Trending Now
#ਜ਼ਿਲ੍ਹੇ ਅੰਦਰ ਪਟਾਕਿਆਂ ਦੀ ਵਿਕਰੀ/ਖ੍ਰੀਦ ਲਈ ਥਾਵਾਂ ਨਿਰਧਾਰਿਤ:-ਵਧੀਕ ਜ਼ਿਲ੍ਹਾ ਮੈਜਿਸਟਰੇਟ
#ਐਜੂਕੇਟ ਪੰਜਾਬ ਨੇ ਹੜ੍ਹ ਪ੍ਰਭਾਵਿਤ ਵਿਦਿਆਰਥੀਆਂ ਦੀ ਸਹਾਇਤਾ ਲਈ 47.40 ਲੱਖ ਰੁਪਏ ਦੀ ਫੀਸ ਵੰਡ ਮੁਹਿੰਮ ਦੀ ਸ਼ੁਰੂਆਤ ਕੀਤੀ
#ਕਿਸਾਨਾਂ ਦੇ ਖਾਤਿਆਂ ਵਿੱਚ ਸਿੱਧੇ ਤੌਰ ’ਤੇ ਟਰਾਂਸਵਰ ਕੀਤੀ ਜਾਵੇਗੀ ਮੁਆਵਜ਼ਾ ਰਾਸ਼ੀ :- ਖੁਡੀਆਂ
#ਬਾਲ ਭਿੱਖਿਆ ਨੂੰ ਰੋਕਣ ਲਈ ਜ਼ਿਲ੍ਹਾ ਬਾਲ ਸੁੱਰਖਿਆ ਯੂਨਿਟ ਵੱਲੋਂ ਕੀਤੀ ਗਈ ਚੈਕਿੰਗ
#ਸਿਹਤ ਵਿਭਾਗ ਫ਼ਿਰੋਜ਼ਪੁਰ ਵੱਲੋਂ ਟੀਬੀ ਦੇ ਮਰੀਜਾਂ ਨੂੰ ਖੁਰਾਕ ਦੇਣ ਸਬੰਧੀ ਵਪਾਰੀਆਂ ਅਤੇ ਸਮਾਜਸੇਵੀ ਸੰਸਥਾਵਾਂ ਨਾਲ ਮੀਟਿੰਗ
#फिरोजपुर मंडल में 01 अक्टूबर से 15 अक्टूबर तक स्वच्छता पखवाड़ा आयोजित किया गया
#ਫਿਰੋਜ਼ਪੁਰ ਨੈਸ਼ਨਲ ਹਾਈਵੇ ‘ਤੇ ਪਨਬਸ (PRTC) ਕਾਂਟ੍ਰੈਕਟ ਵਰਕਰ ਯੂਨੀਅਨ ਵੱਲੋਂ ਚੱਕਾਜਾਮ, ਯਾਤਰੀ ਪ੍ਰੀਸ਼ਾਨ
#फिरोजपुर मंडल में सी.पी.आर. प्रशिक्षण सत्र का आयोजन
#ਦਿਵਿਆਂਗ ਵਿਦਿਆਰਥੀਆਂ ਵੱਲੋਂ ਤਿਆਰ ਦੀਵਿਆਂ ਦੀ ਦਾਸ ਐਂਡ ਬਰਾਊਨ ਸਕੂਲ ਦੇ ਵਿਹੜੇ ਲਗਾਈ ਗਈ ਪ੍ਰਦਰਸ਼ਨੀ
#ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਦੇ ਵੱਖ-ਵੱਖ ਵਰਗਾਂ ਦੇ ਲਿਖਤੀ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਗਏ
ਔਰਤ ਰੋਗਾਂ ਦੇ ਮਾਹਿਰ ਡਾਕਟਰਾਂ ਵਲੋਂ ਗਰਭਵਤੀ ਔਰਤਾਂ ਦੀ ਜਾਂਚ ਲਈ ਲਗਾਏ ਜਾਣਗੇ ਸਪੈਸ਼ਲ ਕੈਂਪ
- 102 Views
- kakkar.news
- July 21, 2025
- Punjab
ਔਰਤ ਰੋਗਾਂ ਦੇ ਮਾਹਿਰ ਡਾਕਟਰਾਂ ਵਲੋਂ ਗਰਭਵਤੀ ਔਰਤਾਂ ਦੀ ਜਾਂਚ ਲਈ ਲਗਾਏ ਜਾਣਗੇ ਸਪੈਸ਼ਲ ਕੈਂਪ
ਫ਼ਿਰੋਜ਼ਪੁਰ, 21 ਜੁਲਾਈ 2025 (ਸਿਟੀਜ਼ਨਜ਼ ਵੋਇਸ)
ਪ੍ਰਧਾਨ ਮੰਤਰੀ ਸੁਰੱਖਿਅਤ ਮਾਤਰਤਵ ਅਭਿਆਨ ਹੇਠ 23 ਜੁਲਾਈ ਨੂੰ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਦੇ ਨਿਰਦੇਸ਼ਾਂ ਹੇਠ ਫਿਰੋਜ਼ਸ਼ਾਹ, ਗੁਰੁਹਰਸਹਾਏ ਅਤੇ ਮਮਦੋਟ ਵਿਖੇ ਗਰਭਵਤੀ ਔਰਤਾਂ ਦੀ ਜਾਂਚ ਲਈ ਸਪੈਸ਼ਲ ਕੈਂਪ ਲਗਾਏ ਜਾ ਰਹੇ ਹਨ। ਇਹਨਾਂ ਕੈਂਪਾਂ ਵਿੱਚ ਗਰਭਵਤੀ ਔਰਤਾਂ ਦੀ ਜਾਂਚ ਔਰਤ ਰੋਗਾਂ ਦੇ ਮਾਹਿਰ ਡਾਕਟਰ ਪੂਜਾ, ਡਾ ਨੇਹਾ ਹਲਦਰ ਅਤੇ ਡਾ ਸ਼ਾਇਨਾ ਮਹਿਤਾ ਵਲੋਂ ਕੀਤੀ ਜਾਵੇਗੀ। ਇਹਨਾਂ ਕੈਂਪਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ ਰਾਜਵਿੰਦਰ ਕੌਰ ਨੇ ਦੱਸਿਆ ਕਿ ਫਿਰੋਜ਼ਸ਼ਾਹ, ਗੁਰੁਹਰਸਹਾਏ ਅਤੇ ਮਮਦੋਟ ਅਤੇ ਆਲੇ ਦੁਆਲੇ ਦੇ ਪਿੰਡਾਂ ਵਿੱਚ ਰਹਿੰਦਿਆਂ ਗਰਭਵਤੀ ਔਰਤਾਂ ਇਸ ਕੈਂਪ ਵਿੱਚ ਪਹੁੰਚ ਕੇ ਜਾਂਚ ਜਰੂਰ ਕਰਵਾਉਣ। ਇਹਨਾਂ ਸਪੈਸ਼ਲ ਕੈਂਪਾਂ ਦਾ ਮੱਕਸਦ ਹਾਈ ਰਿਸਕ ਜਣੇਪੇ ਵਾਲੀਆਂ ਗਰਭਵਤੀ ਔਰਤਾਂ ਦੀ ਸਮੇਂ ਸਿਰ ਪਹਿਚਾਣ ਕਰਕੇ ਉਹਨਾਂ ਨੂੰ ਲੌੜ ਅਨੂਸਾਰ ਮਿਆਰੀ ਸਿਹਤ ਸਹੂਲਤਾਂ ਦੇਣਾ ਹੈ ਤਾਂ ਜੋ ਸੁਰੱਖਿਅਤ ਜਣੇਪੇ ਰਾਹੀਂ ਮਾਂ ਅਤੇ ਬੱਚੇ ਦੀ ਕੀਮਤੀ ਜਾਨਾਂ ਨੂੰ ਕੋਈ ਨੁਕਸਾਨ ਨਾ ਹੋਵੇ।
ਸਿਵਲ ਸਰਜਨ ਡਾ ਰਾਜਵਿੰਦਰ ਕੌਰ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਸੁਰੱਖਿਅਤ ਮਾਤਰਤਵ ਅਭਿਆਨ ਹੇਠ ਹਰ ਮਹੀਨੇ ਦੀ 9 ਅਤੇ 23 ਤਰੀਕ ਨੂੰ ਜਿਲ੍ਹੇ ਭਰ ਵਿੱਚ ਗਰਭਵਤੀ ਔਰਤਾਂ ਦੀ ਜਾਂਚ ਲਈ ਕੈਂਪ ਲਗਾਏ ਜਾਂਦੇ ਹਨ, ਪਰ ਇਸ 23 ਤਰੀਕ ਨੂੰ ਫਿਰੋਜ਼ਸ਼ਾਹ, ਗੁਰੁਹਰਸਹਾਏ ਅਤੇ ਮਮਦੋਟ ਵਿਖ਼ੇ ਔਰਤ ਰੋਗਾਂ ਦੇ ਮਾਹਿਰ ਡਾਕਟਰਾਂ ਵਲੋਂ ਸਪੈਸ਼ਲ ਕੈਂਪ ਰਾਹੀਂ ਗਰਭਵਤੀ ਔਰਤਾਂ ਦੀ ਜਾਂਚ ਕੀਤੀ ਜਾਵੇਗੀ। ਇਹਨਾਂ ਕੈਂਪਾਂ ਵਿੱਚ ਗਰਭਵਤੀ ਔਰਤਾਂ ਦੇ ਲੋੜੀਂਦੇ ਟੈਸਟ ਅਤੇ ਦਵਾਈਆਂ ਬਿਲਕੁੱਲ ਮੁੱਫਤ ਦਿੱਤੀਆਂ ਜਾਣਗੀਆਂ।
Categories

Recent Posts


- October 15, 2025