Trending Now
#ਚਾਈਨੀਜ਼ ਦੀਵਿਆਂ ਦੀ ਚਮਕ ਵਿਚਾਲੇ ਮਿੱਟੀ ਦੇ ਦੀਵਿਆਂ ਦੀ ਲੋਅ ਬਚਾਉਣ ਲਈ ਜੁਟਿਆ ਘੁਮਿਆਰ ਜੋਗਿੰਦਰ ਪਾਲ ਦਾ ਪਰਿਵਾਰ
#ਸਰਫੇਸ ਸੀਡਰ ਤਕਨੀਕ ਝੋਨੇ ਦੀ ਪਰਾਲੀ ਦੀ ਸੰਭਾਲ ਲਈ ਇੱਕ ਸੁਖਾਲੀ ਅਤੇ ਘੱਟ ਖਰਚ ਵਾਲੀ ਵਿਧੀ – ਡਾ. ਗੁਰਮੇਲ ਸਿੰਘ
#ਬੈਡਮਿੰਟਨ ਲਵਰਜ਼ ਵਲੋਂ ਛੇਵਾਂ ਜੂਨੀਅਰ ਅਤੇ ਸਬ ਜੂਨੀਅਰ ਫ਼ਿਰੋਜ਼ਪੁਰ ਬੈਡਮਿੰਟਨ ਲੀਗ ਟੂਰਨਾਮੈਂਟ ਸ਼ਾਨੋ-ਸ਼ੌਕਤ ਨਾਲ ਸਮਾਪਤ
#ਫਿਰੋਜ਼ਪੁਰ ਸਿਵਲ ਹਸਪਤਾਲ ਦਾ ਸਿਵਲ ਸਰਜਨ ਡਾ. ਪਰਮਿੰਦਰ ਸਿੰਘ ਵੱਲੋਂ ਅਚਨਚੇਤ ਦੌਰਾ, ਸਿਹਤ ਸਹੂਲਤਾਂ ਦਾ ਲਿਆ ਜਾਇਜ਼ਾ
#3 ਮਾਸੂਮ ਬੱਚੀਆਂ ਦੀ ਰਹੱਸਮਈ ਹਾਲਾਤਾਂ ‘ਚ ਮੌਤ, ਪੂਰੇ ਇਲਾਕੇ ‘ਚ ਪਸਰਿਆ ਦਹਿਸ਼ਤ ਦਾ ਮਾਹੌਲ
#ਫਿਰੋਜ਼ਪੁਰ ਕੇਂਦਰੀ ਜੇਲ੍ਹ ’ਚ ਹਵਾਲਾਤੀਆਂ ਵਿਚਾਲੇ ਖੂਨੀ ਝੜਪ, ਸੂਏ ਨਾਲ ਹਮਲਾ ਕਰਕੇ ਕੀਤਾ ਜ਼ਖ਼ਮੀ
#ਫ਼ਿਰੋਜ਼ਪੁਰ ਨਗਰ ਕੌਂਸਲ ਦੀ ਹਾਊਸ ਮੀਟਿੰਗ ’ਚ ਅਹਿਮ ਫ਼ੈਸਲੇ, ਸੀਵਰੇਜ ਬਿੱਲਾਂ ’ਚ ਕਟੌਤੀ ਦਾ ਮਤਾ ਪਾਸ
#ਫ਼ਿਰੋਜ਼ਪੁਰ ਕਾਂਗਰਸ ਭਵਨ ’ਚ SIR ਅਤੇ ਵੋਟਰ ਸੂਚੀਆਂ ਨੂੰ ਲੈ ਕੇ ਪ੍ਰੈੱਸ ਕਾਨਫਰੰਸ, ਚੋਣ ਕਮਿਸ਼ਨ ’ਤੇ ਉੱਠੇ ਸਵਾਲ
#ਭੈਣ ਨਾਲ ਛੇੜਛਾੜ ਦਾ ਵਿਰੋਧ ਕਰਨ ’ਤੇ ਨੌਜਵਾਨ ਦਾ ਕਤਲ, ਪਰਿਵਾਰ ’ਚ ਮਚਿਆ ਚੀਕ-ਚਿਹਾੜਾ
#ਪੰਜਾਬ ਦੀਆਂ 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਚੋਣ ਕਮਿਸ਼ਨ ਦਾ ਵੱਡਾ ਫੈਸਲਾ: ਚੋਣ ਡਿਊਟੀ ਨਾਲ ਜੁੜੇ ਅਧਿਕਾਰੀਆਂ ਦੇ ਹੋਣਗੇ ਤਬਾਦਲੇ, ਘਰੇਲੂ ਜ਼ਿਲ੍ਹੇ ਵਿੱਚ ਤਾਇਨਾਤੀ ’ਤੇ ਰੋਕ
ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਸਕੂਲਾਂ ਦੀ ਕੀਤੀ ਗਈ ਜਾਂਚ
- kakkar.news
- July 28, 2025
- Punjab
ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਸਕੂਲਾਂ ਦੀ ਕੀਤੀ ਗਈ ਜਾਂਚ
ਫਿਰੋਜ਼ਪੁਰ, 28 ਜੁਲਾਈ 2025 (ਸਿਟੀਜ਼ਨਜ਼ ਵੋਇਸ)
ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ ਸਿੱਖਿਆ) ਮੈਡਮ ਮੁਨੀਲਾ ਅਰੋੜਾ ਵੱਲੋਂ ਅੱਜ ਪੀਐਮ ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ), ਫਿਰੋਜ਼ਪੁਰ , ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਟਾਰੀ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਆਰਿਫ-ਕੇ ਦਾ ਦੌਰਾ ਕੀਤਾ ਗਿਆ। ਚੈਕਿੰਗ ਦੌਰਾਨ ਉਨ੍ਹਾਂ ਨੇ ਸਕੂਲਾਂ ਵਿੱਚ ਚੱਲ ਰਹੀ ਅਕਾਦਮਿਕ ਕਾਰਗੁਜ਼ਾਰੀ, ਵਿਦਿਆਰਥੀਆਂ ਦੀ ਰੋਜ਼ਾਨਾ ਅਤੇ ਮਹੀਨਾਵਾਰ ਹਾਜ਼ਰੀ, ਸਟਾਫ ਦਾ ਹਾਜ਼ਰੀ ਰਜਿਸਟਰ, ਵਿਦਿਆਰਥੀਆਂ ਦੀ ਅਕਾਦਮਿਕ-ਪ੍ਰਾਪਤੀ ਅਤੇ ਅਕਾਦਮਿਕ-ਟੈਸਟਿੰਗ ਦੀ ਪ੍ਰਕਿਰਿਆ ਦਾ ਗੰਭੀਰਤਾਪੂਰਕ ਜਾਇਜ਼ਾ ਲਿਆ।
ਮੈਡਮ ਅਰੋੜਾ ਨੇ ਸਿਵਲ ਵਰਕਸ ਦੀ ਪੜਤਾਲ ਕਰਦੇ ਹੋਏ ਸਕੂਲਾਂ ਵਿੱਚ ਜਾਰੀ ਕੰਮਾਂ ਦੀ ਜਾਂਚ ਕੀਤੀ। ਇਹਨਾਂ ਕੰਮਾਂ ਨੂੰ ਜਲਦੀ ਤੋਂ ਜਲਦੀ ਸੰਪੂਰਨ ਕਰਨ ਲਈ ਕਿਹਾ ਗਿਆ।ਇਸ ਦੌਰਾਨ ਉਹਨਾਂ ਨੇ ਇਹ ਵੀ ਨਿਰਦੇਸ਼ ਦਿੱਤਾ ਕਿ ਜੇ ਕੋਈ ਕਮਰੇ ਜਾਂ ਬਿਲਡਿੰਗਾਂ “ਅਨਸੇਫ” ਹਨ, ਤਾਂ ਉਹਨਾਂ ਦੀ ਜਾਣਕਾਰੀ ਤੁਰੰਤ ਸਮਰੱਥ ਅਧਿਕਾਰੀਆਂ ਤੱਕ ਪਹੁੰਚਾਈ ਜਾਵੇ।
ਵਿਦਿਆਰਥੀਆਂ ਦੀਆਂ ਪਾਠਕ੍ਰਮਕ ਕੁਸ਼ਲਤਾਵਾਂ ਨੂੰ ਸਮਝਣ ਲਈ ਟੈਸਟਿੰਗ ਪ੍ਰਕਿਰਿਆ ਦੀ ਸਮੀਖਿਆ ਕੀਤੀ ਗਈ। ਮਿਡ ਡੇ ਮੀਲ ਸਕੀਮ ਦੇ ਅਧੀਨ ਮਿਲਣ ਵਾਲੇ ਖਾਣੇ ਦੀ ਟੇਸਟਿੰਗ ਕੀਤੀ ਗਈ ਅਤੇ ਖਾਣੇ ਦੀ ਗੁਣਵੱਤਾ ਸੰਬੰਧੀ ਰਿਕਾਰਡ ਦੀ ਜਾਂਚ ਵੀ ਕੀਤੀ ਗਈ।
ਉਨ੍ਹਾਂ ਨੇ ਖਾਸ ਤੌਰ ’ਤੇ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਖਾਣੇ ਦੀ ਜਾਂਚ ਰੋਜ਼ਾਨਾ ਹੋਵੇ ਅਤੇ ਟੇਸਟ ਕਰਕੇ ਰਿਕਾਰਡ ਕੀਤਾ ਜਾਵੇ। ਮਿਡ-ਡੇ-ਮੀਲ ਖਵਾਉਣ ਵਾਲੀ ਜਗ੍ਹਾ ਅਤੇ ਆਸ ਪਾਸ ਸਫਾਈ ਦਾ ਵੀ ਖਾਸ ਧਿਆਨ ਰੱਖਿਆ ਜਾਵੇ।
ਉਨ੍ਹਾਂ ਨੇ ਦੱਸਿਆ ਕਿ ਇਹ ਚੈਕਿੰਗਾਂ ਆਉਣ ਵਾਲੇ ਦਿਨਾਂ ਵਿੱਚ ਲਗਾਤਾਰ ਜਾਰੀ ਰਹਿਣਗੀਆਂ ਤਾਂ ਜੋ ਸਿੱਖਿਆ ਮਿਆਰ ਅਤੇ ਵਿਦਿਆਰਥੀਆਂ ਦੀ ਭਲਾਈ ਨੂੰ ਯਕੀਨੀ ਬਣਾਇਆ ਜਾ ਸਕੇ।
ਉਨ੍ਹਾਂ ਨੇ ਅਧਿਆਪਕਾਂ ਨੂੰ ਨਿਰਦੇਸ਼ ਦਿੱਤੇ ਕਿ ਸਿਲੇਬਸ ਦੀ ਰੋਜ਼ਾਨਾ ਰਿਪੋਰਟਿੰਗ ਕੀਤੀ ਜਾਵੇ , ਟੀਚਰ ਡਾਇਰੀ ਤੇ ਕਰਵਾਇਆ ਹੋਇਆ ਕੰਮ ਰਿਕਾਰਡ ਕੀਤਾ ਜਾਵੇ।ਸਕੂਲਾਂ ਦੀ ਸਫਾਈ, ਪੀਣ ਵਾਲੇ ਪਾਣੀ ਅਤੇ ਬਾਥਰੂਮਾਂ ਦੀ ਹਾਲਤ ਦੀ ਵੀ ਜਾਂਚ ਕੀਤੀ ਗਈ।
ਜ਼ਿਲ੍ਹਾ ਸਿੱਖਿਆ ਅਫਸਰ ਨੇ ਵਿਦਿਆਰਥੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਿੱਖਣ ਸਬੰਧੀ ਸਮੱਸਿਆਵਾਂ ਨੂੰ ਵੀ ਜਾਣਨ ਦੀ ਕੋਸ਼ਿਸ਼ ਕੀਤੀ। ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਆਪਣੇ ਸਿੱਖਣ-ਸਿਖਾਉਣ ਅਨੁਭਵਾਂ ਅਤੇ ਲੋੜਾਂ ਸੰਬੰਧੀ ਨਿੱਜੀ ਰਾਇ ਵੀ ਸਾਂਝੀ ਕੀਤੀ।ਸਮੇਂ-ਸਮੇਂ ‘ਤੇ ਹੋਣ ਵਾਲੀਆਂ ਇਹ ਅਚਾਨਕ ਚੈਕਿੰਗਾਂ ਸਕੂਲ ਪ੍ਰਬੰਧਨ ਵਿੱਚ ਜਵਾਬਦੇਹੀ ਅਤੇ ਸ਼ੁੱਧਤਾ ਨੂੰ ਯਕੀਨੀ ਬਣਾਉਣ ਦਾ ਉਦੇਸ਼ ਰੱਖਦੀਆਂ ਹਨ।ਜਿਲ੍ਹਾ ਪੱਧਰ ’ਤੇ ਵਿਦਿਆਰਥੀਆਂ ਵਿੱਚ ਨਿਰੰਤਰ ਸੁਧਾਰ ਲਈ ਅਜਿਹੀਆਂ ਕੋਸ਼ਿਸ਼ਾਂ ਜਾਰੀ ਰਹਿਣਗੀਆਂ।
ਇਸ ਦੌਰਾਨ ਸਕੂਲਾਂ ਦੇ ਪ੍ਰਿੰਸੀਪਲ ਅਤੇ ਸਟਾਫ ਨੇ ਮੈਡਮ ਮੁਨੀਲਾ ਅਰੋੜਾ ਦਾ ਧੰਨਵਾਦ ਕੀਤਾ ਅਤੇ ਭਰੋਸਾ ਦਿੱਤਾ ਕਿ ਉਹ ਸਾਰੇ ਨਿਰਦੇਸ਼ਾਂ ‘ਤੇ ਪੂਰੀ ਗੰਭੀਰਤਾ ਨਾਲ ਅਮਲ ਕਰਨਗੇ।
Categories

Recent Posts