ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨਾਲ ਮੀਟਿੰਗ
- 42 Views
- kakkar.news
- July 21, 2025
- Punjab
ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨਾਲ ਮੀਟਿੰਗ
ਫ਼ਿਰੋਜ਼ਪੁਰ, 21 ਜੁਲਾਈ 2025 (ਸਿਟੀਜ਼ਨਜ਼ ਵੋਇਸ)
ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਦੀਪਸ਼ਿਖਾ ਸ਼ਰਮਾ ਨੇ ਆਉਣ ਵਾਲੇ ਝੋਨੇ ਦੇ ਸੀਜਨ ਦੌਰਾਨ ਪਰਾਲ਼ੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਨਿਰਦੇਸ਼ ਦਿੱਤੇ ਕਿ ਜ਼ਿਲ੍ਹੇ ਵਿਚ ਪਰਾਲੀ ਨੂੰ ਸੜਣ ਦੇ ਰੁਝਾਨ ਨੂੰ ਰੋਕਣ ਲਈ ਪਹਿਲਾਂ ਤੋਂ ਹੀ ਤਿਆਰੀਆਂ ਮੁਕੰਮਲ ਕੀਤੀਆਂ ਜਾਣ।
ਉਨ੍ਹਾਂ ਕਿਹਾ ਕਿ ਝੋਨੇ ਦੇ ਸ਼ੀਜਨ ਦੌਰਾਨ ਪਰਾਲੀ ਨੂੰ ਸਾੜਨ ਤੋ ਰੋਕਣ ਲਈ ਕੀਤੀਆਂ ਜਾਣ ਵਾਲੀਆਂ ਕੋਸ਼ਿਸਾਂ ਤਾਂ ਹੀ ਕਾਮਯਾਬ ਹੋ ਸਕਦੀਆਂ ਹਨ ਜੇਕਰ ਪਰਾਲੀ ਦੇ ਪਰਾਲ਼ੀ ਦੇ ਨਿਪਟਾਰੇ ਲਈ ਮਸ਼ੀਨਰੀ ਦੀ ਸਹੀ ਤਰੀਕੇ ਨਾਲ ਮੈਪਿੰਗ ਕਰਵਾਈ ਜਾਵੇ ਅਤੇ ਪਰਾਲੀ ਨੂੰ ਵਰਤੋਂ ਵਿਚ ਲਿਆਉਣ ਵਾਲੀਆਂ ਇਕਾਈਆਂ ਵੀ ਸਹਿਯੋਗ ਕਰਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਹਰੇਕ ਪਿੰਡ ਅਤੇ ਬਲਾਕ ਪੱਧਰ ’ਤੇ ਕੈਂਪ ਲਗਾਏ ਜਾਣ ਅਤੇ ਉਨ੍ਹਾਂ ਨੂੰ ਪਰਾਲੀ ਨੂੰ ਅੱਗ ਲਗਾਉਣ ਨਾਲ ਹੋਣ ਵਾਲੇ ਨੁਕਸਾਨਾਂ ਤੋ ਜਾਣੂ ਕਰਵਾਇਆ ਜਾਵੇ।
ਡਿਪਟੀ ਕਮਿਸ਼ਨਰ ਨੇ ਹਦਾਇਤ ਕਰਦਿਆਂ ਕਿਹਾ ਕਿ ਪਿੰਡ ਪੱਧਰ ਤੱਕ ਕਿਸਾਨਾਂ ਨਾਲ ਮੀਟਿੰਗ ਕਰ ਕੇ ਉਨ੍ਹਾਂ ਨੂੰ ਜਾਗਰੂਕ ਕੀਤਾ ਜਾਵੇ ਕਿ ਪਰਾ਼ਲੀ ਸਾੜਣ ਦੇ ਰੁਝਾਨ ਨਾਲ ਕਈ ਤਰ੍ਹਾਂ ਦੀਆਂ ਬੀਮਾਰੀਆਂ ਫੈਲਦੀਆਂ ਹਨ ਅਤੇ ਧਰਤੀ ਦੇ ਮਿੱਤਰ ਕੀੜੇ ਵੀ ਨਸ਼ਟ ਹੋ ਜਾਂਦੇ ਹਨ,ਜਿਸ ਨਾਲ ਫ਼ਸਲ ਦੇ ਝਾੜ ਨੂੰ ਵੀ ਕਾਫੀ ਫਰਕ ਪੈਦਾ ਹੈ।
ਮੀਟਿੰਗ ਦੋਰਾਨ ਮੁੱਖ ਖੇਤੀਬਾੜੀ ਅਧਿਕਾਰੀ ਗੁਰਪ੍ਰੀਤ ਸਿੰਘ ਸਿੱਧੂ ਨੇ ਦੱਸਿਆ ਕਿ ਜ਼ਿਲ੍ਹੇ ਦੇ ਕਿਸਾਨਾਂ ਲਈ 6852 ਸੀ.ਆਰ.ਐਮ. ਮਸ਼ੀਨਾਂ ਜਿਸ ਵਿਚ ਸੁਪਰ ਸੀਡਰ, ਹੈਪੀ ਸੀਡਰ, ਸਮਾਰਟ ਸੀਡਰ, ਮਲਚਰ, ਬੇਲਰ ਆਦਿ ਮੁਹੱਈਆ ਕਰਵਾਏ ਗਏ ਹਨ ਅਤੇ ਇਸ ਤੋ ਇਲਾਵਾ ਹੋਰ ਵੀ ਮਸ਼ੀਨਾਂ ਦਿੱਤੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਵਿਭਾਗ ਵੱਲੋਂ ਸਮੇਂ-ਸਮੇਂ ’ਤੇ ਜ਼ਿਲ੍ਹਾ, ਬਲਾਕ ਅਤੇ ਪਿੰਡ ਪੱਧਰ ’ਤੇ ਵਿਚ ਕਿਸਾਨ ਜਾਗਰੂਕਤਾ ਕੈਂਪ ਵੀ ਲਗਾਏ ਜਾਂਦੇ ਜਿਥੇ ਕਿਸਾਨਾਂ ਨੂੰ ਪਰਾਲੀ ਦੀ ਅੱਗ ਤੋਂ ਹੋਣ ਵਾਲੇ ਨੁਕਸਾਨਾਂ ਬਾਰੇ ਜਾਗਰੂਕ ਕੀਤਾ ਜਾਂਦਾ ਹੈ।
ਮੀਟਿੰਗ ਵਿੱਚ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ) ਦਮਨਜੀਤ ਸਿੰਘ ਮਾਨ, ਐਸ.ਡੀ.ਐਮ. ਗੁਰੂਹਰਸਹਾਏ ਉਦੇਦੀਪ ਸਿੰਘ, ਐਸ.ਪੀ. ਮਨਜੀਤ ਸਿੰਘ ਸਮੇਤ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।


