Trending Now
#ਮੱਖੂ ਜੋਨ ‘ਚ ਕਿਸਾਨ ਮਜ਼ਦੂਰ ਜਥੇਬੰਦੀ ਦੀ ਅਹਿਮ ਮੀਟਿੰਗ — 11 ਅਗਸਤ ਨੂੰ ਮੋਟਰਸਾਈਕਲ ਮਾਰਚ ਅਤੇ 20 ਅਗਸਤ ਨੂੰ ਜਲੰਧਰ ਰੈਲੀ ਲਈ ਤਿਆਰੀਆਂ ਚਰਮ ‘ਤੇ
# “ਫਿਰੋਜ਼ਪੁਰ ਗੋਲੀਕਾਂਡ: ਰਾਹੁਲ ਕੱਕੜ ਦਾ ਹਮਲਾ ਫਰਜ਼ੀ, ਪੁਲਿਸ ਕਾਰਵਾਈ ਦੇ ਮੂਡ ‘ਚ”
#ਫ਼ਿਰੋਜ਼ਪੁਰ ਵਿਖੇ ਸੁਤੰਤਰਤਾ ਦਿਵਸ ਮੌਕੇ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਲਹਿਰਾਉਣਗੇ ਰਾਸ਼ਟਰੀ ਝੰਡਾ
#ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਸੁਤੰਤਰਤਾ ਦਿਵਸ 2025 ਦੀਆਂ ਤਿਆਰੀਆਂ ਦਾ ਸਕੂਲਾਂ ਵਿੱਚ ਜਾ ਕੇ ਲਿਆ ਜਾਇਜ਼ਾ
#ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ
#मेरा युवा भारत फिरोजपुर ने शहीद भगत सिंह स्टेट यूनीवर्सिटी में एक प्रमुख कार्यशाला कार्यक्रम करवाया
#ਡੀ-ਵੌਰਮਿੰਗ ਦਿਵਸ ਮੌਕੇ ਬੱਚਿਆਂ ਨੂੰ ਖੁਆਈਆਂ ਐਲਬੈਂਡਾਜ਼ੋਲ ਦੀਆਂ ਗੋਲੀਆਂ
#ਨਾਕਾਬੰਦੀ ਦੌਰਾਨ 25 ਕਿਲੋ ਡੋਡੇ-ਭੁੱਕੀ ਸਮੇਤ ਨੌਜਵਾਨ ਕਾਬੂ
#ਭਾਰਤੀ ਸੀਮਾ ‘ਤੇ ਡਰੋਨ ਐਕਟਿਵਿਟੀ, 590 ਗ੍ਰਾਮ ਹੈਰੋਇਨ ਬਰਾਮਦ
#ਫਿਰੋਜ਼ਪੁਰ ‘ਚ ਸੜਕਾਂ ਅਤੇ ਗਲੀਆਂ ਦੀ ਮੁਰੰਮਤ ਦਾ ਕੰਮ 8 ਅਗਸਤ ਤੋਂ ਹੋਵੇਗਾ ਸ਼ੁਰੂ:- ਡਾ. ਅਮਨਦੀਪ ਕੌਰ
ਐਸ.ਸੀ. ਕਮਿਸ਼ਨ ਨੇ ਮੱਲੋ ਕੇ ਰੋਡ ਜ਼ੀਰਾ ਵਿਖੇ 192 ਪਰਵਾਰਾਂ ਨਾਲ ਕੀਤੀ ਮੁਲਾਕਾਤ
- 40 Views
- kakkar.news
- July 21, 2025
- Punjab
ਐਸ.ਸੀ. ਕਮਿਸ਼ਨ ਨੇ ਮੱਲੋ ਕੇ ਰੋਡ ਜ਼ੀਰਾ ਵਿਖੇ 192 ਪਰਵਾਰਾਂ ਨਾਲ ਕੀਤੀ ਮੁਲਾਕਾਤ
ਫ਼ਿਰੋਜ਼ਪੁਰ, 21 ਜੁਲਾਈ 2025 (ਸਿਟੀਜ਼ਨਜ਼ ਵੋਇਸ)
ਐਸ.ਸੀ. ਕਮਿਸ਼ਨਰ ਪੰਜਾਬ ਦੇ ਮੈਂਬਰ ਗੁਰਪ੍ਰੀਤ ਸਿੰਘ ਇੱਟਾਂਵਾਲੀ ਨੇ ਜ਼ੀਰਾ ਵਿਖੇ 192 ਪਰਿਵਾਰਾਂ ਨੂੰ ਘਰ ਖ਼ਾਲੀ ਕਰਨ ਦੇ ਨੋਟਿਸ ਮਿਲਣ ਉਪਰੰਤ ਮੁਲਾਕਾਤ ਕੀਤੀ।
ਇਸ ਮੌਕੇ ਉਨ੍ਹਾਂ ਨਾਲ ਐਸ.ਡੀ.ਐਮ. ਜ਼ੀਰਾ ਗੁਰਮੀਤ ਸਿੰਘ ਮਾਨ ਤੋਂ ਇਲਾਵਾ ਹੋਰ ਪ੍ਰਸ਼ਾਸਨਿਕ ਅਧਿਕਾਰੀ ਵੀ ਮੌਜ਼ੂਦ ਸਨ।
ਇਸ ਮੌਕੇ ਅਨੁਸੂਚਿਤ ਜਾਤੀ ਕਮਿਸ਼ਨ ਦੇ ਮੈਂਬਰ ਗੁਰਪ੍ਰੀਤ ਸਿੰਘ ਇੱਟਾਂਵਾਲੀ ਨੇ ਦੱਸਿਆ ਕਿ ਜ਼ੀਰਾ ਵਿਖੇ ਮੱਲੋ ਕੇ ਰੋਡ ‘ਤੇ ਸਥਿੱਤ 192 ਪਰਿਵਾਰਕ ਮੈਂਬਰਾਂ ਦੇ ਵੱਲੋਂ ਕਮਿਸ਼ਨ ਤੱਕ ਪਹੁੰਚ ਕੀਤੀ ਗਈ ਸੀ ਕਿ ਉਹ ਇਸ ਰੋਡ ਤੇ ਬਣੇ ਘਰਾਂ ਦੇ ਵਿੱਚ ਪਿਛਲੇ 50 ਸਾਲ ਤੋਂ ਵੱਧ ਸਮੇਂ ਤੋਂ ਰਹਿ ਰਹੇ ਹਨ। ਪਿਛਲੇ ਸਮੇਂ ਦੌਰਾਨ ਉਨ੍ਹਾਂ ਨੂੰ ਨੋਟਿਸ ਰਾਹੀਂ ਸੜਕ ਦੇ ਆਲੇ ਦੁਆਲੇ ਅਤੇ ਅੰਦਰ ਬਣੇ ਘਰ ਖ਼ਾਲੀ ਕਰਨ ਅਤੇ ਢਾਉਣ ਸਬੰਧੀ ਨੋਟਿਸ ਜਾਰੀ ਕੀਤੇ ਗਏ ਸਨ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਪਰਿਵਾਰਾਂ ਦੇ ਵਿੱਚ ਬਹੁਤ ਸਾਰੇ ਅਨੁਸੂਚਿਤ ਜਾਤੀ ਨਾਲ ਸਬੰਧਤ ਹਨ ਅਤੇ ਉਨ੍ਹਾਂ ਦੇ ਘਰ ਢਾਹ ਕੇ ਉਨ੍ਹਾਂ ਦੇ ਨਾਲ ਧੱਕਾ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸਾਰਿਆਂ ਦੇ ਘਰਾਂ ਵਿੱਚ ਬਿਜਲੀ ਦੇ ਮੀਟਰ ਅਤੇ ਹੋਰ ਕੁਨੈਕਸ਼ਨ ਵੀ ਲੱਗੇ ਹੋਏ ਹਨ ਅਤੇ ਕਈ ਘਰਾਂ ਦੇ ਪਰਿਵਾਰਕ ਮੈਂਬਰਾਂ ਦੇ ਬਕਾਇਦਾ ਆਧਾਰ ਕਾਰਡ ਵੀ ਬਣੇ ਹੋਏ ਹਨ।
ਪਰਿਵਾਰਿਕ ਮੈਂਬਰਾਂ ਦੀ ਸਾਰੀ ਗੱਲ ਸੁਣਨ ਉਪਰੰਤ ਕਮਿਸ਼ਨ ਦੇ ਮੈਂਬਰ ਵੱਲੋਂ ਉਨ੍ਹਾਂ ਨੂੰ ਭਰੋਸਾ ਦਵਾਇਆ ਕਿ ਕਮਿਸ਼ਨ ਉਨ੍ਹਾਂ ਦੇ ਨਾਲ ਖੜ੍ਹਾ ਹੈ ਅਤੇ ਕਾਨੂੰਨੀ ਤੌਰ ਤੇ ਜ਼ੋ ਵੀ ਬਣ ਸਕੇਗਾ, ਕਮਿਸ਼ਨ ਪਰਿਵਾਰਕ ਮੈਂਬਰਾਂ ਦਾ ਸਾਥ ਦੇਵੇਗਾ ਅਤੇ ਕਾਨੂੰਨੀ ਲੜਾਈ ਲੜਨ ਦੇ ਵਿੱਚ ਵੀ ਉਨ੍ਹਾਂ ਦਾ ਸਾਥ ਦਿੱਤਾ ਜਾਵੇਗਾ।
ਉਨ੍ਹਾਂ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਵੀ ਨਿਰਦੇਸ਼ ਦਿੱਤੇ ਕੀ ਇਸ ਮਾਮਲੇ ਦੇ ਵਿੱਚ ਜਿੰਨਾ ਹੋ ਸਕੇ ਪਰਿਵਾਰਿਕ ਮੈਂਬਰਾਂ ਦਾ ਸਾਥ ਦਿੱਤਾ ਜਾਵੇ ਤਾਂ ਜੋ ਕਿਸੇ ਨੂੰ ਵੀ ਬੇਘਰ ਹੋਣ ਤੋਂ ਬਚਾਇਆ ਜਾ ਸਕੇ।
ਇਸ ਦੌਰਾਨ ਐਸ.ਡੀ.ਐੱਮ. ਗੁਰਮੀਤ ਸਿੰਘ ਨੇ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਵੀ ਪਰਿਵਾਰਕ ਮੈਂਬਰਾਂ ਦੇ ਨਾਲ ਮੁਲਾਕਾਤ ਕਰਕੇ ਵਿਸਥਾਰ ਨਾਲ ਸ਼ਕਾਇਤ ਸੁਣੀ ਗਈ ਹੈ, ਪ੍ਰਸ਼ਾਸਨ ਵੱਲੋਂ ਕਾਨੂੰਨੀ ਤੌਰ ਤੇ ਹਰ ਤਰ੍ਹਾਂ ਦੇ ਨਾਲ ਇਨ੍ਹਾਂ ਪਰਿਵਾਰਕ ਮੈਂਬਰਾਂ ਦੀ ਸਹਾਇਤਾ ਕੀਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਕਾਨੂੰਨੀ ਸਹਾਇਤਾ ਦੇ ਲਈ ਪਰਿਵਾਰਕ ਮੈਂਬਰਾਂ ਦਾ ਮਾਰਗਦਰਸ਼ਨ ਵੀ ਕੀਤਾ ਜਾਵੇਗਾ ਤਾਂ ਜ਼ੋ ਉਹ ਸਹੀ ਢੰਗ ਨਾਲ ਆਪਣਾ ਪੱਖ ਰੱਖ ਸਕਣ।
ਇਸ ਮੌਕੇ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਦੇ ਲੋਕ ਸੰਪਰਕ ਅਫਸਰ ਸਤਨਾਮ ਸਿੰਘ ਗਿੱਲ, ਪੀਏ ਹਰਜਿੰਦਰ ਸਿੰਘ ਫਿਰੋਜ਼ਸ਼ਾਹ ,ਸਹਿਯੋਗੀ ਅੰਮਿ੍ਤਪਾਲ ਸਿੰਘ ਸ਼ਾਹਪੁਰ, ਤੋਂ ਇਲਾਵਾ ਕਾਰਜਸਾਧਕ ਅਫ਼ਸਰ ਨਗਰ ਕੋਂਸਲ ਜ਼ੀਰਾ ਨਰਿੰਦਰ ਕੁਮਾਰ ਅਤੇ ਕਈ ਹੋਰ ਪ੍ਰਸ਼ਾਸਨਿਕ ਅਧਿਕਾਰੀ ਵੀ ਹਾਜ਼ਰ ਸਨ।
Categories

Recent Posts

