Trending Now
#बीडीयू बैठक में हुई चर्चा : मिनी रेक सुविधा से कंटेनर लोडिंग को मिलेगा बढ़ावा।
#रेलवे फाटक एवं रेल पटरी पार करते समय सतर्क रहें और रेलवे नियमों का पालन करें।
#जुलाई माह में टिकट चेकिंग अभियान के दौरान 34,410 यात्री बिना टिकट अथवा अनियमित यात्रा करते हुए पाए गए।
#ਫਿਰੋਜ਼ਪੁਰ ਵਿੱਚ ਕਥਿਤ ਨੂਡਲਜ਼ ਫੈਕਟਰੀ ‘ਤੇ ਸਿਹਤ ਵਿਭਾਗ ਦਾ ਛਾਪਾ, ਗੰਦਗੀ ਦੇ ਢੇਰ ਵਿਚਕਾਰ ਬਣ ਰਿਹਾ ਸੀ ਖਾਣ-ਪੀਣ ਦਾ ਸਮਾਨ
#ਫਿਰੋਜ਼ਪੁਰ ਦੇ ਸਰਹੱਦੀ ਪਿੰਡ ਕਿਲਚੇ ਵਿਖੇ ਪੁਲਿਸ-ਬੀਐਸਐਫ ਦਾ ਕਾਸੋ ਆਪਰੇਸ਼ਨ
#ਫਿਰੋਜ਼ਪੁਰ ‘ਚ ਹੀਰਾ ਸਿੰਘ ਤੂਤ ਦੀ 21ਵੀਂ ਪੁਸਤਕ ‘ਤੂਤ ਦੀ ਪੈੜ’ ਲੋਕ ਅਰਪਣ
#बेवजह चेन पुलिंग पर आरपीएफ का शिकंजा, फिरोजपुर मंडल में 150 मामलों पर कार्रवाई।
#ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵੱਲੋਂ ‘ਇੰਡਕਸ਼ਨ ਪ੍ਰੋਗਰਾਮ-2026’ ਦੌਰਾਨ “ਰੁੱਖ ਲਗਾਉਣ ਦੀ ਮੁਹਿੰਮ” ਦਾ ਆਯੋਜਨ
#2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਤੇਜ਼ ਕੀਤੀਆਂ ਸਰਗਰਮੀਆਂ,
#ਪੀ. ਏ. ਯੂ.-ਕੇ.ਵੀ.ਕੇ. ਫ਼ਿਰੋਜ਼ਪੁਰ ਵਿਖੇ ਸਾਬਣ ਅਤੇ ਸਫ਼ਾਈ ਪਦਾਰਥ ਬਣਾਉਣ ਸਬੰਧੀ ਕਿੱਤਾ ਮੁੱਖੀ ਸਿਖਲਾਈ ਕੈਂਪ ਆਯੋਜਿਤ
ਸੀ.ਐਮ. ਦੀ ਯੋਗਸ਼ਾਲਾ ਰਾਹੀਂ ਹਜ਼ਾਰਾਂ ਲੋਕਾਂ ਨੇ ਅਪਣਾਈ ਸਿਹਤਮੰਦ ਜੀਵਨਸ਼ੈਲੀ
- kakkar.news
- July 28, 2025
- Punjab
ਸੀ.ਐਮ. ਦੀ ਯੋਗਸ਼ਾਲਾ ਰਾਹੀਂ ਹਜ਼ਾਰਾਂ ਲੋਕਾਂ ਨੇ ਅਪਣਾਈ ਸਿਹਤਮੰਦ ਜੀਵਨਸ਼ੈਲੀ
ਫ਼ਿਰੋਜ਼ਪੁਰ, 28 ਜੁਲਾਈ 2025 (ਸਿਟੀਜ਼ਨਜ਼ ਵੋਇਸ)
ਪੰਜਾਬ ਸਰਕਾਰ ਵੱਲੋਂ ਰਾਜ ਦੇ ਲੋਕਾਂ ਨੂੰ ਸਰੀਰਕ ਅਤੇ ਮਾਨਸਿਕ ਤੌਰ ‘ਤੇ ਸਿਹਤਮੰਦ ਰੱਖਣ ਲਈ ਚਲਾਏ ਜਾ ਰਹੇ ਸੀ.ਐਮ. ਦੀ ਯੋਗਸ਼ਾਲਾ ਪ੍ਰੋਜੈਕਟ ਜ਼ਿਲ੍ਹੇ ਵਿੱਚ ਹਜ਼ਾਰਾਂ ਲੋਕਾਂ ਨੂੰ ਸਿਹਤਮੰਦ ਜੀਵਨਸ਼ੈਲੀ ਅਪਣਾਉਣ ਵਿੱਚ ਸਹਾਈ ਸਿੱਧ ਹੋ ਰਿਹਾ ਹੈ। ਅਕਤੂਬਰ 2023 ‘ਚ ਸਾਰੇ ਸ਼ਹਿਰਾਂ ਵਿੱਚ ਸ਼ੁਰੂ ਕੀਤੇ ਇਸ ਪ੍ਰੋਜੈਕਤ ਤਹਿਤ ਫ਼ਿਰੋਜ਼ਪੁਰ ਜ਼ਿਲ੍ਹੇ ਵਿੱਚ 311 ਯੋਗ ਕਲਾਸਾਂ ਵਿੱਚ 9 ਹਜ਼ਾਰ ਤੋਂ ਵੱਧ ਲੋਕ ਰੋਜ਼ਾਨਾਂ ਮੁਫ਼ਤ ਯੋਗ ਕਲਾਸਾਂ ਵਿੱਚ ਯੋਗ ਕਰ ਕੇ ਲਾਭ ਲੈ ਰਹੇ ਹਨ।
ਇਹ ਜਾਣਕਾਰੀ ਦਿੰਦਿਆਂ ਇਸ ਪ੍ਰੋਜੈਕਟ ਦੇ ਜ਼ਿਲ੍ਹਾ ਕੋਆਰਡੀਨੇਟਰ ਮੈਡਮ ਅਮਨਪ੍ਰੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਸਿਹਤਮੰਦ ਪੰਜਾਬ ਦੇ ਸੁਪਨੇ ਨੂੰ ਪੂਰਾ ਕਰਨ ਵਿੱਚ ਸੀ.ਐਮ. ਦੀ ਯੋਗਸ਼ਾਲਾ ਕਾਫ਼ੀ ਮਹੱਤਵਪੂਰਨ ਯੋਗਦਾਨ ਪਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸੀ.ਐਮ. ਦੀ ਯੋਗਸ਼ਾਲਾ ਤਹਿਤ ਫ਼ਿਰੋਜ਼ਪੁਰ, ਗੁਰੂਹਰਸਹਾਏ, ਜ਼ੀਰਾ ਅਤੇ ਮੱਖੂ ਵਿਖੇ ਸ਼ਹਿਰਾਂ ਅਤੇ ਪਿੰਡਾਂ ਵਿੱਚ ਵੱਖ-ਵੱਖ ਥਾਵਾਂ ’ਤੇ ਯੋਗ ਕਲਾਸਾਂ ਸਵੇਰੇ ਸ਼ਾਮ ਲੱਗਦੀਆਂ ਹਨ। ਇਨ੍ਹਾਂ ਕਲਾਸਾਂ ਵਿੱਚ ਕਿਸੇ ਵਿਅਕਤੀ ਤੋਂ ਕੋਈ ਫੀਸ ਨਹੀਂ ਲਈ ਜਾਂਦੀ ਅਤੇ ਪੰਜਾਬ ਸਰਕਾਰ ਵੱਲੋਂ ਨਿਯੁਕਤ ਮਾਹਿਰ ਯੋਗ ਟਰੇਨਰਾਂ ਵੱਲੋਂ ਲੋਕਾਂ ਨੂੰ ਯੋਗ ਅਭਿਆਸ ਕਰਾਇਆ ਜਾਂਦਾ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਨਜ਼ਦੀਕ ਦੀ ਯੋਗ ਕਲਾਸ ਦਾ ਲਾਭ ਜ਼ਰੂਰ ਲੈਣ।
ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਫ਼ਿਰੋਜ਼ਪੁਰ ਜ਼ਿਲ੍ਹੇ ਵਿੱਚ 90 ਮਾਹਿਰ ਯੋਗ ਟਰੇਨਰ ਨਿਯੁਕਤ ਕੀਤੇ ਗਏ ਹਨ ਜੋ ਫ਼ਿਰੋਜ਼ਪੁਰ ਦੇ ਤਹਿਸੀਲਾਂ, ਬਲਾਕਾਂ, ਪਿੰਡਾਂ ਵਿੱਚ ਵੱਖ-ਵੱਖ ਥਾਵਾਂ ‘ਤੇ ਸੀ.ਐਮ. ਦੀ ਯੋਗਸ਼ਾਲਾ ਦੀਆਂ ਸਵੇਰੇ-ਸ਼ਾਮ ਕਲਾਸਾਂ ਲੈ ਕੇ ਲੋਕਾਂ ਨੂੰ ਯੋਗ ਸਿਖਾ ਰਹੇ ਹਨ।
ਉਨ੍ਹਾਂ ਕਿਹਾ ਕਿ ਹਰੇਕ ਟ੍ਰੇਨਰ ਆਪਣੀ ਸੇਵਾ ਬੜੀ ਬਾਖੂਬੀ ਦੇ ਨਾਲ ਨਿਭਾ ਰਿਹਾ ਹੈ। ਯੋਗ ਕਰਵਾਉਣ ਦੇ ਨਾਲ-ਨਾਲ ਲੋਕਾਂ ਨੂੰ ਯੋਗ ਦੇ ਫਾਇਦਿਆਂ ਬਾਰੇ ਵੀ ਜਾਗਰੂਕ ਕਰਵਾਇਆ ਜਾ ਰਿਹਾ ਹੈ ਅਤੇ ਸਿਹਤਮੰਦ ਜੀਵਨਸ਼ੈਲੀ ਅਤੇ ਸੰਤੁਲਿਤ ਖੁਰਾਕ ਬਾਰੇ ਵੀ ਜਾਣਕਾਰੀ ਦਿੱਤੀ ਜਾਂਦੀ ਹੈ। ਇਸ ਮੁਫ਼ਤ ਯੋਗਸ਼ਾਲਾ ਦੇ ਵਿੱਚ ਹਰ ਵਰਗ ਦੇ ਲੋਕ ਬੱਚੇ, ਨੌਜਵਾਨ, ਔਰਤਾਂ ਅਤੇ ਬਜ਼ੁਰਗ ਭਾਗ ਲੈ ਸਕਦੇ ਹਨ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਗਲੀ ਮੁਹੱਲੇ ਦੇ ਵਿੱਚ ਲੋਕ ਯੋਗ ਕਲਾਸ ਲਗਵਾਉਣਾ ਚਾਹੁੰਦੇ ਹਨ ਤਾਂ ਉਹ 25 ਮੈਂਬਰਾਂ ਦਾ ਇੱਕ ਗਰੁੱਪ ਬਣਾ ਕੇ ਫੋਨ ਨੰਬਰ 76694-00500 ’ਤੇ ਮਿਸਡ ਕਾਲ ਕਰ ਸਕਦੇ ਹਨ ਜਾਂ ਫੋਨ ਨੰਬਰ 78888-40115 ‘ਤੇ ਵੀ ਕਾਲ ਕਰ ਸਕਦੇ ਹਨ। ਇਸ ਤੋਂ ਇਲਾਵਾ ਮੁਫ਼ਤ ਯੋਗ ਕਲਾਸਾਂ ਲਈ https://cmdiyogshala.punjab. gov.in ’ਤੇ ਵੀ ਰਜਿਸਟ੍ਰੇਸ਼ਨ ਕੀਤੀ ਜਾ ਸਕਦੀ ਹੈ।
Categories

Recent Posts