Trending Now
#ਮੱਖੂ ਜੋਨ ‘ਚ ਕਿਸਾਨ ਮਜ਼ਦੂਰ ਜਥੇਬੰਦੀ ਦੀ ਅਹਿਮ ਮੀਟਿੰਗ — 11 ਅਗਸਤ ਨੂੰ ਮੋਟਰਸਾਈਕਲ ਮਾਰਚ ਅਤੇ 20 ਅਗਸਤ ਨੂੰ ਜਲੰਧਰ ਰੈਲੀ ਲਈ ਤਿਆਰੀਆਂ ਚਰਮ ‘ਤੇ
# “ਫਿਰੋਜ਼ਪੁਰ ਗੋਲੀਕਾਂਡ: ਰਾਹੁਲ ਕੱਕੜ ਦਾ ਹਮਲਾ ਫਰਜ਼ੀ, ਪੁਲਿਸ ਕਾਰਵਾਈ ਦੇ ਮੂਡ ‘ਚ”
#ਫ਼ਿਰੋਜ਼ਪੁਰ ਵਿਖੇ ਸੁਤੰਤਰਤਾ ਦਿਵਸ ਮੌਕੇ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਲਹਿਰਾਉਣਗੇ ਰਾਸ਼ਟਰੀ ਝੰਡਾ
#ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਸੁਤੰਤਰਤਾ ਦਿਵਸ 2025 ਦੀਆਂ ਤਿਆਰੀਆਂ ਦਾ ਸਕੂਲਾਂ ਵਿੱਚ ਜਾ ਕੇ ਲਿਆ ਜਾਇਜ਼ਾ
#ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ
#मेरा युवा भारत फिरोजपुर ने शहीद भगत सिंह स्टेट यूनीवर्सिटी में एक प्रमुख कार्यशाला कार्यक्रम करवाया
#ਡੀ-ਵੌਰਮਿੰਗ ਦਿਵਸ ਮੌਕੇ ਬੱਚਿਆਂ ਨੂੰ ਖੁਆਈਆਂ ਐਲਬੈਂਡਾਜ਼ੋਲ ਦੀਆਂ ਗੋਲੀਆਂ
#ਨਾਕਾਬੰਦੀ ਦੌਰਾਨ 25 ਕਿਲੋ ਡੋਡੇ-ਭੁੱਕੀ ਸਮੇਤ ਨੌਜਵਾਨ ਕਾਬੂ
#ਭਾਰਤੀ ਸੀਮਾ ‘ਤੇ ਡਰੋਨ ਐਕਟਿਵਿਟੀ, 590 ਗ੍ਰਾਮ ਹੈਰੋਇਨ ਬਰਾਮਦ
#ਫਿਰੋਜ਼ਪੁਰ ‘ਚ ਸੜਕਾਂ ਅਤੇ ਗਲੀਆਂ ਦੀ ਮੁਰੰਮਤ ਦਾ ਕੰਮ 8 ਅਗਸਤ ਤੋਂ ਹੋਵੇਗਾ ਸ਼ੁਰੂ:- ਡਾ. ਅਮਨਦੀਪ ਕੌਰ
ਭਾਰਤ ਸਰਕਾਰ ਦੀ ਟੀਮ ਵੱਲੋਂ ਜ਼ਿਲ੍ਹਾ ਫ਼ਿਰੋਜ਼ਪੁਰ ਵਿੱਚ ਸਿਹਤ ਸੇਵਾਵਾ ਦੀ ਕੀਤੀ ਸਮੀਖਿਆ
- 183 Views
- kakkar.news
- July 24, 2025
- Punjab
ਭਾਰਤ ਸਰਕਾਰ ਦੀ ਟੀਮ ਵੱਲੋਂ ਜ਼ਿਲ੍ਹਾ ਫ਼ਿਰੋਜ਼ਪੁਰ ਵਿੱਚ ਸਿਹਤ ਸੇਵਾਵਾ ਦੀ ਕੀਤੀ ਸਮੀਖਿਆ
ਫ਼ਿਰੋਜ਼ਪੁਰ 24 ਜੁਲਾਈ 2025 (ਸਿਟੀਜ਼ਨਜ਼ ਵੋਇਸ)
ਸਿਹਤ ਵਿਭਾਗ ਵਲੋ ਲੋਕਾਂ ਨੂੰ ਮਿਆਰੀ ਪੱਧਰ ਦੀਆਂ ਸਿਹਤ ਸੇਵਾਵਾਂ ਦੇਣ ਦੇ ਮਨੋਰਥ ਨਾਲ ਚਲਾਈਆਂ ਜਾ ਰਹੀਆ ਵੱਖ-ਵੱਖ ਸਕੀਮਾਂ, ਪ੍ਰੋਗਰਾਮ ਦੀ ਸਮੀਖਿਆ ਕਰਨ ਲਈ ਭਾਰਤ ਸਰਕਾਰ ਦੇ ਚੰਡੀਗੜ੍ਹ ਸਥਿਤ ਰਿਜਨਲ ਆਫ਼ਿਸ ਆਫ ਹੈਲਥ ਐਂਡ ਫੈਮਲੀ ਵੈਲਫੇਅਰ ਦੀ ਟੀਮ ਵੱਲੋਂ ਜ਼ਿਲ੍ਹਾ ਫਿਰੋਜ਼ਪੁਰ ਦਾ ਦੌਰਾ ਕੀਤਾ ਗਿਆ। ਇਸ ਟੀਮ ਦੀ ਅਗਵਾਈ ਡਾ. ਮਯੂਰ ਮੈਡੀਕਲ ਅਫ਼ਸਰ ਵੱਲੋਂ ਕੀਤੀ ਗਈ। ਉਹਨਾਂ ਨਾਲ ਚੀਫ ਟੈਕਨੀਕਲ ਅਫ਼ਸਰ ਗੁਰਮੁਖ ਸਿੰਘ, ਟੈਕਨੀਕਲ ਅਫ਼ਸਰ ਪੁਸ਼ਕਰ ਸਿੰਘ, ਮੈਡਮ ਪੂਜਾ ਅਤੇ ਸੀਮਾ ਮਜ਼ੂਦ ਰਹੇ। ਇਸ ਟੀਮ ਵੱਲੋਂ ਸਿਵਲ ਹਸਪਤਾਲ, ਕਮਿਊਨਟੀ ਸਿਹਤ ਕੇਂਦਰ, ਮੁੱਢਲਾ ਸਿਹਤ ਕੇਂਦਰ ਅਤੇ ਆਯੂਸ਼ਮਾਨ ਅਰੋਗਿਆ ਕੇਂਦਰਾਂ ਵਿਖੇ ਪਹੁੱਚ ਕੇ ਇਹਨਾ ਸੰਸਥਾਵਾ ਵਿੱਚ ਲੋਕਾਂ ਨੂੰ ਮਿਲਣ ਵਾਲਿਆਂ ਸਿਹਤ ਸਹੂਲਤਾਂ ਦੀ ਸਮੱਖਿਆ ਕੀਤੀ ਅਤੇ ਚੱਲ ਰਹੀਆਂ ਸਕੀਮਾਂ ਸੰਬੰਧੀ ਰਿਕਾਰਡ ਦੀ ਜਾਂਚ ਕੀਤੀ। ਟੀਮ ਵੱਲੋਂ ਜੱਚਾ ਬੱਚਾ ਨੂੰ ਮਿਲਣ ਵਾਲਿਆਂ ਸਿਹਤ ਸੇਵਾਵਾ,ਟੀਕਾਕਰਣ ,ਜੇ ਐਸ ਐਸ ਕੇ , ਐਨ ਸੀ ਡੀ ,ਆਰ ਬੀ ਐਸ ਕੇ ,ਆਰ ਕੇ ਐਸ ਕੇ ,ਐਨ ਵੀ ਡੀ ਸੀ ਪੀ , ਆਈ ਡੀ ਐਸ ਪੀ, ਐਨ ਟੀ ਈ ਪੀ ਸਮੇਤ ਕਈ ਪ੍ਰੋਗਰਾਮਾਂ ਦੇ ਰਿਕਾਰਡ ਨੂੰ ਚੈੱਕ ਕੀਤਾ।
ਇਸ ਮੌਕੇ ਟੀਮ ਇੰਚਾਰਜ ਡਾ. ਮਯੂਰ ਨੇ ਕਿਹਾ ਕਿ ਉਹਨਾਂ ਵਲੋ ਭਾਰਤ ਸਰਕਾਰ ਦੇ ਨਿਰਦੇਸ਼ਾਂ ਤੇ ਹਰੇਕ ਜ਼ਿਲੇ ਵਿੱਚ ਲੋਕਾਂ ਲਈ ਚਲਾਈਆ ਜਾ ਰਹੀਆਂ ਵੱਖ ਵੱਖ ਸਕੀਮਾਂ ਅਤੇ ਪ੍ਰੋਗਰਾਮ ਸੰਬੰਧੀ ਜਾਣਕਾਰੀ ਲੈ ਰਿਪੋਰਟ ਤਿਆਰ ਕੀਤੀ ਜਾ ਰਹੀ ਹੈ ਅਤੇ ਟੀਮ ਵਲੋ ਕੇਂਦਰ ਸਰਕਾਰ ਨੂੰ ਇਹ ਰਿਪੋਰਟ ਸੌਂਪੀ ਜਾਵੇਗੀ। ਉਹਨਾਂ ਕਿਹਾ ਕਿ ਚੈਕਿੰਗ ਦਾ ਮੁੱਖ ਮੰਤਵ ਸਿਹਤ ਸਕੀਮਾਂ ਤੇ ਪ੍ਰੋਗਰਾਮ ਨੂੰ ਹੋਰ ਬਿਹਤਰ ਢੰਗ ਨਾਲ ਲਾਗੂ ਕਰਵਾਉਣਾ ਅਤੇ ਉਹਨਾਂ ਵਿੱਚ ਸੁਧਾਰ ਕਰਨਾ ਹੈ ਤਾ ਜੋ ਲੋਕਾਂ ਨੂੰ ਇਹਨਾਂ ਸਕੀਮਾਂ ਦਾ ਵੱਧ ਤੋ ਵੱਧ ਲਾਹਾ ਮਿਲ ਸਕੇ। ਉਹਨਾਂ ਕਿਹਾ ਜੇਕਰ ਕਿਤੇ ਕਮੀ ਪਾਈ ਜਾਂਦੀ ਹੈ ਤਾਂ ਉਸ ਨੂੰ ਠੀਕ ਕਰਵਾਇਆ ਜਾਵੇਗਾ ਤਾਂ ਜੋ ਲੋਕਾਂ ਨੂੰ ਸਹੂਲਤਾ ਲੈਣ ਵਿੱਚ ਕੋਈ ਦਿੱਕਤ ਨਾ ਆਵੇ। ਡਾ. ਮਯੂਰ ਨੇ ਕਿਹਾ ਕਿ ਉਹਨਾਂ ਵਲੋ ਜੋ ਰਿਪੋਰਟ ਤਿਆਰ ਕੀਤੀ ਗਈ ਹੈ ਉਸ ਸੰਬੰਧੀ ਡਾ. ਰਾਜਵਿੰਦਰ ਕੌਰ ਸਿਵਲ ਸਰਜਨ ਨਾਲ ਵੀ ਮੀਟਿੰਗ ਕੀਤੀ ਜਾਵੇਗੀ।
ਇਸ ਮੌਕੇ ਟੀਮ ਵਲੋ ਜ਼ਿਲੇ ਵਿੱਚ ਚੱਲ ਰਹੇ ਸਿਹਤ ਪ੍ਰੋਗਰਾਮਾਂ ਤੇ ਤਸੱਲੀ ਪ੍ਰਗਟ ਕੀਤੀ ਗਈ ਅਤੇ ਪਾਈਆਂ ਗਈਆਂ ਕਮੀਆਂ ਅਤੇ ਸਿਹਤ ਸੇਵਾਵਾਂ ਹੋਰ ਪ੍ਰਭਾਵਸ਼ਾਲੀ ਢੰਗ ਲਾਗੂ ਕਰਨ ਸੰਬਧੀ ਸੁਝਾਅ ਵੀ ਦਿੱਤੇ ਗਏ ।
Categories

Recent Posts

