Trending Now
#ਮੱਖੂ ਜੋਨ ‘ਚ ਕਿਸਾਨ ਮਜ਼ਦੂਰ ਜਥੇਬੰਦੀ ਦੀ ਅਹਿਮ ਮੀਟਿੰਗ — 11 ਅਗਸਤ ਨੂੰ ਮੋਟਰਸਾਈਕਲ ਮਾਰਚ ਅਤੇ 20 ਅਗਸਤ ਨੂੰ ਜਲੰਧਰ ਰੈਲੀ ਲਈ ਤਿਆਰੀਆਂ ਚਰਮ ‘ਤੇ
# “ਫਿਰੋਜ਼ਪੁਰ ਗੋਲੀਕਾਂਡ: ਰਾਹੁਲ ਕੱਕੜ ਦਾ ਹਮਲਾ ਫਰਜ਼ੀ, ਪੁਲਿਸ ਕਾਰਵਾਈ ਦੇ ਮੂਡ ‘ਚ”
#ਫ਼ਿਰੋਜ਼ਪੁਰ ਵਿਖੇ ਸੁਤੰਤਰਤਾ ਦਿਵਸ ਮੌਕੇ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਲਹਿਰਾਉਣਗੇ ਰਾਸ਼ਟਰੀ ਝੰਡਾ
#ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਸੁਤੰਤਰਤਾ ਦਿਵਸ 2025 ਦੀਆਂ ਤਿਆਰੀਆਂ ਦਾ ਸਕੂਲਾਂ ਵਿੱਚ ਜਾ ਕੇ ਲਿਆ ਜਾਇਜ਼ਾ
#ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ
#मेरा युवा भारत फिरोजपुर ने शहीद भगत सिंह स्टेट यूनीवर्सिटी में एक प्रमुख कार्यशाला कार्यक्रम करवाया
#ਡੀ-ਵੌਰਮਿੰਗ ਦਿਵਸ ਮੌਕੇ ਬੱਚਿਆਂ ਨੂੰ ਖੁਆਈਆਂ ਐਲਬੈਂਡਾਜ਼ੋਲ ਦੀਆਂ ਗੋਲੀਆਂ
#ਨਾਕਾਬੰਦੀ ਦੌਰਾਨ 25 ਕਿਲੋ ਡੋਡੇ-ਭੁੱਕੀ ਸਮੇਤ ਨੌਜਵਾਨ ਕਾਬੂ
#ਭਾਰਤੀ ਸੀਮਾ ‘ਤੇ ਡਰੋਨ ਐਕਟਿਵਿਟੀ, 590 ਗ੍ਰਾਮ ਹੈਰੋਇਨ ਬਰਾਮਦ
#ਫਿਰੋਜ਼ਪੁਰ ‘ਚ ਸੜਕਾਂ ਅਤੇ ਗਲੀਆਂ ਦੀ ਮੁਰੰਮਤ ਦਾ ਕੰਮ 8 ਅਗਸਤ ਤੋਂ ਹੋਵੇਗਾ ਸ਼ੁਰੂ:- ਡਾ. ਅਮਨਦੀਪ ਕੌਰ
ਗੁਰੂਦੁਆਰਾ ਗੋਬਿੰਦ ਰਤਨ ਸਾਹਿਬ, ਸਤੀਏ ਵਾਲ਼ਾ ਵਿਖੇ 261 ਮਰੀਜ਼ਾਂ ਨੇ ਕਰਵਾਇਆ ਅੱਖਾਂ ਦਾ ਚੈੱਕਅਪ
- 49 Views
- kakkar.news
- July 23, 2025
- Health Punjab
ਗੁਰੂਦੁਆਰਾ ਗੋਬਿੰਦ ਰਤਨ ਸਾਹਿਬ, ਸਤੀਏ ਵਾਲ਼ਾ ਵਿਖੇ 261 ਮਰੀਜ਼ਾਂ ਨੇ ਕਰਵਾਇਆ ਅੱਖਾਂ ਦਾ ਚੈੱਕਅਪ
ਫਿਰੋਜ਼ਪੁਰ 23 ਜੁਲਾਈ 2025 (ਅਨੁਜ ਕੱਕੜ ਟੀਨੂੰ)
ਰਾਧੇ ਰਾਧੇ ਵੈਲਫੇਅਰ ਸੁਸਾਇਟੀ, ਫ਼ਿਰੋਜ਼ਪੁਰ ਸ਼ਹਿਰ ਅਤੇ ਸ਼ੰਕਰਾ ਆਈ ਹਸਪਤਾਲ, ਲੁਧਿਆਣਾ ਵੱਲੋਂ ਸਥਾਨਕ ਪਿੰਡ ਸਤੀਏ ਵਾਲ਼ਾ ਦੇ ਗੁਰੂਦੁਆਰਾ ਗੋਬਿੰਦ ਰਤਨ ਸਾਹਿਬ ਦੀ ਸਮੁੱਚੀ ਕਮੇਟੀ ਦੇ ਸਹਿਯੋਗ ਨਾਲ ਅੱਖਾਂ ਦਾ ਫ੍ਰੀ ਚੈੱਕਅਪ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਸ਼ੰਕਰਾ ਆਈ ਹਸਪਤਾਲ, ਲੁਧਿਆਣਾ ਦੀ ਡਾ: ਪੁਸ਼ਪਲਤਾ ਵਰਮਾ ਦੀ ਅਗਵਾਈ ਵਾਲੀ ਟੀਮ ਜਿਸ ਵਿੱਚ ਗੁਰਜੋਤ ਸਿੰਘ, ਗੁਰਪ੍ਰੀਤ ਸਿੰਘ, ਦਿਲਰਾਜ ਸਿੰਘ, ਨਿਸ਼ਾਨ ਸਿੰਘ, ਸੰਦੀਪ ਅਤੇ ਜੈਸਿਕਾ ਵੱਲੋਂ ਕਰੀਬ 261 ਮਰੀਜ਼ਾਂ ਦੀਆਂ ਅੱਖਾਂ ਚੈੱਕ ਕੀਤੀਆਂ ਗਈਆਂ। ਇਸ ਕੈਂਪ ਦੀ ਖਾਸੀਅਤ ਇਹ ਵੀ ਸੀ ਕਿ ਕੈਂਪ ਵਿੱਚ ਸਿਰਫ਼ ਅੱਖਾਂ ਦਾ ਚੈੱਕਅਪ ਹੀ ਨਹੀਂ ਬਲਕਿ ਦਵਾਈਆਂ ਵੀ ਮੁਫ਼ਤ ਦਿੱਤੀਆਂ ਗਈਆਂ ਅਤੇ ਜਿਨ੍ਹਾਂ ਮਰੀਜ਼ਾਂ ਦੇ ਚਿੱਟੇ ਮੋਤੀਏ ਦੇ ਲੈਂਸ ਪੈਣ ਵਾਲੇ ਸਨ, ਉਹ ਵੀ ਮੁਫ਼ਤ ਪਾਏ ਗਏ। ਇਸ ਮੌਕੇ ਰਾਧੇ ਰਾਧੇ ਵੈਲਫੇਅਰ ਸੁਸਾਇਟੀ ਵੱਲੋਂ ਪ੍ਰਧਾਨ ਚੰਦਰ ਮੋਹਨ ਹਾਂਡਾ ਅਤੇ ਬਾਕੀ ਅਹੁਦੇਦਾਰ ਸ਼ਾਮਲ ਹੋਏ। ਇਸ ਮੌਕੇ ਸਮੂਹ ਸੰਗਤ ਪਿੰਡ ਸਤੀਏ ਵਾਲ਼ਾ ਵੱਲੋਂ ਮਰੀਜ਼ਾਂ ਲਈ ਚਾਹ ਅਤੇ ਲੰਗਰ ਦੀ ਸੇਵਾ ਨਿਰਵਿਘਨ ਕੀਤੀ ਗਈ। ਪਿੰਡ ਦੇ ਮੋਹਤਬਰਾਂ ਅਤੇ ਗੁਰੂਦੁਆਰਾ ਸਾਹਿਬ ਦੇ ਅਹੁਦੇਦਾਰਾਂ ਸਰਪੰਚ ਕੁਲਦੀਪ ਸਿੰਘ, ਰੇਸ਼ਮ ਸਿੰਘ ਨੰਬਰਦਾਰ, ਹਰਜੀਤ ਸਿੰਘ ਸਾਬਕਾ ਸਰਪੰਚ, ਮਾਸਟਰ ਸੁਰਿੰਦਰ ਸਿੰਘ ਗਿੱਲ, ਕਰਮ ਸਿੰਘ ਗਿੱਲ, ਬਲਵੀਰ ਸਿੰਘ, ਬੂਟਾ ਸਿੰਘ ਭੁੱਲਰ, ਅਮਨਪ੍ਰੀਤ ਸਿੰਘ, ਦਰਸ਼ਨ ਸਿੰਘ, ਬਖਸ਼ੀਸ਼ ਸਿੰਘ, ਗੁਰਮੀਤ ਸਿੰਘ, ਅਵਤਾਰ ਸਿੰਘ, ਮਾਸਟਰ ਹਰੀਸ਼ ਬਾਂਸਲ ਅਤੇ ਤਲਵਿੰਦਰ ਸਿੰਘ ਵੱਲੋਂ ਸੇਵਾ ਨਿਭਾਈ ਗਈ
Categories

Recent Posts

