ਨਸ਼ਾ ਮੁਕਤੀ ਯਾਤਰਾ ਤਹਿਤ ਹਲਕਾ ਫ਼ਿਰੋਜ਼ਪੁਰ ਸ਼ਹਿਰੀ ਦੇ ਵੱਖ-ਵੱਖ ਪਿੰਡਾਂ ਵਿੱਚ ਡਾ. ਅਮਨਦੀਪ ਕੌਰ ਨੇ ਲੋਕਾਂ ਨੂੰ ਜਾਗਰੂਕ ਕੀਤਾ
- 38 Views
- kakkar.news
- July 21, 2025
- Punjab
ਨਸ਼ਾ ਮੁਕਤੀ ਯਾਤਰਾ ਤਹਿਤ ਹਲਕਾ ਫ਼ਿਰੋਜ਼ਪੁਰ ਸ਼ਹਿਰੀ ਦੇ ਵੱਖ-ਵੱਖ ਪਿੰਡਾਂ ਵਿੱਚ ਡਾ. ਅਮਨਦੀਪ ਕੌਰ ਨੇ ਲੋਕਾਂ ਨੂੰ ਜਾਗਰੂਕ ਕੀਤਾ
ਫਿਰੋਜ਼ਪੁਰ, 21 ਜੁਲਾਈ : 2025 (ਸਿਟੀਜ਼ਨਜ਼ ਵੋਇਸ)
ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਨੂੰ ਲੋਕਾਂ ਦਾ ਭਰਵਾਂ ਸਹਿਯੋਗ ਮਿਲ ਰਿਹਾ ਹੈ ਅਤੇ ਨਸ਼ਿਆਂ ਦਾ ਸੇਵਨ ਕਰਨ ਵਾਲੇ ਨੌਜਵਾਨ ਵੀ ਸਵੈ ਇੱਛਾ ਨਾਲ ਨਸ਼ਿਆਂ ਦਾ ਤਿਆਗ ਕਰ ਰਹੇ ਹਨ। ਇਹ ਪ੍ਰਗਟਾਵਾ ਡਾ. ਅਮਨਦੀਪ ਕੌਰ ਗੋਸਲ (ਕੋਆਰਡੀਨੇਟਰ ਨਸ਼ਾ ਮੁਕਤੀ ਮੋਰਚਾ ਹਲਕਾ ਫਿਰੋਜ਼ਪੁਰ ਸ਼ਹਿਰੀ) ਨੇ ਪਿੰਡ ਮੀਰਾ ਸ਼ਾਹ ਨੂਰ, ਹਾਜੀ ਵਾਲਾ ਅਤੇ ਬਸਤੀ ਬੁਲੰਦੇ ਵਾਲੀ ਵਿਖੇ ਨਸ਼ਾ ਮੁਕਤੀ ਯਾਤਰਾ ਤਹਿਤ ਆਯੋਜਿਤ ਜਾਗਰੂਕਤਾ ਸਮਾਗਮਾਂ ਦੌਰਾਨ ਕੀਤਾ।
ਡਾ. ਅਮਨਦੀਪ ਕੌਰ ਗੋਸਲ ਨੇ ਕਿਹਾ ਕਿ ਨਸ਼ਾ ਮੁਕਤੀ ਯਾਤਰਾ ਦਾ ਮੰਤਵ ਸਮੂਹ ਵਰਗਾਂ ਦੇ ਸਹਿਯੋਗ ਨਾਲ ਨਸ਼ਿਆਂ ਦਾ ਖਾਤਮਾ ਕਰਨਾ ਹੈ ਅਤੇ ਹਰੇਕ ਪਿੰਡ ਤੇ ਹਰੇਕ ਗਲੀ ਨੂੰ ਨਸ਼ਾ ਮੁਕਤ ਕਰਨਾ ਸਰਕਾਰ ਦੀ ਤਰਜੀਹ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਜਿਥੇ ਨਸ਼ਿਆਂ ਤਸਕਰਾਂ ਵਿਰੁੱਧ ਸਖਤ ਕਾਰਵਾਈ ਕਰਕੇ ਸੂਬੇ ਵਿੱਚੋਂ ਨਸ਼ਿਆਂ ਦਾ ਮੁਕੰਮਲ ਤੌਰ ਤੇ ਖਾਤਮਾ ਕਰ ਰਹੀ ਹੈ ਉੱਥੇ ਹੀ ਨਸ਼ਿਆਂ ਦੀ ਗ੍ਰਿਫਤ ਵਿੱਚ ਫਸੇ ਨੌਜਵਾਨਾਂ ਦਾ ਨਸ਼ਾ ਛੁਡਵਾ ਕੇ ਉਨ੍ਹਾਂ ਨੂੰ ਮੁੜ ਤੋਂ ਸਨਮਾਨਿਤ ਜੀਵਨ ਬਤੀਤ ਕਰਨ ਦੇ ਯੋਗ ਬਣਾਉਣ ਲਈ ਯਤਨ ਵੀ ਕਰ ਰਹੀ ਤਾਂ ਜੋ ਉਹ ਸਮਾਜ ਵਿੱਚ ਬਿਹਤਰ ਜਿੰਦਗੀ ਬਤੀਤ ਕਰ ਸਕਣ।
ਇਸ ਮੌਕੇ ਉਨ੍ਹਾਂ ਹਾਜ਼ਰ ਲੋਕਾਂ ਖਾਸਕਰ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਮਾਜ ਨੂੰ ਵੀ ਇਸ ਬੁਰਾਈ ਤੋਂ ਮੁਕਤ ਕਰਵਾਉਣ ਵਿੱਚ ਸਰਗਰਮ ਭੂਮਿਕਾ ਨਿਭਾਉਣ। ਇਸ ਉਪਰੰਤ ਉਨ੍ਹਾਂ ਨੇ ਲੋਕਾਂ ਨੂੰ ਆਪਣੇ ਪਿੰਡਾਂ ‘ਚ ਨਸ਼ਾ ਨਾ ਵਿਕਣ ਦੇਣ ਅਤੇ ਹੋਰਨਾਂ ਪਿੰਡ ਵਾਸੀਆਂ ਨੂੰ ਨਸ਼ਿਆਂ ਖਿਲਾਫ ਜਾਗਰੂਕ ਕਰਨ ਪ੍ਰਤੀ ਸਹੁੰ ਵੀ ਚੁਕਾਈ।
ਇਸ ਮੌਕੇ ਦਲੇਰ ਸਿੰਘ (ਵਾਈਸ ਕੋਆਡੀਨੇਟਰ), ਕੁਲਦੀਪ ਸਿੰਘ ਚੀਮਾ (ਸੋਸ਼ਲ ਮੀਡੀਆ ਜ਼ਿਲ੍ਹਾ ਸਕੱਤਰ), ਮਨਪ੍ਰੀਤ ਸਿੰਘ, ਸੁਬੇਗ ਸਿੰਘ, ਮੱਸਾ ਸਿੰਘ, ਗਗਨਦੀਪ ਸਿੰਘ (ਬਲਾਕ ਪ੍ਰਧਾਨ), ਗੁਰਨੈਬ ਸਿੰਘ, ਸੱਜਣ ਸਿੰਘ, ਮਨਜੀਤ ਸਿੰਘ ਸਰਪੰਚ ਸਮੇਤ ਵੱਡੀ ਗਿਣਤੀ ਵਿੱਚ ਪਿੰਡਾਂ ਦੇ ਲੋਕ ਹਾਜ਼ਰ ਸਨ।


