ਚੇਤਨ ਪ੍ਰਕਾਸ਼ ਧਾਲੀਵਾਲ ਵੱਲੋਂ ਫ਼ਿਰੋਜ਼ਪੁਰ ’ਚ ਫੂਡ ਸਕੀਮਾਂ ਦਾ ਨਿਰੀਖਣ, ਖਾਮੀਆਂ ਪਾਈਆਂ ਗਈਆਂ – ਸੁਧਾਰ ਲਈ ਦਿੱਤੇ ਹੁਕਮ
- 9 Views
- kakkar.news
- July 25, 2025
- Health Punjab
ਚੇਤਨ ਪ੍ਰਕਾਸ਼ ਧਾਲੀਵਾਲ ਵੱਲੋਂ ਫ਼ਿਰੋਜ਼ਪੁਰ ’ਚ ਫੂਡ ਸਕੀਮਾਂ ਦਾ ਨਿਰੀਖਣ, ਖਾਮੀਆਂ ਪਾਈਆਂ ਗਈਆਂ – ਸੁਧਾਰ ਲਈ ਦਿੱਤੇ ਹੁਕਮ
ਫਿਰੋਜ਼ਪੁਰ, 25 ਜੁਲਾਈ 2025( ਅਨੁਜ ਕੱਕੜ ਟੀਨੂੰ)
ਸ਼੍ਰੀ ਚੇਤਨ ਪ੍ਰਕਾਸ਼ ਧਾਲੀਵਾਲ, ਮੈਂਬਰ ਪੰਜਾਬ ਸਟੇਟ ਫੂਡ ਕਮਿਸ਼ਨ ਵਲੋਂ ਜ਼ਿਲ੍ਹਾ ਫ਼ਿਰੋਜ਼ਪੁਰ ਦਾ ਦੌਰਾ ਕੀਤਾ ਗਿਆ। ਇਸ ਦੌਰੇ ਦੌਰਾਨ ਉਹਨਾਂ ਵੱਲੋਂ ਨੈਸ਼ਨਲ ਫੂਡ ਸਕਿਓਰਟੀ ਐਕਟ 2013 ਅਧੀਨ ਚੱਲ ਰਹੀਆਂ ਵੱਖ-ਵੱਖ ਸਕੀਮਾਂ ਦਾ ਨਿਰੀਖਣ ਕੀਤਾ ਗਿਆ ਅਤੇ ਵਧੀਕ ਡਿਪਟੀ ਕਮਿਸ਼ਨਰ(ਵਿਕਾਸ) ਨਾਲ ਮੀਟਿੰਗ ਕੀਤੀ ਗਈ।
ਇਸ ਦੌਰਾਨ ਉਨ੍ਹਾਂ ਵੱਲੋਂ ਸਰਕਾਰੀ ਪ੍ਰਾਇਮਰੀ ਮਿਡਲ ਸਕੂਲ ਅਤੇ ਸਕੂਲ ਆਫ ਐਮੀਨੈਸ਼ ਫਿਰੋਜ਼ਪੁਰ ਸ਼ਹਿਰ, ਇਸ ਦੇ ਨਾਲ ਹੀ ਆਂਗਣਵਾੜੀ ਸੈਂਟਰ ਫਿਰੋਜ਼ਪੁਰ ਸ਼ਹਿਰ ਅਤੇ ਫ਼ਿਰੋਜ਼ਪੁਰ ਕੈਂਟ ਅਤੇ ਰਾਸ਼ਨ ਡਿਪੂ ਖੁਸ਼ਹਾਲ ਸਿੰਘ ਵਾਲਾ, ਗੁਰੂ ਰਮਦਾਸ ਨਗਰ ਫਿਰੋਜ਼ਪੁਰ ਦਾ ਦੌਰਾ ਕੀਤਾ ਗਿਆ।
ਸ਼੍ਰੀ ਚੇਤਨ ਪ੍ਰਕਾਸ਼ ਧਾਲੀਵਾਲ ਵੱਲੋਂ ਉਪਰੋਕਤ ਸਕੂਲਾਂ ਵਿੱਚ ਮਿਡ ਡੇ ਮੀਲ ਦਾ ਨਿਰੀਖਣ ਕੀਤਾ ਗਿਆ। ਨਿਰੀਖਣ ਦੌਰਾਨ ਪਾਇਆ ਗਿਆ ਕੀ ਇਹਨਾ ਸਕੂਲਾਂ ਵਿੱਚ ਸਾਫ-ਸਫਾਈ ਅਤੇ ਅਨਾਜ ਨੂੰ ਚੰਗੇ ਤਰੀਕੇ ਨਾਲ ਸਟੋਰ ਨਾ ਕਰਨ ਦੀਆਂ ਖਾਮਿਆਂ ਪਾਈਆਂ ਗਈਆਂ ਅਤੇ ਨਾਲ ਹੀ ਪਾਣੀ ਦਾ ਟੀ.ਡੀ.ਐਸ. ਵੀ ਥੋੜ੍ਹਾ ਵੱਧ ਪਾਇਆ ਗਿਆ ਜਿਸ ਸਬੰਧੀ ਮੌਕੇ ’ਤੇ ਮੌਜੂਦ ਅਧਿਕਾਰੀਆਂ ਨੂੰ ਇਹ ਕਮੀਆਂ ਨੂੰ ਦੂਰ ਕਰਨ ਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਅਤੇ ਭਵਿੱਖ ਵਿੱਚ ਇਸ ਤਰ੍ਹਾਂ ਦੀ ਅਣਗਹਿਲੀ ਪਾਏ ਜਾਣ ’ਤੇ ਕਾਰਵਾਈ ਕਰਨ ਦੀ ਹਦਾਇਤ ਵੀ ਕੀਤੀ ਗਈ।
ਇਸ ਉਪਰੰਤ ਉਨ੍ਹਾਂ ਵੱਲੋਂ ਆਂਗਣਵਾੜੀ ਸੈਂਟਰਾਂ ਦਾ ਦੌਰਾ ਕੀਤਾ ਗਿਆ ਅਤੇ ਸੈਂਟਰ ਦਾ ਰਿਕਾਰਡ ਚੈਕ ਕੀਤਾ ਗਿਆ। ਫਿਰੋਜ਼ਪੁਰ ਛਾਉਣੀ ਦੇ ਆਂਗਣਵਾੜੀ ਸੈਂਟਰ ਦਾ ਪ੍ਰਬੰਧ ਠੀਕ ਪਾਇਆ ਗਿਆ। ਇਸ ਤੋਂ ਉਪਰੰਤ ਰਾਸ਼ਨ ਡਿਪੂਆਂ ਦੀ ਚੈਕਿੰਗ ਕੀਤੀ ਗਈ। ਰਾਸ਼ਨ ਡਿਪੂਆਂ ਤੇ ਕਣਕ ਦੀ ਵੰਡ ਦਾ ਕੰਮ ਚੱਲ ਰਿਹਾ ਸੀ। ਇਸ ਸਬੰਧੀ ਲਾਭਪਾਤਰੀਆ ਨਾਲ ਗੱਲਬਾਤ ਵੀ ਕੀਤੀ ਗਈ। ਵੰਡ ਦੀ ਕੰਮ ਤੇ ਮੈਂਬਰ ਸਾਹਿਬਾਨ ਵਲੋਂ ਸੁਤੰਸ਼ਟੀ ਪ੍ਰਗਟ ਕੀਤੀ ਗਈ।
ਇਸ ਦੌਰੇ ਦੌਰਾਨ ਲਾਭਪਾਤਰੀਆਂ ਨੂੰ ਮੈਂਬਰ ਸਾਹਿਬਾਨ ਵਲੋਂ ਕਮਿਸ਼ਨ ਦੇ ਹੈਲਪਲਾਈਨ ਨੰਬਰ 9876764545 ਦੀ ਜਾਣਕਾਰੀ ਵੀ ਦਿੱਤੀ ਗਈ ਅਤੇ ਨਾਲ ਹੀ ਦੱਸਿਆ ਕੀ ਉਹ ਨੈਸ਼ਨਲ ਫੂਡ ਸਕਿਓਰਟੀ ਐਕਟ 2013 ਅਧੀਨ ਚੱਲ ਰਹੀਆਂ ਸਕੀਮਾਂ ਸਬੰਧੀ ਸ਼ਿਕਾਇਤ ਜ਼ਿਲ੍ਹੇ ਦੇ ਵਧੀਕ ਡਿਪਟੀ ਕਮਿਸ਼ਨਰ(ਵਿਕਾਸ) ਕੋਲ ਦਰਜ ਵੀ ਕਰਵਾ ਸਕਦੇ ਹਨ। ਉਪਰੋਕਤ ਸਥਾਨਾਂ ਦੀ ਚੈਕਿੰਗ ਕਰਨ ਉਪਰੰਤ ਮੈਂਬਰ ਸਾਹਿਬਾਨ ਵਲੋਂ ਹਾਜ਼ਰ ਅਧਿਕਾਰੀਆਂ ਦਾ ਧੰਨਵਾਦ ਕਰਦੇ ਹੋਏ ਦੌਰੇ ਦੀ ਸਮਾਪਤੀ ਕੀਤੀ ਗਈ।


