ਬਾਲ ਭਿੱਖਿਆ ਨੂੰ ਰੋਕਣ ਲਈ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਵੱਲੋਂ ਕੀਤੀ ਗਈ ਚੈਕਿੰਗ
- 56 Views
- kakkar.news
- July 24, 2025
- Punjab
ਬਾਲ ਭਿੱਖਿਆ ਨੂੰ ਰੋਕਣ ਲਈ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਵੱਲੋਂ ਕੀਤੀ ਗਈ ਚੈਕਿੰਗ
ਫਿਰੋਜ਼ਪੁਰ 24 ਜੁਲਾਈ 2025 (ਸਿਟੀਜ਼ਨਜ਼ ਵੋਇਸ)
ਪੰਜਾਬ ਸਰਕਾਰ ਵੱਲੋਂ ਬੱਚਿਆਂ ਦੇ ਅਧਿਕਾਰਾਂ ਦੀ ਸੁਰੱਖਿਆ ਕਰਨ ਸਬੰਧੀ ਪ੍ਰਾਜੈਕਟ ਜੀਵਨਜੋਤ ਦੀ ਲਗਾਤਾਰਤਾ ਵਿੱਚ ਪ੍ਰਾਜੈਕਟ ਜੀਵਨਜੋਤ 2.0 ਦੀਆਂ ਤਹਿਤ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਅਤੇ ਜ਼ਿਲ੍ਹਾ ਪ੍ਰੋਗਰਾਮ ਅਫਸਰ ਰਿਚੀਕਾ ਨੰਦਾ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਫਿਰੋਜ਼ਪੁਰ ਵੱਲੋਂ ਪੁਲਿਸ ਵਿਭਾਗ ਫਿਰੋਜ਼ਪੁਰ ਛਾਉਣੀ ਨਾਲ ਤਾਲਮੇਲ ਕਰਕੇ ਫਿਰੋਜ਼ਪੁਰ ਛਾਉਣੀ ਵਿੱਚ ਰੇਲਵੇ ਸਟੇਸ਼ਨ, ਬੱਸ ਸਟੈਂਡ, ਸ਼ੀਤਲਾ ਮਾਤਾ ਮੰਦਿਰ, ਕੈਂਟ ਬਾਜ਼ਾਰ ਆਦਿ ਥਾਵਾਂ ਤੇ ਚੈਕਿੰਗ ਕੀਤੀ ਗਈ। ਜਿਸ ਦੌਰਾਨ ਕੋਈ ਵੀ ਬੱਚਾ ਪ੍ਰਾਪਤ ਨਹੀਂ ਹੋਇਆ। ਇਸ ਦੌਰਾਨ ਸੀਮਾ ਰਾਣੀ ਬਾਲ ਸੁਰੱਖਿਆ ਅਫਸਰ, ਸ੍ਰੀ ਅਸ਼ੀਸ਼ ਸ਼ਰਮਾ, ਅਮਨਜੋਤ, ਗੁਰਮੀਤ ਸਿੰਘ, ਗਗਨਦੀਪ ਸਿੰਘ ਅਤੇ ਥਾਣਾ ਪੁਲਿਸ ਮੁਲਾਜ਼ਿਮ ਰਮਨਦੀਪ ਸਿੰਘ, ਹਰਜੀਤ ਸਿੰਘ ਹਾਜ਼ਰ ਸਨ। ਇਸ ਤੋਂ ਇਲਾਵਾ ਸ਼ੇਰਸ਼ਾਹ ਵਲੀ ਚੌਕ ਤੇ ਵੀ ਚੈਕਿੰਗ ਕੀਤੀ ਗਈ ਅਤੇ ਕੋਈ ਵੀ ਬੱਚਾ ਨਹੀਂ ਪਾਇਆ ਗਿਆ। ਉਥੇ ਬੈਠੇ ਬਜ਼ੁਰਗ ਭਿਖਾਰੀਆਂ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਕੋਈ ਵੀ ਬੱਚਾ ਭੀਖ ਮੰਗਣ ਨਹੀਂ ਆਉਦਾ। ਪੰਜਾਬ ਸਰਕਾਰ ਵੱਲੋਂ ਬੱਚਿਆ ਨੂੰ ਭੀਖ ਮੰਗਣ ਤੋਂ ਰੋਕਣ ਲਈ ਸ਼ੁਰੂ ਕੀਤਾ ਕੰਮ ਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਬਲਜਿੰਦਰ ਸਿੰਘ ਨੇ ਦੱਸਿਆ ਕਿ ਬੱਚਿਆਂ ਦੀ ਸੁਰੱਖਿਆ ਅਤੇ ਦੇਖਭਾਲ ਸਬੰਧੀ ਉਨ੍ਹਾਂ ਦੇ ਦਫਤਰ ਨਾਲ ਅਤੇ ਚਾਈਲਡ ਹੈਲਪਲਾਈਨ ਨੰਬਰ 1098 ਤੇ ਫੋਨ ਕਰ ਕੇ ਇਸ ਸਬੰਧੀ ਕੋਈ ਵੀ ਜਾਣਕਾਰੀ ਲਈ ਜਾ ਸਕਦੀ ਹੈ।


