ਼ਨ ਦੀ ਮੰਗ ਨੂੰ ਉਭਾਰਨ ਲਈ ਸੂਬੇ ਦੇ ਲੋਕ ਸਭਾ/ਰਾਜ ਸਭਾ ਮੈਂਬਰਾਂ ਨੂੰ ਮਾਸ ਡੈਪੂਟੇਸ਼ਨਾਂ ਰਾਹੀਂ ਮੰਗ ਪੱਤਰ ਦਿੱਤੇ ਜਾਣਗੇ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਸਾਂਸਦਾਂ ਨੂੰ ਪੁਰਾਣੀ ਪੈਨਸ਼ਨ ਲਾਗੂ ਕਰਨ ਵਿੱਚ ਪੰਜਾਬ ਸਰਕਾਰ ਦੀ ਨਾਕਾਮੀ ਦੇ ਰੋਸ ਵਿੱਚ ਰੋਸ ਪੱਤਰ ਵੀ ਦਿੱਤੇ ਜਾਣਗੇ। ਆਗੂਆਂ ਕਿਹਾ ਕਿ ਪੰਜਾਬ ਵਿੱਚ ਪੁਰਾਣੀ ਪੈਨਸ਼ਨ ਪ੍ਰਤੀ ਸਰਕਾਰ ਦੇ ਨਕਾਰਾਤਮਕ ਰਵੱਈਏ,ਪੈਨਸ਼ਨ ਦੇ ਦੇਸ਼ ਵਿਆਪੀ ਸੰਘਰਸ਼ ਦੀ ਸਥਿਤੀ ਅਤੇ ਸੂਬੇ ਵਿੱਚ ਪੈਨਸ਼ਨ ਦੇ ਸੰਘਰਸ਼ ਦੇ ਸਮੁੱਚੇ ਨੁਕਤਿਆਂ ਤੇ ਵਿਸਥਾਰੀ ਚਰਚਾ ਕਰਨ ਅਤੇ ਅਗਲੇ ਸੰਘਰਸ਼ਾਂ ਦਾ ਐਲਾਨ ਕਰਨ ਲਈ 15 ਅਗਸਤ ਨੂੰ ਲੁਧਿਆਣਾ ਵਿਖੇ ਫਰੰਟ ਦੀ ਵਿਸਥਾਰੀ ਮੀਟਿੰਗ ਕਰਨ ਦਾ ਫੈਸਲਾ ਕੀਤਾ ਗਿਆ। ਸੂਬਾ ਕਮੇਟੀ ਮੀਟਿੰਗ ਵਿੱਚ ਕਨਵੀਨਰ ਅਤਿੰਦਰ ਪਾਲ ਸਿੰਘ,ਜ਼ੋਨ ਕਨਵੀਨਰਾਂ ਗੁਰਵਿੰਦਰ ਖਹਿਰਾ,ਇੰਦਰਸੁਖਦੀਪ ਸਿੰਘ,ਦਲਜੀਤ ਸਫੀਪੁਰ,ਡੀ.ਐੱਮ.ਐੱਫ ਦੇ ਸੂਬਾ ਪ੍ਰਧਾਨ ਅਤੇ ਸਕੱਤਰ ਕ੍ਰਮਵਾਰ ਜਰਮਨਜੀਤ ਸਿੰਘ ਅਤੇ ਹਰਦੀਪ ਟੋਡਰਪੁਰ,ਡੀਟੀਐੱਫ ਦੇ ਸੂਬਾ ਪ੍ਰਧਾਨ ਅਤੇ ਸਕੱਤਰ ਵਿਕਰਮ ਦੇਵ ਸਿੰਘ ਅਤੇ ਮਹਿੰਦਰ ਕੌੜਿਆਂਵਾਲੀ ਸਮੇਤ ਜਸਵਿੰਦਰ ਔਜਲਾ, ਸਤਪਾਲ ਸਮਾਣਵੀ,ਰਮਨਦੀਪ ਸਿੰਗਲਾ,ਮਨਦੀਪ ਸਿੰਘ,ਗੁਰਵਿੰਦਰ ਸਿੰਘ,ਜਗਦੀਸ਼ ਸੱਪਾਂਵਾਲੀ,ਰਾਜੇਸ਼ ਪਰਾਸ਼ਰ,ਕੰਵਰਦੀਪ ਸਿੰਘ ਢਿੱਲੋਂ,ਅਮਰਜੀਤ ਸਿੰਘ,ਗੁਰਜਿੰਦਰ ਸਿੰਘ,ਮਨਜੀਤ ਸਿੰਘ ਦਸੂਹਾ,ਸੁਖਵਿੰਦਰ ਗਿਰ,ਗੁਰਮੁੱਖ ਸਿੰਘ,ਰਜਿੰਦਰ ਸਿੰਘ,ਮਨਜੀਤ ਸਿੰਘ,ਸਰਬਜੀਤ ਸਿੰਘ ਭਾਵੜਾ,ਅਮਰਦੀਪ ਸ਼ਰਮਾ,ਬਲਜੀਤ ਸਿੰਘ,ਜਗਰੂਪ ਸਿੰਘ,ਸੁਖਦੇਵ ਡਾਂਸੀਵਾਲ,ਜਗਜੀਤ ਸਿੰਘ,ਆਦਿ ਹਾਜ਼ਰ ਰਹੇ।

- March 24, 2026
अब क्यूआर कोड से कर सकेंगे अधिकृत वेंडरों की पहचान
- March 23, 2026
शहीदी मेला–हुसैनीवाला के अवसर पर रेलवे द्वारा विशेष प्रबंध
- March 23, 2026