Trending Now
#ਮੱਖੂ ਜੋਨ ‘ਚ ਕਿਸਾਨ ਮਜ਼ਦੂਰ ਜਥੇਬੰਦੀ ਦੀ ਅਹਿਮ ਮੀਟਿੰਗ — 11 ਅਗਸਤ ਨੂੰ ਮੋਟਰਸਾਈਕਲ ਮਾਰਚ ਅਤੇ 20 ਅਗਸਤ ਨੂੰ ਜਲੰਧਰ ਰੈਲੀ ਲਈ ਤਿਆਰੀਆਂ ਚਰਮ ‘ਤੇ
# “ਫਿਰੋਜ਼ਪੁਰ ਗੋਲੀਕਾਂਡ: ਰਾਹੁਲ ਕੱਕੜ ਦਾ ਹਮਲਾ ਫਰਜ਼ੀ, ਪੁਲਿਸ ਕਾਰਵਾਈ ਦੇ ਮੂਡ ‘ਚ”
#ਫ਼ਿਰੋਜ਼ਪੁਰ ਵਿਖੇ ਸੁਤੰਤਰਤਾ ਦਿਵਸ ਮੌਕੇ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਲਹਿਰਾਉਣਗੇ ਰਾਸ਼ਟਰੀ ਝੰਡਾ
#ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਸੁਤੰਤਰਤਾ ਦਿਵਸ 2025 ਦੀਆਂ ਤਿਆਰੀਆਂ ਦਾ ਸਕੂਲਾਂ ਵਿੱਚ ਜਾ ਕੇ ਲਿਆ ਜਾਇਜ਼ਾ
#ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ
#मेरा युवा भारत फिरोजपुर ने शहीद भगत सिंह स्टेट यूनीवर्सिटी में एक प्रमुख कार्यशाला कार्यक्रम करवाया
#ਡੀ-ਵੌਰਮਿੰਗ ਦਿਵਸ ਮੌਕੇ ਬੱਚਿਆਂ ਨੂੰ ਖੁਆਈਆਂ ਐਲਬੈਂਡਾਜ਼ੋਲ ਦੀਆਂ ਗੋਲੀਆਂ
#ਨਾਕਾਬੰਦੀ ਦੌਰਾਨ 25 ਕਿਲੋ ਡੋਡੇ-ਭੁੱਕੀ ਸਮੇਤ ਨੌਜਵਾਨ ਕਾਬੂ
#ਭਾਰਤੀ ਸੀਮਾ ‘ਤੇ ਡਰੋਨ ਐਕਟਿਵਿਟੀ, 590 ਗ੍ਰਾਮ ਹੈਰੋਇਨ ਬਰਾਮਦ
#ਫਿਰੋਜ਼ਪੁਰ ‘ਚ ਸੜਕਾਂ ਅਤੇ ਗਲੀਆਂ ਦੀ ਮੁਰੰਮਤ ਦਾ ਕੰਮ 8 ਅਗਸਤ ਤੋਂ ਹੋਵੇਗਾ ਸ਼ੁਰੂ:- ਡਾ. ਅਮਨਦੀਪ ਕੌਰ
ਮੱਖੂ ਰੈਲੀ ‘ਚ ਸ਼੍ਰੋਮਣੀ ਅਕਾਲੀ ਦਲ ਨੂੰ ਵੱਡੀ ਤਾਕਤ, ਹਰਪ੍ਰੀਤ ਸਿੰਘ ਹੀਰੋ ਪਾਰਟੀ ‘ਚ ਸ਼ਾਮਲ
- 54 Views
- kakkar.news
- July 21, 2025
- Punjab
ਮੱਖੂ ਰੈਲੀ ‘ਚ ਸ਼੍ਰੋਮਣੀ ਅਕਾਲੀ ਦਲ ਨੂੰ ਵੱਡੀ ਤਾਕਤ, ਹਰਪ੍ਰੀਤ ਸਿੰਘ ਹੀਰੋ ਪਾਰਟੀ ‘ਚ ਸ਼ਾਮਲ
ਜ਼ੀਰਾ, 21 ਜੁਲਾਈ 2025 (ਸਿਟੀਜ਼ਨਜ਼ ਵੋਇਸ)
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਟਕਸਾਲੀ ਅਕਾਲੀ ਸਰਦਾਰ ਹਰਚਰਨ ਸਿੰਘ ਹੀਰੋ ਜੋ ਬਾਅਦ ਵਿਚ ਪੰਜਾਬ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਰਹੇ, ਦੇ ਸਪੁੱਤਰ ਸਰਦਾਰ ਹਰਪ੍ਰੀਤ ਸਿੰਘ ਹੀਰੋ ਨੂੰ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਕੀਤਾ ਅਤੇ ਅਤੇ ਉਹਨਾਂ ਨੂੰ ਇਸ ਹਲਕੇ ਦਾ ਹਲਕਾ ਇੰਚਾਰਜ ਨਿਯੁਕਤ ਕਰ ਦਿੱਤਾ। ਸਰਦਾਰ ਬਾਦਲ ਨੇ ਮੱਖੂ ਵਿਖੇ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਨ ਮੌਕੇ ਅਜਿਹਾ ਕੀਤਾ।
ਮੱਖੂ ਵਿਖੇ ਸਿਆਸੀ ਕਾਨਫਰੰਸ ਵਿਚ ਹੀਰੋ ਪਰਿਵਾਰ ਦੇ ਹਜ਼ਾਰਾਂ ਸਮਰਥਕਾਂ ਦੇ ਨਾਲ-ਨਾਲ ਅਕਾਲੀ ਵਰਕਰ ਵੀ ਵੱਡੀ ਗਿਣਤੀ ਵਿਚ ਸ਼ਾਮਲ ਸਨ, ਜਿਹਨਾਂ ਨੇ ਪਾਰਟੀ ਵਿਚ ਪੂਰਨ ਵਿਸ਼ਵਾਸ ਪ੍ਰਗਟਾਇਆ। ਪਾਰਟੀ ਪ੍ਰਧਾਨ ਨੇ ਕਿਹਾ ਕਿ ਸਰਦਾਰ ਹਰਪ੍ਰੀਤ ਸਿੰਘ ਹੀਰੋ ਜੋ ਕਿ ਇਕ ਪ੍ਰਮੁੱਖ ਕਿਸਾਨ ਆਗੂ ਤੇ ਸਮਾਜ ਸੇਵੀ ਹਨ, ਖਿੱਤੇ ਵਿਚ ਪਾਰਟੀ ਲਈ ਗਹਿਣਾ ਸਾਬਤ ਹੋਣਗੇ ਤੇ ਉਹਨਾਂ ਨੇ ਹੀਰੋ ਪਰਿਵਾਰ ਦੀ ਵਾਪਸੀ ਨੂੰ ਅਕਾਲੀ ਦਲ ਵਿਚ ਘਰ ਵਾਪਸੀ ਕਰਾਰ ਦਿੱਤਾ।
ਸਰਦਾਰ ਸੁਖਬੀਰ ਸਿੰਘ ਬਾਦਲ ਨੇ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਅਕਾਲੀ ਦਲ ਦੇ ਬੈਨਰ ਹੇਠ ਇਕਜੁੱਟ ਹੋਣ ਅਤੇ ਕਿਹਾ ਕਿ ਕਾਂਗਰਸ ਤੇ ਆਮ ਆਦਮੀ ਪਾਰਟੀ (ਆਪ) ਵੱਲੋਂ ਸਾਡੇ ਖਿਲਾਫ ਸ਼ੁਰੂ ਕੀਤੀ ਝੂਠੀ ਪ੍ਰਚਾਰ ਮੁਹਿੰਮ ਕਾਰਨ ਸਾਡੀ ਪਾਰਟੀ ਦਾ ਨੁਕਸਾਨ ਹੋਇਆ। ਉਹਨਾਂ ਕਿਹਾ ਕਿ ਸੱਚ ਹੁਣ ਸਾਹਮਣੇ ਆ ਰਿਹਾ ਹੈ ਅਤੇ ਕਾਂਗਰਸ ਦੇ ਸੀਨੀਅਰ ਆਗੂ ਪਰਗਟ ਸਿੰਘ ਤੇ ਸੁਖਜਿੰਦਰ ਸਿੰਘ ਰੰਧਾਵਾ ਨੇ ਖੁਦ ਮੰਨਿਆ ਹੈ ਕਿ ਉਹਨਾਂ ਨੇ ਬੇਅਦਬੀ ਦੇ ਮਾਮਲੇ ’ਤੇ ਰਾਜਨੀਤੀ ਕੀਤੀ ਅਤੇ ਕਾਂਗਰਸ ਪਾਰਟੀ ਦਾ ਇਸ ਘਨੌਦੇ ਅਪਰਾਧ ਦੇ ਦੋਸ਼ੀਆਂ ਨੂੰ ਸਜ਼ਾ ਦੇਣ ਦਾ ਕੋਈ ਇਰਾਦਾ ਨਹੀਂ ਸੀ ਤੇ ਸਾਡਾ ਸਾਰਾ ਜ਼ੋਰ ਅਕਾਲੀ ਦਲ ਦੀ ਬਦਨਾਮੀ ਕਰਨ ’ਤੇ ਲੱਗਾ ਸੀ।
ਪਿਛਲੀ ਅਕਾਲੀ ਦਲ ਦੀ ਸਰਕਾਰ ਅਪਣਾਈਆਂ ਗਈਆਂ ਵਿਕਾਸ ਮੁਖੀ ਨੀਤੀਆਂ ਦੀ ਗੱਲ ਕਰਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਮੈਂ ਹਮੇਸ਼ਾ ਕੀਤੇ ਸਾਰੇ ਵਾਅਦੇ ਨਿਭਾਏ ਹਨ। ਉਹਨਾਂ ਕਿਹਾ ਕਿ ਭਾਵੇਂ ਪੰਜਾਬ ਨੂੰ ਬਿਜਲੀ ਸਰਪਲੱਸ ਬਣਾਉਣ ਦਾ ਵਾਅਦਾ ਹੋਵੇ, ਸੂਬੇ ਦੇ ਸਾਰੇ ਪ੍ਰਮੁੱਖ ਸ਼ਹਿਰਾਂ ਨੂੰ ਚੰਡੀਗੜ੍ਹ ਨਾਲ ਜੋੜਨ ਵਾਲੀਆਂ ਸੜਕਾਂ ਨੂੰ ਚਹੁੰ ਮਾਰਗੀ ਬਣਾਉਣ ਦੀ ਗੱਲ ਹੋਵੇ, ਹਵਾਈ ਅੱਡੇ ਬਣਾਉਣ ਦੀ ਗੱਲ ਹੋਵੇ, ਦਿਹਾਤੀ ਖੇਤਰਾਂ ਵਿਚ ਵੱਡੇ ਵਿਕਾਸ ਪ੍ਰਾਜੈਕਟਾਂ ਦੀ ਗੱਲ ਹੋਵੇ, ਸਾਰੇ ਤੁਹਾਡੇ ਸਾਹਮਣੇ ਹਨ। ਉਹਨਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਨੇ ਬੁਢਾਪਾ ਪੈਨਸ਼ਨ, ਸ਼ਗਨ ਸਕੀਮ ਤੇ ਆਟਾ ਦਾਲ ਸਕੀਮ ਸਮੇਤ ਸਮਾਜ ਭਲਾਈ ਸਕੀਮਾਂ ਸ਼ੁਰੂ ਕੀਤੀਆਂ। ਉਹਨਾਂ ਕਿਹਾ ਕਿ ਇੰਨੀ ਵੱਡੀ ਪੱਧਰ ’ਤੇ ਵਿਕਾਸ ਕਾਰਨ ਕਾਂਗਰਸ ਤੇ ਆਪ ਦੋਵੇਂ ਘਬਰਾ ਗਈਆਂ ਤੇ ਦੋਵੇਂ ਨੇ ਬੇਅਦਬੀ ਦੇ ਮਾਮਲੇ ਸਮੇਤ ਅਕਾਲੀ ਦਲ ਦੀ ਬਦਨਾਮੀ ਕਰਨ ਦੀ ਮੁਹਿੰਮ ਆਰੰਭ ਦਿੱਤੀ ਜਦੋਂ ਕਿ ਅਕਾਲੀ ਦਲ ਨੇ ਹਮੇਸ਼ਾ ਪੰਥ ਤੇ ਪੰਜਾਬ ਦੀ ਰਾਖੀ ਕੀਤੀ।
ਸਰਦਾਰ ਬਾਦਲ ਨੇ ਕਿਹਾ ਕਿ 2015 ਦੀ ਬੇਅਦਬੀ ਦੇ ਮਾਮਲੇ ਵਿਚ ਕਾਂਗਰਸ ਪਾਰਟੀ ਨੇ ਮੰਗ ਕੀਤੀ ਸੀ ਕਿ ਕੇਸ ਸੀ ਬੀ ਆਈ ਨੂੰ ਸੌਂਪਿਆ ਜਾਵੇ ਜੋ ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੇ ਨਿਆਂ ਦੇ ਹਿੱਤ ਵਿਚ ਤੁਰੰਤ ਪ੍ਰਵਾਨ ਕਰ ਲਈ। ਉਹਨਾਂ ਕਿਹਾ ਕਿ ਕਾਂਗਰਸ ਤੇ ਆਪ ਸਰਕਾਰਾਂ ਦੋਵੇਂ 2015 ਦੇ ਬੇਅਦਬੀ ਕੇਸਾਂ ਵਿਚ ਕੋਈ ਵੀ ਕਾਰਵਾਈ ਕਰਨ ਵਿਚ ਨਾਕਾਮ ਰਹੀਆਂ। ਉਹਨਾਂ ਕਿਹਾ ਕਿ ਸਾਡੀ ਸਰਕਾਰ ਵੇਲੇ ਸਿਰਫ ਦੋ ਹੀ ਕੇਸ ਰਹਿ ਗਏ ਸਨ ਜਿਹਨਾਂ ਵਿਚ ਮੋਗਾ ਤੇ ਮਾਲੇਰਕੋਟਲਾ ਦੇ ਕੇਸ ਸ਼ਾਮਲ ਸਨ ਤੇ ਅਸੀਂ ਦੋਵਾਂ ਵਿਚ ਦੋਸ਼ੀਆਂ ਨੂੰ ਸਜ਼ਾਵਾਂ ਦੁਆਈਆਂ।
ਇਸ ਮੌਕੇ ਸੰਬੋਧਨ ਕਰਦਿਆਂ ਸੀਨੀਅਰ ਆਗੂ ਸਰਦਾਰ ਜਨਮੇਜਾ ਸਿੰਘ ਸੇਖੋਂ ਨੇ ਅਕਾਲੀ ਦਲ ਦੇ ਪ੍ਰਧਾਨ ਨੂੰ ’ਵਿਕਾਸ ਦਾ ਮਸੀਹਾ’ ਕਰਾਰ ਦਿੱਤਾ। ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ 2007 ਤੋਂ 2017 ਤੱਕ ਅਕਾਲੀ ਦਲ ਦੀ ਸਰਕਾਰ ਵੇਲੇ ਹੋਏ ਵਿਆਪਕ ਵਿਕਾਸ ਅਤੇ ਕਾਂਗਰਸ ਤੇ ਆਪ ਸਰਕਾਰਾਂ ਦੇ ਹਰ ਮੁਹਾਜ਼ ’ਤੇ ਅਸਫਲ ਹੋਣ ਦੀ ਤੁਲਨਾ ਕਰ ਕੇ ਆਪ ਹੀ ਵੇਖਣ ਲੈਣ।
ਇਸ ਮੌਕੇ ਸੀਨੀਅਰ ਆਗੂ ਸਰਦਾਰ ਜੋਗਿੰਦਰ ਸਿੰਘ ਜਿੰਦੂ, ਸਰਦਾਰ ਮਨਤਾਰ ਸਿੰਘ ਬਰਾੜ, ਸਰਦਾਰ ਪਰਮਬੰਸ ਸਿੰਘ ਰੋਮਾਣਾ, ਸਰਦਾਰ ਸਤਪਾਲ ਸਿੰਘ ਤਲਵੰਡੀ, ਸਰਦਾਰ ਦਰਸ਼ਨ ਸਿੰਘ ਸ਼ੇਰਖਾਨ, ਸਰਦਾਰ ਪ੍ਰੀਤਮ ਸਿੰਘ ਮਲਸੀਆਂ, ਸਰਦਾਰ ਗੁਰਮੀਤ ਸਿੰਘ ਬੂਹ ਅਤੇ ਯੂਥ ਆਗੂ ਸਰਦਾਰ ਚਿਤਬੀਰ ਸਿੰਘ ਜ਼ੀਰਾ ਤੇ ਸੁਰਿੰਦਰ ਸਿੰਘ ਬੱਬੂ ਵੀ ਹਾਜ਼ਰ ਸਨ।

Categories

Recent Posts